ਕੈਬਨਿਟ ਮੰਤਰੀ ਬਲਜੀਤ ਕੌਰ ਨੇ ਫਾਜ਼ਿਲਕਾ ਪਹੁੰਚ ਕੇ ਖੁਦ ਵੰਡੀ ਰਾਹਤ ਸਮੱਗਰੀ
ਚੰਡੀਗੜ੍ਹ/ਫਾਜ਼ਿਲਕਾ, 31 ਅਗਸਤ – ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਫਾਜ਼ਿਲਕਾ ਜ਼ਿਲੇ ਦੇ ਪਿੰਡ ਨੂਰ ਸ਼ਾਹ ਨੇੜੇ ਚੰਦ ਭਾਨ ਡਰੇਨ ਦੇ ਕੋਲ ਹੜ ਪ੍ਰਭਾਵਿਤ ਲੋਕਾਂ ਨਾਲ ਮਿਲ ਕੇ ਆਪਣੇ ਹੱਥੀਂ ਰਾਹਤ ਸਮੱਗਰੀ ਵੰਡੀ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ। ਇਸ ਦੌਰੇ ਦੌਰਾਨ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਅਬੋਹਰ ਦੇ ਸਾਬਕਾ ਵਿਧਾਇਕ ਅਰੁਣ ਨਾਰੰਗ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।
ਗੱਲਬਾਤ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ ਪੀੜਤਾਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਰਾਹਤ ਕਾਰਜਾਂ ਲਈ ਫੰਡ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਦੱਸਿਆ ਕਿ ਫਾਜ਼ਿਲਕਾ ਹਲਕੇ ਵਿੱਚ ਹੁਣ ਤੱਕ 70 ਲੱਖ ਰੁਪਏ ਤੋਂ ਵੱਧ ਦੀ ਰਾਹਤ ਸਮੱਗਰੀ ਵੰਡ ਚੁੱਕੀ ਹੈ, ਜਿਸ ਵਿੱਚ 4558 ਰਾਸ਼ਨ ਕਿੱਟਾਂ ਅਤੇ 2017 ਬੈਗ ਕੈਟਲ ਫੀਡ ਸ਼ਾਮਲ ਹਨ। ਮਹਿਲਾਵਾਂ ਲਈ ਸੈਨਟਰੀ ਪੈਡ ਅਤੇ ਮੱਛਰਦਾਨੀਆਂ ਦੀ ਵੰਡ ਵੀ ਕੀਤੀ ਗਈ ਹੈ।
ਡਾ. ਬਲਜੀਤ ਕੌਰ ਨੇ ਹੋਰ ਦੱਸਿਆ ਕਿ ਬਿਰਧ ਆਸ਼ਰਮ ਹੜ ਪੀੜਤ ਬਜ਼ੁਰਗਾਂ ਲਈ ਖੋਲ੍ਹ...








