Saturday, May 23Malwa News
Shadow

Tag: hot news

ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ-ਮੁੱਖ ਮੰਤਰੀ

ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ-ਮੁੱਖ ਮੰਤਰੀ

Breaking News
ਚੰਡੀਗੜ੍ਹ, 20 ਅਗਸਤ*: ਪੰਜਾਬੀਆਂ ਦੀਆਂ ਜ਼ਿੰਦਗੀਆਂ ਰੁਸ਼ਨਾਉਣ ਲਈ ‘ਮਿਸ਼ਨ ਰੋਜ਼ਗਾਰ’ ਨੂੰ ਜਾਰੀ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਤਿੰਨ ਸਾਲਾਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਮੀਲ ਪੱਥਰ ਕਾਇਮ ਕੀਤਾ ਹੈ।ਇਸ ਮੌਕੇ ਅੱਜ ਮੁੱਖ ਮੰਤਰੀ ਨੇ ਕਿਹਾ, “ਪਿਛਲੀਆਂ ਸਰਕਾਰ ਆਪਣੇ ਕਾਰਜਕਾਲ ਦੇ ਆਖਰੀ ਸਮੇਂ ’ਤੇ ਨੌਜਵਾਨਾਂ ਨੂੰ ਕੁਝ ਕੁ ਨੌਕਰੀਆਂ ਦੇ ਕੇ ਰਸਮੀ ਕਾਰਵਾਈ ਕਰਦੀਆਂ ਸਨ ਪਰ ਮੇਰੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਨੌਕਰੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਸਨ ਜਿਸ ਨਾਲ ਨੌਜਵਾਨਾਂ ਨੂੰ ਹੁਣ ਤੱਕ 55,000 ਤੋਂ ਵੱਧ ਸਰਕਾਰੀ ਨੌਕਰੀਆਂ ਮਿਲ ਚੁੱਕੀਆਂ ਹਨ।”  ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਵੱਖ-ਵੱਖ ਵਿਭਾਗਾਂ ਵਿੱਚ 271 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇ ਕੇ ਪੰਜਾਬ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣਾਇਆ ਗਿਆ ਹੈ ਅਤੇ ਇਹ ਨੌਜਵਾਨ ਹੁਣ ਸੂਬੇ ਦੀ ਸਮਾਜਿਕ ...
ਤਰਨਤਾਰਨ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਨੇ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸ਼ਡਿਊਲ ਕੀਤਾ ਜਾਰੀ : ਸਿਬਿਨ ਸੀ

ਤਰਨਤਾਰਨ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਨੇ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸ਼ਡਿਊਲ ਕੀਤਾ ਜਾਰੀ : ਸਿਬਿਨ ਸੀ

Hot News
ਚੰਡੀਗੜ੍ਹ, 20 ਅਗਸਤ: ਭਾਰਤੀ ਚੋਣ ਕਮਿਸ਼ਨ ਨੇ 21-ਤਰਨਤਾਰਨ ਵਿਧਾਨ ਸਭਾ ਹਲਕੇ ਲਈ ਹੋਣ ਵਾਲੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਲਈ ਸ਼ਡਿਊਲ ਜਾਰੀ ਕੀਤਾ ਹੈ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ  ਸਿਬਿਨ ਸੀ ਨੇ ਦੱਸਿਆ ਕਿ ਸੰਖੇਪ ਸੋਧ 1 ਜੁਲਾਈ 2025 (ਯੋਗਤਾ ਮਿਤੀ ਮੰਨਦਿਆਂ) ਤੋਂ ਕੀਤੀ ਜਾਵੇਗੀ ਅਤੇ ਇਹ ਪ੍ਰਕਿਰਿਆ ਹੇਠਾਂ ਦਿੱਤੀ ਸਮਾਂ-ਸੀਮਾ ਅਨੁਸਾਰ ਹੋਵੇਗੀ: 1. 28 ਅਗਸਤ 2025 (ਵੀਰਵਾਰ) ਤੱਕ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ2. 2 ਸਤੰਬਰ 2025 (ਮੰਗਲਵਾਰ) ਨੂੰ ਏਕੀਕ੍ਰਿਤ ਡਰਾਫਟ ਵੋਟਰ ਸੂਚੀ ਦਾ ਪ੍ਰਕਾਸ਼ਨ3. ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਮਿਆਦ 2 ਸਤੰਬਰ 2025 (ਮੰਗਲਵਾਰ) ਤੋਂ 17 ਸਤੰਬਰ 2025 (ਬੁੱਧਵਾਰ) ਤੱਕ4. ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 25 ਸਤੰਬਰ 2025 (ਵੀਰਵਾਰ) ਤੱਕ5. ਵੋਟਰ ਸੂਚੀ ਦਾ ਅੰਤਿਮ ਪ੍ਰਕਾਸ਼ਨ 30 ਸਤੰਬਰ 2025 (ਮੰਗਲਵਾਰ) ਨੂੰ   ਪੰਜਾਬ ਦੇ ਮੁੱਖ ਚੋਣ ਅਧਿਕਾਰੀ  ਸਿਬਿਨ ਸੀ ਨੇ ਅੱਗੇ ਦੱਸਿਆ ਕਿ ਤਰਨ ਤਾਰਨ ਵਿਧਾਨ ਸਭਾ ਹਲਕੇ ਲਈ ਵਿਸ਼ੇਸ਼ ...
ਗੁਰਮੀਤ ਸਿੰਘ ਖੁੱਡੀਆਂ ਵੱਲੋਂ “ਪੰਜਾਬ ਇਨ ਫਰੇਮਜ਼” ਫੋਟੋ ਪ੍ਰਦਰਸ਼ਨੀ ਦਾ ਉਦਘਾਟਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ “ਪੰਜਾਬ ਇਨ ਫਰੇਮਜ਼” ਫੋਟੋ ਪ੍ਰਦਰਸ਼ਨੀ ਦਾ ਉਦਘਾਟਨ

Hot News
ਚੰਡੀਗੜ੍ਹ, 20 ਅਗਸਤ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇੱਥੇ ਸੈਕਟਰ-16, ਸਥਿਤ ਪੰਜਾਬ ਕਲਾ ਪ੍ਰੀਸ਼ਦ ਦੇ ਕਲਾ ਸੰਗਮ ਵਿਖੇ ਇੱਕ ਫੋਟੋ ਪ੍ਰਦਰਸ਼ਨੀ "ਪੰਜਾਬ ਇਨ ਫਰੇਮਜ਼" ਦਾ ਉਦਘਾਟਨ ਕੀਤਾ। ਇਹ ਕਲਾਤਮਕ ਪ੍ਰਦਰਸ਼ਨੀ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਸ੍ਰੀ ਹਰਪ੍ਰੀਤ ਸੰਧੂ ਵੱਲੋਂ ਕੈਮਰੇ ਵਿੱਚ ਕੈਦ ਕੀਤੇ ਮਨਮੋਹਕ ਦ੍ਰਿਸ਼ਾਂ ਨੂੰ ਪੇਸ਼ ਕਰਦੀ ਹੈ ਅਤੇ ਉਨ੍ਹਾਂ ਨੇ ਇਹ ਪ੍ਰਦਰਸ਼ਨੀ ਵਿਸ਼ਵ ਫੋਟੋਗ੍ਰਾਫੀ ਦਿਵਸ-2025 ਨੂੰ ਸਮਰਪਿਤ ਕੀਤੀ ਹੈ। ਇਸ ਪ੍ਰਦਰਸ਼ਨੀ ਦੌਰਾਨ ਦੁਰਲੱਭ ਦ੍ਰਿਸ਼ਾਂ ਨੂੰ ਨਿਹਾਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ 'ਪੰਜਾਬ ਇਨ ਫਰੇਮਜ਼' ਪ੍ਰਦਰਸ਼ਨੀ ਸ੍ਰੀ ਸੰਧੂ ਦੀ ਇੱਕ ਵਿਲੱਖਣ ਕੋਸ਼ਿਸ਼ ਹੈ ਜੋ ਦ੍ਰਿਸ਼ਟੀਗਤ ਤੌਰ 'ਤੇ ਦਿਲਚਸਪ ਕਹਾਣੀ ਰਾਹੀਂ ਸੂਬੇ ਦੀ ਜੀਵੰਤ ਕੁਦਰਤੀ ਸੁੰਦਰਤਾ, ਅਮੀਰ ਸੱਭਿਆਚਾਰ ਅਤੇ ਵਿਰਾਸਤ ਨੂੰ ਪ੍ਰਦਰਸ਼ਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਸੰਧੂ ਦੀਆਂ ਤਸਵੀਰਾਂ ਸੂਬੇ ਦੇ ਹਰੇ ਭਰੇ ਖੇਤਾਂ ਤੋਂ ਲੈ ਕੇ ਪ੍ਰਾਚੀਨ ਸਮਾਰਕਾਂ, ਪਵਿੱਤਰ ਧਾਰਮਿਕ ਅਸਥਾਨਾਂ ਅਤੇ ਪੇਂਡੂ ਪਰੰਪਰਾਵਾਂ...
ਡਿਪਟੀ ਕਮਿਸ਼ਨਰ ਨੇ ਝੋਨੇ ਦੇ ਖ਼ਰੀਦ ਸੀਜ਼ਨ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ

ਡਿਪਟੀ ਕਮਿਸ਼ਨਰ ਨੇ ਝੋਨੇ ਦੇ ਖ਼ਰੀਦ ਸੀਜ਼ਨ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ

Local
ਹੁਸ਼ਿਆਪਰੁਰ, 20 ਅਗਸਤ:         ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਝੋਨੇ ਦੇ ਖ਼ਰੀਦ ਸੀਜ਼ਨ 2025-26 ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ। ਮੀਟਿੰਗ ਵਿਚ ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ, ਮੰਡੀ ਬੋਰਡ ਦੇ ਅਧਿਕਾਰੀ, ਵੱਖ-ਵੱਖ ਖ਼ਰੀਦ ਏਜੰਸੀਆਂ, ਆੜ੍ਹਤੀਆ ਐਸੋਸੀਏਸ਼ਨ ਅਤੇ ਹੋਰ ਸਬੰਧਤ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ ਵੀ ਮੌਜੂਦ ਸਨ।ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਆੜ੍ਹਤੀਆਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਮੰਡੀਆਂ ਵਿਚ ਸਿਰਫ਼ ਸੁੱਕਾ ਝੋਨਾ ਹੀ ਲਿਆਉਣ ਲਈ ਪ੍ਰੇਰਿਤ ਕਰਨ, ਤਾਂ ਜੋ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਪੂਰਾ ਕੀਤਾ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਅਨੁਸਾਰ, ਸ਼ਾਮ 6 ਵਜੇ ਤੋਂ ਬਾਅਦ ਅਤੇ ਸਵੇਰੇ 10 ਵਜੇ ਤੋਂ ਪਹਿਲਾਂ ਝੋਨੇ ਦੀ ਕਟਾਈ ਨਹੀਂ ਕੀਤੀ ਜਾ ਸਕਦੀ, ਤਾਂ ਜੋ ਝੋਨੇ ਵਿਚ ਨਮੀ ਦੀ ਮਾਤਰਾ ਨਿਰਧਾਰਿਤ ਮਾਪਦੰਡਾਂ ਅਨੁਸਾਰ ਰਹੇ।ਡਿਪਟੀ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ...
ਐਸਡੀਐਮ ਗੜ੍ਹਸ਼ੰਕਰ ਸੰਜੀਵ ਕੁਮਾਰ ਨੇ ਚੋਆ ਤੋਂ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

ਐਸਡੀਐਮ ਗੜ੍ਹਸ਼ੰਕਰ ਸੰਜੀਵ ਕੁਮਾਰ ਨੇ ਚੋਆ ਤੋਂ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

Local
ਗੜ੍ਹਸ਼ੰਕਰ/ਹੁਸ਼ਿਆਰਪੁਰ, 20 ਅਗਸਤ: ਐਸ.ਡੀ.ਐਮ ਗੜ੍ਹਸ਼ੰਕਰ ਸੰਜੀਵ ਕੁਮਾਰ ਨੇ ਅੱਜ ਰਾਮਪੁਰ ਸੈਣੀਆਂ ਅਤੇ ਕਹਾਰਪੁਰ ਪਿੰਡਾਂ ਦਾ ਦੌਰਾ ਕੀਤਾ ਅਤੇ ਪਿੰਡਾਂ ਵਿੱਚ ਨਾਲੀਆਂ ਦੇ ਪਾਣੀ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨਾਲ ਡਰੇਨੇਜ਼ ਵਿਭਾਗ ਅਤੇ ਮਾਲ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।                 ਐਸਡੀਐਮ ਨੇ ਮੌਕੇ 'ਤੇ ਮੌਜੂਦ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਹੋਏ ਨੁਕਸਾਨ ਦੀ ਪੂਰੀ ਰਿਪੋਰਟ ਤਿਆਰ ਕਰਕੇ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਪ੍ਰਭਾਵਿਤ ਪਰਿਵਾਰਾਂ ਅਤੇ ਕਿਸਾਨਾਂ ਦੇ ਵੇਰਵੇ ਇਕੱਠੇ ਕਰੇਗਾ ਤਾਂ ਜੋ ਰਾਹਤ ਅਤੇ ਮੁਆਵਜ਼ਾ ਪ੍ਰਕਿਰਿਆ&n...
ਖੇਡਾਂ ਵਤਨ ਪੰਜਾਬ ਦੀਆਂ-2025″ ਦੀ ਮਸ਼ਾਲ ਦਾ ਮਾਨਸਾ ‘ਚ ਭਰਵਾਂ ਸਵਾਗਤ

ਖੇਡਾਂ ਵਤਨ ਪੰਜਾਬ ਦੀਆਂ-2025″ ਦੀ ਮਸ਼ਾਲ ਦਾ ਮਾਨਸਾ ‘ਚ ਭਰਵਾਂ ਸਵਾਗਤ

Local
ਮਾਨਸਾ, 20 ਅਗਸਤ         ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹਰ ਸਾਲ ਵਾਂਗ ਇਸ ਸਾਲ ਵੀ ਕਰਵਾਈਆਂ ਜਾ ਰਹੀਆਂ "ਖੇਡਾਂ ਵਤਨ ਪੰਜਾਬ ਦੀਆਂ-2025" ਦੀ ਮਸ਼ਾਲ ਦਾ ਅੱਜ ਮਾਨਸਾ ਵਿਖੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਆਈ.ਏ.ਐਸ. ਅਤੇ ਐਸ.ਐਸ.ਪੀ. ਡਾ. ਭਾਗੀਰਥ ਸਿੰਘ ਮੀਨਾ ਤੇ ਹੋਰ ਸਖਸ਼ੀਅਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।      ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭੈਣੀ ਬਾਘਾ ਵਿਖੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਸਾਡੇ ਹਰ ਉਮਰ ਵਰਗ ਦੇ ਖਿਡਾਰੀਆਂ ਲਈ ਸ਼ਾਨਦਾਰ ਪਲੇਟਫਾਰਮ ਹੈ। ਇੰਨ੍ਹਾਂ ਖੇਡਾਂ ਵਿਚ ਭਾਗ ਲੈ ਕੇ ਖਿਡਾਰੀ ਕੌਮੀ ਅਤੇ ਕੌਮਾਂਤਰੀ ਪੱਧਰ ਤੱਕ ਨਾਮਣਾ ਖੱਟ ਰਹੇ ਹਨ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ।       ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਡਾਂ ਨੂੰ ਪ੍ਰਫੁੱਲਿਤ ਕਰਨ ਦਾ ਸੁਨੇਹਾ ਦਿੰਦੀ ਇਹ ਮਸ਼ਾਲ ਸੰਗਰੂਰ ਤੋਂ ਚੱਲੀ ਹੈ ਅਤੇ ਹ...
ਮੰਡੀ ਮਜ਼ਦੂਰਾਂ ਨੂੰ ਰਾਹਤ: ਪੰਜਾਬ ਸਰਕਾਰ ਵੱਲੋਂ ਮੰਡੀ ਲੇਬਰ ਰੇਟ ਵਿੱਚ 10 ਫ਼ੀਸਦੀ ਵਾਧਾ

ਮੰਡੀ ਮਜ਼ਦੂਰਾਂ ਨੂੰ ਰਾਹਤ: ਪੰਜਾਬ ਸਰਕਾਰ ਵੱਲੋਂ ਮੰਡੀ ਲੇਬਰ ਰੇਟ ਵਿੱਚ 10 ਫ਼ੀਸਦੀ ਵਾਧਾ

Hot News
ਚੰਡੀਗੜ੍ਹ, 20 ਅਗਸਤ: ਮਜ਼ਦੂਰ ਭਲਾਈ ਵੱਲ ਇੱਕ ਹੋਰ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀ ਲੇਬਰ ਰੇਟ ਵਿੱਚ 10 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਪ੍ਰਧਾਨਗੀ ਹੇਠ ਹੋਈ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਦੌਰਾਨ ਲਿਆ ਗਿਆ। ਜ਼ਿਕਰਯੋਗ ਹੈ ਕਿ ਝੋਨੇ ਦਾ ਮੰਡੀ ਲੇਬਰ ਰੇਟ 17.50 ਰੁਪਏ ਤੋਂ ਵਧਾ ਕੇ 19.26 ਰੁਪਏ ਪ੍ਰਤੀ ਬੈਗ (37.5 ਕਿਲੋਗ੍ਰਾਮ) ਕਰ ਦਿੱਤਾ ਗਿਆ ਹੈ, ਜਿਸ ਨਾਲ ਪ੍ਰਤੀ ਬੈਗ 1.76 ਰੁਪਏ ਦਾ ਵਾਧਾ ਹੋਇਆ ਹੈ। ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਮੰਡੀ ਲੇਬਰ ਰੇਟ ਵਿੱਚ 10 ਫ਼ੀਸਦੀ ਵਾਧਾ ਮਜ਼ਦੂਰ ਯੂਨੀਅਨਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਕੀਤਾ ਗਿਆ ਹੈ, ਜੋ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਜ਼ਦੂਰ ਭਲਾਈ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਸੋਧੀਆਂ ਦਰਾਂ ਮਜ਼ਦੂਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਤਿ ਲੋੜੀਂਦੀ ਰਾਹਤ ਪ੍ਰਦਾਨ ਕਰਨ ਤੋਂ ਇਲਾਵਾ ਨਿਰਪੱਖ ਕਿਰਤ ਅਭਿਆਸਾਂ ਨੂੰ ਉਤਸ਼ਾਹਿਤ...
ਰਾਜ ਮਲਹੋਤਰਾ ਆਈ.ਏ.ਐਸ. ਸਟੱਡੀ ਗਰੁੱਪ, ਚੰਡੀਗੜ੍ਹ ਤੋਂ ਮੁਫ਼ਤ ਕੋਚਿੰਗ ਪ੍ਰਾਪਤ ਕਰਨ ਲਈ ਦੋ ਦਿਨਾਂ ਦੇ ਅੰਦਰ 500 ਤੋਂ ਵੱਧ ਵਿਦਿਆਰਥੀਆਂ ਨੇ ਲਿਆ ਦਾਖਲਾ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਰਾਜ ਮਲਹੋਤਰਾ ਆਈ.ਏ.ਐਸ. ਸਟੱਡੀ ਗਰੁੱਪ, ਚੰਡੀਗੜ੍ਹ ਤੋਂ ਮੁਫ਼ਤ ਕੋਚਿੰਗ ਪ੍ਰਾਪਤ ਕਰਨ ਲਈ ਦੋ ਦਿਨਾਂ ਦੇ ਅੰਦਰ 500 ਤੋਂ ਵੱਧ ਵਿਦਿਆਰਥੀਆਂ ਨੇ ਲਿਆ ਦਾਖਲਾ: ਸਪੀਕਰ ਕੁਲਤਾਰ ਸਿੰਘ ਸੰਧਵਾਂ

Hot News
ਚੰਡੀਗੜ੍ਹ, 20 ਅਗਸਤ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੀ.ਸੀ.ਐਸ. ਪ੍ਰੀਖਿਆ ਦੇ ਚਾਹਵਾਨ ਉਮੀਦਵਾਰਾਂ ਨੂੰ ਮੁਫ਼ਤ ਸਿੱਖਿਆ ਅਤੇ ਕੋਚਿੰਗ ਪ੍ਰਦਾਨ ਕਰਨ ਦੇ ਉਦੇਸ਼ ਨਾਲ ਆਈ.ਏ.ਐਸ. ਸਟੱਡੀ ਗਰੁੱਪ ਦੇ ਰਾਜ ਮਲਹੋਤਰਾ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਪੀ.ਸੀ.ਐਸ. ਪ੍ਰੀਖਿਆ ਦੇ ਚਾਹਵਾਨ ਉਮੀਦਵਾਰਾਂ ਨੂੰ ਮੁਫ਼ਤ ਕੋਚਿੰਗ ਪ੍ਰਦਾਨ ਕਰਨ ਲਈ ਪ੍ਰੇਰਿਤ ਕੀਤਾ। ਇਸ ਸਬੰਧੀ, ਆਈ.ਏ.ਐਸ. ਸਟੱਡੀ ਗਰੁੱਪ ਚੰਡੀਗੜ੍ਹ ਦੇ ਰਾਜ ਮਲਹੋਤਰਾ ਨੇ ਪੰਜਾਬ ਵਿਧਾਨ ਸਭਾ ਸਪੀਕਰ ਦੇ ਪ੍ਰਸਤਾਵ ਨੂੰ ਸਵੀਕਾਰ ਕਰਦਿਆਂ ਕਿਹਾ ਕਿ ਉਹ ਪੀ.ਸੀ.ਐਸ. (ਕਾਰਜਕਾਰੀ) ਸ਼ੁਰੂਆਤੀ ਪ੍ਰੀਖਿਆ-2025 (ਜਨਰਲ ਸਟੱਡੀਜ਼ ਅਤੇ ਸੀ.ਐਸ.ਏ.ਟੀ.) ਦੀ ਤਿਆਰੀ ਲਈ ਪੰਜਾਬ ਦੇ ਸਾਰੇ ਚਾਹਵਾਨ ਉਮੀਦਵਾਰਾਂ ਨੂੰ ਮੁਫ਼ਤ ਕੋਚਿੰਗ ਪ੍ਰਦਾਨ ਕਰਨਗੇ। ਇਸ ਕੋਰਸ ਦੀ ਮਿਆਦ 45 ਦਿਨ ਹੋਵੇਗੀ। ਸਪੀਕਰ ਨੇ ਦੱਸਿਆ ਕਿ ਦੋ ਦਿਨਾਂ ਵਿੱਚ ਸੂਬੇ ਭਰ ਦੇ 500 ਤੋਂ ਵੱਧ ਵਿਦਿਆਰਥੀਆਂ ਨੇ ਪੀ.ਸੀ.ਐਸ. (ਕਾਰਜਕਾਰੀ) ਪ੍ਰੀਖਿਆ ਦੀ ਤਿਆਰੀ ਲਈ ਰਾਜ ਮਲਹੋਤਰਾ ਆਈ.ਏ.ਐਸ. ਸਟੱਡੀ ਗਰੁੱਪ, ਚੰਡੀਗੜ੍ਹ ਵਿੱਚ ਦਾਖਲਾ ਲ...
ਉੱਭਰਦੇ ਖਿਡਾਰੀਆਂ ਦਾ ਓਲੰਪਿਕ ਦਾ ਸੁਪਨਾ ਸਾਕਾਰ ਕਰਨਗੇ ਪੇਂਡੂ ਖੇਡ ਮੈਦਾਨ

ਉੱਭਰਦੇ ਖਿਡਾਰੀਆਂ ਦਾ ਓਲੰਪਿਕ ਦਾ ਸੁਪਨਾ ਸਾਕਾਰ ਕਰਨਗੇ ਪੇਂਡੂ ਖੇਡ ਮੈਦਾਨ

Breaking News
ਚੰਡੀਗੜ੍ਹ, 20 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉੱਭਰਦੇ ਖਿਡਾਰੀਆਂ ਨੂੰ ਓਲੰਪਿਕ ਅਤੇ ਹੋਰ ਵਿਸ਼ਵ ਪੱਧਰੀ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੇ ਯੋਗ ਬਣਾਉਣ ਲਈ 13,000 ਅਤਿ ਆਧੁਨਿਕ ਪੇਂਡੂ ਖੇਡ ਮੈਦਾਨ ਬਣਾਉਣ ਦੀ ਯੋਜਨਾ ਲਾਗੂ ਕੀਤੀ ਹੈ। ਇਸ ਬਾਬਤ ਜ਼ਿਆਦਾ ਜਾਣਕਾਰੀ ਦਿੰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ ਪਿੰਡਾਂ ਵਿੱਚ 3073 ਖੇਡ ਮੈਦਾਨਾਂ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਸੌਂਦ ਨੇ ਕਿਹਾ ਕਿ ਖੇਡ ਬੁਨਿਆਦੀ ਢਾਂਚੇ ਦੇ ਵਿਕਾਸ ਜਾਂ ਨੌਜਵਾਨਾਂ ਦੇ ਓਵਰਆਲ ਵਿਕਾਸ ਲਈ ਇਸ ਤੋਂ ਪਹਿਲਾਂ ਕੋਈ ਸਾਰਥਕ ਕਦਮ ਨਹੀਂ ਚੁੱਕੇ ਗਏ ਸਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ 'ਤੇ ਵਿਸ਼ੇਸ਼ ਧਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪੇਂਡ ਖੇਤਰਾਂ ਵਿਚ ਖੇਡ ਮੈਦਾਨ ਬਣਾਉਣ ਨਾਲ ਖੇਡ ਸੱਭਿਆਚਾਰ ਪ੍ਰਫੁੱਲਤ ਹੋਵੇਗਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦਰ ਰੱਖਣ ਵਿਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਵ...
ਪੰਜਾਬ ਪੁਲਿਸ ਵੱਲੋਂ ਅਣਅਧਿਕਾਰਤ ਕੈਂਪ ਲਗਾ ਕੇ ਨਿੱਜੀ ਡੇਟਾ ਇਕੱਠਾ ਕਰਨ ਸਬੰਧੀ ਦੋਸ਼ਾਂ ਦੀ ਜਾਂਚ ਸ਼ੁਰੂ

ਪੰਜਾਬ ਪੁਲਿਸ ਵੱਲੋਂ ਅਣਅਧਿਕਾਰਤ ਕੈਂਪ ਲਗਾ ਕੇ ਨਿੱਜੀ ਡੇਟਾ ਇਕੱਠਾ ਕਰਨ ਸਬੰਧੀ ਦੋਸ਼ਾਂ ਦੀ ਜਾਂਚ ਸ਼ੁਰੂ

Breaking News
ਚੰਡੀਗੜ੍ਹ, 20 ਅਗਸਤ: ਪੰਜਾਬ ਪੁਲਿਸ ਵੱਲੋਂ ਉਨ੍ਹਾਂ ਕੈਂਪਾਂ ਦੀ ਜਾਂਚ ਲਈ ਕਈ ਟੀਮਾਂ ਬਣਾਈਆਂ ਗਈਆਂ ਹਨ ਜੋ ਕਥਿਤ ਤੌਰ 'ਤੇ ਸਰਕਾਰੀ ਯੋਜਨਾਵਾਂ ਦੇ ਨਾਮ 'ਤੇ ਵਿਅਕਤੀਆਂ ਦੀ ਨਿੱਜੀ ਜਾਣਕਾਰੀ ਇਕੱਠੀ ਕਰ ਰਹੇ ਹਨ। ਇਹ ਜਾਂਚ ਅਣਅਧਿਕਾਰਤ ਵਿਅਕਤੀਆਂ ਵੱਲੋਂ ਕੈਂਪ ਲਗਾ ਕੇ ਨਾਗਰਿਕਾਂ ਦੀ ਨਿੱਜੀ ਜਾਣਕਾਰੀ ਇਕੱਠੀ ਕਰਨ ਸਬੰਧੀ ਮਿਲੀਆਂ ਸ਼ਿਕਾਇਤਾਂ ਉਪਰੰਤ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਵਿਅਕਤੀਆਂ ਦੇ ਨਿੱਜੀ ਡੇਟਾ ਚੋਰੀ ਕੀਤਾ ਜਾ ਸਕਦਾ ਹੈ ਅਤੇ ਉਨ੍ਹਾਂ ਨੂੰ ਬੈਂਕ ਧੋਖਾਧੜੀ ਦਾ ਸ਼ਿਕਾਰ ਬਣਾਇਆ ਜਾ ਸਕਦਾ ਹੈ। ਇਹ ਵੀ ਦੱਸਿਆ ਗਿਆ ਹੈ ਕਿ ਇਨ੍ਹਾਂ ਕੈਂਪਾਂ ਵਿੱਚ ਫਾਰਮ ਭਰੇ ਜਾ ਰਹੇ ਹਨ। ਜ਼ਿਲ੍ਹਾ ਪੁਲਿਸ ਅਧਿਕਾਰੀਆਂ ਵੱਲੋਂ ਜਾਂਚ ਟੀਮਾਂ ਨੂੰ ਸਬੰਧਤ ਵਿਅਕਤੀਆਂ ਤੋਂ ਪੁੱਛਗਿੱਛ ਕਰਨ, ਕੈਂਪ ਲਗਾਉਣ ਵਾਲੀਆਂ ਕਥਿਤ ਥਾਵਾਂ ਦਾ ਦੌਰਾ ਕਰਨ ਅਤੇ ਕਾਨੂੰਨ ਅਨੁਸਾਰ ਜਾਂਚ ਕਰਨ ਦੀ ਹਦਾਇਤ ਕੀਤੀ ਗਈ ਹੈ। ਪੰਜਾਬ ਪੁਲਿਸ ਦੇ ਬੁਲਾਰੇ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਨਿੱਜੀ ਡਾਟਾ, ਜਿਸ ਵਿੱਚ ਆਧਾਰ ਕਾਰਡ ਆਦਿ ਸ਼ਾਮਲ ਹਨ, ਅਣਅਧਿਕਾਰਤ ਵਿਅਕਤੀਆਂ ਨਾਲ ਸਾਂਝਾ ਨਾ ਕ...