Wednesday, March 4Malwa News
Shadow

Tag: hot news

ਫਿਰੋਜ਼ਪੁਰ ‘ਚ ਫੜ੍ਹੀ ਗਈ ਸਾਢੇ ਤਿੰਨ ਕਿੱਲੋ ਹੈਰੋਇਨ

ਫਿਰੋਜ਼ਪੁਰ ‘ਚ ਫੜ੍ਹੀ ਗਈ ਸਾਢੇ ਤਿੰਨ ਕਿੱਲੋ ਹੈਰੋਇਨ

Hot News
ਫਿਰੋਜ਼ਪੁਰ, 1 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ 3.5 ਕਿਲੋ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੁਖਦੇਵ ਸਿੰਘ ਉਰਫ ਸੁੱਖੀ ਵਾਸੀ ਮੋਹਨ ਕੇ ਉਤਰ, ਫਿਰੋਜ਼ਪੁਰ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸਦਾ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ-05-ਏਐਮ-5620) ਜਿਸ 'ਤੇ ਉਹ ਸਵਾਰ ਸੀ, ਵੀ ਜ਼ਬਤ ਕਰ ਲਿਆ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਜੋ ਸਰਹੱਦ ਪਾਰੋਂ ਨਸ਼ਿਆਂ ਦੀ ਖੇਪ ਭੇਜਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਸੀ, ਦੇ ਸਿੱਧੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲ...
ਰਾਤ ਵੇਲੇ ਕੰਬਾਈਨਾਂ ਚਲਾਉਣ ‘ਤੇ ਪਾਬੰਦੀ

ਰਾਤ ਵੇਲੇ ਕੰਬਾਈਨਾਂ ਚਲਾਉਣ ‘ਤੇ ਪਾਬੰਦੀ

Local
ਫਰੀਦਕੋਟ 1 ਅਕਤੂਬਰ : ਜਿਲ੍ਹਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹਾਰਵੈਸਟ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਸਬੰਧੀ ਜਿਲ੍ਹੇ ਵਿੱਚ ਹੁਕਮ ਜਾਰੀ ਕੀਤੇ ਹਨ। ਜਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਫਰੀਦਕੋਟ ਜਿਲ੍ਹੇ ਵਿੱਚ ਕਣਕ ਦੀ ਕਟਾਈ ਲਈ ਹਾਰਵੈਸਟ ਕੰਬਾਈਨਾਂ ਸਵੇਰੇ 10:00 ਵਜੇ ਤੋਂ ਸ਼ਾਮ 7:00 ਵਜੇ ਤੱਕ ਹੀ ਚੱਲਣਗੀਆਂ । ਇਸ ਸਮੇਂ ਤੋਂ ਬਾਅਦ ( ਸ਼ਾਮ 07.00 ਵਜੇ ਤੋਂ ਬਾਅਦ ਸਵੇਰੇ 10.00 ਵਜੇ ਤੱਕ ) ਕਣਕ ਦੀ ਕੰਬਾਈਨਾਂ ਰਾਹੀਂ ਕਟਾਈ ਤੇ ਮੁਕੰਮਲ ਤੌਰ ਤੇ ਰੋਕ ਹੋਵੇਗੀ। ਹਰ ਅਨਾਜ ਮੰਡੀ ( ਸਮੇਤ ਆਰਜੀ ਮੰਡੀਆਂ) ਵਿੱਚ ਆੜਤੀਆ, ਮੰਡੀ ਬੋਰਡ ਪੰਜਾਬ ਸਰਕਾਰ ਗ੍ਰਹਿ ਵਿਭਾਗ ਅਤੇ ਖੇਤੀਬਾੜੀ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣਗੇ।ਜਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਕਿਸਾਨਾਂ ਵੱਲੋਂ ਕਣਕ ਦੇ ਸੀਜਨ 2025 ਦੌਰਾਨ ਦੀ ਫਸਲ ਦੀ ਕਟਾਈ ਸ਼ੁਰੂ ਕੀਤੀ ਜਾ ਰਹੀ ਹੈ । ਝੋਨੇ ਦੀ ਕਟਾਈ ਵਾਸਤੇ ਕੰਬਾਇਨਾਂ ਦੀ ਵਰਤੋਂ ਕੀਤੀ ਜਾਂਦੀ ਹੈ । ਇਹ ਹ...
Repair work of all damaged roads should be completed by June 15 – Chief Minister

Repair work of all damaged roads should be completed by June 15 – Chief Minister

English, Haryana
Chandigarh, April 1 – Haryana Chief Minister Sh Nayab Singh Saini has directed officials to complete the repair work of all damaged roads in the state by June 15. A special campaign should be launched to ensure that tendering and other necessary processes are completed within 15 days, enabling high-quality road repairs before the upcoming monsoon season. The Chief Minister issued these instructions while chairing a review meeting of the Haryana State Agricultural Marketing Board here today. Agriculture and Farmers’ Welfare Minister Sh Shyam Singh Rana was also present.Expressing dissatisfaction over the condition of roads, the Chief Minister instructed officials to identify and initiate repairs within 15 days to provide relief to the general public. He further directed that roads transferr...
ਪੰਜਾਬ ‘ਚ ਪਹਿਲੀ ਵਾਰ ਟੈਕਸਾਂ ਤੋਂ 40 ਹਜਾਰ ਕਰੋੜ ਇਕੱਠਾ ਹੋਇਆ : ਚੀਮਾ

ਪੰਜਾਬ ‘ਚ ਪਹਿਲੀ ਵਾਰ ਟੈਕਸਾਂ ਤੋਂ 40 ਹਜਾਰ ਕਰੋੜ ਇਕੱਠਾ ਹੋਇਆ : ਚੀਮਾ

Breaking News
ਚੰਡੀਗੜ੍ਹ, 1 ਅਪ੍ਰੈਲ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਆਬਕਾਰੀ ਅਤੇ ਕਰ ਵਿਭਾਗ ਨੇ ਵਿੱਤੀ ਸਾਲ 2024-25 ਲਈ 10,743.72 ਕਰੋੜ ਰੁਪਏ ਦਾ ਰਿਕਾਰਡ ਤੋੜ ਆਬਕਾਰੀ ਮਾਲੀਆ ਪ੍ਰਾਪਤ ਕਰਦਿਆਂ ਪਿਛਲੇ ਵਿੱਤੀ ਸਾਲ ਦੇ ਮੁਕਾਬਲੇ 16.36 ਫੀਸਦੀ ਦੀ ਪ੍ਰਭਾਵਸ਼ਾਲੀ ਸਾਲਾਨਾ ਵਾਧਾ ਦਰ ਹਾਸਿਲ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2024-25 ਦੌਰਾਨ ਵੈਟ, ਸੀਐਸਟੀ, ਜੀਐਸਟੀ, ਪੀਐਸਡੀਟੀ ਅਤੇ ਆਬਕਾਰੀ ਤੋਂ ਰਾਜ ਦਾ ਕੁੱਲ ਮਾਲੀਆ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ 40,000 ਕਰੋੜ ਰੁਪਏ ਦੀ ਸੀਮਾ ਨੂੰ ਪਾਰ ਕਰਦੇ 12.47 ਫੀਸਦੀ ਵਾਧਾ ਦਰ ਨਾਲ 42289.97 ਕਰੋੜ ਰੁਪਏ ਰਿਹਾ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਸਫਲ ਆਬਕਾਰੀ ਨੀਤੀਆਂ ਸਿਰ ਆਬਕਾਰੀ ਵਸੂਲੀ ਵਿੱਚ ਹੋਏ ਜ਼ਿਕਰਯੋਗ ਵਾਧੇ ਦਾ ਸਿਹਰਾ ਬੰਨ੍ਹਿਆ। ਉਨ੍ਹਾਂ ਕਿਹਾ ਕਿ ਸੂਬੇ ਨੇ ਵਿੱਤੀ ਸਾਲ 2024-25 ਦੇ 10145 ਕਰ...
ਪੁਸਤਕ ਐਕਸਚੇਂਜ ਮੇਲੇ ਦੀ ਸ਼ੁਰੂਆਤ

ਪੁਸਤਕ ਐਕਸਚੇਂਜ ਮੇਲੇ ਦੀ ਸ਼ੁਰੂਆਤ

Local
ਫਰੀਦਕੋਟ 1 ਅਪ੍ਰੈਲ : ਗੁੱਡ ਮੌਰਨਿੰਗ ਵੈਲਫੇਅਰ ਕਲੱਬ ਕੋਟਕਪੂਰਾ ਵਲੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨਾਲ ਸਾਂਝੇ ਤੌਰ ’ਤੇ ਸਥਾਨਕ ਸਿੱਖਾਂਵਾਲਾ ਰੋਡ ’ਤੇ ਸਥਿੱਤ ਜੋਨਲ ਦਫਤਰ ਵਿੱਚ ਚਲਾਏ ਜਾ ਰਹੇ ਗੁਰੂ ਨਾਨਕ ਮੋਦੀਖਾਨਾ ਵਿਖੇ ਲਾਏ ਗਏ 10 ਰੋਜਾ ‘ਪੁਸਤਕ ਐਕਸਚੇਂਜ ਮੇਲੇ’ ਦੀ ਸ਼ੁਰੂਆਤ ਮੌਕੇ ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸ. ਕੁਲਤਾਰ ਸਿੰਘ ਸੰਧਵਾਂ ਨੇ ਆਖਿਆ ਕਿ ਇਸ ਤਰ੍ਹਾਂ ਦੇ ਪੁਸਤਕ ਐਕਸਚੇਂਜ ਮੇਲੇ ਪੰਜਾਬ ਭਰ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿੱਚ ਸਥਿੱਤ ਸਕੂਲਾਂ ਵਿੱਚ ਲਾਉਣੇ ਯਕੀਨੀ ਬਣਾਏ ਜਾਣ ਤਾਂ ਕੋਈ ਵੀ ਬੱਚਾ ਪੜਾਈ ਤੋਂ ਵਾਂਝਾ ਨਹੀਂ ਰਹੇਗਾ, ਕਿਉਂਕਿ ਬਹੁਤ ਸਾਰੇ ਬੱਚੇ ਪੜਾਈ ਵਿੱਚ ਹੁਸ਼ਿਆਰ ਹੋਣ ਦੇ ਬਾਵਜੂਦ ਵੀ ਆਰਥਿਕ ਕਮਜੋਰੀ ਕਾਰਨ ਕਿਤਾਬਾਂ ਨਾਂ ਹੋਣ ਕਾਰਨ ਪੜਾਈ ਤੋਂ ਵਾਂਝੇ ਰਹਿ ਜਾਂਦੇ ਹਨ। ਉਨ੍ਹਾਂ ਆਪਣੇ ਵੱਲੋਂ ਜਥੇਬੰਦੀ ਨੂੰ ਇਸ ਸ਼ੁੱਭ ਕਾਰਜ ਲਈ ਪੰਜਾਹ ਹਜਾਰ ਰੁਪਏ ਦਾ ਯੋਗਦਾਨ ਪਾਉਣ ਦਾ ਐਲਾਨ ਕੀਤਾ। ਸਪੀਕਰ ਸੰਧਵਾਂ ਨੇ ਅੰਤਰਰਾਸ਼ਟਰੀ ਸਾਈਕਲਿਸਟ ਗੁਰ...
ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਭਗਵੰਤ ਮਾਨ ਤੋਂ ਲੋਕ ਖੁਸ਼

ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣ ਲਈ ਭਗਵੰਤ ਮਾਨ ਤੋਂ ਲੋਕ ਖੁਸ਼

Hot News
ਚੰਡੀਗੜ੍ਹ, 1 ਅਪਰੈਲ : ਸਿੱਖਿਆ ਵਿਭਾਗ ਵਿੱਚ ਨਵੇਂ ਭਰਤੀ ਹੋਏ ਅਧਿਆਪਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਦੇਣ ਲਈ ਸ਼ਲਾਘਾ ਕੀਤੀ। ਸੰਗਰੂਰ ਦੀ ਸਿਮਰਨਜੀਤ ਸ਼ਰਮਾ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਸ ਦੇ ਪਤੀ ਨੂੰ 2023 ਵਿੱਚ ਨਿਯੁਕਤੀ ਪੱਤਰ ਮਿਲਿਆ ਸੀ ਅਤੇ ਹੁਣ ਉਸ ਨੇ ਇਹ ਨੌਕਰੀ ਹਾਸਲ ਕਰ ਕੇ ਆਪਣੇ ਦਾਦਾ ਜੀ ਦਾ ਸੁਪਨਾ ਸਾਕਾਰ ਕੀਤਾ ਹੈ। ਉਸ ਨੇ ਕਿਹਾ ਕਿ ਇਸ ਦਾ ਸਾਰਾ ਸਿਹਰਾ ਮੁੱਖ ਮੰਤਰੀ ਨੂੰ ਜਾਂਦਾ ਹੈ, ਜਿਨ੍ਹਾਂ ਨੇ ਪੂਰੇ ਪਾਰਦਰਸ਼ੀ ਢੰਗ ਨਾਲ ਭਰਤੀ ਯਕੀਨੀ ਬਣਾਈ ਹੈ।ਮਾਨਸਾ ਦੇ ਰਹਿਣ ਵਾਲੇ ਗਗਨਦੀਪ ਸਿੰਘ ਨੇ ਦੱਸਿਆ ਕਿ ਉਹ ਪ੍ਰਾਈਵੇਟ ਤੌਰ 'ਤੇ ਕੰਮ ਕਰਦਾ ਸੀ ਅਤੇ ਲੰਬੇ ਸਮੇਂ ਤੋਂ ਨੌਕਰੀ ਲਈ ਕੋਸ਼ਿਸ਼ ਕਰ ਰਿਹਾ ਸੀ। ਉਸ ਨੇ ਕਿਹਾ ਕਿ ਇਸ ਤੋਂ ਪਹਿਲਾਂ ਉਸ ਦੇ ਪਰਿਵਾਰ ਦੇ ਕਿਸੇ ਵੀ ਮੈਂਬਰ ਕੋਲ ਸਰਕਾਰੀ ਨੌਕਰੀ ਨਹੀਂ ਸੀ। ਇਸ ਨੌਕਰੀ ਲਈ ਉਹ ਮੁੱਖ ਮੰਤਰੀ ਅਤੇ ਸੂਬਾ ਸਰਕਾਰ ਦੇ ਸਦਾ ਕਰਜ਼ਦਾਰ ਰਹਿਣਗੇ।ਰਾਮਫਲ ਸਿੰਘ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਉਸ ਦੀ ਅਤੇ ਉਸ ਦੇ ਦੋਸਤ ਦੀ ਸਰਕਾਰੀ ਨੌਕਰੀ ਦ...
ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ : ਭਗਵੰਤ ਮਾਨ

ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ : ਭਗਵੰਤ ਮਾਨ

Breaking News
ਚੰਡੀਗੜ੍ਹ, 1 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦਿਆਂ ਆਪਣੇ 36 ਮਹੀਨਿਆਂ ਦੇ ਕਾਰਜਕਾਲ ਦੌਰਾਨ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਕੀਰਤੀਮਾਨ ਕਾਇਮ ਕੀਤਾ ਹੈ। ਅੱਜ ਇੱਥੇ 700 ਤੋਂ ਵੱਧ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਇਸ ਇਤਿਹਾਸਕ ਮੌਕੇ ਨਵੇਂ ਭਰਤੀ ਹੋਏ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਹ ਨੌਕਰੀ ਅਧਿਆਪਕਾਂ ਦੀ ਸਖ਼ਤ ਮਿਹਨਤ ਅਤੇ ਸਮਰਪਿਤ ਭਾਵਨਾ ਦਾ ਫਲ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਯੁੱਗ ਦੀ ਸ਼ੁਰੂਆਤ ਹੋ ਚੁੱਕੀ ਹੈ ਕਿਉਂਕਿ ਸਕੂਲਾਂ ਦੇ ਬੁਨਿਆਦੀ ਢਾਂਚੇ ਦੀ ਕਾਇਆਕਲਪ ਕੀਤੀ ਜਾ ਰਹੀ ਹੈ।ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ’ਤੇ ਸਭ ਤੋਂ ਵੱਧ ਜ਼ੋਰ ਦਿੱਤਾ ਜਾ...
ਮੂੰਹ ਅਤੇ ਦੰਦਾਂ ਦੀ ਸਫ਼ਾਈ ਰੱਖ ਕੇ ਬਹੁਤ ਬਿਮਾਰੀਆਂ ਤੋਂ ਬਚਿਆ ਜਾ ਸਕਦਾ: ਡਾ ਗੁਰਪ੍ਰੀਤ ਸਿੱਧੂ

ਮੂੰਹ ਅਤੇ ਦੰਦਾਂ ਦੀ ਸਫ਼ਾਈ ਰੱਖ ਕੇ ਬਹੁਤ ਬਿਮਾਰੀਆਂ ਤੋਂ ਬਚਿਆ ਜਾ ਸਕਦਾ: ਡਾ ਗੁਰਪ੍ਰੀਤ ਸਿੱਧੂ

Local
ਮੋਗਾ, 1 ਅਪ੍ਰੈਲ : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ ਪਰਦੀਪ ਕੁਮਾਰ ਮਹਿੰਦਰਾ ਸਿਵਲ ਮੋਗਾ ਦੀ ਪ੍ਰਧਾਨਗੀ ਹੇਠ ਦੰਦਾ ਦੀਆ ਬਿਮਾਰੀਆਂ ਬਾਰੇ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਜਿਲ੍ਹਾ ਡੈਂਟਲ ਹੈਲਥ ਅਫ਼ਸਰ ਗੁਰਪ੍ਰੀਤ ਸਿੱਧੂ ਡਿਪਟੀ ਡਾਇਰੈਕਟਰ ਕਮ ਡੀ ਡੀ ਐਚ ਓ ਮੋਗਾ ਨੇ ਵਿਸ਼ਵ ਓਰਲ ਸਿਹਤ ਦਿਵਸ ਬਾਰੇ ਦੱਸਿਆ ਕਿ ਸਰੀਰ ਨੂੰ ਤੰਦਰੁਸਤ ਰੱਖਣ ਲਈ ਦੰਦਾਂ ਅਤੇ ਮੁੂੰਹ ਦੀ ਸੰਭਾਲ ਬਹੁਤ ਜਰੂਰੀ ਹੈ। ਸਮੇਂ ਸਿਰ ਦੰਦਾਂ ਦੀ ਸਫਾਈ ਨਾ ਕਰਨ ਕਾਰਣ ਦੰਦਾਂ ਨੂੰ ਅਨੇਕਾਂ ਕਿਸਮ ਦੀਆਂ ਬਿਮਾਰੀਆਂ ਲੱਗ ਜਾਂਦੀਆਂ ਹਨ। ਉਹਨਾਂ ਨੇ ਕਿਹਾ ਕਿ ਤੰਦਰੁਸਤ ਦੰਦਾਂ ਲਈ ਦਿਨ ਵਿੱਚ ਦੋ ਵਾਰ ਬਰੁਸ਼ ਕਰੋ, ਸਿਹਤਮੰਦ ਭੋਜਨ ਦਾ ਸੇਵਨ ਕਰੋ, ਚਿਪਚਿਪੇ ਅਤੇ ਮਿੱਠਾ ਖਾਣ ਤੋਂ ਪ੍ਰਹੇਜ਼ ਕਰੋ, ਖਾਣਾ ਚੰਗੀ ਤਰ੍ਹਾਂ ਚਬਾ ਕੇ ਖਾਓ, ਵਿਟਾਮਿਨਾਂ ਅਤੇ ਖਣਿਜ ਪਦਾਰਥਾਂ ਭਰਪੂਰ ਭੋਜਨ ਦਾ ਸੇਵਨ ਕਰੋ, ਹਰੇਕ 6 ਮਹੀਨੇ ਬਾਅਦ ਆਪਣੇ ਦੰਦਾਂ ਦੇ ਡਾਕਟਰ ਦੀ ਸਲਾਹ ਲਵੋ, ਭੋਜਨ ਕਰਨ ਤੋਂ ਬਾਅਦ ਆਪਣੇ ਦੰਦਾਂ ਨੂੰ ਬੁਰਸ਼ ਨਾਲ ਸਾਫ਼ ਕਰੋ ਤਾਂ ਕਿ ਦੰਦਾਂ ਉੱਤੇ ਜੰਮੀ ਪੇਪੜੀ ਨੂੰ ਦੂਰ ਕੀਤਾ ਜਾ ਸਕੇ, ਰਾਤ ਨੂੰ ਸੌਣ ਤੋਂ ਪਹਿਲਾਂ ਬਰੁਸ਼ ਜਰੂਰ ...
ਸਰੀਰਕ ਸਿਹਤ ਦੇ ਨਾਲ ਨਾਲ ਮਾਨਿਸਕ ਤੌਰ ਤੇ ਤੰਦਰੁਸਤ ਹੋਣਾ ਵੀ ਜਰੂਰੀ – ਡਾਕਟਰ ਚਰਨਪ੍ਰੀਤ ਸਿੰਘ

ਸਰੀਰਕ ਸਿਹਤ ਦੇ ਨਾਲ ਨਾਲ ਮਾਨਿਸਕ ਤੌਰ ਤੇ ਤੰਦਰੁਸਤ ਹੋਣਾ ਵੀ ਜਰੂਰੀ – ਡਾਕਟਰ ਚਰਨਪ੍ਰੀਤ ਸਿੰਘ

Health
ਮੋਗਾ, 1 ਅਪ੍ਰੈਲ : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ: ਪ੍ਰਦੀਪ ਕੁਮਾਰ ਮਹਿੰਦਰਾ ਸਿਵਲ ਸਰਜਨ ਮੋਗਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ , ਡੀ.ਐਮ.ਸੀ ਮੋਗਾ ਡਾਕਟਰ ਰਾਜੇਸ਼ ਮਿੱਤਲ ਦੀ ਅਗਵਾਈ ਹੇਠ ਜਿਲਾ ਪੱਧਰ ਤੇ ਆਯੁਰਵੈਦਿਕ ਮੈਡੀਕਲ ਅਫਸਰਾਂ ਨੂੰ ਟ੍ਰੇਨਿੰਗ ਦਿੱਤੀ । ਇਸ ਮੌਕੇ ਟ੍ਰੇਨਿੰਗ ਦੇ ਨੋਡਲ ਅਫਸਰ ਡਾਕਟਰ ਚਰਨਜੀਤ ਸਿੰਘ ਮਾਨਸਿਕ ਰੋਗਾਂ ਦੇ ਮਾਹਿਰ ਸਿਵਿਲ ਹਸਪਤਾਲ ਮੋਗਾ ਨੇ ਕਿਹਾ ਕਿ ਸਰੀਰਕ ਤੰਦਰੁਸਤੀ ਦੇ ਨਾਲ ਨਾਲ ਮਾਨਸਿਕ ਤੰਦਰੁਸਤੀ ਹੋਣੀ ਵੀ ਜਰੂਰੀ ਹੈ ਤਾਂ ਜੋ ਅੱਜ ਕੱਲ ਦੀ ਭੱਜ ਦੌੜ ਦੀ ਜਿੰਦਗੀ ਵਿੱਚ ਜਿੱਥੇ ਮਨੁੱਖ ਕੋਲ ਸਰੀਰ ਕੰਮ ਕਰਨ ਦੀ ਕਮੀ ਹੋਈ ਹੈ ਉਥੇ ਦਿਮਾਗੀ ਬੋਜ ਬਹੁਤ ਵੱਧ ਗਿਆ ਹੈ ਇਸ ਲਈ ਦਿਮਾਗੀ ਤੌਰ ਤੇ ਤੰਦਰੁਸਤ ਹੋਣਾ ਵੀ ਬਹੁਤ ਜਰੂਰੀ ਹੈ ਇਸ ਸਬੰਧੀ ਹੋਰ ਵੀ ਕਈ ਨੁਕਤੇ ਸਾਂਝੇ ਕੀਤੇ।ਡਾ: ਚਰਨਪ੍ਰੀਤ ਸਿੰਘ, ਐਮ.ਓ ਮਾਨਸਿਕ ਰੋਗ ਦੇ ਮਾਹਿਰ ਸਿਵਲ ਹਸਪਤਾਲ ਮੋਗਾ ਨੇ ਲੋਕਾ ਨੂੰ ਨਸ਼ੇ ਤੋ ਸਿਹਤ ਨੂੰ ਹੋਣ ਵਾਲੇ ਨੁਕਸਾਨ ਤੋਂ ਜਾਣੂ ਕਰਾਉਂਦੇ ਹੋਏ ਕਿਹਾ ਕਿ ਨਸ਼ਾ ਨਹੀ ਜ਼ਿੰਦਗੀ ਚੁਣੋ। ਹਮੇਸ਼ਾ ਸਕਾਰਾਤਮਕ ਜਿੰਦਗੀਂ ਦਾ ਪ੍ਰਣ ਕਰੋ ਅਤੇ ਕਿਹਾ ਕਿ ਨਸ਼ੇ ਦੀ ਲੱਤ ਪਹ...
ਪੰਜਾਬ ਸਰਕਾਰ ਵਲੋਂ ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ

ਪੰਜਾਬ ਸਰਕਾਰ ਵਲੋਂ ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ

Breaking News
ਚੰਡੀਗੜ੍ਹ, 31 ਮਾਰਚ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ 1 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਕਣਕ ਦੀ ਖਰੀਦ ਲਈ ਪੰਜਾਬ ਸਰਕਾਰ ਵੱਲੋਂ ਸਾਰੀਆਂ ਮੰਡੀਆਂ ਵਿੱਚ ਪੁਖਤਾ ਖਰੀਦ ਪ੍ਰਬੰਧ ਕੀਤੇ ਗਏ ਹਨ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਭਰ ਦੀਆਂ 1865 ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਵਿਆਪਕ ਪ੍ਰਬੰਧ ਯਕੀਨੀ ਬਣਾਏ ਹਨ ਤਾਂ ਜੋ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ।ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਾਡੀ ਸਰਕਾਰ ਕਿਸਾਨਾਂ ਲਈ ਨਿਰਵਿਘਨ ਖਰੀਦ ਪ੍ਰਕਿਰਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਸਾਰੇ ਖਰੀਦ ਕੇਂਦਰਾਂ ਵਿੱਚ ਬਿਜਲੀ, ਛਾਂ ਅਤੇ ਪੀਣ ਵਾਲੇ ਸਾਫ਼ ਪਾਣੀ ਆਦਿ ਦੇ ਢੁਕਵੇਂ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਕਿਸਾਨਾਂ ਨੂੰ ਫਸਲ ਦਾ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਅ...