ਹੜ੍ਹਾਂ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ 323 ਪਿੰਡਾਂ ਦੇ 26000 ਤੋਂ ਵੱਧ ਲੋਕ ਪ੍ਰਭਾਵਿਤ ਹੋਏ
ਗੁਰਦਾਸਪੁਰ, 30 ਅਗਸਤ ( ) - ਬੀਤੇ ਦਿਨੀਂ ਰਾਵੀ ਦਰਿਆ ਦੇ ਪਾਣੀ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ 323 ਪਿੰਡ ਪ੍ਰਭਾਵਿਤ ਹੋਏ ਹਨ ਅਤੇ ਇਨ੍ਹਾਂ ਪਿੰਡਾਂ ਦੀ 26000 ਤੋਂ ਵੱਧ ਅਬਾਦੀ ਨੂੰ ਹੜ੍ਹਾਂ ਦੀ ਮਾਰ ਝੱਲਣੀ ਪਈ ਹੈ। ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲੇ ਦਿਨ ਤੋਂ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜ ਦਿਨ-ਰਾਤ ਜਾਰੀ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਬੀਤੀ ਸ਼ਾਮ ਤੱਕ 5400 ਤੋਂ ਵੱਧ ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਲੋਕਾਂ ਲਈ ਜ਼ਿਲ੍ਹੇ ਅੰਦਰ 23 ਰਾਹਤ ਕੈਂਪ ਸਥਾਪਿਤ ਕੀਤੇ ਗਏ ਹਨ ਜਿਨ੍ਹਾਂ ਵਿੱਚੋਂ 13 ਐਕਟਿਵ ਹਨ। ਇਨ੍ਹਾਂ ਕੈਂਪਾਂ ਵਿੱਚ ਖਾਣੇ ਤੋਂ ਇਲਾਵਾ ਸੌਂਣ ਲਈ ਗੱਦੇ, ਸੁੱਕਾ ਰਾਸ਼ਨ, ਬਿਸਕੁਟ ਅਤੇ ਛੋਟੇ ਬੱਚਿਆਂ ਦੇ ਲਈ ਦੁੱਧ ਤੋਂ ਇਲਾਵਾ ਮੁੱਢਲੀ ਸਹਾਇਤਾ ਮੁਹੱਈਆ ਦਿੱਤੀ ਜਾ ਰਹੀ ...








