‘ਯੁੱਧ ਨਸ਼ਿਆਂ ਵਿਰੁੱਧ’: ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਕਾਸੋ ਦੌਰਾਨ 272 ਨਸ਼ਿਆਂ ਦੇ ਹਾਟਸਪਾਟਸ ‘ਤੇ ਛਾਪੇਮਾਰੀ; 196 ਨਸ਼ਾ ਤਸਕਰ 2.4 ਕਿਲੋਗ੍ਰਾਮ ਹੈਰੋਇਨ ਤੇ 2 ਕਿਲੋਗ੍ਰਾਮ ਅਫੀਮ ਸਮੇਤ ਕਾਬੂ
ਚੰਡੀਗੜ੍ਹ, 18 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਅਣਥੱਕ ਯਤਨਾਂ ਵਿੱਚ ਨਸ਼ਾ ਵਿਰੋਧੀ ਮੁਹਿੰਮ ਦੇ 170ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਪਛਾਣੇ ਗਏ ਡਰੱਗ ਹਾਟਸਪਾਟਸ - ਨਸ਼ਿਆਂ ਅਤੇ ਮਨੋਰੋਗ ਪਦਾਰਥਾਂ ਦੀ ਵਿਕਰੀ ਵਾਲੇ ਸਥਾਨਾਂ - 'ਤੇ ਇੱਕ ਰਾਜ ਵਿਆਪੀ ਘੇਰਾਬੰਦੀ ਅਤੇ ਖੋਜ ਮੁਹਿੰਮ (ਕਾਸੋ) ਚਲਾਈ।
ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਰਾਜ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕਾਸੋ ਮੁਹਿੰਮ ਚਲਾਈ ਗਈ।
ਦੱਸਣਯੋਗ ਹੈ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਨਸ਼ੀਲੇ ਪਦਾਰਥਾਂ ਸਬੰਧੀ 272 ਹਾਟਸਪਾਟਾਂ 'ਤੇ ਛਾਪੇਮਾਰੀ ਕੀਤੀ, ਜਿਸ ਵਿੱਚ 164 ਐਫਆਈਆਰਜ਼ ਦਰਜ ਕਰਨ ਤੋਂ ਬਾਅਦ 196 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.4 ਕਿਲੋਗ੍ਰਾਮ ਹੈਰੋਇਨ, 2 ਕਿਲੋਗ੍ਰਾਮ ਅਫੀਮ, 30 ਕਿਲੋਗ੍ਰਾਮ ਗਾਂਜਾ, 13,451 ਨਸ਼ੀਲੀਆਂ ਗੋਲ...








