ਚਿੰਤਨ ਸ਼ਿਵਿਰ ‘ਚ ਡਾ. ਬਲਜੀਤ ਕੌਰ ਵੱਲੋਂ ਸਕੀਮਾਂ ਦੀ ਸੁਚੱਜੀ ਨਿਗਰਾਨੀ ਦੀ ਮੰਗ
ਚੰਡੀਗੜ੍ਹ, 10 ਅਪ੍ਰੈਲ: ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੇਹਰਾਦੂਨ ਵਿੱਖੇ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਧਿਕਾਰਤਾ ਅਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਆਯੋਜਿਤ ਰਾਸ਼ਟਰੀ ਚਿੰਤਿਨ ਸ਼ਿਵਿਰ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਦਿਆ ਕਿਹਾ ਕਿ ਅਨੁਸੂਚਿਤ ਜਾਤੀਆਂ, ਪਿੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀਆਂ ਦੀ ਭਲਾਈ ਨਾਲ ਸਬੰਧਤ ਅਹਿਮ ਮਸਲੇ ਬੜੀ ਹੀ ਮਜ਼ਬੂਤੀ ਨਾਲ ਕੇਂਦਰ ਸਰਕਾਰ ਅੱਗੇ ਉਠਾਏ ਗਏ। ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਆਯੋਜਿਤ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਰਾਸ਼ਟਰੀ ਸਮੀਖਿਆ ਸੰਮੇਲਨ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਚਿੰਤਨ ਸ਼ਿਵਿਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪਲੇਟਫਾਰਮ ਰਾਜਾਂ ਨੂੰ ਭਲਾਈ ਸਕੀਮਾਂ ਦੇ ਲਾਗੂ ਕਰਨ ਵਿੱਚ ਆ ਰਹੀਆਂ ਚੁਣੌਤੀਆਂ ਅਤੇ ਨੀਤੀਗਤ ਅੜਚਣਾਂ ਨੂੰ ਸਾਂਝਾ ਕਰਨ ਦਾ ਮਹੱਤਵਪੂਰਣ ਮੌਕਾ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਾਸੀਏ 'ਤੇ ਖੜੇ ਵਰਗਾਂ ਦੇ ਸਮੁੱਚੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਅਤੇ ਸਮ...








