Wednesday, March 4Malwa News
Shadow

Tag: hot news

ਪੰਜਾਬ ਹੁਣ ਕੌਮਾਂਤਰੀ ਮੁਕਾਬਲਿਆਂ ਦੀ ਮੇਜ਼ਬਾਨੀ ਲਈ ਤਿਆਰ ਹੈ : ਭਗਵੰਤ ਮਾਨ

ਪੰਜਾਬ ਹੁਣ ਕੌਮਾਂਤਰੀ ਮੁਕਾਬਲਿਆਂ ਦੀ ਮੇਜ਼ਬਾਨੀ ਲਈ ਤਿਆਰ ਹੈ : ਭਗਵੰਤ ਮਾਨ

Breaking News
ਚੰਡੀਗੜ੍ਹ, 27 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਆਖਿਆ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਅਣਥੱਕ ਕੋਸ਼ਿਸ਼ਾਂ ਤਹਿਤ ਪੰਜਾਬ ਜਲਦੀ ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਕਰੇਗਾ। ਇੱਥੇ 1975 ਹਾਕੀ ਵਿਸ਼ਵ ਕੱਪ ਜੇਤੂ ਟੀਮ, ਕੌਮੀ ਖੇਡਾਂ ਦੇ ਜੇਤੂਆਂ, ‘ਖੇਡਾਂ ਵਤਨ ਪੰਜਾਬ ਦੀਆਂ’ ਤੇ ‘ਪੈਰਾ ਖੇਡਾਂ ਵਤਨ ਪੰਜਾਬ ਦੀਆਂ’ ਦੇ ਜੇਤੂਆਂ ਦੇ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਇਹ ਮੁੱਦਾ ਕਈ ਪਲੇਟਫਾਰਮਾਂ ਉਤੇ ਉਠਾਇਆ ਹੈ ਅਤੇ ਹੁਣ ਇਸ ਦੇ ਸਾਰਥਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਜਲਦੀ ਚਾਰ ਦੇਸ਼ਾਂ ਦੀ ਹਾਕੀ ਲੀਗ ਦੀ ਮੇਜ਼ਬਾਨੀ ਕਰੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸੇ ਤਰ੍ਹਾਂ ਦੇ ਕਈ ਹੋਰ ਮੁਕਾਬਲੇ ਵੀ ਕਰਵਾਏ ਜਾਣਗੇ ਤਾਂ ਕਿ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਹੁਲਾਰਾ ਦਿੱਤਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਦੇ ਖ਼ਤਰੇ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਸੂਬੇ ਦੇ ਹਰੇਕ ਪਿੰਡ ਵਿੱਚ ਖੇਡ ਮੈਦਾਨ ਤੇ ਜਿੰਮ ਖੋਲ੍...
ਬੱਜਟ ‘ਚ ਸਾਰੇ ਵਰਗਾਂ ਦਾ ਖਿਆਲ ਰੱਖਿਆ : ਟੀਨੂੰ

ਬੱਜਟ ‘ਚ ਸਾਰੇ ਵਰਗਾਂ ਦਾ ਖਿਆਲ ਰੱਖਿਆ : ਟੀਨੂੰ

Punjab Politics
ਚੰਡੀਗੜ੍ਹ, 27 ਮਾਰਚ : ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਪਵਨ ਕੁਮਾਰ ਟੀਨੂੰ ਨੇ ਪੰਜਾਬ ਦੇ ਬਜਟ 2025-26 ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਬਜਟ ਵਿੱਚ ਅਨੁਸੂਚਿਤ ਜਾਤੀ ਦੇ ਲੋਕਾਂ ਲਈ ਵਿਸ਼ੇਸ਼ ਪ੍ਰਬੰਧ ਕਰਨ ਲਈ ਧੰਨਵਾਦ ਕੀਤਾ। ਵੀਰਵਾਰ ਨੂੰ ਜਲੰਧਰ ਵਿੱਚ ‘ਆਪ’ ਆਗੂ ਤਰਨਦੀਪ ਸਿੰਘ ਸੰਨੀ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਵਨ ਟੀਨੂੰ ਨੇ ਕਿਹਾ ਕਿ ਇਹ ਬਜਟ ਪੰਜਾਬ ਦੇ ਇਤਿਹਾਸ ਦਾ ਸਭ ਤੋਂ ਵੱਡਾ ਬਜਟ ਹੈ ਅਤੇ ਇਸ ਵਿੱਚ ਸਭ ਤੋਂ ਵੱਡੀ ਗੱਲ ਇਹ ਹੈ ਕਿ ਕੋਈ ਨਵਾਂ ਟੈਕਸ ਨਹੀਂ ਲਗਾਇਆ ਗਿਆ ਹੈ।ਪਵਨ ਟੀਨੂੰ ਨੇ ਵਿਸ਼ੇਸ਼ ਤੌਰ 'ਤੇ ਅਨੁਸੂਚਿਤ ਜਾਤੀ ਵਿੱਤ ਕਾਰਪੋਰੇਸ਼ਨ ਦੇ ਤਹਿਤ ਦਲਿਤ ਪਰਿਵਾਰਾਂ ਵੱਲੋਂ 31 ਮਾਰਚ 2020 ਤੱਕ ਲਏ ਗਏ 70 ਕਰੋੜ ਰੁਪਏ ਦੇ ਕਰਜ਼ੇ ਮੁਆਫ ਕਰਨ ਦੇ ਫੈਸਲੇ ਦੀ ਵਿਸ਼ੇਸ਼ ਤੌਰ 'ਤੇ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ 4650 ਤੋਂ ਵੱਧ ਪਰਿਵਾਰਾਂ ਨੂੰ ਲਾਭ ਹੋਇਆ ਹੈ ਜੋ ਉੱਚ ਵਿਆਜ ਦਰਾਂ ਅਤੇ ਵਿੱਤੀ ਮੁਸ਼ਕਲਾਂ ਕਾਰਨ ਅਦਾਇਗੀਆਂ ਕਰਨ ਤੋਂ ਅਸਮਰੱਥ ਸਨ। ਉਨ੍ਹਾਂ ਇਸ ਲਈ ਕ...
ਸੜਕਾਂ ‘ਚ ਕੀਤਾ ਜਾਵੇਗਾ ਹੋਰ ਸੁਧਾਰ : ਈ.ਟੀ.ਓ.

ਸੜਕਾਂ ‘ਚ ਕੀਤਾ ਜਾਵੇਗਾ ਹੋਰ ਸੁਧਾਰ : ਈ.ਟੀ.ਓ.

Hot News
ਚੰਡੀਗੜ੍ਹ,27 ਮਾਰਚ: ਪੰਜਾਬ ਸਰਕਾਰ ਵੱਲੋਂ ਮਾਨਸਾ ਕੈਂਚਿਆਂ ਤੋਂ ਭੀਖੀ ਤੱਕ ਸੜਕ ਨੂੰ ਮਜਬੂਤ ਕੀਤਾ ਜਾਵੇਗਾ ਇਹ ਜਾਣਕਾਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਪੰਜਾਬ ਵਿਧਾਨ ਸਭਾ ਵਿਚ ਹਲਕਾ ਮਾਨਸਾ ਤੋਂ ਵਿਧਾਇਕ ਡਾਕਟਰ ਵਿਜੇ ਸਿੰਗਲਾ ਵਲੋਂ ਲਿਆਂਦੇ ਗਏ ਧਿਆਨ ਦਿਵਾਊ ਮਤੇ ਦੇ ਜਵਾਬ ਵਿੱਚ ਦਿੱਤੀ। ਲੋਕ ਨਿਰਮਾਣ (ਭ ਤੇ ਮ) ਮੰਤਰੀ ਪੰਜਾਬ ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਮਾਨਸਾ ਤੋਂ ਭਵਾਨੀਗੜ੍ਹ ਤੱਕ ਜਾਣ ਵਾਲੇ ਰਸਤੇ ਦੀ ਕੁੱਲ ਲੰਬਾਈ ਲਗਭੱਗ 73.08 ਕਿ.ਮੀ. ਹੈ ਅਤੇ ਇਹ ਤਿੰਨ ਜ਼ਿਲ੍ਹਿਆਂ ਬਠਿੰਡਾ-ਮਾਨਸਾ-ਸੰਗਰੂਰ ਵਿੱਚੋਂ ਲੰਘਦਾ ਹੈ। ਮਾਨਸਾ ਰਾਮਦਿੱਤਾ ਚੌਕ ਤੋਂ ਮਾਨਸਾ ਕੈਂਚੀਆਂ ਤੱਕ (ਐਨ.ਐਚ-703) ਜਿਸਦੀ ਕੁੱਲ ਲੰਬਾਈ 7.300 ਕਿ.ਮੀ. ਹੈ ਜੋ ਕਿ ਪਹਿਲਾਂ ਤੋਂ ਹੀ 4-ਲੇਨ ਹੈ, ਦੀ ਰਿਪੇਅਰ ਦਾ ਅਨੁਮਾਨ ਮਨਿਸਟਰੀ ਆਫ ਰੋਡ ਟਰਾਂਸਪੋਰਟ ਅਤੇ ਹਾਈਵੇਜ਼, ਦਿੱਲੀ ਨੂੰ ਮੁੱਖ ਇੰਜੀਨੀਅਰ, ਨੈਸ਼ਨਲ ਹਾਈਵੇ ਵੱਲੋਂ ਮਿਤੀ 29.11.2024 ਨੂੰ ਮੰਨਜੂਰੀ ਲਈ ਭੇਜਿਆ ਜਾ ਚੁੱਕਿਆ ਹੈ। ਇਹ ਅਨੁਮਾਨ ਜਲਦੀ ਹੀ ਮੰਨਜ਼ੂਰ ਹੋਣ ਦੀ ਸੰਭਾਵਨਾ ਹੈ।ਮਾਨਸਾ ਕੈਂਚਿਆਂ ਤੋਂ ਭੀਖੀ ਤੱਕ ਐਨ...
ਜਲਦੀ ਹੋਵੇਗੀ ਕਿਰਤ ਇੰਸਪੈਕਟਰਾਂ ਦੀ ਨਵੀਂ ਭਰਤੀ : ਸੌਂਦ

ਜਲਦੀ ਹੋਵੇਗੀ ਕਿਰਤ ਇੰਸਪੈਕਟਰਾਂ ਦੀ ਨਵੀਂ ਭਰਤੀ : ਸੌਂਦ

Hot News
ਚੰਡੀਗੜ੍ਹ, 27 ਮਾਰਚ: ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਕਿਰਤ ਇੰਸਪੈਕਟਰਾਂ ਦੀ ਘਾਟ ਨੂੰ ਜਲਦ ਹੀ ਦੂਰ ਕੀਤਾ ਜਾਵੇਗਾ।ਪ੍ਰਿੰਸੀਪਲ ਬੁੱਧ ਰਾਮ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ 52 ਕਿਰਤ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ ਜਾਰੀ ਹੈ ਅਤੇ ਜਲਦ ਹੀ ਕਿਰਤ ਇੰਸਪੈਕਟਰਾਂ ਦੀ ਘਾਟ ਦੂਰ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਰਤ ਵਿਭਾਗ, ਪੰਜਾਬ ਅਧੀਨ ਕਿਰਤ ਇੰਸਪੈਕਟਰ ਦੀਆਂ ਕੁੱਲ 95 ਪ੍ਰਵਾਨਤ ਅਸਾਮੀਆਂ ਹਨ, ਜਿਨ੍ਹਾਂ ਵਿਰੁੱਧ ਇਸ ਸਮੇਂ 35 ਕਿਰਤ ਇੰਸਪੈਕਟਰ ਕੰਮ ਕਰ ਰਹੇ ਹਨ। ਕਿਰਤ ਇੰਸਪੈਕਟਰਾਂ ਦੀ ਘਾਟ ਹੋਣ ਕਾਰਨ ਇੱਕ ਕਰਮਚਾਰੀ ਕੋਲ ਪੱਕੀ ਤੈਨਾਤੀ ਦੀ ਥਾਂ ਤੋਂ ਇਲਾਵਾ ਹੋਰ ਸਰਕਲਾਂ ਦਾ ਵਾਧੂ ਚਾਰਜ ਵੀ ਦਿੱਤਾ ਹੋਇਆ ਹੈ, ਜਿਸ ਕਾਰਨ ਕਿਰਤ ਇੰਸਪੈਕਟਰਾਂ ਵੱਲੋਂ ਹਰੇਕ ਸਰਕਲ ਵਿੱਚ ਹਾਜ਼ਰ ਹੋ ਕੇ ਕੰਮ ਕਰਨਾ ਸੰਭਵ ਨਹੀਂ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਕਿਰਤ ਇੰਸਪੈਕਟਰਾਂ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਲਈ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 09-...
ਮੁੱਖ ਚੋਣ ਅਧਿਕਾਰੀ ਨੇ ਕੀਤੀ ਸਿਆਸੀ ਪਾਰਟੀਆਂ ਨਾਲ ਮੀਟਿੰਗ

ਮੁੱਖ ਚੋਣ ਅਧਿਕਾਰੀ ਨੇ ਕੀਤੀ ਸਿਆਸੀ ਪਾਰਟੀਆਂ ਨਾਲ ਮੀਟਿੰਗ

Hot News
ਚੰਡੀਗੜ੍ਹ, 27 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਬੁੱਧਵਾਰ ਨੂੰ ਆਪਣੇ ਦਫ਼ਤਰ ਵਿਖੇ ਸੂਬੇ ਦੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਅਧਿਕਾਰੀ ਨਾਲ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿੱਚ ਸਿਬਿਨ ਸੀ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਇੱਕ ਪੀਪੀਟੀ ਦਿਖਾਈ ਗਈ ਜਿਸ ਵਿੱਚ ਸੰਵਿਧਾਨਕ ਉਪਬੰਧਾਂ (ਆਰਟੀਕਲ 324 ਤੋਂ 329) ਲੋਕ ਪ੍ਰਤੀਨਿਧਤਾ ਐਕਟ 1950, ਲੋਕ ਪ੍ਰਤੀਨਿਧਤਾ ਐਕਟ 1951, ਨਿਯਮਾਂ ਅਤੇ ਚੋਣ ਕਮਿਸ਼ਨ ਵੱਲੋਂ ਸਮੇਂ-ਸਮੇਂ 'ਤੇ ਜਾਰੀ ਕੀਤੀਆਂ ਗਈਆਂ ਵੱਖ-ਵੱਖ ਹਦਾਇਤਾਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ ਹੈ।ਮੁੱਖ ਚੋਣ ਅਧਿਕਾਰੀ ਨੇ ਸਿਆਸੀ ਪਾਰਟੀਆਂ ਨੂੰ ਸੂਚਿਤ ਕੀਤਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਭਰ ਵਿੱਚ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ ਅਤੇ ਜ਼ਿਲ੍ਹਾ ਚੋਣ ਅਧਿਕਾਰੀਆਂ ਦੇ ਪੱਧਰ 'ਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗਾਂ ਸਫਲਤਾਪੂਰਵਕ ਮੁਕੰਮਲ ਹੋ ਗਈਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਪੱਧਰੀ ਮੀਟਿੰਗਾਂ ਦੌਰਾਨ ਕੋਈ ਵੀ ਮੁੱਦਾ ਜਾਂ ਚਿ...
47 ਈ-ਬੱਸਾਂ ਦੀ ਖਰੀਦ ਨਾਲ ਸ਼ਹਿਰਾਂ ‘ਚ ਵਾਤਾਵਰਣ-ਅਨੁਕੂਲ ਜਨਤਕ ਆਵਾਜਾਈ ਪ੍ਰਣਾਲੀ ਹੋਵੇਗੀ ਸਥਾਪਿਤ

47 ਈ-ਬੱਸਾਂ ਦੀ ਖਰੀਦ ਨਾਲ ਸ਼ਹਿਰਾਂ ‘ਚ ਵਾਤਾਵਰਣ-ਅਨੁਕੂਲ ਜਨਤਕ ਆਵਾਜਾਈ ਪ੍ਰਣਾਲੀ ਹੋਵੇਗੀ ਸਥਾਪਿਤ

Hot News
ਚੰਡੀਗੜ੍ਹ, 26 ਮਾਰਚ: ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਪੰਜਾਬ ਬਜਟ 2025-2026 ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਹੋਰ ਤੇਜ਼ੀ ਲਿਆਵੇਗਾ। ਅੱਜ ਇੱਥੋਂ ਜਾਰੀ ਇੱਕ ਬਿਆਨ ਵਿੱਚ ਕੈਬਨਿਟ ਮੰਤਰੀ ਨੇ ਪੰਜਾਬ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬਾ ਪਿਛਲੇ ਤਿੰਨ ਸਾਲਾਂ ਤੋਂ ਵਿਕਾਸ ਦੇ ਰਾਹ ‘ਤੇ ਅੱਗੇ ਵਧ ਰਿਹਾ ਹੈ ਅਤੇ ਵਿੱਤੀ ਸਾਲ 2025-2026 ਲਈ ਕੁੱਲ ਬਜਟ ਖਰਚ 2,36,080 ਕਰੋੜ ਰੁਪਏ ਤਜਵੀਜ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਬਜਟ 2025-2026 ਵਿੱਚ ਪੇਂਡੂ ਪੰਜਾਬ ਦੀ ਨਵ-ਸੁਰਜੀਤੀ ਦਾ ਸੰਕਲਪ ਪੇਸ਼ ਕੀਤਾ ਗਿਆ ਹੈ, ਜਿਸ ਤਹਿਤ ਪਿੰਡਾਂ ਦਾ ਸਰਬਪੱਖੀ ਵਿਕਾਸ ਸੰਭਵ ਹੋਵੇਗਾ।ਕੈਬਨਿਟ ਮੰਤਰੀ ਨੇ ਦੱਸਿਆ ਕਿ ਪੇਸ਼ ਕੀਤੇ ਗਏ ਬਜਟ ਵਿੱਚ 347 ਈ-ਬੱਸਾਂ ਖਰੀਦਣ ਦੀ ਤਜਵੀਜ਼ ਰੱਖੀ ਗਈ ਹੈ, ਇਸ ਕਦਮ ਨਾਲ ਜਿੱਥੇ ਵਾਤਾਵਰਣ-ਅਨੁਕੂਲ ਜਨਤਕ ਆਵਾਜਾਈ ਪ੍ਰਣਾਲੀ ਸਥਾਪਿਤ ਕੀਤੀ ਜਾਵੇਗੀ, ਉੱਥੇ ਹੀ ਨਿੱਜੀ ਵਾਹਨਾਂ ਦੀ ਨਿਰਭਰਤਾ ਵੀ ਘਟੇਗੀ। ਸ. ਭੁੱਲਰ ਨੇ ਦੱਸਿਆ ਕਿ ਬਜਟ ਵਿੱਚ ਪੰਜਾਬ ਵਿੱਚ ਜੇਲ੍ਹ...
ਆਪ ਸਰਕਾਰ ਨੇ ਬਣਾਇਆ ਬਦਲਦਾ ਪੰਜਾਬ : ਚੀਮਾ

ਆਪ ਸਰਕਾਰ ਨੇ ਬਣਾਇਆ ਬਦਲਦਾ ਪੰਜਾਬ : ਚੀਮਾ

Punjab Politics
ਚੰਡੀਗੜ੍ਹ, 26 ਮਾਰਚ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਅੱਜ ਆਪਣਾ ਚੌਥਾ ਬਜਟ 'ਬਦਲਦਾ ਪੰਜਾਬ ਬਜਟ 2025-26' ਪੇਸ਼ ਕੀਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸਨੂੰ ਇੱਕ ਦੂਰਦਰਸ਼ੀ ਬਲੂਪ੍ਰਿੰਟ ਦੱਸਿਆ ਜਿਸਦਾ ਉਦੇਸ਼ ਪੰਜਾਬ ਨੂੰ ਇੱਕ ਜੀਵੰਤ, ਖੁਸ਼ਹਾਲ ਅਤੇ ਬਰਾਬਰੀ ਵਾਲਾ ਰਾਜ ਬਣਾਉਣਾ ਹੈ। ਆਪਣੇ ਬਜਟ ਭਾਸ਼ਣ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿਛਲੀਆਂ ਸਰਕਾਰਾਂ 'ਤੇ ਉਨ੍ਹਾਂ ਦੀਆਂ ਅਸਫਲਤਾਵਾਂ ਅਤੇ ਕੁਪ੍ਰਬੰਧਨ ਲਈ ਤਿੱਖਾ ਹਮਲਾ ਕੀਤਾ, ਜਿਸ ਨੇ ਪੰਜਾਬ ਨੂੰ ਵਿੱਤੀ ਅਤੇ ਸਮਾਜਿਕ ਉਥਲ-ਪੁਥਲ ਵਿੱਚ ਧੱਕ ਦਿੱਤਾ। ਚੀਮਾ ਨੇ ਕਿਹਾ "ਅਕਾਲੀ ਦਲ ਅਤੇ ਕਾਂਗਰਸ ਸ਼ਾਸਨ ਨੇ ਭ੍ਰਿਸ਼ਟਾਚਾਰ, ਨਸ਼ਿਆਂ, ਮਾੜੀਆਂ ਨੀਤੀਆਂ ਅਤੇ ਦੂਰਦਰਸ਼ੀ ਦੀ ਘਾਟ ਨਾਲ ਪੰਜਾਬ ਦੀ ਆਰਥਿਕਤਾ ਅਤੇ ਸਮਾਜ ਨੂੰ ਯੋਜਨਾਬੱਧ ਢੰਗ ਨਾਲ ਤਬਾਹ ਕਰ ਦਿੱਤਾ। ਉਨ੍ਹਾਂ ਨੇ ਸਾਨੂੰ ਨਸ਼ਿਆਂ, ਬੇਰੁਜ਼ਗਾਰੀ ਅਤੇ ਢਹਿ-ਢੇਰੀ ਹੋ ਰਹੇ ਬੁਨਿਆਦੀ ਢਾਂਚੇ ਨਾਲ ਭਰਿਆ ਸੂਬਾ ਛੱਡ ਦਿੱਤਾ। ਸਿਰਫ਼ ਤਿੰਨ ਸਾਲਾਂ ਵਿੱਚ, ਅਸੀਂ ਇਸ ਗਿਰਾਵਟ ਨੂੰ ਉਲਟਾ ਦਿੱਤਾ...
ਪੰਜਾਬ ਦੇ ਬੱਜਟ ‘ਚ ਆਨੰਦਪੁਰ ਸਾਹਿਬ ਨੂੰ ਗੱਫੇ : ਬੈਂਸ

ਪੰਜਾਬ ਦੇ ਬੱਜਟ ‘ਚ ਆਨੰਦਪੁਰ ਸਾਹਿਬ ਨੂੰ ਗੱਫੇ : ਬੈਂਸ

Hot News
ਚੰਡੀਗੜ੍ਹ, 26 ਮਾਰਚ: ਪੰਜਾਬ ਦੇ ਸਿੱਖਿਆ ਮੰਤਰੀ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਰਾਸਤ, ਸੈਰ-ਸਪਾਟਾ ਅਤੇ ਜੰਗਲੀ ਜੀਵ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਪੁੱਟਦਿਆਂ ਨੰਗਲ ਨੂੰ ਸੂਬੇ ਦੇ ਸੈਲਾਨੀ ਕੇਂਦਰ ਵਜੋਂ ਵਿਕਸਤ ਕਰਨ ਦਾ ਫੈਸਲਾ ਕੀਤਾ ਹੈ। ਇਸਦੇ ਨਾਲ ਹੀ ਸ੍ਰੀ ਅਨੰਦਪੁਰ ਸਾਹਿਬ ਨੈਨਾ ਦੇਵੀ ਮਾਰਗ ‘ਤੇ ਸਥਿਤ ਪਿੰਡ ਝੱਜਰ ਬਚੌਲੀ ਜੰਗਲੀ-ਜੀਵ ਰੱਖ ਨੂੰ ਰੋਮਾਂਚਕ ਈਕੋ-ਟੂਰਿਜ਼ਮ ਕੇਂਦਰ ਵਜੋਂ ਵਿਕਸਤ ਕਰਨ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਸਦਕਾ ਸੈਲਾਨੀਆਂ ਨੂੰ ਤੇਂਦੂਏ ਅਤੇ ਹੋਰ ਜੰਗਲੀ ਜੀਵਾਂ ਨੂੰ ਉਨ੍ਹਾਂ ਦੇ ਕੁਦਰਤੀ ਸਥਾਨਾਂ ‘ਤੇ ਨਜ਼ਦੀਕ ਤੋਂ ਦੇਖਣ ਦਾ ਮੌਕਾ ਮਿਲੇਗਾ। ਵਿੱਤੀ ਵਰ੍ਹੇ 2025-26 ਲਈ ਪੰਜਾਬ ਦਾ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਸਰਵਪੱਖੀ ਵਿਕਾਸ ਅਤੇ ਕਾਇਆ ਕਲਪ ਦਾ ਜ਼ਿਕਰ ਕੀਤਾ ਅਤੇ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਦੀਆ...
ਵਿੱਤ ਮੰਤਰੀ ਨੇ ਪੰਜਾਬ ਦਾ 2,36080 ਕਰੋੜ ਦਾ ਬੱਜਟ ਪੇਸ਼

ਵਿੱਤ ਮੰਤਰੀ ਨੇ ਪੰਜਾਬ ਦਾ 2,36080 ਕਰੋੜ ਦਾ ਬੱਜਟ ਪੇਸ਼

Breaking News
ਚੰਡੀਗੜ੍ਹ, 26 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਲਈ ਆਪਣਾ ਵਿਕਾਸਮੁਖੀ ਬਜਟ ਪੇਸ਼ ਕੀਤਾ ਹੈ, ਜੋ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਇੱਕ ਇਤਿਹਾਸਕ ਮੀਲ ਪੱਥਰ ਸਾਬਤ ਹੋਵੇਗਾ। ਸਰਕਾਰ ਵੱਲੋਂ ਪੇਸ਼ ਕੀਤਾ ਗਿਆ 2,36,080 ਕਰੋੜ ਰੁਪਏ ਦਾ "ਬਦਲਦਾ ਪੰਜਾਬ" ਬਜਟ ਸਮਾਜਿਕ ਸੁਧਾਰ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਲੋਕ ਭਲਾਈ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੁਆਰਾ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਇਹ ਬਜਟ ਮਹੱਤਵਪੂਰਨ ਮੁੱਦਿਆਂ ਨੂੰ ਹੱਲ ਕਰਨ ਅਤੇ ਸਮਾਵੇਸ਼ੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਇੱਕ ਬਹੁਪੱਖੀ ਪਹੁੰਚ ਨੂੰ ਉਜਾਗਰ ਕਰਦਾ ਹੈ। ਬਜਟ ਦੀਆਂ ਮੁੱਖ ਤਰਜੀਹਾਂ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੈ, ਜਿਸਦਾ ਉਦੇਸ਼ ਨਸ਼ਿਆਂ ਦੇ ਸੇਵਨ ਅਤੇ ਖਾਸ ਕਰਕੇ ਸਰਹੱਦ ਪਾਰੋਂ ਨਸ਼ਿਆਂ ਤਸਕਰੀ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਹੈ। ਪੰਜਾਬ ਸਰਕਾਰ ਨੇ ਬੀ.ਐਸ.ਐਫ. ਦੇ ਨਾਲ 5,000 ਹੋਮ ਗਾਰਡ ਤਾਇਨਾਤ ਕਰਕੇ ਸਰਹੱਦ 'ਤੇ ਦੂਜੀ ਸੁਰੱਖਿਆ ਪੰ...
ਮੀਤ ਹੇਅਰ ਨੇ ਲੋਕ ਸਭਾ ‘ਚ ਪੂਰਿਆ ਰਾਜਾਂ ਦਾ ਪੱਖ

ਮੀਤ ਹੇਅਰ ਨੇ ਲੋਕ ਸਭਾ ‘ਚ ਪੂਰਿਆ ਰਾਜਾਂ ਦਾ ਪੱਖ

Punjab Politics
ਨਵੀਂ ਦਿੱਲੀ, 26 ਮਾਰਚ: ਤਰਕਪੂਰਨ ਅਤੇ ਰਚਨਾਤਮਕ ਢੰਗ ਨਾਲ ਆਪਣੀਆਂ ਦਲੀਲਾਂ ਨੂੰ ਜ਼ੋਰਦਾਰ ਢੰਗ ਨਾਲ ਪੇਸ਼ ਕਰਦਿਆਂ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਲੋਕ ਸਭਾ ਵਿੱਚ 'ਦਿ ਤ੍ਰਿਭੁਵਨ ਸਹਿਕਾਰੀ ਯੂਨੀਵਰਸਿਟੀ ਬਿੱਲ, 2025', ਜੋ ਇੰਸਟੀਚਿਊਟ ਆਫ਼ ਮੈਨੇਜਮੈਂਟ, ਆਨੰਦ (ਗੁਜਰਾਤ) ਨੂੰ ਕੌਮੀ ਮਹੱਤਵ ਵਾਲੀ ਯੂਨੀਵਰਸਿਟੀ ਵਿੱਚ ਬਦਲਣ ਦੀ ਗੱਲ ਕਰਦਾ ਹੈ, ਦਾ ਜ਼ੋਰਦਾਰ ਵਿਰੋਧ ਕੀਤਾ।ਸਹਿਕਾਰੀ ਖੇਤਰ ਨੂੰ ਖੇਤੀ ਦੇ ਨਾਲ-ਨਾਲ ਪੇਂਡੂ ਖੇਤਰਾਂ ਦੇ ਡੇਅਰੀ ਭਾਈਚਾਰਿਆਂ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੀਤ ਹੇਅਰ ਨੇ ਮਹਾਰਾਸ਼ਟਰ ਅਤੇ ਇਸ ਤੋਂ ਵੀ ਵੱਧ ਪੰਜਾਬ ਦੇ ਸਹਿਕਾਰੀ ਖੇਤਰ ਵਿੱਚ ਸ਼ਾਨਦਾਰ ਤਰੱਕੀਆਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਰਾਜਨੀਤਿਕ ਮਜ਼ਬੂਰੀਆਂ ਦੇ ਕਾਰਨ ਕਿਸੇ ਇੱਕ ਵਿਸ਼ੇਸ਼ ਜਗ੍ਹਾ 'ਤੇ ਵਿਸ਼ਵ ਪੱਧਰੀ ਸੰਸਥਾ ਦਾ ਕੇਂਦਰੀਕਰਨ ਕਰਨਾ ਲੋਕਤੰਤਰ ਦੇ ਸਿਧਾਂਤਾਂ ਦੇ ਪੂਰੀ ਤਰ੍ਹਾਂ ਖਿਲਾਫ਼ ਹੈ ਅਤੇ ਕਿਹਾ ਕਿ ਕੀ ਸਿਰਫ਼ ਇੱਕ ਰਾਜ ਦੀ ਵੇਦੀ 'ਤੇ ਪੂਰੇ ਦੇਸ਼ ਨੂੰ ਨਜ਼ਰਅੰਦਾਜ਼ ਕਰਨਾ ਸਹੀ ਹੈ? ਉਨ੍ਹਾਂ ਦਲੀਲ ਦਿੱਤੀ ਕਿ ਇਸ ਦੀ ਬਜਾਏ, ਸਾਰੇ ਰਾਜਾਂ ਵ...