Wednesday, March 4Malwa News
Shadow

Tag: hot news

ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਦੇ ਆਇਆ ਕਾਬੂ

ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਦੇ ਆਇਆ ਕਾਬੂ

Hot News
ਚੰਡੀਗੜ੍ਹ, 2 ਅਪ੍ਰੈਲ: ਭ੍ਰਿਸ਼ਟਾਚਾਰ ਵਿਰੁੱਧ ਆਪਣੀ ‘ਨਾ-ਕਾਬਿਲ-ਏ-ਬਰਦਾਸ਼ਤ’ ਪਹੁੰਚ ਨੂੰ ਜਾਰੀ ਰੱਖਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਮਾਲ ਪਟਵਾਰੀ ਅਤੇ ਉਸਦੇ ਸਹਾਇਕ ਨੂੰ 1,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀਆਂ ਦੀ ਪਛਾਣ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਹਲਕਾ ਵੜਿੰਗਖੇੜਾ ਦੇ ਪਟਵਾਰੀ ਕੁਲਵਿੰਦਰ ਸਿੰਘ ਅਤੇ ਉਸਦੇ ਸਹਾਇਕ ਅਸ਼ੋਕ ਕੁਮਾਰ ਵਜੋਂ ਹੋਈ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਵਿਰੁੱਧ, ਪਿੰਡ ਵੜਿੰਗਖੇੜਾ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਮੁਕੱਦਮਾ ਦਰਜ ਕੀਤਾ ਗਿਆ ਸੀ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਸੀ ਕਿ ਉਕਤ ਪਟਵਾਰੀ ਨੇ ਉਸਦੀ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਲਈ ਆਪਣੇ ਉਕਤ ਸਾਥੀ (ਅਸ਼ੋਕ) ਰਾਹੀਂ 1,500 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ,ਪਰ ਸੌਦਾ 1,000 ਰੁਪਏ ਵਿੱਚ ਤੈਅ ਹੋ ਗਿਆ।ਬੁਲਾਰੇ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਪਾਇਆ ਗਿਆ ਕਿ ਪਟਵਾਰੀ ਵੱਲੋਂ 5 ਫਰ...
ਪੁਲਿਸ ਕਲੀਅਰੈਂਸ ਸਰਟੀਫਿਕੇਟਾਂ ਲਈ ਕਿਊਆਰ ਕੋਡ ਪ੍ਰਮਾਣਿਕਤਾ ਦੀ ਸ਼ੁਰੂਆਤ

ਪੁਲਿਸ ਕਲੀਅਰੈਂਸ ਸਰਟੀਫਿਕੇਟਾਂ ਲਈ ਕਿਊਆਰ ਕੋਡ ਪ੍ਰਮਾਣਿਕਤਾ ਦੀ ਸ਼ੁਰੂਆਤ

Hot News
ਚੰਡੀਗੜ੍ਹ, 2 ਅਪਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਸਤਾਵੇਜ਼ਾਂ ਸਬੰਧੀ ਧੋਖਾਧੜੀ ਨੂੰ ਰੋਕਣ ਅਤੇ ਸੁਰੱਖਿਆ ਵਿੱਚ ਵਾਧਾ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਪੰਜਾਬ ਪੁਲਿਸ ਨੇ ਪੁਲਿਸ ਕਲੀਅਰੈਂਸ ਸਰਟੀਫਿਕੇਟ (ਪੀਸੀਸੀ) ਲਈ ਕਿਊਆਰ ਕੋਡ ਅਧਾਰਤ ਪ੍ਰਮਾਣੀਕਰਨ ਪ੍ਰਣਾਲੀ ਸ਼ੁਰੂ ਕੀਤੀ ਹੈ। ਇਸ ਪਹਿਲਕਦਮੀ ਦਾ ਉਦੇਸ਼ ਪੀਸੀਸੀ ਜੋ ਅਕਸਰ ਰੁਜ਼ਗਾਰ, ਵੀਜ਼ਾ ਅਤੇ ਹੋਰ ਅਧਿਕਾਰਤ ਉਦੇਸ਼ਾਂ ਲਈ ਲੋੜੀਂਦਾ ਹੁੰਦਾ ਹੈ, ਦੀ ਪ੍ਰਮਾਣਿਕਤਾ ਦੀ ਪੁਸ਼ਟੀ ਕਰਨ ਲਈ ਇੱਕ ਸੁਰੱਖਿਅਤ ਅਤੇ ਭਰੋਸੇਮੰਦ ਤਰੀਕਾ ਪ੍ਰਦਾਨ ਕਰਨਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਨੇ ਦੱਸਿਆ ਕਿ ਇਸ ਨਵੀਂ ਪ੍ਰਣਾਲੀ ਤਹਿਤ ਜਾਰੀ ਕੀਤੇ ਗਏ ਹਰੇਕ ਪੀਸੀਸੀ ‘ਤੇ ਇੱਕ ਵਿਲੱਖਣ ਕਿਊਆਰ ਕੋਡ ਹੋਵੇਗਾ। ਉਨ੍ਹਾਂ ਦੱਸਿਆ ਕਿ ਸਕੈਨ ਕਰਨ ‘ਤੇ ਇਹ ਕਿਊਆਰ ਕੋਡ ਉਪਭੋਗਤਾਵਾਂ ਨੂੰ ਪੰਜਾਬ ਪੁਲਿਸ ਦੇ ਅਧਿਕਾਰਤ ਸਰਵਰਾਂ (https://certificate.ppsaanjh.in) 'ਤੇ ਉਪਲੱਬਧ ਸਰਟੀਫਿਕੇਟ ਦੀ ਸੁਰੱਖਿਅਤ ਆਨਲਾਈਨ ਕਾਪੀ ਤੱਕ ਪਹ...
ਰਾਜ ਸੂਚਨਾ ਕਮਿਸ਼ਨਰ ਦੀ ਚਿੱਤਰਕਲਾ

ਰਾਜ ਸੂਚਨਾ ਕਮਿਸ਼ਨਰ ਦੀ ਚਿੱਤਰਕਲਾ

Hot News
ਚੰਡੀਗੜ੍ਹ, 2 ਅਪ੍ਰੈਲ: ਪੰਜਾਬ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਨੇ ਅੱਜ ਯੂ.ਟੀ. ਸਕੱਤਰੇਤ ਵਿਖੇ ਮੁੱਖ ਸਕੱਤਰ ਯੂ.ਟੀ. ਚੰਡੀਗੜ੍ਹ ਸ੍ਰੀ ਰਾਜੀਵ ਵਰਮਾ ਨੂੰ ਆਪਣੀ ਕਲਾਕ੍ਰਿਤੀ ਪੇਸ਼ ਕੀਤੀ। ਸ. ਹਰਪ੍ਰੀਤ ਸੰਧੂ ਵੱਲੋਂ ਤਿਆਰ ਕੀਤੀ ਇਸ ਚਿੱਤਰ ਕਲਾ "ਮੋਰ ਦੀ ਸ਼ਾਨ - ਭਾਰਤ ਦੀ ਸ਼ਾਨ" ਨੇ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਕੁਦਰਤੀ ਸ਼ਾਨ ਨੂੰ ਵਿਲੱਖਣ ਢੰਗ ਨਾਲ ਪੇਸ਼ ਕੀਤਾ ਹੈ। ਇਹ ਕਲਾਕ੍ਰਿਤੀ ਭਾਰਤ ਦੇ ਰਾਸ਼ਟਰੀ ਪੰਛੀ ਦੀ ਮਹੱਤਤਾ 'ਤੇ ਜ਼ੋਰ ਦੇਣ ਅਤੇ ਮਨੁੱਖ ਤੇ ਕੁਦਰਤ ਦਰਮਿਆਨ ਅੰਦਰੂਨੀ ਬੰਧਨ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਰਚਨਾਤਮਕ ਯਤਨ ਵਜੋਂ ਕੰਮ ਕਰਦੀ ਹੈ। ਇਸ ਦਾ ਉਦੇਸ਼ ਰਾਸ਼ਟਰ ਦੇ ਵੱਖ-ਵੱਖ ਰਾਜਾਂ-ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਰਮਿਆਨ ਸੱਭਿਆਚਾਰਕ ਅਦਾਨ-ਪ੍ਰਦਾਨ ਨੂੰ ਉਤਸ਼ਾਹਿਤ ਕਰਨਾ ਹੈ, ਜੋ ਕਿ ਭਾਰਤ ਦੀ ਵਿਭਿੰਨ ਕਲਾਵਾਂ ਨੂੰ ਜੋੜਨ ਵਾਲੀ ਕੁਦਰਤੀ ਵਿਰਾਸਤ ਨੂੰ ਸੁਰੱਖਿਅਤ ਰੱਖਣ ਦੀ ਸਮੂਹਿਕ ਜ਼ਿੰਮੇਵਾਰੀ ਨੂੰ ਦਰਸਾਉਂਦਾ ਹੈ।ਇਸ ਮੌਕੇ ਸ੍ਰੀ ਰਾਜੀਵ ਵਰਮਾ ਨੇ ਹਰਪ੍ਰੀਤ ਸੰਧੂ ਦੇ ਕਲਾਤਮਕ ਯੋਗਦਾਨ ਨੂੰ ਮਾਨਤਾ ਦਿੱਤੀ ਅਤੇ ਇਸ ਕੰਮ ਨੂੰ ਭਾਰਤ ਦੇ ਵਾਤਾਵਰਣ ਅਤੇ ਸੱ...
ਗੁਆਂਢੀ ਰਾਜਾਂ ਵਿੱਚ ਬਾਗਬਾਨੀ ਖੇਤਰ ਦਾ ਅਧਿਐਨ ਕਰਨ ਦੇ ਨਿਰਦੇਸ਼

ਗੁਆਂਢੀ ਰਾਜਾਂ ਵਿੱਚ ਬਾਗਬਾਨੀ ਖੇਤਰ ਦਾ ਅਧਿਐਨ ਕਰਨ ਦੇ ਨਿਰਦੇਸ਼

Hot News
ਚੰਡੀਗੜ੍ਹ, 2 ਅਪ੍ਰੈਲ: ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਮੰਗਲਵਾਰ ਨੂੰ ਸੀਨੀਅਰ ਅਧਿਕਾਰੀਆਂ ਨੂੰ ਗੁਆਂਢੀ ਸੂਬਿਆਂ ਵਿੱਚ ਬਾਗਬਾਨੀ ਖੇਤਰ ਦਾ ਅਧਿਐਨ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਪੰਜਾਬ ਵਿੱਚ ਬਾਗਬਾਨੀ ਨੂੰ ਹੋਰ ਬਿਹਰਤ ਢੰਗ ਨਾਲ ਪ੍ਰਫੁੱਲਿਤ ਕਰਨ ਲਈ ਵਧੀਆ ਤੋਂ ਵਧੀਆ ਅਭਿਆਸ ਅਪਣਾਏ ਜਾ ਸਕਣ। ਉਹ ਚੰਡੀਗੜ੍ਹ ਵਿੱਚ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਯੋਜਨਾਵਾਂ ਦਾ ਜਾਇਜ਼ਾ ਲੈਣ ਲਈ ਕੀਤੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਦੌਰਾਨ, ਬਾਗਬਾਨੀ ਵਿਭਾਗ ਦੇ ਸਕੱਤਰ ਮੁਹੰਮਦ ਤਇਆਬ ਅਤੇ ਡਾਇਰੈਕਟਰ ਸ਼ੈਲੇਂਦਰ ਕੌਰ ਨੇ ਮੰਤਰੀ ਨੂੰ ਵੱਖ-ਵੱਖ ਯੋਜਨਾਵਾਂ ਤਹਿਤ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਬਸਿਡੀਆਂ ਅਤੇ ਪ੍ਰੋਤਸਾਹਨਾਂ ਤੋਂ ਜਾਣੂ ਕਰਵਾਇਆ। ਸ੍ਰੀ ਭਗਤ ਨੇ ਇਨ੍ਹਾਂ ਪਹਿਲਕਦਮੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਤਾਂ ਜੋ ਇਨ੍ਹਾਂ ਦੇ ਘੇਰੇ ਨੂੰ ਹੋਰ ਵਧਾਇਆ ਜਾ ਸਕੇ। ਮੰਤਰੀ ਨੇ ਪੰਚਾਇਤੀ ਜ਼ਮੀਨਾਂ ’ਤੇ ਫ਼ਲਦਾਰ ਰੁੱਖ ਲਗਾਉਣ ’ਤੇ ਵੀ ਵਿਚਾਰ -ਚਰਚਾ ਕੀਤੀ। ਉਨ੍ਹਾਂ ਬਾਗ਼ਬਾਨੀ ਨੂ...
33ਵੇਂ ਦਿਨ 59 ਨਸ਼ਾ ਤਸਕਰਾ ਗ੍ਰਿਫ਼ਤਾਰ

33ਵੇਂ ਦਿਨ 59 ਨਸ਼ਾ ਤਸਕਰਾ ਗ੍ਰਿਫ਼ਤਾਰ

Hot News
ਚੰਡੀਗੜ੍ਹ, 2 ਅਪ੍ਰੈਲ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 33ਵੇਂ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 59 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋ ਹੈਰੋਇਨ ਅਤੇ 5.53 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ, ਮਹਿਜ਼ 33 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 4765 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ , ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ...
ਬਿਕਰਮ ਮਜੀਠੀਆ ਨੂੰ ਹਰਪਾਲ ਚੀਮਾ ਦਾ ਠੋਕਵਾਂ ਜਵਾਬ

ਬਿਕਰਮ ਮਜੀਠੀਆ ਨੂੰ ਹਰਪਾਲ ਚੀਮਾ ਦਾ ਠੋਕਵਾਂ ਜਵਾਬ

Breaking News
ਚੰਡੀਗੜ੍ਹ, 2 ਅਪ੍ਰੈਲ : ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ ਸੁਰੱਖਿਆ 'ਚ ਕਟੌਤੀ 'ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਇਹ ਬਹੁਤ ਹੈਰਾਨੀ ਦੀ ਗੱਲ ਹੈ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਤਿੰਨੋਂ ਪਾਰਟੀਆਂ ਇਕ ਵਿਅਕਤੀ ਦੀ ਸੁਰੱਖਿਆ 'ਚ ਕਟੌਤੀ ਹੋਣ ਕਾਰਨ ਬੇਚੈਨ ਹੋ ਗਈਆਂ ਹਨ। ਹਰਪਾਲ ਚੀਮਾ ਨੇ ਕਿਹਾ ਕਿ ਸਾਰਾ ਪੰਜਾਬ ਜਾਣਦਾ ਹੈ ਕਿ ਜਦੋਂ ਪੰਜਾਬ ਵਿੱਚ ਅਕਾਲੀ ਦਲ-ਭਾਜਪਾ ਦੀ ਸਰਕਾਰ ਸੀ ਤਾਂ ਡਰੱਗ ਮਾਫ਼ੀਆ ਨੇ ਆਪਣਾ ਜਾਲ ਫੈਲਾਇਆ ਅਤੇ ਪੰਜਾਬ ਵਿੱਚ ਨਸ਼ਿਆਂ ਦੀ ਭਰਪੂਰ ਸਪਲਾਈ ਹੋਈ। ਉਸ ਸਮੇਂ ਕਈ ਅਕਾਲੀ ਆਗੂਆਂ ਨੂੰ ਭਾਰੀ ਸੁਰੱਖਿਆ ਦਿੱਤੀ ਗਈ ਸੀ। ਇੱਥੋਂ ਤੱਕ ਕਿ ਪ੍ਰਧਾਨ ਮੰਤਰੀ ਪੱਧਰ ਦੀ ਸੁਰੱਖਿਆ ਵੀ ਦਿੱਤੀ ਗਈ ਸੀ ਪਰ ਇਹ ਸੁਰੱਖਿਆ ਉਨ੍ਹਾਂ ਲੋਕਾਂ ਨੂੰ ਵੀ ਦਿੱਤੀ ਗਈ ਸੀ ਜੋ ਨਸ਼ਾ ਤਸਕਰੀ ਵਿੱਚ ਸ਼ਾਮਲ ਸਨ। ਅੱਜ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ, ਜੋ ਡਰੱਗ ਮਾਫ਼ੀਆ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਲੜਾਈ ਲੜ ਰਹੀ ਹੈ। ਸਾਡਾ ਹਮੇਸ਼ਾ ਇਹ ਸੰਕਲਪ ਰਿਹਾ ਹੈ ਕਿ ਅਸੀਂ ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਾਂਗੇ। ਚੀਮਾ ਨੇ ਕ...
ਡਾ. ਅੰਬੇਦਕਰ ਖਿਲਾਫ ਟਿੱਪਣੀਆਂ ਤੋਂ ਭੜਕ ਉੱਠੇ ਅਮਨ ਅਰੋੜਾ

ਡਾ. ਅੰਬੇਦਕਰ ਖਿਲਾਫ ਟਿੱਪਣੀਆਂ ਤੋਂ ਭੜਕ ਉੱਠੇ ਅਮਨ ਅਰੋੜਾ

Breaking News
ਚੰਡੀਗੜ੍ਹ, 2 ਅਪ੍ਰੈਲ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਗੁਰਪਤਵੰਤ ਸਿੰਘ ਪੰਨੂ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਰਤਨ ਪੁਰਸਕਾਰ ਜੇਤੂ ਡਾ. ਬੀ.ਆਰ. ਅੰਬੇਡਕਰ ਵਿਰੁੱਧ ਕੀਤੀਆਂ ਗਈਆਂ ਅਪਮਾਨਜਨਕ ਟਿੱਪਣੀਆਂ ਦੀ ਸਖ਼ਤ ਨਿੰਦਾ ਕੀਤੀ ਹੈ। ਚੰਡੀਗੜ੍ਹ ਵਿਖੇ 'ਆਪ' ਪਾਰਟੀ ਦਫ਼ਤਰ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ, 'ਆਪ' ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ 'ਆਪ' ਆਗੂ ਨੀਲ ਗਰਗ ਅਤੇ ਡਾ. ਸੰਨੀ ਆਹਲੂਵਾਲੀਆ ਨਾਲ ਮਿਲ ਕੇ ਪੰਨੂ 'ਤੇ ਵਰ੍ਹਦਿਆਂ ਉਸ ਨੂੰ "ਦੇਸ਼-ਧ੍ਰੋਹੀ" ਅਤੇ "ਭਗੌੜਾ" ਕਰਾਰ ਦਿੱਤਾ ਜੋ ਵਿਦੇਸ਼ੀ ਧਰਤੀ ਤੋਂ ਭਾਰਤੀਆਂ ਵਿੱਚ ਨਫ਼ਰਤ ਅਤੇ ਵੰਡ ਭੜਕਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।ਅਮਨ ਅਰੋੜਾ ਨੇ ਕਿਹਾ, "ਡਾ. ਬੀ.ਆਰ. ਅੰਬੇਡਕਰ ਸਿਰਫ਼ ਦਲਿਤ ਭਾਈਚਾਰੇ ਦਾ ਮਾਣ ਨਹੀਂ ਹਨ, ਸਗੋਂ ਪੂਰੇ ਦੇਸ਼ ਦਾ ਮਾਣ ਹਨ। ਉਹ ਸਾਰੇ ਧਰਮਾਂ ਅਤੇ ਭਾਈਚਾਰਿਆਂ ਦੇ ਪ੍ਰਤੀਕ ਹਨ, ਅਤੇ ਇਹ ਉਨ੍ਹਾਂ ਦੇ ਦ੍ਰਿਸ਼ਟੀਕੋਣ ਕਾਰਨ ਹੈ ਕਿ ਭਾਰਤ ਅੱਜ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਦੇ ਯੋਗਦਾਨ ਨੇ ਆਮ ਨਾਗਰਿਕਾਂ ਨੂੰ ਪ੍ਰਮ...
ਮੀਤ ਹੇਅਰ ਨੇ ਕੀਤਾ ਵਕਫ ਬਿੱਲ ਦਾ ਵਿਰੋਧ

ਮੀਤ ਹੇਅਰ ਨੇ ਕੀਤਾ ਵਕਫ ਬਿੱਲ ਦਾ ਵਿਰੋਧ

Hot News
ਨਵੀਂ ਦਿੱਲੀ, 2 ਅਪਰੈਲ : ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪਾਰਲੀਮੈਂਟ ਵਿੱਚ ਆਪਣੀਆਂ ਜ਼ੋਰਦਾਰ ਦਲੀਲਾਂ ਨਾਲ ਵਕਫ਼ ਬਿੱਲ ਦਾ ਸਖ਼ਤ ਵਿਰੋਧ ਕਰਦਿਆਂ ਇਸ ਨੂੰ ਭਾਜਪਾ ਦੀ ਸਰਕਾਰ ਵੱਲੋਂ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਰਾਹ ਖੋਲ੍ਹਣ ਵਾਲਾ ਬਿੱਲ ਕਰਾਰ ਦਿੱਤਾ। ਇਹ ਬਿੱਲ ਵਕਫ਼ ਦੀਆਂ ਜਾਇਦਾਦਾਂ ਹੜੱਪਣ ਲਈ ਲਿਆਂਦਾ ਗਿਆ ਹੈ। ਮੀਤ ਹੇਅਰ ਨੇ ਕਿਹਾ ਕਿ ਇਸ ਬਿੱਲ ਦੇ ਨਾਲ ਘੱਟ ਗਿਣਤੀ ਦੇ ਧਰਮਾਂ ਉੱਤੇ ਡਾਕਾ ਮਾਰਨ ਦਾ ਅੱਜ ਰਾਹ ਖੋਲ੍ਹ ਦਿੱਤਾ ਹੈ। ਅੱਜ ਵਕਫ ਉਪਰ ਹਮਲਾ ਹੈ, ਭਵਿੱਖ ਵਿੱਚ ਸਿੱਖ, ਬੋਧੀ ਆਦਿ ਹੋਰ ਘੱਟ ਗਿਣਤੀ ਧਰਮਾਂ ਉੱਪਰ ਵੀ ਹਮਲਾ ਕਰਨ ਲਈ ਰਾਹ ਖੋਲ੍ਹ ਦਿੱਤਾ।ਸਿੱਧੇ ਤੌਰ ਉੱਤੇ ਆਰਟੀਕਲ 14 ਦੀ ਉਲੰਘਣਾ ਕੀਤੀ ਗਈ ਹੈ। ਕਾਨੂੰਨ ਦੀ ਇੱਕ ਧਾਰਾ ਅਨੁਸਾਰ ਕਿਸੇ ਵਿਅਕਤੀ ਦੀ ਨਿੱਜੀ ਜ਼ਿੰਦਗੀ ਵਿੱਚ ਇਬਾਦਤ ਕਰਨ ਦਾ ਕਿਵੇਂ ਪਤਾ ਲਗਾਓਗੇ। ਮੀਤ ਹੇਅਰ ਨੇ ਕਿਹਾ ਕਿ ਭਾਜਪਾ ਦੀ ਦੇਸ਼ ਨੂੰ ਵੰਡਣ ਦੀ ਰਾਜਨੀਤੀ ਇਸ ਬਿੱਲ ਤੋਂ ਸਾਫ ਝਲਕ ਰਹੀ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਮੁਸਲਮਾਨਾਂ ਪ੍ਰਤੀ ਰਵੱਈਆ ਪਿਛਲੇ 11 ਸਾਲਾਂ ਵਿ...
ਫਰੀਦਕੋਟ ‘ਚ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ

ਫਰੀਦਕੋਟ ‘ਚ ਕਣਕ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ

Local
ਫਰੀਦਕੋਟ 2 ਅਪ੍ਰੈਲ : ਪੰਜਾਬ ਸਰਕਾਰ ਵੱਲੋਂ 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਜਿਲ੍ਹੇ ਦੀਆਂ 68 ਮੰਡੀਆਂ ਵਿੱਚ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਮੰਡੀ ਬੋਰਡ ਦੇ ਅਧਿਕਾਰੀਆਂ ਵੱਲੋਂ ਜਿਲ੍ਹੇ ਦੇ ਕੁੱਲ 68 ਖਰੀਦ ਕੇਂਦਰਾਂ ਵਿੱਚ ਪੀਣ ਵਾਲੇ ਪਾਣੀ, ਰੋਸ਼ਨੀ,ਛਾਂ, ਸਫਾਈ ਆਦਿ ਦੇ ਢੁੱਕਵਾਂ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਆਪਣੀ ਜਿਣਸ ਵੇਚਣ ਆਏ ਕਿਸਾਨਾਂ ਤੋਂ ਇਲਾਵਾ ਮਜ਼ਦੂਰਾਂ, ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਸੁੱਕੀ ਤੇ ਸਰਕਾਰ ਵੱਲੋਂ ਤਹਿ ਮਾਪਦੰਡਾਂ ਅਨੁਸਾਰ ਹੀ ਲੈ ਕੇ ਆਉਣ ਤਾਂ ਜੋ ਮੰਡੀਆਂ ਵਿੱਚ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਕਟਾਈ ਲਈ ਹਾਰਵੈਸਟ ਕੰਬਾ...
ਯੂਨੀਵਰਸਿਟੀ ਇੰਸਟੀਚਿਊਟ ਆਫ਼ ਅਲਾਈਡ ਹੈਲਥ ਐਂਡ ਪੈਰਾਮੈਡੀਕਲ ਸਾਇੰਸਜ਼ ਵਲੋਂ ਫਰੈਸ਼ਰ ਪਾਰਟੀ

ਯੂਨੀਵਰਸਿਟੀ ਇੰਸਟੀਚਿਊਟ ਆਫ਼ ਅਲਾਈਡ ਹੈਲਥ ਐਂਡ ਪੈਰਾਮੈਡੀਕਲ ਸਾਇੰਸਜ਼ ਵਲੋਂ ਫਰੈਸ਼ਰ ਪਾਰਟੀ

Hot News
ਫਰੀਦਕੋਟ, 2 ਅਪ੍ਰੈਲ : ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (BFUHS) ਦੇ ਯੂਨੀਵਰਸਿਟੀ ਇੰਸਟੀਚਿਊਟ ਆਫ਼ ਅਲਾਈਡ ਹੈਲਥ ਐਂਡ ਪੈਰਾਮੈਡੀਕਲ ਸਾਇੰਸਜ਼ ਵਲੋਂ ਫਰੈਸ਼ਰ ਪਾਰਟੀ - ਇਗਨਾਈਟ 2K25 ਨੂੰ ਬਹੁਤ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਸਮਾਗਮ ਨੇ ਨਵੇਂ ਵਿਦਿਆਰਥੀਆਂ ਦਾ ਅਕਾਦਮਿਕ ਭਾਈਚਾਰੇ ਵਿੱਚ ਸਵਾਗਤ ਕੀਤਾ, ਜਿਸ ਨਾਲ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਵਿੱਚ ਦੋਸਤੀ ਅਤੇ ਖੁਸ਼ੀ ਵਧੀ।ਪ੍ਰੋ. (ਡਾ.) ਰਾਜੀਵ ਸੂਦ, ਮਾਨਯੋਗ ਵਾਈਸ ਚਾਂਸਲਰ, BFUHS, ਨੇ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਆਪਣੇ ਸੰਬੋਧਨ ਵਿੱਚ, ਡਾ. ਸੂਦ ਵਲੋਂ ਦਿਲਚਸਪ ਜਾਣਕਾਰੀਆਂ ਸਾਂਝੀਆਂ ਕੀਤੀਆਂ ਗਈਆਂ ਅਤੇ ਵਿਦਿਆਰਥੀ ਜੀਵਨ ਵਿੱਚ ਪਾਠਕ੍ਰਮ ਤੋਂ ਇਲਾਵਾ ਗਤੀਵਿਧੀਆਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ, ਅਤੇ ਆਪਣੇ ਬਚਪਨ ਦੇ ਸੱਭਿਆਚਾਰਕ ਤਿਉਹਾਰਾਂ ਦੇ ਪੁਰਾਣੇ ਪਲਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਫਰੈਸ਼ਰਾਂ ਦੀ ਉਤਸ਼ਾਹੀ ਭਾਗੀਦਾਰੀ ਲਈ ਪ੍ਰਸ਼ੰਸਾ ਕੀਤੀ ਅਤੇ ਇੱਕ ਸ਼ਾਨਦਾਰ ਸਮਾਗਮ ਦਾ ਆਯੋਜਨ ਕਰਨ ਲਈ ਪ੍ਰਬੰਧਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਯੂਨੀਵਰਸਿਟੀ ਇੰਸਟੀਚਿਊਟ ਆਫ਼ ਅਲਾਈਡ ਹੈਲਥ ਐਂਡ ਪੈ...