ਪੰਜਾਬ ਸਕੂਲਾਂ ਵਿੱਚ “ਉੱਦਮਤਾ” ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਪਹਿਲਾ ਸੂਬਾ ਬਣਿਆ
ਚੰਡੀਗੜ੍ਹ, 29 ਅਗਸਤ:
ਸੂਬੇ ਵਿੱਚ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ "ਉੱਦਮਤਾ" ਨੂੰ ਮੁੱਖ ਵਿਸ਼ੇ ਵਜੋਂ ਪੇਸ਼ ਕਰਨ ਵਾਲਾ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਉੱਦਮਤਾ" ਨੂੰ ਮੁੱਖ ਵਿਸ਼ੇ ਵਜੋਂ ਪੇਸ਼ ਕਰਨ ਦਾ ਉਦੇਸ਼ ਵਿਦਿਆਰਥੀਆਂ ਵਿੱਚ ਉੱਦਮੀ ਮਾਨਸਿਕਤਾ ਨੂੰ ਉਤਸ਼ਾਹਿਤ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਰੋਜ਼ਗਾਰ ਸਿਰਜਣ ਵਾਲੇ ਬਣਾਇਆ ਜਾ ਸਕੇ।ਅਕਾਦਮਿਕ ਸਾਲ 2025-26 ਵਿੱਚ ਸ਼ੁਰੂ ਹੋਣ ਵਾਲੀ ਇਸ ਮਹੱਤਵਪੂਰਨ ਪਹਿਲਕਦਮੀ ਦੀ ਅੱਜ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ 'ਆਪ' ਦੇ ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਵੱਲੋਂ ਸ਼ੁਰੂਆਤ ਕੀਤੀ ਗਈ।ਇੱਥੇ ਮਿਊਂਸੀਪਲ ਭਵਨ ਵਿਖੇ ਕਰਵਾਏ ਗਏ ਲਾਂਚ ਸਮਾਰੋਹ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਸਕੂਲ ਸਿੱਖਿਆ ਵਿੱਚ ਉੱਦਮਤਾ ਨੂੰ ਰਸਮੀ ਤੌਰ 'ਤੇ ਇੱਕ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਨੂੰ ਨਵੀਨਤਾਕਾਰੀ, ਸਮੱਸਿਆ ਹੱਲ ਕਰਨ ਵਾਲੇ ਅਤੇ ਰੋਜ਼ਗਾਰ ਸਿਰ...








