Wednesday, March 4Malwa News
Shadow

Tag: hot news

ਇਸ ਸਾਲ ਦਾ ਬੱਜਟ ਰੰਗਲੇ ਪੰਜਾਬ ਦੀ ਰੂਪ ਰੇਖਾ : ਅਰੋੜਾ

ਇਸ ਸਾਲ ਦਾ ਬੱਜਟ ਰੰਗਲੇ ਪੰਜਾਬ ਦੀ ਰੂਪ ਰੇਖਾ : ਅਰੋੜਾ

Punjab Politics
ਚੰਡੀਗੜ੍ਹ, 26 ਮਾਰਚ: ਪੰਜਾਬ ਗੁੱਡ ਗਵਰਨੈਂਸ ਐਂਡ ਇਨਫਰਮੇਸ਼ਨ ਟੈਕਨਾਲੋਜੀ ਤੇ ਰੋਜ਼ਗਾਰ ਉਤਪਤੀ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ "ਬਦਲਦਾ ਪੰਜਾਬ" ਬਜਟ 2025-26 ਦੀ ਸ਼ਲਾਘਾ ਕਰਦਿਆਂ ਇਸ ਨੂੰ "ਰੰਗਲਾ ਪੰਜਾਬ" ਦੀ ਰੂਪ ਰੇਖਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਬਜਟ ਵਿੱਚ ਸਮਾਜ ਦੇ ਸਾਰੇ ਵਰਗਾਂ ਦਾ ਧਿਆਨ ਰੱਖਿਆ ਗਿਆ ਹੈ ਅਤੇ ਇਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ "ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ" ਯੋਜਨਾ ਤਹਿਤ ਲੋਕਾਂ ਦੇ ਦਰਾਂ ਉੱਤੇ ਸੇਵਾਵਾਂ ਮੁਹੱਈਆ ਕਰਵਾਉਣ ਸਬੰਧੀ ਡਿਲੀਵਰੀ ਚਾਰਜ ਦੇ 120 ਰੁਪਏ ‘ਚੋਂ 70 ਰੁਪਏ ਦਾ ਖ਼ਰਚਾ ਖੁਦ ਉਠਾਉਣ ਸਬੰਧੀ ਪੰਜਾਬ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ, ਜਿਸ ਨਾਲ ਸੂਬੇ ਦੇ ਸਾਰੇ ਨਾਗਰਿਕਾਂ ਨੂੰ ਸਿੱਧਾ ਵਿੱਤੀ ਲਾਭ ਹੋਵੇਗਾ, ਹੁਣ ਨਾਗਰਿਕਾਂ ਨੂੰ ਡਿਲਵਰੀ ਚਾਰਜ ਦੇ ਕੇਵਲ 50 ਰੁਪਏ ਹੀ ਦੇਣੇ ਪੈਣਗੇ। ਜ਼ਿਕਰਯੋਗ ਹੈ ਕਿ ਇਸ ਸਕੀਮ ਤਹਿਤ ਨਾਗਰਿ...
ਭਗਵੰਤ ਮਾਨ ਨੇ ਕੀਤੀ ਕੇਂਦਰੀ ਖੁਰਾਕ ਮੰਤਰੀ ਨਾਲ ਮੁਲਾਕਾਤ

ਭਗਵੰਤ ਮਾਨ ਨੇ ਕੀਤੀ ਕੇਂਦਰੀ ਖੁਰਾਕ ਮੰਤਰੀ ਨਾਲ ਮੁਲਾਕਾਤ

Breaking News
ਨਵੀਂ ਦਿੱਲੀ, 26 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਤੋਂ ਸੂਬੇ ਤੋਂ ਅਨਾਜ (ਚੌਲ ਅਤੇ ਕਣਕ) ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਲਈ ਦਖ਼ਲ ਦੇਣ ਦੀ ਮੰਗ ਕੀਤੀ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਅਨਾਜ ਦੀ ਸੁਚਾਰੂ ਅਤੇ ਮੁਸ਼ਕਲ ਰਹਿਤ ਖਰੀਦ ਅਤੇ ਭੰਡਾਰਨ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਨੇ ਸ੍ਰੀ ਜੋਸ਼ੀ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ ਅਤੇ ਦੱਸਿਆ ਕਿ ਪਹਿਲੀ ਅਪਰੈਲ ਤੋਂ ਸ਼ੁਰੂ ਹੋਣ ਵਾਲੇ ਹਾੜੀ ਮਾਰਕੀਟਿੰਗ ਸੀਜ਼ਨ 2025-26 ਦੌਰਾਨ ਸੂਬੇ ਵੱਲੋਂ 124 ਲੱਖ ਮੀਟਰਕ ਟਨ ਕਣਕ ਖਰੀਦਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪਿਛਲੇ ਫਸਲੀ ਸੀਜ਼ਨ ਦੀ ਲਗਭਗ ਪੰਜ ਲੱਖ ਮੀਟਰਕ ਟਨ ਕਣਕ ਵੀ ਸੂਬੇ ਵਿੱਚ ਸਟਾਕ ਕੀਤੀ ਗਈ ਹੈ, ਜਿਸ ਕਾਰਨ ਸੂਬੇ ਨੂੰ ਲਗਭਗ 129 ਲੱਖ ਮੀਟਰਕ ਟਨ ਕਣਕ ਦੇ ਭੰਡਾਰਨ ਲਈ ਪ੍ਰਬੰਧ ਕਰਨੇ ਪੈ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਟੋਰੇਜ ਲਈ ਥਾਂ ਦੀ ਭਾਰੀ ਕਮੀ ਹੈ ਅਤੇ ਏਜੰਸੀਆਂ ਕੋਲ ਉਪਲਬਧ ਜ਼ਿਆਦਾਤਰ ਕਵਰਡ ਜਗ੍ਹਾ ਚੌਲਾਂ ਦੇ ਭੰਡਾਰਨ ਲਈ ਵਰਤੀ ਜਾ ਰਹੀ ਹ...
ਇਸ ਵਾਰ ਦਾ ਬੱਜਟ ਪੰਜਾਬ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਬੱਜਟ : ਭਗਵੰਤ ਮਾਨ

ਇਸ ਵਾਰ ਦਾ ਬੱਜਟ ਪੰਜਾਬ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਬੱਜਟ : ਭਗਵੰਤ ਮਾਨ

Breaking News
ਚੰਡੀਗੜ੍ਹ, 26 ਮਾਰਚ: ਬਜਟ 2025-26 ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਜਟ ਪਿਛਲੀਆਂ ਸਰਕਾਰਾਂ ਦੇ ਪਿਛਾਖੜੀ ਬਜਟ ਤੋਂ ਰੰਗਲਾ ਪੰਜਾਬ ਵੱਲ ਮਿਸਾਲੀ ਤਬਦੀਲੀ ਹੈ। ਮੁੱਖ ਮੰਤਰੀ ਨੇ ਕਿਹਾ ਕਿ 2,36,080 ਕਰੋੜ ਰੁਪਏ ਦਾ ਬਜਟ ਸੂਬੇ ਦਾ ਸਭ ਤੋਂ ਵੱਡਾ ਬਜਟ ਹੈ ਅਤੇ ਉਨ੍ਹਾਂ ਦੀ ਸਰਕਾਰ ਦਾ ਤੀਜਾ ਟੈਕਸ ਮੁਕਤ ਬਜਟ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪਿਛਲੀਆਂ ਸਰਕਾਰਾਂ ਦੌਰਾਨ ਪੰਜਾਬ ਨੂੰ ਕਈ ਨਕਾਰਾਤਮਕ ਮਾਰਕੇ ਮਿਲੇ ਸਨ ਪਰ ਸਾਡੀ ਸਰਕਾਰ ਰੰਗਲਾ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਹਤ, ਸਿੱਖਿਆ, ਨੌਕਰੀਆਂ, ਉਦਯੋਗ ਅਤੇ ਹੋਰ ਹਰ ਖੇਤਰ ਲਈ ਫੰਡ ਰੱਖੇ ਗਏ ਹਨ, ਜੋ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣਗੇ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਹ ਤੀਜਾ ਟੈਕਸ ਮੁਕਤ ਬਜਟ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਇਹ ਬਜਟ ਸੂਬੇ ਦੇ ਚੱਲ ਰਹੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਦੇ ਉਦੇਸ਼ ਨਾਲ ਹੈ। ਭਗਵੰਤ ਸਿੰਘ ਮਾ...
ਪੰਜਾਬ ਦੇ ਬੱਜਟ ‘ਚ ਪੀਣ ਵਾਲੇ ਪਾਣੀ ਲਈ ਵਿਸ਼ੇਸ਼ ਤਜਵੀਜ਼

ਪੰਜਾਬ ਦੇ ਬੱਜਟ ‘ਚ ਪੀਣ ਵਾਲੇ ਪਾਣੀ ਲਈ ਵਿਸ਼ੇਸ਼ ਤਜਵੀਜ਼

Hot News
ਚੰਡੀਗੜ੍ਹ, 26 ਮਾਰਚ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਚੌਥਾ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਸ ਹਰਪਾਲ ਸਿੰਘ ਚੀਮਾ ਵੱਲੋਂ ਜਿੱਥੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਵੱਖ-ਵੱਖ ਵੱਡੀਆਂ ਸਕੀਮਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਉੱਥੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ ਵੀ ਵਿਸ਼ੇਸ਼ ਤਵੱਜੋਂ ਦਿੱਤੀ ਗਈ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ ਹਰਦੀਪ ਸਿੰਘ ਮੁੰਡੀਆ ਨੇ ਸਾਲ 2025-26 ਦੇ ਬਜਟ ਵਿੱਚ ਪੇਂਡੂ ਵੱਸੋਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਅਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਦੀ ਦਿਸ਼ਾ ਵਿੱਚ ਚੁੱਕੇ ਕਦਮਾਂ ਅਤੇ 1614 ਕਰੋੜ ਰੁਪਏ ਦੇ ਬਜਟ ਖਰਚ ਦੀ ਤਜਵੀਜ਼ ਰੱਖਣ ਲਈ ਸੂਬਾ ਵਾਸੀਆਂ ਤੇ ਆਪਣੇ ਵਿਭਾਗ ਤਰਫੋਂ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਉਚੇਚਾ ਧੰਨਵਾਦ ਕੀਤਾ।ਸ ਮੁੰਡੀਆਂ ਨੇ ਅੱਗੇ ਕਿਹਾ ਕਿ 1614 ਕਰੋੜ ਰੁਪਏ ਦੇ ਬਜਟ ਨਾਲ ਨਹਿਰੀ ਪਾਣੀ ਆਧਾਰਤ ਯੋਜਨਾਵਾਂ ਨੂੰ ਤੇਜ਼ੀ ਨਾਲ ਲਾਗੂ ਕਰਨ, ਪੁਰਾਣੇ ਬੁਨਿਆਦੀ ਢਾਂਚੇ ਦੇ ਪੁਨਰਵਾਸ ਅਤੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਤਹਿਤ ਪੇਂਡੂ ਸੈਨੀਟੇਸ਼ਨ/ਸਫਾਈ ਨੂੰ ਮਜ਼ਬੂਤ ਕਰਨ ਵਿੱਚ ਵੱਡੀ ...
ਪੰਜਾਬ ਸਰਕਾਰ ਦੀ ਇਕ ਹੋਰ ਪਹਿਲ; ਗੈਰ-ਕਾਨੂੰਨੀ ਮਾਈਨਿੰਗ ਰੋਕਣ ਦਾ ਇਤਿਹਾਸਕ ਫੈਸਲਾ

ਪੰਜਾਬ ਸਰਕਾਰ ਦੀ ਇਕ ਹੋਰ ਪਹਿਲ; ਗੈਰ-ਕਾਨੂੰਨੀ ਮਾਈਨਿੰਗ ਰੋਕਣ ਦਾ ਇਤਿਹਾਸਕ ਫੈਸਲਾ

Breaking News
ਚੰਡੀਗੜ੍ਹ, 26 ਮਾਰਚ: ਗ਼ੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਇਤਿਹਾਸਕ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਜ਼ ਐਕਟ, 2025 ਬਣਾਉਣ ਦੀ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।ਮੰਤਰੀ ਮੰਡਲ ਨੇ ਇਸ ਐਕਟ ਨੂੰ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਲਿਆਉਣ ਦੀ ਵੀ ਮਨਜ਼ੂਰੀ ਦੇ ਦਿੱਤੀ। ਇਸ ਐਕਟ ਨਾਲ ਰੇਤਾ ਤੇ ਬੱਜਰੀ ਦੀ ਪ੍ਰਾਸੈਸਿੰਗ ਵਿੱਚ ਲੱਗੀਆਂ ਕਰੱਸ਼ਰ ਇਕਾਈਆਂ ਤੇ ਸਕਰੀਨਿੰਗ ਪਲਾਂਟਾਂ ਦੀਆਂ ਗਤੀਵਿਧੀਆਂ ਨੂੰ ਨੇਮਬੱਧ ਕਰਨ ਲਈ ਵਿਭਾਗ ਮਜ਼ਬੂਤ ਹੋਵੇਗਾ। ਇਸ ਨਾਲ ਸੂਬੇ ਵਿੱਚ ਗੈਰ ਕਾਨੂੰਨੀ ਖਣਨ ਰੋਕਣ ਅਤੇ ਕਾਨੂੰਨੀ ਖਣਨ ਕਾਰਵਾਈਆਂ ਚਲਾਉਣ ਵਿੱਚ ਮਦਦ ਮਿਲੇਗੀ।ਭਾਰਤੀ ਅਸ਼ਟਾਮ ਐਕਟ, 1899 ਵਿੱਚ ਸੋਧ ਨੂੰ ਪ੍ਰਵਾਨਗੀਕੈਬਨਿਟ ਨੇ ਪੰਜਾਬ ਵਿੱਚ ਕਾਰੋਬਾਰ ਪੱਖੀ ਮਾਹੌਲ ਨੂੰ ਉਤਸ਼ਾਹਤ ਕਰਨ ਲਈ ਭਾਰਤੀ ਅਸ਼ਟਾਮ ਐਕਟ, 1899 ਵਿੱਚ ਸੋਧ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਸ ਸੋਧ ਦਾ ਮੰਤਵ ਕਾਰੋਬਾਰ...
ਅਮਨ ਅਰੋੜਾ ਦੀ ਪੰਚਾਂ ਸਰਪੰਚਾਂ ਨੂੰ ਅਪੀਲ : ਨਸ਼ਾ ਤਸਕਰਾਂ ਦਾ ਸਾਥ ਨਾ ਦਿਓ

ਅਮਨ ਅਰੋੜਾ ਦੀ ਪੰਚਾਂ ਸਰਪੰਚਾਂ ਨੂੰ ਅਪੀਲ : ਨਸ਼ਾ ਤਸਕਰਾਂ ਦਾ ਸਾਥ ਨਾ ਦਿਓ

Breaking News
ਚੰਡੀਗੜ੍ਹ, 25 ਮਾਰਚ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ' ਵਿਰੁੱਧ' ਦੀ ਸਫਲਤਾ ਬਾਰੇ ਦੱਸਿਆ ਅਤੇ 24 ਮਾਰਚ ਤੱਕ ਕੀਤੀ ਗਈ ਪੁਲਿਸ ਕਾਰਵਾਈ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ। ਮੰਗਲਵਾਰ ਨੂੰ ਅਮਨ ਅਰੋੜਾ ਨੇ ਕੈਬਨਿਟ ਮੰਤਰੀਆਂ ਡਾ. ਬਲਬੀਰ ਸਿੰਘ ਅਤੇ ਤਰੁਨਪ੍ਰੀਤ ਸਿੰਘ ਸੌਂਧ ਦੇ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਇਸ ਮੁਹਿੰਮ ਨਾਲ ਸਬੰਧਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਅਮਨ ਅਰੋੜਾ ਨੇ ਕਿਹਾ ਕਿ 'ਯੁਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਨਤੀਜੇ ਬਹੁਤ ਹੀ ਉਤਸ਼ਾਹਜਨਕ ਹਨ ਅਤੇ ਇਸ ਦੇ ਚੰਗੇ ਨਤੀਜੇ ਪੂਰੇ ਪੰਜਾਬ ਵਿੱਚ ਦੇਖਣ ਨੂੰ ਮਿਲ ਰਹੇ ਹਨ। ਲੋਕ ਵੀ ਇਸ ਮੁਹਿੰਮ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕਰ ਰਹੇ ਹਨ ਅਤੇ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਦਾ ਖੁੱਲ੍ਹ ਕੇ ਸਮਰਥਨ ਕਰ ਰਹੇ ਹਨ।ਉਨ੍ਹਾਂ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੰਜਾਬ ਪੁਲਿਸ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਇਹ ਮੁਹਿੰਮ ਬਹੁਤ ਹੀ ਵਧੀਆ ਢੰਗ ਨਾਲ ਚਲਾਈ ਜਾ ਰਹੀ ਹੈ | ਹੁਣ ਤੱਕ ਹੈਰੋਇਨ, ਅਫੀਮ, ਗਾਂਜਾ ਅ...
ਪੰਜਾਬ ਦੇ ਕਿਸਾਨਾਂ ਨੂੰ 5 ਹਜ਼ਾਰ ਤੋਂ ਵੱਧ ਸੋਲਰ ਪੰਪ ਕੀਤੇ ਅਲਾਟ

ਪੰਜਾਬ ਦੇ ਕਿਸਾਨਾਂ ਨੂੰ 5 ਹਜ਼ਾਰ ਤੋਂ ਵੱਧ ਸੋਲਰ ਪੰਪ ਕੀਤੇ ਅਲਾਟ

Hot News
ਚੰਡੀਗੜ੍ਹ, 25 ਮਾਰਚ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਨੂੰ ਗਰੀਨ ਊਰਜਾ ਉਤਪਾਦਨ ਵਿੱਚ ਮੋਹਰੀ ਬਣਾਉਣ ਲਈ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਲਈ ਲਗਾਏ ਗਏ ਸੋਲਰ ਪੰਪਾਂ ਰਾਹੀਂ ਵਾਧੂ ਸੌਰ ਊਰਜਾ ਪੈਦਾ ਕਰਨ ਉਤੇ ਕਿਸਾਨਾਂ ਨੂੰ ਲਾਭ ਦੇਣ ਵਾਸਤੇ ਵਿਚਾਰ ਕੀਤਾ ਜਾ ਰਿਹਾ ਹੈ। ਉਹ ਅੱਜ ਪੰਜਾਬ ਵਿਧਾਨ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਸੁਜਾਨਪੁਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸ੍ਰੀ ਨਰੇਸ਼ ਪੁਰੀ ਵੱਲੋਂ ਪੁੱਛੇ ਸਵਾਲ ਦਾ ਜਵਾਬ ਦੇ ਰਹੇ ਸਨ।ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਅਗਾਂਹਵਧੂ ਕਦਮ ਸੂਬੇ ਦੇ ਕਿਸਾਨਾਂ ਨੂੰ ਸਮਰੱਥ ਬਣਾਉਣ ਦੇ ਨਾਲ-ਨਾਲ ਨਵਿਆਉਣਯੋਗ ਊਰਜਾ ਖੇਤਰ ਨੂੰ ਹੁਲਾਰਾ ਦੇਵੇਗਾ ਅਤੇ ਸੂਬੇ ਦੇ ਟਿਕਾਊ ਭਵਿੱਖ ਵਿੱਚ ਅਹਿਮ ਯੋਗਦਾਨ ਪਾਵੇਗਾ। ਇਸ ਪ੍ਰਸਤਾਵਿਤ ਨੀਤੀ ਤਹਿਤ ਕਿਸਾਨਾਂ ਨੂੰ ਉਨ੍ਹਾਂ ਦੀ ਆਪਣੀ ਖਪਤ ਤੋਂ ਵੱਧ ਸੂਰਜੀ ਊਰਜਾ ਪੈਦਾ ਕਰਨ ਉਤੇ ਲਾਭ ਦਿੱਤਾ ਜਾਵੇਗਾ। ਇਸ ਵਾਧੂ ਊਰਜਾ ਨੂੰ ਗਰਿੱਡ ਵਿੱਚ ਭੇਜਿਆ ਜਾਵੇਗਾ, ਜੋ ਸੂਬੇ ਦੀ ਊਰਜਾ ਸਪਲਾਈ ਵਿੱਚ ਯੋਗਦਾਨ ਪਾਵੇਗੀ ਅਤੇ ਪੰਜਾਬ ਨੂ...
ਫੈਸਲਾ ਲੈਣ ਦੀ ਤਾਕਤ ਹਾਸਲ ਕਰਨ ਲਈ ਲੜਕੀਆਂ ਦਾ ਸਿਆਸਤ ਵਿੱਚ ਆਉਣਾ ਲਾਜ਼ਮੀ: ਮੁੱਖ ਮੰਤਰੀ

ਫੈਸਲਾ ਲੈਣ ਦੀ ਤਾਕਤ ਹਾਸਲ ਕਰਨ ਲਈ ਲੜਕੀਆਂ ਦਾ ਸਿਆਸਤ ਵਿੱਚ ਆਉਣਾ ਲਾਜ਼ਮੀ: ਮੁੱਖ ਮੰਤਰੀ

Breaking News
ਲੁਧਿਆਣਾ, 25 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੜਕੀਆਂ ਨੂੰ ਅੱਗੇ ਆ ਕੇ ਰਾਜਨੀਤੀ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ ਤਾਂ ਜੋ ਉਹ ਫੈਸਲਾ ਲੈਣ ਵਾਲੇ ਨਿਜ਼ਾਮ ਵਿੱਚ ਸਰਗਰਮ ਭਾਈਵਾਲ ਬਣ ਕੇ ਸਮਾਜ ਵਿੱਚ ਜ਼ਰੂਰੀ ਅਤੇ ਲੋੜੀਂਦੇ ਬਦਲਾਅ ਲਿਆ ਸਕਣ। ਇੱਥੇ ਸਰਕਾਰੀ ਕਾਲਜ ਲੜਕੀਆਂ ਦੇ ਸਾਲਾਨਾ ਕਨਵੋਕੇਸ਼ਨ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜੋਕੇ ਦੌਰ ਵਿੱਚ ਕੁੜੀਆਂ ਹਰ ਖੇਤਰ ਵਿੱਚ ਮੁੰਡਿਆਂ ਨਾਲੋਂ ਅੱਗੇ ਹਨ ਪਰ ਰਾਜਨੀਤੀ ਦਾ ਖ਼ੇਤਰ ਅਜੇ ਵੀ ਇਸ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਇਸ ਖੇਤਰ ਨੂੰ ਹੁਣ ਤੱਕ ਮਰਦਾਂ ਦੀ ਜਗੀਰ ਮੰਨਿਆ ਜਾਂਦਾ ਰਿਹਾ ਹੈ ਪਰ ਹੁਣ ਸਮਾਂ ਆ ਗਿਆ ਹੈ, ਜਦੋਂ ਔਰਤਾਂ ਨੂੰ ਇਸ ਖੇਤਰ ਵਿੱਚ ਵੀ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਅਤੇ ਸਮਾਜ ਤੇ ਨਿਜ਼ਾਮ ਦੇ ਵਡੇਰੇ ਹਿੱਤ ਵਿੱਚ ਇਸ ਖੇਤਰ ਵਿੱਚ ਔਰਤਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਲੋਕਤੰਤਰ ਦੇ ਸਿਧਾਂਤਾਂ ਨੂੰ ਜ਼ਮੀਨੀ ਪੱਧਰ ਤੇ ਮਜ਼ਬੂਤ ਕਰਨ ਦੇ ਨਾਲ-ਨਾਲ ਇਸ ਖੇਤਰ ਵਿੱਚ...
ਕੈਗ ਰਿਪੋਰਟ ਨੇ ਮਚਾਈ ਪੰਜਾਬ ਵਿਧਾਨ ਸਭਾ ‘ਚ ਹਲਚਲ

ਕੈਗ ਰਿਪੋਰਟ ਨੇ ਮਚਾਈ ਪੰਜਾਬ ਵਿਧਾਨ ਸਭਾ ‘ਚ ਹਲਚਲ

Breaking News
ਚੰਡੀਗੜ੍ਹ, 25 ਮਾਰਚ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਵੱਲੋਂ ਅੱਜ ਪੰਜਾਬ ਵਿਧਾਨ ਸਭਾ 2016-17 ਤੋਂ 2021-22 ਦੀ ਮਿਆਦ ਲਈ ਜਨ ਸਿਹਤ ਬੁਨਿਆਦੀ ਢਾਂਚੇ ਅਤੇ ਸਿਹਤ ਸੇਵਾਵਾਂ ਦੇ ਪ੍ਰਬੰਧਨ ਬਾਰੇ ਕੈਗ ਰਿਪੋਰਟ ਅਤੇ ਅਪ੍ਰੈਲ 2019 ਤੋਂ ਮਾਰਚ 2022 ਤੱਕ ਪੰਚਾਇਤੀ ਰਾਜ ਸੰਸਥਾਵਾਂ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਬਾਰੇ ਸਾਲਾਨਾ ਤਕਨੀਕੀ ਨਿਰੀਖਣ ਰਿਪੋਰਟ ਦਾ ਹਵਾਲਾ ਦਿੰਦਿਆਂ ਕਾਂਗਰਸ ਦੀ ਅਗਵਾਈ ਵਾਲੀ ਪਿਛਲੀ ਸੂਬਾ ਸਰਕਾਰ ਤੇ ਸੂਬੇ ਦੇ ਸਿਹਤ ਢਾਂਚੇ ਅਤੇ ਪੰਚਾਇਤੀ ਰਾਜ ਸੰਸਥਾਵਾਂ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਬੁਰੀ ਤਰ੍ਹਾਂ ਤਬਾਹ ਕਰਨ ਲਈ ਤਿੱਖਾ ਹਮਲਾ ਕੀਤਾ ਹੈ।ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਧਨਾਡਾਂ ਦੀ ਪਾਰਟੀ ਹੈ ਇਸ ਲਈ ਇਸ ਨੇ ਸੂਬੇ ਦੇ ਆਮ ਲੋਕਾਂ ਲਈ ਲੋੜੀਂਦੀਆਂ ਜਨਤਕ ਸਿਹਤ ਸੇਵਾਵਾਂ ਮੁਹੱਈਆ ਕਰਨ ਵੱਲ ਕਦੇ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਕਾਂਗਰਸ ਪਾਰਟੀ ਵੱਲੋਂ ਹਮੇਸ਼ਾਂ ਲੋਕਤੰਤਰ ਦੀਆਂ ਮੁਢਲੀਆਂ ਇਕਾਈਆਂ ਪੰਚਾਇਤੀ ਰਾਜ ਸੰਸਥਾਵਾਂ ਅਤੇ ਸ਼ਹਿਰੀ ਸਥ...
ਪੰਜਾਬ ਤੇ ਹਰਿਆਣਾ ਦੇ ਆਗੂਆਂ ਦੀ ਨਿੱਘੀ ਮਿਲਣੀ

ਪੰਜਾਬ ਤੇ ਹਰਿਆਣਾ ਦੇ ਆਗੂਆਂ ਦੀ ਨਿੱਘੀ ਮਿਲਣੀ

Hot News
ਚੰਡੀਗੜ੍ਹ, 25 ਮਾਰਚ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬਜਟ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਦੇ ਦੌਰੇ 'ਤੇ ਆਏ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਵਿਧਾਨ ਸਭਾ ਸਪੀਕਰ ਹਰਵਿੰਦਰ ਕਲਿਆਣ ਦਾ ਨਿੱਘਾ ਸਵਾਗਤ ਕੀਤਾ। ਸ. ਕੁਲਤਾਰ ਸਿੰਘ ਸੰਧਵਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਸ੍ਰੀ ਹਰਿਮੰਦਰ ਸਾਹਿਬ ਦੀ ਸ਼ੀਸ਼ੇ ਦੀ ਫਰੇਮ ਵਿੱਚ ਜੜਿਆ ਪ੍ਰਤੀਰੂਪ ਅਤੇ ਲੋਈ ਭੇਟ ਕੀਤੀ। ਉਨ੍ਹਾਂ ਨੇ ਹਰਿਆਣਾ ਵਿਧਾਨ ਸਭਾ ਸਪੀਕਰ ਨੂੰ ਵੀ ਸ੍ਰੀ ਹਰਿਮੰਦਰ ਸਾਹਿਬ ਦੀ ਸ਼ੀਸ਼ੇ ਦੀ ਫਰੇਮ ਵਿੱਚ ਜੜਿਆ ਪ੍ਰਤੀਰੂਪ ਅਤੇ ਲੋਈ ਭੇਟ ਕੀਤੀ। ਹਰਿਆਣਾ ਦੇ ਮੁੱਖ ਮੰਤਰੀ ਅਤੇ ਹਰਿਆਣਾ ਵਿਧਾਨ ਸਭਾ ਸਪੀਕਰ ਨੇ ਉਹਨਾਂ ਵੱਲੋਂ ਕੀਤੇ ਇਸ ਨਿੱਘੇ ਸਵਾਗਤ ਨਾਲ ਬਹੁਤ ਖੁਸ਼ੀ ਮਹਿਸੂਸ ਕੀਤੀ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਖੁੱਡੀਆਂ, ਕੁਲਦੀਪ ਸਿੰਘ ਧਾਲੀਵਾਲ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਭਾਜਪਾ ਤੋਂ ਅਸ਼ਵਨੀ ਸ਼ਰਮਾ, ਵਿਧਾਇਕ ਪੰਜਾਬ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਪੰਜਾਬ ਜਸਵੰਤ ਸਿੰਘ ਗੱਜਣ ਮਾਜਰਾ ਵੀ ਮੌਜੂਦ ਸਨ।...