ਝੋਨੇ ਦੀ ਲਵਾਈ ਤੋਂ ਪਹਿਲਾਂ ਹੋਣਗੇ ਕਿਸਾਨ ਮਿਲਣੀ ਸਮਾਗਮ
ਚੰਡੀਗੜ੍ਹ, 9 ਅਪਰੈਲ : ਇਕ ਮਿਸਾਲੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ 12 ਅਪਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਵਿਸ਼ੇਸ਼ ਕਿਸਾਨ ਮਿਲਣੀ ਕਰਵਾਉਣ ਲਈ ਅਧਿਕਾਰੀਆਂ ਨੂੰ ਆਖਿਆ। ਇੱਥੇ ਅਧਿਕਾਰਕ ਰਿਹਾਇਸ਼ ਵਿਖੇ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ੇਸ਼ ਕਿਸਾਨ ਮਿਲਣੀ ਲਵਾਈ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਬਾਰੇ ਜਾਗਰੂਕ ਕਰਨ ਉਤੇ ਕੇਂਦਰਤ ਹੋਵੇਗੀ। ਉਨ੍ਹਾਂ ਕਿਹਾ ਕਿ ਮਿਲਣੀ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਲਵਾਈ ਘੱਟ ਪਾਣੀ ਦੀ ਵਰਤੋਂ ਕਰਨ ਵਾਲੀਆਂ ਤਕਨੀਕਾਂ ਰਾਹੀਂ ਕਰਨ ਬਾਰੇ ਜਾਣੂੰ ਕਰਵਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੌਰਾਨ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪ੍ਰਵਾਨਿਤ ਵੱਧ ਝਾੜ ਵਾਲੀਆਂ ਕਿਸਮਾਂ ਦੀ ਵਰਤੋਂ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਉਤੇ ਜ਼ੋਰ ਦਿੱਤਾ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਇਹ ਵੀ ਦੱਸਿਆ ਜਾਵੇਗਾ ਕਿ ਅਕਤੂਬਰ ਵਿੱਚ ਝੋਨਾ ਵੇਚਣ ਵੇਲੇ ਵੱਧ ਨਮੀ ਹੋਣ ਕਾਰਨ ਕਿਸਾਨਾਂ ਨੂੰ ਆਉਂਦੀਆਂ ਦਿੱਕਤ...








