ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਕੌਮੀ ਝੰਡਾ
ਮਾਨਸਾ, 15 ਅਗਸਤ: ਦੇਸ਼ ਦੀ ਅਜ਼ਾਦੀ ਦਾ 79ਵਾਂ ਦਿਹਾੜਾ ਅੱਜ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਰਾਸ਼ਟਰੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ, ਕੈਬਨਿਟ ਮੰਤਰੀ ਪੰਜਾਬ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਅਦਾ ਕੀਤੀ | ਰਾਸ਼ਟਰੀ ਗਾਣ ਦੀ ਧੁੰਨ ਦੇ ਚਲਦਿਆਂ ਪੰਜਾਬ ਪੁਲਿਸ ਦੇ ਜਵਾਨਾਂ ਨੇ ਸਤਿਕਾਰ ਵਜੋਂ ਸਲਾਮੀ ਭੇਂਟ ਕੀਤੀ | ਇਸ ਮੌਕੇ ਮੁੱਖ ਮਹਿਮਾਨ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਪਰੇਡ ਤੋਂ ਸਲਾਮੀ ਲਈ |ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸ੍ਰ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਅੱਜ ਅਸੀਂ 79ਵਾਂ ਆਜ਼ਾਦੀ ਦਿਵਸ ਮਨਾ ਰਹੇ ਹਾਂ ਅਤੇ ਇਸ ਮੌਕੇ ਮੈਂ ਆਪ ਸਭ ਨੂੰ ਹਾਰਦਿਕ ਵਧਾਈ ਦਿੰਦਾ ਹਾਂ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਜ਼ਾਦੀ ਘੁਲਾਟੀਆਂ ਅਤੇ ਸੈਨਿਕਾਂ ਦੇ ਪਰਿਵਾਰਾਂ ਲਈ ਬੜੇ ਅਹਿਮ ਕਦਮ ਚੁੱਕੇ ਨੇ | ਪੰਜਾਬ ਸਰਕਾਰ ਨੇ ਆਜ਼ਾਦੀ ਸੰਗਰਾਮੀਆਂ...








