Saturday, May 23Malwa News
Shadow

Tag: hot news

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾਂ ਦਾ ਦੌਰਾ

Breaking News
ਚੰਡੀਗੜ੍ਹ/ਫ਼ਾਜ਼ਿਲਕਾ, 22 ਅਗਸਤ: ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਜ਼ਰੂਰੀ ਸਹੂਲਤਾਂ ਤੁਰੰਤ ਮੁਹੱਈਆ ਕਰਾਉਣ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ ਕੌਮਾਂਤਰੀ ਸਰਹੱਦ 'ਤੇ ਪੈਂਦੇ ਪਿੰਡਾਂ ਦਾ ਦੌਰਾ ਕਰਕੇ ਸਤਲੁਜ ਦੀ ਕ੍ਰੀਕ ਵਿੱਚ ਆਏ ਪਾਣੀ ਦੇ ਪ੍ਰਭਾਵ ਦਾ ਜਾਇਜ਼ਾ ਲਿਆ। ਇਸ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਜਿੱਥੇ ਪਿੰਡ ਕਾਵਾਂਵਾਲੀ ਪੱਤਣ ਅਤੇ ਮੁਹਾਰ ਜਮਸ਼ੇਰ ਦਾ ਦੌਰਾ ਕੀਤਾ, ਉਥੇ ਸ. ਤਰੁਨਪ੍ਰੀਤ ਸਿੰਘ ਸੌਂਦ ਵੀ ਮੁਹਾਰ ਜਮਸ਼ੇਰ ਪਿੰਡ ਪਹੁੰਚੇ ਅਤੇ ਲੋਕਾਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਮੌਕੇ 'ਤੇ ਮੌਜੂਦ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਪਿੰਡ ਨੂੰ ਜੋੜਨ ਵਾਲੀ ਸੜ...
ਜਲੰਧਰ ਦੇ ਪਿੰਡ ਧਲੇਤਾ ਵਿਖੇ  ਸ੍ਰੀ ਗੁਰੂ ਰਵਿਦਾਸ ਮਹਾਰਾਜ  ਦੀ ਜਮੀਨ ਤੇ ਕੀਤਾ ਕਬਜਾ ਕਰਨ ਦੇ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਸੀਨੀਅਰ ਕਪਤਾਨ ਪੁਲਿਸ, ਜਲੰਧਰ, ਦਿਹਾਤੀ  ਤੋਂ ਰਿਪੋਰਟ ਤਲਬ

ਜਲੰਧਰ ਦੇ ਪਿੰਡ ਧਲੇਤਾ ਵਿਖੇ  ਸ੍ਰੀ ਗੁਰੂ ਰਵਿਦਾਸ ਮਹਾਰਾਜ  ਦੀ ਜਮੀਨ ਤੇ ਕੀਤਾ ਕਬਜਾ ਕਰਨ ਦੇ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਸੀਨੀਅਰ ਕਪਤਾਨ ਪੁਲਿਸ, ਜਲੰਧਰ, ਦਿਹਾਤੀ  ਤੋਂ ਰਿਪੋਰਟ ਤਲਬ

Hot News
ਚੰਡੀਗੜ੍ਹ, 22 ਅਗਸਤ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਜਲੰਧਰ ਜ਼ਿਲ੍ਹੇ ਦੇ ਪਿੰਡ ਧਲੇਤਾ ਵਿਖੇ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜਮੀਨ 'ਤੇ ਕਬਜਾ ਕਰਨ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਐਸ.ਐਸ. ਪੀ.  ਦਿਹਾਤੀ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਇਕ ਅਖਬਾਰ ਰਾਹੀਂ ਉਹਨਾਂ ਦੇ ਧਿਆਨ ਵਿੱਚ ਆਇਆ ਹੈ, ਜਿਸ ਵਿੱਚ ਪਿੰਡ ਧਲੇਤਾ ਵਿਖੇ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜਮੀਨ ਤੇ  ਕਬਜਾ ਕੀਤਾ ਗਿਆ ਹੈ ਜਿਸ ‘ਤੇ ਕਮਿਸ਼ਨ ਵੱਲੋਂ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਇਸ ਮਾਮਲੇ ਸਬੰਧੀ  ਮਿਤੀ 26-08-2025 ਨੂੰ ਤੱਥ ਅਤੇ ਸੂਚਨਾ  ਉਪ ਕਪਤਾਨ ਪੁਲਿਸ ਰਾਹੀਂ  ਪੇਸ਼ ਕਰਨ ਦੇ ਹੁਕਮ ਦਿੱਤੇ ਹਨ।...
ਪੰਜਾਬ ਸਰਕਾਰ ਆਈ.ਟੀ. ਸੈਕਟਰ ਨੂੰ ਹੁਲਾਰਾ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ – ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਆਈ.ਟੀ. ਸੈਕਟਰ ਨੂੰ ਹੁਲਾਰਾ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ – ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ

Breaking News
ਲੁਧਿਆਣਾ, 22 ਅਗਸਤ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਈ.ਟੀ. ਸੈਕਟਰ ਨੂੰ ਹੁਲਾਰਾ ਦੇਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਜਿਸ ਸਬੰਧੀ ਕਾਫੀ ਸਾਰੀ ਭੂਮੀ ਰਿਜਰਵ ਕੀਤੀ ਗਈ ਹੈ ਜਿੱਥੇ ਆਈ.ਟੀ. ਸੈਕਟਰ ਨੂੰ ਹੋਰ ਡਿਵੈਲਪ ਕੀਤਾ ਜਾਵੇਗਾ। ਇਨ੍ਹਾਂ ਸ਼ਬਕਦਾ ਦਾ ਪ੍ਰਗਟਾਵਾ, ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸਥਾਨਕ ਹੋਟਲ ਰੀਜੈਂਟਾ ਸੈਂਟਰਲ ਕਲਾਸਿਕ ਵਿਖੇ ''ਆਈ.ਟੀ. ਇੰਡੀਆ ਐਕਸਪੋ - 2025'' ਮੌਂਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਆਈ.ਟੀ. ਸੈਕਟਰ ਨੂੰ ਕਾਫੀ ਸ਼ਹਿਰਾਂ ਵਿੱਚ ਅੱਗੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਵੱਲੋਂ ਕਰੀਬ ਇੱਕ ਲੱਖ ਕਰੋੜ ਰੁਪਏ ਤੋਂ ਵੱਧ ਦੀ ਇਨਵੈਸਟਮੈਂਟ ਕੀਤੀ ਜਾ ਚੁੱਕੀ ਹੈ ਅਤੇ ਆਈ.ਟੀ. ਖੇਤਰ ਵਿੱਚ ਵੀ ਵੱਡੇ ਪੱਧਰ 'ਤੇ ਇਨਵੈਸਟਮੈਂਟ ਆ ਰਹੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੀ ਵਿਸ਼ੇਸ਼ ਤੌਰ 'ਤੇ ...
ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਫ਼ਸਲਾਂ ਦੇ ਖ਼ਰਾਬੇ ਦਾ ਮੁਲਾਂਕਣ ਕਰਨ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਫ਼ਸਲਾਂ ਦੇ ਖ਼ਰਾਬੇ ਦਾ ਮੁਲਾਂਕਣ ਕਰਨ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

Breaking News
ਚੰਡੀਗੜ੍ਹ, 22 ਅਗਸਤ: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ ਤਾਂ ਜੋ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਫਸਲਾਂ ਦੇ ਹੋਏ ਖ਼ਰਾਬੇ ਦਾ ਸਹੀ ਮੁਲਾਂਕਣ ਕੀਤਾ ਜਾ ਸਕੇ। ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਨਿਰਦੇਸ਼ਾਂ ਵਿੱਚ ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਹੈ ਪਾਣੀ ਘਟਦੇ ਸਾਰ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਤੁਰੰਤ ਵਿਸ਼ੇਸ਼ ਗਿਰਦਾਵਰੀ  ਕੀਤੀ ਜਾਵੇ। ਡਿਪਟੀ ਕਮਿਸ਼ਨਰਾਂ ਨੂੰ ਲੋੜੀਂਦੇ ਸਰਟੀਫਿਕੇਟਾਂ ਸਮੇਤ ਨਿਰਧਾਰਤ ਪ੍ਰੋਫਾਰਮੇ ਵਿੱਚ ਮੁਆਵਜ਼ਾ ਕੇਸ ਤਿਆਰ ਕਰ ਕੇ  ਬਿਨਾਂ ਕਿਸੇ ਦੇਰੀ ਤੋਂ ਸਰਕਾਰ ਨੂੰ ਜਮ੍ਹਾਂ ਕਰਾਉਣ ਲਈ ਕਿਹਾ ਗਿਆ ਹੈ। ਸ. ਹਰਦੀਪ ਸਿੰਘ ਮੁੰਡੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਗਿਰਦਾਵਰੀ ਪੂਰੀ ਨਿਰਪੱਖਤਾ ਅਤੇ ਪਾਰਦਰਸ਼ਤਾ ਢੰਗ ਨਾਲ ਕੀਤੀ ਜਾਵੇਗੀ ...
‘ਯੁੱਧ ਨਸ਼ਿਆਂ ਵਿਰੁੱਧ’: 174ਵੇਂ ਦਿਨ ਪੰਜਾਬ ਪੁਲਿਸ ਨੇ 365 ਥਾਵਾਂ ’ਤੇ ਕੀਤੀ ਛਾਪੇਮਾਰੀ ; 87 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 174ਵੇਂ ਦਿਨ ਪੰਜਾਬ ਪੁਲਿਸ ਨੇ 365 ਥਾਵਾਂ ’ਤੇ ਕੀਤੀ ਛਾਪੇਮਾਰੀ ; 87 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 22 ਅਗਸਤ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲਗਾਤਾਰ 174ਵੇਂ ਦਿਨ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 365 ਥਾਵਾਂ ’ਤੇ ਛਾਪੇਮਾਰੀ ਕੀਤੀ , ਜਿਸ ਦੇ ਨਾਲ ਸੂਬੇ ਭਰ ਵਿੱਚ 87 ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ 55 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਇਸ ਨਾਲ, 174 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 26,848 ਹੋ ਗਈ ਹੈ। ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 509 ਗ੍ਰਾਮ ਹੈਰੋਇਨ, 1 ਕਿਲੋ ਅਫੀਮ, 4930 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 57,520 ਰੁਪਏ ਬਰਾਮਦ ਕੀਤੇ ਗਏ ਹਨ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਸਵਿੰਦਰ ਭੱਲਾ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜਸਵਿੰਦਰ ਭੱਲਾ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ

Hot News
ਚੰਡੀਗੜ੍ਹ, 22 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਕਮੇਡੀਅਨ ਜਸਵਿੰਦਰ ਭੱਲਾ ਦੇ ਅਚਾਨਕ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਆਪਣੇ ਸੋਸ਼ਲ ਮੀਡੀਆ ਹੈਡਲ ਐਕਸ 'ਤੇ ਪੋਸਟ ਪਾ ਕੇ ਲਿਖਿਆ ਹੈ 'ਜਸਵਿੰਦਰ ਭੱਲਾ ਜੀ ਦੇ ਅਚਾਨਕ ਇਸ ਦੁਨੀਆਂ ਤੋਂ ਚਲੇ ਜਾਣਾ ਬੇਹੱਦ ਅਫਸੋਸਜਨਕ ਹੈ.. ਛਣਕਾਟਿਆਂ ਦੀ ਛਣਕਾਰ ਬੰਦ ਹੋਣ 'ਤੇ ਮਨ ਉਦਾਸ ਹੈ.. ਵਾਹਿਗੁਰੂ ਚਰਨਾਂ ਚ ਨਿਵਾਸ ਬਖਸ਼ਣ.. ਚਾਚਾ ਚਤਰਾ ਹਮੇਸ਼ਾਂ ਸਾਡੇ ਦਿਲਾਂ 'ਚ ਵਸਦੇ ਰਹਿਣਗੇ..'। ਭਗਵੰਤ ਸਿੰਘ ਮਾਨ ਦੇ ਇਹ ਭਾਵੁਕ ਸ਼ਬਦ ਪੰਜਾਬੀ ਦੇ ਪ੍ਰਸਿੱਧ ਕਮੇਡੀਅਨ ਜਸਵਿੰਦਰ ਭੱਲਾ ਨੂੰ ਸ਼ਰਧਾਂਜਲੀ ਹੈ। ਤੁਹਾਨੂੰ ਦੱਸ ਦੇਈਏ ਪੰਜਾਬੀ ਦੇ ਪ੍ਰਸਿੱਧ ਕਮੇਡੀ ਕਲਾਕਾਰ ਜਸਵਿੰਦਰ ਭੱਲਾ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਅੱਜ ਚੰਡੀਗੜ੍ਹ ਦੇ ਫੋਰਟਿਸ ਹਸਪਤਾਲ ਵਿਚ ਉਨ੍ਹਾਂ ਨੇ ਆਖਰੀ ਸਾਹ ਲਏ। ਜਸਵਿੰਦਰ ਭੱਲਾ ਪਹਿਲਾਂ ਸਕੂਲ ਅਧਿਆਪਕ ਸਨ ਅਤੇ ਸਾਲ 1988 ਵਿਚ ਉਨ੍ਹਾਂ ਨੇ ਕਮੇਡੀਅਨ ਵਜੋਂ ਪਛਾਣ ਬਣਾਈ। ਸਾਲ 1988 ਵਿਚ ਉਨ੍ਹਾਂ ਦੀ ਪਹਿਲੀ ਕਮੇਡੀ ਕੈਸੇਟ 'ਛਣਕਾਟਾ 88' ਮਾਰਕੀਟ ਵਿਚ ਆ...
ਬਰਿੰਦਰ ਕੁਮਾਰ ਗੋਇਲ ਵੱਲੋਂ ਫਿਰੋਜ਼ਪੁਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਬਰਿੰਦਰ ਕੁਮਾਰ ਗੋਇਲ ਵੱਲੋਂ ਫਿਰੋਜ਼ਪੁਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਲਈ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

Hot News
ਚੰਡੀਗੜ੍ਹ/ਫਿਰੋਜ਼ਪੁਰ/ਤਰਨ ਤਾਰਨ, 21 ਅਗਸਤ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਫਿਰੋਜ਼ਪੁਰ ਅਤੇ ਤਰਨ ਤਾਰਨ ਜ਼ਿਲ੍ਹਿਆਂ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਅਤੇ ਚੱਲ ਰਹੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਲਈ ਵਿਆਪਕ ਖੇਤਰੀ ਦੌਰੇ ਕੀਤੇ। ਸ੍ਰੀ ਗੋਇਲ ਨੇ ਦਰਿਆਈ ਪਾਣੀ ਨਾਲ ਪ੍ਰਭਾਵਿਤ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਟੈਂਡੀ ਵਾਲਾ, ਗਜ਼ਨੀ ਵਾਲਾ ਅਤੇ ਧੀਰਾ ਘਾਰਾ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਪ੍ਰਭਾਵਿਤ ਪਿੰਡਾਂ ਦੇ ਪੀੜਤ ਪਰਿਵਾਰਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਕੈਬਨਿਟ ਮੰਤਰੀ ਨਾਲ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਕੁਮਾਰ ਦਹੀਯਾ, ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਤਰਨ ਤਾਰਨ ਦੇ ਦੌਰੇ ਦੌਰਾਨ ਸ੍ਰੀ ਬਰਿੰਦਰ ਕੁਮਾਰ ਗੋਇਲ ਨਾਲ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਹਾਜ਼ਰ ਰਹੇ, ਜਿੱਥੇ ਉਨ੍ਹਾਂ ਨੇ ਹਰੀਕੇ ਹੈੱਡਵਰਕਸ ਤੋਂ ਨਿਵਾਣ ਵੱਲ ਦਰਿਆ ਸਤਲੁਜ ‘ਤੇ ਬਣੇ ਧ...
नायब सरकार अंत्योदय के लिए प्रतिबद्ध: श्याम सिंह राणा

नायब सरकार अंत्योदय के लिए प्रतिबद्ध: श्याम सिंह राणा

Haryana, Hindi
चंडीगढ़ , 21 अगस्त -- हरियाणा के कृषि एवं किसान कल्याण मंत्री श्री श्याम सिंह राणा ने कहा कि मुख्यमंत्री श्री नायब सिंह सैनी के नेतृत्व वाली प्रदेश सरकार अंत्योदय के सिद्धांत पर पूरी तरह से प्रतिबद्ध है। श्री राणा ने आज यमुनानगर जिला के कई गांवों का दौरा किया और हाल ही में हुई भारी बारिश से क्षतिग्रस्त हुए मकानों का निरीक्षण किया। उन्होंने प्रभावित परिवारों को आर्थिक मदद का आश्वासन भी दिया। कृषि मंत्री ने कहा कि जिन लोगों के घर भारी बरसात से ढह गए हैं उन्हें चिंता करने की आवश्यकता नहीं है। सरकार उनके साथ मजबूती से खड़ी है और हर संभव सहायता उपलब्ध कराई जाएगी। उन्होंने बताया कि मुख्यमंत्री ने स्वयं उन्हें गांवों का दौरा करने, लोगों की शिकायतें सुनने और राहत कार्य सुनिश्चित करने के निर्देश दिए हैं। कृषि मंत्री ने कहा कि प्रदेश की जनता ने लगातार तीसरी बार सत्ता सौंपी है क्...
पंचकूला में अतिक्रमण के खिलाफ की जा रही है सख्त कार्रवाई : पीएमडीए

पंचकूला में अतिक्रमण के खिलाफ की जा रही है सख्त कार्रवाई : पीएमडीए

Haryana, Hindi
चंडीगढ़, 21 अगस्त - पंचकूला महानगर विकास प्राधिकरण (पीएमडीए) द्वारा प्राधिकरण की जमीन पर किसी भी तरह के अतिक्रमण के खिलाफ लगातार सख्त कार्रवाई की जा रही है। जिला नगर योजनाकार (डीटीपी) और पीएमडीए के इंजीनियरिंग कर्मचारियों के साथ संयुक्त अभियान के तहत पंचकूला के औद्योगिक क्षेत्र-1 में एक अवैध मीट मार्केट को हटाया गया। पीएमडीए के अधिकार क्षेत्र में आने वाली प्रमुख सड़कें एवं अन्य स्थलों को अतिक्रमण मुक्त किया गया है। इस बारे जानकारी देते हुए पंचकूला महानगर विकास प्राधिकरण के प्रवक्ता ने बताया कि निगम द्वारा अतिक्रमण  पर लगातार कार्रवाई की जा रही है और अतिक्रमित जमीन को मुक्त करवाया जा रहा है। उन्होंने बताया कि पीएमडीए के अधिकार क्षेत्र में आने वाले किसी भी स्थान पर अवैध ढाँचों की पहचान कर उन्हें हटाने और मुक्त किये गए क्षेत्रों के जीर्णोद्धार के लिए अभियान शुरू किया गया ...
ਫਾਜ਼ਿਲਕਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੇ ਹੜ੍ਹ ਪੀੜਤ ਪਿੰਡ ਦੋਨਾ ਨਾਨਕਾ ਤੇ ਤੇਜਾ ਰੁਹੇਲਾ ਦੇ ਲੋਕਾਂ ਦਾ ਹਾਲ ਚਾਲ ਜਾਣਨ ਪਹੁੰਚੇ

ਫਾਜ਼ਿਲਕਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੇ ਹੜ੍ਹ ਪੀੜਤ ਪਿੰਡ ਦੋਨਾ ਨਾਨਕਾ ਤੇ ਤੇਜਾ ਰੁਹੇਲਾ ਦੇ ਲੋਕਾਂ ਦਾ ਹਾਲ ਚਾਲ ਜਾਣਨ ਪਹੁੰਚੇ

Local
ਫਾਜ਼ਿਲਕਾ 21 ਅਗਸਤ  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹੜ੍ਹ ਪੀੜ੍ਹਤ ਲੋਕਾਂ ਦੀ ਹਰ ਸੰਭਵ ਮਦਦ ਕਰਨ ਲਈ ਤਿਆਰ ਹੈ। ਇਹ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਦੋਨਾ ਨਾਨਕਾ ਤੇ ਤੇਜਾ ਰੁਹੇਲਾ ਵਿਖੇ ਪਹੁੰਚ ਕੇ ਹੜ੍ਹ ਪੀੜਤ ਲੋਕਾਂ ਦਾ ਹਾਲ ਚਾਲ ਜਾਣਨ ਅਤੇ ਪਸ਼ੂਆਂ ਲਈ ਹਰਾ ਚਾਰਾ ਵੰਡਣ ਮੌਕੇ ਕੀਤਾ।ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਉਹ ਫਾਜ਼ਿਲਕਾ ਦੇ ਲੋਕਾਂ ਦੇ ਨਾਲ ਹਨ ਤੇ ਹਰ ਸਮੇਂ ਲੋਕਾਂ ਵਿੱਚ ਵਿਚਰ ਕੇ ਉਨ੍ਹਾਂ ਦਾ ਹਾਲ ਚਾਲ ਪੁੱਛਦੇ ਹਨ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਉਨ੍ਹਾਂ ਨੂੰ ਲੋੜੀਂਦੀਆਂ ਜ਼ਰੂਰਤ ਦੀਆਂ ਚੀਜ਼ਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਰਲ ਮਿਲ ਕੇ ਇਸ ਕੁਦਰਤ ਦੀ ਕਰੋਪੀ ਦਾ ਸਾਹਮਣਾ ਕਰਾਂਗੇ। ਉਨ੍ਹਾਂ ਹਲਕਾ ਵਾਸੀਆਂ ਖਾਸ ਕਰ ਹਰ ਪੀੜਤ ਲੋਕਾਂ ਨੂੰ ਵਿਸ਼ਵਾਸ ਦਵਾਇਆ ਕਿ ਉਹ ਇਸ ਮੁਸ਼ਕਲ ਦੀ ਘੜੀ ਵਿੱਚ ਪੰਜਾਬ ਸਰਕਾਰ ਤੇ ਉਹ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਤੇ ਹਰ ਮੁਸ਼ਕਲ ਦੀ ਘੜੀ ਵਿੱਚ ਲੋਕਾਂ ਦ...