ਪੰਜਾਬ ਪੁਲਿਸ ਨੇ ਨਵਾਂਸ਼ਹਿਰ ਗ੍ਰਨੇਡ ਹਮਲੇ ਦੀ ਗੁੱਥੀ ਸੁਲਝਾਈ; ਹੈਂਡ ਗ੍ਰੇਨੇਡ ਅਤੇ ਪਿਸਤੌਲ ਸਮੇਤ ਬੀਕੇਆਈ ਦੇ ਪੰਜ ਕਾਰਕੁੰਨ ਕਾਬੂ
ਚੰਡੀਗੜ੍ਹ/ਜਲੰਧਰ, 12 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈਐਸਆਈ-ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਐਸਬੀਐਸ ਨਗਰ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ, ਰਾਜਸਥਾਨ ਦੇ ਟੋਂਕ ਅਤੇ ਜੈਪੁਰ ਜ਼ਿਲ੍ਹਿਆਂ ਤੋਂ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਮਾਡਿਊਲ ਦੇ ਤਿੰਨ ਨਾਬਾਲਗਾਂ ਸਮੇਤ ਪੰਜ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਇਹ ਮਾਡਿਊਲ ਪਾਕਿਸਤਾਨ ਸਥਿਤ ਬੀਕੇਆਈ ਸੰਚਾਲਕ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਨਿਰਦੇਸ਼ਾਂ 'ਤੇ ਵਿਦੇਸ਼ੀ ਹੈਂਡਲਰ ਮੰਨੂ ਅਗਵਾਨ, ਗੋਪੀ ਨਵਾਂਸ਼ਹਿਰੀਆ ਅਤੇ ਜ਼ੀਸ਼ਾਨ ਅਖਤਰ ਵੱਲੋਂ ਚਲਾਇਆ ਜਾ ਰਿਹਾ ਸੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਿਤਿਕ ਨਰੋਲੀਆ ਵਾਸੀ ਪਿੰਡ ਦਿਦਾਵਾਟਾ, ਜੈਪੁ...








