Sunday, February 15Malwa News
Shadow

Tag: hot news

ਮੋਗਾ ‘ਚ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੋਗਾ ‘ਚ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਮੋਗਾ, 19 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਗਾ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਜਿਲਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਅਤੇ ਚੌਥੀ ਮੰਜਲ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦਿਨ ਇਸ ਇਲਾਕੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਅੱਜ ਜਿਲਾ ਪ੍ਰਬੰਧਕੀ ਕੰਪਲੈਕਸ ਦੀਆਂ ਦੋਵਾਂ ਮੰਜਲਾਂ ਦਾ ਕੰਮ ਸ਼ੁਰੂ ਹੋ ਗਿਆ ਹੈ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਮੋਗਾ ਵਿਚ ਜਗ੍ਹਾ ਦੀ ਘਾਟ ਕਾਰਨ ਵੱਖ ਵੱਖ ਵਿਭਾਗਾਂ ਦਾ ਕੰਮ ਕਾਰ ਬਹੁਤ ਪ੍ਰਭਾਵਿਤ ਹੋ ਰਿਹਾ ਸੀ। ਇਸ ਦੀ ਸਭ ਤੋਂ ਵੱਡੀ ਮੁਸ਼ਕਲ ਆਮ ਲੋਕਾਂ ਨੂੰ ਸਹਿਣੀ ਪੈ ਰਹੀ ਸੀ। ਇਸ ਲਈ ਸਰਕਾਰ ਨੇ ਪਹਿਲੇ ਦੇ ਆਧਾਰ 'ਤੇ ਇਸ ਉਸਾਰੀ ਲਈ ਗਰਾਂਟ ਮਨਜੂਰ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਪ੍ਰੋਜੈਕਟ ਲਗਭਗ ਅੱਠ ਮਹੀਨਿਆਂ ਵਿਚ ਮੁਕੰਮਲ ਹੋ ਜਾਵੇਗਾ। ਇਹ ਇਮਾਰਤ ਬਹੁਤ ਹੀ ਅਧੁਨਿਕ ਤਕਨੀਕ ਨਾਲ ਬਣਾਈ ਜਾ ਰਹੀ ਹੈ। ਉਨ੍ਹਾ...
ਜਲੰਧਰ ‘ਚ ਇਕ ਹੋਰ ਇਨਕਾਊਂਟਰ : ਵਿਕੀ ਗੌਂਡਰ ਦੇ ਦੋ ਸਾਥੀ ਗ੍ਰਿਫਤਾਰ

ਜਲੰਧਰ ‘ਚ ਇਕ ਹੋਰ ਇਨਕਾਊਂਟਰ : ਵਿਕੀ ਗੌਂਡਰ ਦੇ ਦੋ ਸਾਥੀ ਗ੍ਰਿਫਤਾਰ

Breaking News, Hot News
ਜਲੰਧਰ, 19 ਜਨਵਰੀ : ਜਲੰਧਰ ਸਿਟੀ ਪੁਲਿਸ ਦੀ ਸਪੈਸ਼ਲ ਸੈੱਲ ਅਤੇ ਗੈਂਗਸਟਰ ਵਿੱਕੀ ਗੌਂਡਰ ਦੇ ਗੁਰਗਿਆਂ ਵਿਚਕਾਰ ਮੁਠਭੇੜ ਹੋ ਗਈ ਹੈ। ਇਸ ਘਟਨਾ ਵਿੱਚ ਇੱਕ ਗੈਂਗਸਟਰ ਜ਼ਖ਼ਮੀ ਹੋਇਆ ਹੈ। ਉਸ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗੈਂਗਸਟਰ ਦੇ ਪੈਰ 'ਤੇ ਗੋਲੀ ਲੱਗੀ ਹੈ। ਪੁਲਿਸ ਦੀ ਇਹ ਮੁਠਭੇੜ ਥਾਣਾ ਸਦਰ ਦੇ ਪਿੰਡ ਜਮਸ਼ੇਰ ਖੇੜਾ ਦੇ ਨੇੜੇ ਅੱਜ ਸਵੇਰੇ ਕਰੀਬ 10:10 ਵਜੇ ਹੋਈ। ਸਪੈਸ਼ਲ ਸੈੱਲ ਦੀ ਟੀਮ ਦੋਸ਼ੀਆਂ ਨੂੰ ਹਥਿਆਰਾਂ ਦੀ ਬਰਾਮਦਗੀ ਲਈ ਲੈ ਕੇ ਗਈ ਸੀ। ਦੋਵਾਂ ਪਾਸਿਆਂ ਤੋਂ ਕੁੱਲ 8 ਗੋਲੀਆਂ ਚਲਾਈਆਂ ਗਈਆਂ ਸਨ।ਜ਼ਖ਼ਮੀ ਹੋਏ ਗੈਂਗਸਟਰ ਦੀ ਪਛਾਣ ਜਮਸ਼ੇਰ ਖਾਸ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਦੋਸ਼ੀ ਦੇ 2 ਸਾਥੀਆਂ ਨੂੰ ਵੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਦੀ ਫਿਲਹਾਲ ਪੁਲਿਸ ਨੇ ਪਛਾਣ ਉਜਾਗਰ ਨਹੀਂ ਕੀਤੀ ਹੈ। ਦੋਸ਼ੀਆਂ ਤੋਂ ਪੁਲਿਸ ਨੇ 4 ਨਾਜਾਇਜ਼ ਹਥਿਆਰ ਅਤੇ 100 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਕ੍ਰਾਈਮ ਸੀਨ 'ਤੇ ਜਾਂਚ ਲਈ ਮੌਕੇ 'ਤੇ ਜਲੰਧਰ ਪੁਲਿਸ ਦੇ ਕਮਿਸ਼ਨਰ ਸਵਪਨ ਸ਼ਰਮਾ ਸਮੇਤ ਹੋਰ ਕਈ ਉੱਚ ਅਧਿਕਾਰੀ ਪਹੁੰਚ ਗਏ ਸਨ।ਏਸੀਪੀ ਪਰਮਜੀਤ ਸਿੰਘ ਨ...
ਜਗਤ ਪੰਜਾਬੀ ਸਭਾ ਨੇ ਕਰਵਾਈ ਵਰਕਸ਼ਾਪ

ਜਗਤ ਪੰਜਾਬੀ ਸਭਾ ਨੇ ਕਰਵਾਈ ਵਰਕਸ਼ਾਪ

Local
ਜਲੰਧਰ, 19 ਜਨਵਰੀ : ਬੀਤੇ ਦਿਨੀਂ ਜਗਤ ਪੰਜਾਬੀ ਸਭਾ ਕੈਨੇਡਾ ਵੱਲੋਂ ਚੇਅਰਮੈਨ ਅਜੈਬ ਸਿੰਘ ਚੱਠਾ ਦੀ ਅਗਵਾਈ ਵਿੱਚ ਅਧਿਆਪਕ ਸਿਖਲਾਈ ਵਰਕਸ਼ਾਪ ਕੈਂਬਰਿਜ ਇਨੋਵੇਟਿਵ ਸਕੂਲ ਅਰਬਨ ਅਸਟੇਟ ਜਲੰਧਰ ਵਿਖੇ ਆਯੋਜਿਤ ਕੀਤੀ ਗਈ। ਜਿਸ ਵਿੱਚ ਸਕੂਲ ਦੇ 60 ਅਧਿਆਪਕਾਂ ਨੇ ਹਿੱਸਾ ਲਿਆ। ਇਸ ਵਰਕਸ਼ਾਪ ਵਿੱਚ ਵਿਸ਼ੇ ਮਾਹਿਰ ਵਜੋਂ ਚੇਅਰਮੈਨ ਅਜੈਬ ਸਿੰਘ ਚੱਠਾ, ਪ੍ਰਿੰ. ਸ਼ਰਨਜੀਤ ਕੌਰ, ਡਾ. ਸਤਿੰਦਰ ਕੌਰ ਕਾਹਲੋਂ , ਪ੍ਰਿੰ. ਹਰਕੀਰਤ ਕੌਰ ਨੇ ਸ਼ਿਰਕਤ ਕੀਤੀ ਅਤੇ ਉਹਨਾਂ ਕ੍ਰਮਵਾਰ ਨੈਤਿਕਤਾ, ਭਾਸ਼ਣ ਕਲਾ, ਸਫ਼ਲ ਜ਼ਿੰਦਗੀ ਜਿਉਣ ਦੇ ਹੁਨਰ ਤੇ ਪੰਜਾਬੀ ਭਾਸ਼ਾ ਵਿਸ਼ਿਆਂ 'ਤੇ ਚਰਚਾ ਕੀਤੀ ਗਈ।ਇਸ ਸਬੰਧੀ ਚੇਅਰਮੈਨ ਅਜੈਬ ਸਿੰਘ ਚੱਠਾ ਨੇ ਦੱਸਿਆ ਕਿ ਜਗਤ ਪੰਜਾਬੀ ਸਭਾ ਕੈਨੇਡਾ ਵੱਲੋਂ ਭਾਰਤ ਵਿੱਚ ਦਸੰਬਰ 2024 ਤੋਂ ਫ਼ਰਵਰੀ 2025 ਤੱਕ ਵੱਖ-ਵੱਖ ਸਿੱਖਿਆ ਸੰਸਥਾਵਾਂ ਵਿੱਚ ਅਧਿਆਪਕ ਸਿਖਲਾਈ ਵਰਕਸ਼ਾਪ ਕਰਾਉਣ ਦਾ ਫ਼ੈਸਲਾ ਕੀਤਾ ਗਿਆ ਸੀ। ਜਿਸ ਵਿੱਚ ਪੰਜ ਵਿਸ਼ੇ ਭਾਸ਼ਣ ਕਲਾ, ਨੈਤਿਕਤਾ, ਪੜਾਉਣ ਵਾਲਾ ਮਾਹੌਲ ਸਿਰਜਣਾ, ਪੰਜਾਬੀ ਭਾਸ਼ਾ ਤੇ ਕਾਮਯਾਬ ਜ਼ਿੰਦਗੀ ਜਿਉਣ ਦੇ ਹੁਨਰ ਰੱਖੇ ਗਏ ਹਨ। ਜਿਸ 'ਤੇ ਵਿਸ਼ੇ ਮਾਹਿਰਾਂ ਵੱਲੋਂ ਚ...
ਦਿੱਲੀ ‘ਚ ਕੇਜਰੀਵਾਲ ‘ਤੇ ਹਮਲਾ

ਦਿੱਲੀ ‘ਚ ਕੇਜਰੀਵਾਲ ‘ਤੇ ਹਮਲਾ

Breaking News, Hot News
ਨਵੀਂ ਦਿੱਲੀ, 18 ਜਨਵਰੀ : ਦਿੱਲੀ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾ ਲਈ ਪ੍ਰਚਾਰ ਕਰ ਰਹੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ 'ਤੇ ਅੱਜ ਕੁੱਝ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਆਮ ਆਦਮੀ ਪਾਰਟੀ ਨੇ ਇਸ ਹਮਲੇ ਨੂੰ ਭਾਰਤੀ ਜਨਤਾ ਪਾਰਟੀ ਦੀ ਸਾਜਿਸ਼ ਦਾ ਹਿੱਸਾ ਦੱਸਿਆ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਪੋਕਸਪਰਸਨ ਪ੍ਰਿਅੰਕਾ ਕੱਕੜ ਨੇ ਦੋਸ਼ ਲਾਇਆ ਹੈ ਕਿ ਦਿੱਲੀ ਵਿਚ ਹਾਰ ਨੂੰ ਦੇਖ ਕੇ ਭਾਰਤੀ ਜਨਤਾ ਪਾਰਟੀ ਬੁਖਲਾ ਗਈ ਹੈ ਅਤੇ ਹੁਣ ਅਰਵਿੰਦ ਕੇਜਰੀਵਾਲ ਉੱਪਰ ਹਮਲੇ ਕਰਵਾ ਰਹੀ ਹੈ। ਆਪ ਆਗੂਆਂ ਨੇ ਦਾਅਵਾ ਕੀਤਾ ਕਿ ਇਸ ਹਮਲੇ ਪਿੱਛੇ ਸਿੱਧੇ ਤੌਰ 'ਤੇ ਹੀ ਭਾਰਤੀ ਜਨਤਾ ਪਾਰਟੀ ਦਾ ਹੱਥ ਹੈ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਦੋਸ਼ ਲਾਇਆ ਹੈ ਕਿ ਭਾਜਪਾ ਭੜਕਾਹਟ ਵਿਚ ਆ ਕੇ ਹਿੰਸਾ ਫੈਲਾਅ ਰਹੀ ਹੈ, ਪਰ ਚੋਣ ਕਮਿਸ਼ਨ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। https://youtu.be/axvDNOnBj5k...
ਅੰਮ੍ਰਿਤਪਾਲ ਦੀ ਪਾਰਟੀ ਦੇ ਆਗੂ ਪਹੁੰਚੇ ਸ੍ਰੀ ਅਕਾਲ ਤਖਤ ਸਾਹਿਬ

ਅੰਮ੍ਰਿਤਪਾਲ ਦੀ ਪਾਰਟੀ ਦੇ ਆਗੂ ਪਹੁੰਚੇ ਸ੍ਰੀ ਅਕਾਲ ਤਖਤ ਸਾਹਿਬ

Punjab Politics
ਅੰਮ੍ਰਿਤਸਰ, 18 ਜਨਵਰੀ : ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਮਾਘੀ ਮੇਲੇ ਦੌਰਾਨ ਬਣਾਈ ਗਈ ਨਵੀਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਮੁੱਖ ਆਗੂ ਤੇ ਮੈਂਬਰ ਸ਼ਨੀਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ। ਇੱਥੇ ਸਾਰੇ ਮੈਂਬਰਾਂ ਨੇ ਪਾਰਟੀ ਦੀ ਚੜ੍ਹਦੀ ਕਲਾ ਅਤੇ ਬੰਦੀ ਸਿੱਖਾਂ ਦੀ ਰਿਹਾਈ ਲਈ ਅਰਦਾਸ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਦੱਸਿਆ ਕਿ ਜਲਦ ਹੀ ਪਾਰਟੀ ਲਈ ਮੈਂਬਰਸ਼ਿਪ ਡਰਾਈਵ ਸ਼ੁਰੂ ਕੀਤੀ ਜਾਵੇਗੀ।ਇਸ ਦੌਰਾਨ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਵੀ ਨਾਲ ਸਨ। ਸਰਬਜੀਤ ਸਿੰਘ ਖਾਲਸਾ ਨੇ ਜਾਣਕਾਰੀ ਦਿੱਤੀ ਹੈ ਕਿ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜ਼ਰੂਰ ਹਿੱਸਾ ਲਵੇਗੀ। ਇੰਨਾ ਹੀ ਨਹੀਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਵੀ ਆਪਣੇ ਉਮੀਦਵਾਰ ਉਤਾਰੇਗੀ। ਪਾਰਟੀ ਦੇ ਐਲਾਨ ਤੋਂ ਬਾਅਦ ਲਗਾਤਾਰ ਫੋਨ ਆ ਰਹੇ ਹਨ ਕਿ ਮੈਂਬਰਸ਼ਿਪ ਫਾਰਮ ਭੇਜੋ, ਤਾਂ ਜੋ ਲੋਕ ਪਾਰਟੀ ਨਾਲ ਜੁੜ ਸਕਣ।ਨਾਲ ਹੀ, ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਨਾ ਮੰਨਣ ਵਾ...
ਡੱਲੇਵਾਲਾ ਦੇ ਮਰਨ ਵਰਤ ਤੋਂ ਹਰਕਤ ‘ਚ ਆਈ ਕੇਂਦਰ ਸਰਕਾਰ

ਡੱਲੇਵਾਲਾ ਦੇ ਮਰਨ ਵਰਤ ਤੋਂ ਹਰਕਤ ‘ਚ ਆਈ ਕੇਂਦਰ ਸਰਕਾਰ

Hot News, Punjab Politics
ਖਨੌਰੀ, 18 ਜਨਵਰੀ : ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 54ਵਾਂ ਦਿਨ ਹੈ। ਸ਼ੁੱਕਰਵਾਰ ਰਾਤ ਨੂੰ ਡੱਲੇਵਾਲ ਨੂੰ 3-4 ਵਾਰ ਉਲਟੀਆਂ ਆਈਆਂ। ਪਹਿਲਾਂ ਉਹ 2 ਲੀਟਰ ਤੱਕ ਪਾਣੀ ਪੀ ਰਹੇ ਸਨ, ਪਰ ਹੁਣ ਇੱਕ ਲੀਟਰ ਤੋਂ ਵੀ ਘੱਟ ਪਾਣੀ ਪੀ ਰਹੇ ਹਨ।ਸ਼ਨੀਵਾਰ ਨੂੰ ਕੇਂਦਰ ਸਰਕਾਰ ਦਾ ਪ੍ਰਤੀਨਿਧੀ ਮੰਡਲ ਕੇਂਦਰੀ ਖੇਤੀਬਾੜੀ ਮੰਤਰਾਲੇ ਦੇ ਜੁਆਇੰਟ ਸੈਕਟਰੀ ਪ੍ਰਿਆ ਰੰਜਨ ਦੀ ਅਗਵਾਈ ਵਿੱਚ ਖਨੌਰੀ ਸਰਹੱਦ 'ਤੇ ਪਹੁੰਚਿਆ। ਇੱਥੇ ਉਨ੍ਹਾਂ ਨੇ ਕਿਸਾਨ ਆਗੂ ਡੱਲੇਵਾਲ ਨਾਲ ਮੁਲਾਕਾਤ ਕੀਤੀ। ਪ੍ਰਤੀਨਿਧੀ ਮੰਡਲ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਚਿੰਤਤ ਹੈ। ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਨਗੇ।ਉੱਥੇ ਹੀ ਖਨੌਰੀ ਅਤੇ ਸ਼ੰਭੂ ਮੋਰਚੇ ਦੇ ਆਗੂਆਂ ਅਤੇ ਸੰਯੁਕਤ ਕਿਸਾਨ ਮੋਰਚਾ (SKM) ਦੇ ਆਗੂਆਂ ਦੀ ਪਟਿਆਲਾ ਦੇ ਪਾਤੜਾ ਵਿੱਚ ਮੀਟਿੰਗ ਹੋਈ। ਮੀਟਿੰਗ ਵਿੱਚ 26 ਜਨਵਰੀ ਨੂੰ ਹੋਣ ਵਾਲੇ ਟਰੈਕਟਰ ਮਾਰਚ ਨੂੰ ਲੈ ਕੇ ਰਣਨੀਤੀ ਬਣਾਈ ਗਈ, ਪਰ SKM ਅਤੇ ਸ਼ੰਭੂ-ਖਨੌਰੀ ਸਰਹੱਦ ਦੇ ਆਗੂਆਂ ...
ਮਿਲਟਰੀ ਕਾਲਜ ਦੇਹਰਾਦੂਨ ਲਈ ਦਾਖਲਾ ਪ੍ਰੀਖਿਆ 1 ਜੂਨ ਨੂੰ

ਮਿਲਟਰੀ ਕਾਲਜ ਦੇਹਰਾਦੂਨ ਲਈ ਦਾਖਲਾ ਪ੍ਰੀਖਿਆ 1 ਜੂਨ ਨੂੰ

Hot News
ਚੰਡੀਗੜ੍ਹ, 18 ਜਨਵਰੀ : ਭਾਰਤ ਸਰਕਾਰ ਵਲੋਂ ਚਲਾਏ ਜਾ ਰਹੇ ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ ਦੇਹਰਾਦੂਨ ਵਿਚ ਦਾਖਲਾ ਲੈਣ ਲਈ ਕਰਵਾਈ ਜਾ ਰਹੀ ਦਾਖਲਾ ਪ੍ਰੀਖਿਆ 1 ਜੂਨ ਨੂੰ ਚੰਡੀਗੜ੍ਹ ਵਿਚ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੱਖਿਆਵਾਂ ਸੇਵਾਵਾਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਦਖਲੇ ਵਾਸਤੇ ਲਈ ਜਾ ਰਾਹੀ ਲਿਖਤੀ ਪ੍ਰੀਖਿਆ ਲਾਲਾ ਲਾਜਪਤ ਰਾਏ ਭਵਨ, ਸੈਕਟਰ 15 ਚੰਡੀਗੜ੍ਹ ਵਿਖੇ ਕਰਵਾਈ ਜਾ ਰਹੀ ਹੈ। ਇਸ ਪ੍ਰੀਖਿਆ ਵਿਚ ਭਾਗ ਲੈਣ ਲਈ ਲੜਕੇ ਅਤੇ ਲੜਕੀਆਂ ਆਪਣੀ ਅਰਜੀ ਦੇ ਸਕਦੇ ਹਨ। ਇਸ ਪ੍ਰੀਖਿਆ ਵਿਚ ਸ਼ਾਮਲ ਹੋਣ ਲਈ ਜਨਮ ਮਿਤੀ 2 ਜਨਵਰੀ 2013 ਤੋਂ ਲੈ ਕੇ 1 ਜੁਲਾਈ 2014 ਦੇ ਵਿਚਕਾਰ ਹੋਣੀ ਚਾਹੀਦੀ ਹੈ। ਇਸ ਮਿਤੀ ਤੋਂ ਪਹਿਲਾਂ ਜਾਂ ਬਾਅਦ ਵਾਲੀ ਜਨਮ ਤਰੀਕ ਵਾਲੇ ਲੜਕੇ ਲੜਕੀਆਂ ਇਸ ਪ੍ਰੀਖਿਆ ਵਿਚ ਭਾਗ ਨਹੀ਼ ਲੈ ਸਕਦੇ। ਇਸ ਤੋਂ ਇਲਾਵਾ ਇਸ ਪ੍ਰੀਖਿਆ ਵਿਚ ਭਾਗ ਲੈਣ ਵਾਲਾ ਲੜਕਾ ਜਾਂ ਲੜਕੀ ਜਾਂ ਤਾਂ ਸੱਤਵੀਂ ਕਲਾਸ ਵਿਚ ਪੜ੍ਹ ਰਿਹਾ ਹੋਵੇ, ਜਾਂ ਉਸ ਨੇ ਸੱਤਵੀਂ ਕਲਾਸ ਪਾਸ ਕਰ ਲਈ ਹੋਵੇ। ਇਸ ਪ੍ਰੀਖਿਆ ਵਿਚ ਅੰਗਰੇਜੀ, ਗਣਿਤ ਅਤੇ ਸਾਧਾਰਨ ਗਿਆਨ ਦੇ ਤਿੰਨ ਪੇਪਰ ਹੋਣਗੇ। ਇਸ ਪ੍ਰੀਖਿਆ ਵਿਚੋਂ ਪਾਸ ਹੋ...
ਸਪੀਕਰ ਸੰਧਵਾਂ ਨੇ ਲੋੜਵੰਦ ਵਿਦਿਆਰਥੀਆਂ ਨੂੰ ਦਿੱਤੀ ਇਕ ਲੱਖ ਦੀ ਸਹਾਇਤਾ

ਸਪੀਕਰ ਸੰਧਵਾਂ ਨੇ ਲੋੜਵੰਦ ਵਿਦਿਆਰਥੀਆਂ ਨੂੰ ਦਿੱਤੀ ਇਕ ਲੱਖ ਦੀ ਸਹਾਇਤਾ

Hot News
ਫਰੀਦਕੋਟ, 18 ਜਨਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਹਰ ਤਰਾਂ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਸ਼ੁਰੂ ਕੀਤੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਨੌਜਵਾਨਾਂ ਵਿਚ ਖੇਡਾਂ ਪ੍ਰਤੀ ਭਾਰੀ ਉਤਸ਼ਾਹ ਪੈਦਾ ਹੋਇਆ ਹੈ।ਅੱਜ ਇਥੇ ਦਸ਼ਮੇਸ਼ ਡੈਂਟਲ ਕਾਲਜ ਵਿਚ ਕਰਵਾਏ ਗਏ ਇਕ ਸਮਾਗਮ ਦੌਰਾਨ ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਲਈ ਆਪਣੇ ਅਖਤਿਆਰੀ ਕੋਟੇ ਵਿਚ ਇਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸੇ ਤਰਾਂ ਬਾਬਾ ਫਰੀਦ ਬੈਡਮਿੰਟਨ ਕਲੱਬ ਨੂੰ ਵੀ ਪੰਜ ਲੱਖ ਰੁਪਏ ਅਤੇ ਬਾਬਾ ਫਰੀਦ ਫੁੱਟਬਾਲ ਕਲੱਬ ਨੂੰ ਇਕ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਖੇਡਾਂ ਪ੍ਰਤੀ ਉਤ਼ਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਵੇਲੇ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਹਰ ਵਿਅਕਤੀ ਕਿਸੇ ਨਾ ਕਿਸੇ ਤਰਾਂ ਆਪਣੀ ਮਨਪਸੰਦ ਖੇਡ ਨਾਲ ਜੁੜਿਆ ਹੋਇਆ ਹੈ। ਇਸ ਮੌਕੇ ਡਾ. ਗੁਰਸੇਵਕ ਸਿੰਘ, ਜਸਵੀਰ ...
ਪਸ਼ੂਆਂ ਨੂੰ ਸੱਪ ਦੇ ਡੰਗਣ ਦਾ ਇਲਾਜ਼ ਹੁਣ ਹੋਵੇਗਾ ਮੁਫਤ

ਪਸ਼ੂਆਂ ਨੂੰ ਸੱਪ ਦੇ ਡੰਗਣ ਦਾ ਇਲਾਜ਼ ਹੁਣ ਹੋਵੇਗਾ ਮੁਫਤ

Breaking News
ਚੰਡੀਗੜ੍ਹ, 18 ਜਨਵਰੀ : ਪੰਜਾਬ ਵਿਚ ਹੁਣ ਜੇਕਰ ਕਿਸੇ ਪਸ਼ੂ ਨੂੰ ਸੱਪ ਵਲੋਂ ਡੰਗ ਲਿਆ ਜਾਂਦਾ ਹੈ ਤਾਂ ਜਿਲਾ ਅਤੇ ਤਹਿਸੀਲ ਪੱਧਰ ਦੇ ਪਸ਼ੂ ਹਸਪਤਾਲਾਂ ਵਿਚ ਉਸ ਪਸ਼ੂ ਦਾ ਮੁਫਤ ਇਲਾਜ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਾਰੇ ਸਰਕਾਰੀ ਪਸ਼ੂ ਹਸਪਤਾਲਾਂ ਵਿਚ ਸੱਪ ਦੇ ਡੰਗਣ ਦੇ ਇਲਾਜ਼ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ।ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਦੇ ਜਿਲਾ ਪੱਧਰ 'ਤੇ 22 ਪੌਲੀਕਲੀਨਿਕਾਂ ਅਤੇ ਤਹਿਸੀਲ ਪੱਧਰ 'ਤੇ ਬਣੇ 97 ਵੈਅਰਨਰੀ ਹਸਪਤਾਲਾਂ ਵਿਚ ਸੱਪ ਦੇ ਜ਼ਹਿਰ ਤੋਂ ਬਚਾਅ ਲਈ ਪੌਲੀਵੈਲੇਂਟ ਦਵਾਈ ਉਪਲਬਧ ਕਰਵਾਈ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਪਸ਼ੂ ਪਾਲਣ ਦੇ ਕਿੱਤੇ ਨਾਲ ਜੁੜੇ ਕਿਸਾਨਾਂ ਲਈ ਇਹ ਬਹੁਤ ਵੱਡੀ ਸਮੱਸਿਆ ਸੀ ਕਿ ਜਦੋਂ ਕਿਸੇ ਪਸ਼ੂ ਨੂੰ ਸੱਪ ਡੱਸ ਜਾਂਦਾ ਸੀ ਤਾਂ ਪਸ਼ੂ ਦਾ ਇਲਾਜ਼ ਬਹੁਤ ਮੁਸ਼ਕਲ ਹੁੰਦਾ ਸੀ। ਬਹੁਤੀ ਵਾਰ ਪਸ਼ੂ ਦੀ ਮੌਤ ਹੋ ਜਾਂਦੀ ਸੀ। ਇਸ ਲਈ ਸਰਕਾਰ ਨੇ ਡੇਅਰੀ ਦੇ ਧੰਦੇ ਨਾਲ ਜੁੜੇ ਕਿਸਾਨਾਂ ਦੀ ਇਸ ਸਮੱਸਿਆ ਦੇ ਹੱਲ ਲਈ ਸੱਪ ਦੇ ਡੱਸੇ ਦਾ ਇਲਾਜ਼ ਮ...
ਅਸ਼ੀਰਵਾਦ ਸਕੀਮ ਤਹਿਤ 30 ਕਰੋੜ ਤੋਂ ਵੱਧ ਰਕਮ ਜਾਰੀ

ਅਸ਼ੀਰਵਾਦ ਸਕੀਮ ਤਹਿਤ 30 ਕਰੋੜ ਤੋਂ ਵੱਧ ਰਕਮ ਜਾਰੀ

Breaking News
ਚੰਡੀਗੜ੍ਹ, 18 ਜਨਵਰੀ : ਪੰਜਾਬ ਸਰਕਾਰ ਵਲੋਂ ਸਮਾਜ ਦੇ ਵੱਖ ਵੱਖ ਵਰਗਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਨੂੰ ਪੂਰੇ ਪਾਰਦਰਸ਼ੀ ਢੰਗ ਨਾਲ ਲਾਗੂ ਕੀਤਾ ਗਿਆ ਹੈ। ਇਸੇ ਤਹਿਤ ਅਨੁਸੂਚਿਤ ਜਾਤੀਆਂ ਲਈ ਚਲਾਈ ਜਾ ਰਹੀ ਆਸ਼ੀਰਵਾਦ ਸਕੀਮ ਤਹਿਤ ਚਾਲੂ ਮਾਲੀ ਸਾਲ ਦੌਰਾਨ ਹੁਣ ਤੱਕ 30.35 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਨਿਆਂ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਲੇ ਦੱਸਿਆ ਕਿ ਸਾਲ 2024–25 ਦੌਰਾਨ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਦੀਆਂ ਪੈਂਡਿੰਗ ਪਈਆਂ ਦਰਖਾਸਤਾਂ ਦਾ ਨਿਪਟਾਰਾ ਕਰਨ ਲਈ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਇਸ ਕਾਰਨ ਇਸ ਸਾਲ ਅਸ਼ੀਰਵਾਦ ਪੋਰਟਲ 'ਤੇ ਪੈਂਡਿੰਗ ਪਈਆਂ 5951 ਦਰਖਾਸਤਾਂ ਨੂੰ ਪ੍ਰਵਾਨ ਕੀਤਾ ਗਿਆ ਹੈ ਅਤੇ 30.35 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸਕੀਮ ਤਹਿਤ ਘੱਟ ਆਮਦਨ ਵਾਲੇ ਪਰਿਵਾਰਾਂ ਦੇ ਲੜਕੇ ਲੜਕੀ ਨੂੰ ਵਿਆਹ ਲਈ 51 ਹਜਾਰ ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਆਮ ਲੋਕਾਂ ਤੱ...