ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਗੱਜਣਮਾਜਰਾ ਨੇ ਡੇਰਾ ਬਾਬਾ ਨਾਨਕ ਦੇ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ ਫੀਡ ਦੇ ਟਰੱਕ ਭੇਜੇ
ਕੁੱਪ ਕਲਾਂ/ਮਾਲੇਰਕੋਟਲਾ, 29 ਅਗਸਤ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ ਤਾਰਾ ਹੈਲਥ ਫੂਡ ਵੱਲੋਂ ਤਿਆਰ ਕੀਤਾ ਫੀਡ ਸਮੱਗਰੀ ਦਾ ਟਰੱਕ ਡੇਰਾ ਬਾਬਾ ਨਾਨਕ ਇਲਾਕੇ ਲਈ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਹੜ੍ਹਾਂ ਦੀ ਵੱਡੀ ਮਾਰ ਨਾਲ ਜੂਝ ਰਿਹਾ ਹੈ ਅਤੇ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਬਚਾਉਣ ਅਤੇ ਰਾਹਤ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਵਿਧਾਇਕ ਗੱਜਣਮਾਜਰਾ ਨੇ ਕਿਹਾ ਕਿ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਹੜ੍ਹਾਂ ਕਾਰਨ ਮਨੁੱਖ, ਪਸ਼ੂ, ਫਸਲਾਂ ਅਤੇ ਵਨਸਪਤੀ ਦਾ ਵੱਡਾ ਨੁਕਸਾਨ ਹੋਇਆ ਹੈ। ਇਸ ਸਮੇਂ ਹਰ ਜ਼ਿੰਮੇਵਾਰ ਨਾਗਰਿਕ ਦਾ ਫਰਜ ਬਣਦਾ ਹੈ ਕਿ&nb...








