Saturday, May 23Malwa News
Shadow

Tag: hot news

2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਗ੍ਰਿਫ਼ਤਾਰ

2,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਗ੍ਰਿਫ਼ਤਾਰ

Breaking News
ਚੰਡੀਗੜ੍ਹ 5 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਤਹਿਸੀਲ ਸ਼ਾਹਕੋਟ, ਜਿਲ੍ਹਾ ਜਲੰਧਰ ਵਿੱਚ ਤਾਇਨਾਤ ਕਾਨੂੰਗੋ ਜਤਿੰਦਰ ਸਿੰਘ ਨੂੰ 2000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸੂਬੇ ਦੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਲੁਧਿਆਣਾ ਦੇ ਇੱਕ ਵਿਅਕਤੀ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਕੀਤੀ ਆਨਲਾਈਨ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਨੇ ਉਸਦੇ ਪਰਿਵਾਰਕ ਮੈਂਬਰ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਦੇ ਬਦਲੇ ਉਸ ਤੋਂ 6,000 ਰੁਪਏ ਰਿਸ਼ਵਤ ਮੰਗੀ ਸੀ ਪਰ 2000 ਰੁਪਏ ਰਿਸ਼ਵਤ ਵਸੂਲੀ ਗਈ ਸੀ।ਤਸਦੀਕ ਦੌਰਾਨ ਇਹ ਪਾਇਆ ਗਿਆ ਕਿ ਉਕਤ ਕਾਨੂਗੋ ਨੇ ਇਸ ਮਕਸਦ ਲਈ 6000 ਰੁਪਏ ਰਿਸ਼ਵਤ ਦੀ ਮੰਗੀ ਸੀ ਅਤੇ ਉਸ ਨੇ 2000 ਰੁਪਏ ਹਾਸਲ ਕੀਤੇ ਸਨ।ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਇਸ ਸ਼ਿਕਾਇਤ ਵਿੱਚ ਲਗ...
1.27 ਕਰੋੜ ਲਾਭਪਾਤਰੀਆਂ ਦੀ ਈ-ਕੇਵਾਈਸੀ ਪ੍ਰਕਿਰਿਆ ਮੁਕੰਮਲ

1.27 ਕਰੋੜ ਲਾਭਪਾਤਰੀਆਂ ਦੀ ਈ-ਕੇਵਾਈਸੀ ਪ੍ਰਕਿਰਿਆ ਮੁਕੰਮਲ

Breaking News
ਚੰਡੀਗੜ੍ਹ, 5 ਅਗਸਤ: ਸੂਬੇ ਵਿੱਚ ਈ-ਕੇਵਾਈਸੀ ਪ੍ਰਕਿਰਿਆ ਵਿੱਚ ਨਿਯਮਿਤ ਤੌਰ ਤੇ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ ਅਤੇ ਹੁਣ ਤੱਕ 1,27, 84000 (1.27 ਕਰੋੜ) ਲਾਭਪਾਤਰੀਆਂ ਲਈ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ। ਇਸ ਸਬੰਧ ਵਿੱਚ ਮਾਨਸਾ, ਸ੍ਰੀ ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹੇ ਕ੍ਰਮਵਾਰ ਸਿਖ਼ਰਲੇ 3 ਸਥਾਨਾਂ ’ਤੇ ਹਨ। ਅੱਜ ਇੱਥੇ ਅਨਾਜ ਭਵਨ ਵਿਖੇ ਹੋਈ ਸਮੀਖਿਆ ਮੀਟਿੰਗ ਵਿੱਚ, ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਈ-ਕੇਵਾਈਸੀ ਪ੍ਰਕਿਰਿਆ ਸੰਬੰਧੀ ਨਵੀਨਤਮ ਸਥਿਤੀ ਤੋਂ ਜਾਣੂੰ ਕਰਵਾਇਆ। ਜ਼ਿਕਰਯੋਗ ਹੈ ਕਿ ਈ-ਕੇਵਾਈਸੀ ਇੱਕ ਡਿਜੀਟਲ ਵਿਧੀ ਹੈ, ਜੋ ਲਾਭਪਾਤਰੀ ਦੀ ਪਛਾਣ ਅਤੇ ਸਿਰਨਾਵੇਂ ਦੀ ਪੁਸ਼ਟੀ ਕਰਦੀ ਹੈ , ਜੋ ਮੁੱਖ ਤੌਰ ’ਤੇ ਆਧਾਰ ਕਾਰਡ ਨੰਬਰ ਅਤੇ ਪ੍ਰਮਾਣਿਕਤਾ ਲਈ ਬਾਇਓਮੈਟ੍ਰਿਕਸ ਦੀ ਵਰਤੋਂ ਕਰਦੀ ਹੈ। ਯੋਗ ਲਾਭਪਾਤਰੀਆਂ ਨੂੰ ਕਣਕ ਜਨਤਕ ਵੰਡ ਪ੍ਰਣਾਲੀ (ਪੀਡੀਐਸ) ਅਧੀਨ 2 ਸ਼੍ਰੇਣੀਆਂ ਵਿੱਚ ਵੰਡਿਆ ਗਿਆ ਹੈ। ਅੰਤੋਦਿਆ ਅੰਨ ਯੋਜਨਾ (ਏ.ਏ.ਵਾਈ.) ਅਧੀਨ, ਪ੍ਰਤੀ ਪਰਿਵਾਰ ਅਤੇ ਪ੍ਰਤੀ ਮਹ...
ਸਹਿਕਾਰੀ ਬੈਂਕਾਂ ਨੂੰ ਫਿਨੇਕਲ 10 ਕੋਰ ਵਿੱਚ ਅਪਗ੍ਰੇਡ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ ਪੰਜਾਬ

ਸਹਿਕਾਰੀ ਬੈਂਕਾਂ ਨੂੰ ਫਿਨੇਕਲ 10 ਕੋਰ ਵਿੱਚ ਅਪਗ੍ਰੇਡ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ ਪੰਜਾਬ

Hot News
ਚੰਡੀਗੜ੍ਹ, 5 ਅਗਸਤ: ਸਹਿਕਾਰੀ ਬੈਂਕਿੰਗ ਖੇਤਰ ਦੀ ਤਕਨੀਕੀ ਤਰੱਕੀ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਐਸ.ਏ.ਐਸ. ਨਗਰ ਕੇਂਦਰੀ ਸਹਿਕਾਰੀ ਬੈਂਕ ਅਤੇ ਰੋਪੜ ਕੇਂਦਰੀ ਸਹਿਕਾਰੀ ਬੈਂਕ ਨੇ ਆਪਣੇ ਕੋਰ ਬੈਂਕਿੰਗ ਸਲਿਊਸ਼ਨ (ਸੀ.ਬੀ.ਐਸ.) ਨੂੰ ਫਿਨੇਕਲ 7 ਤੋਂ ਫਿਨੇਕਲ 10 ਵਿੱਚ ਸਫਲਤਾਪੂਰਵਕ ਅਪਗ੍ਰੇਡ ਕੀਤਾ ਹੈ। ਇਸ ਪ੍ਰਾਪਤੀ ਦੇ ਨਾਲ ਪੰਜਾਬ ਆਪਣੇ ਸਹਿਕਾਰੀ ਬੈਂਕਿੰਗ ਨੈੱਟਵਰਕ ਵਿੱਚ ਇਸ ਮਹੱਤਵਪੂਰਨ ਡਿਜੀਟਲ ਤਬਦੀਲੀ ਨੂੰ ਸ਼ੁਰੂ ਕਰਨ ਅਤੇ ਮੁਕੰਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ। ਇਹ ਮੀਲ ਪੱਥਰ ਸਹਿਕਾਰੀ ਬੈਂਕਾਂ ਦੇ ਆਧੁਨਿਕੀਕਰਨ, ਜ਼ਮੀਨੀ ਪੱਧਰ ’ਤੇ ਤੇਜ਼, ਸੁਰੱਖਿਅਤ ਅਤੇ ਵਧੇਰੇ ਗਾਹਕ-ਅਨੁਕੂਲ ਬੈਂਕਿੰਗ ਸੇਵਾਵਾਂ ਨੂੰ ਯਕੀਨੀ ਬਣਾਉਣ ਪ੍ਰਤੀ ਰਾਜ ਦੀ ਵਧਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।  ਇਹ ਤਰੱਕੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ ਦੇ ਡਿਜੀਟਲ ਪਰਿਵਰਤਨ ਅਤੇ ਪੇਂਡੂ ਸਸ਼ਕਤੀਕਰਨ ’ਤੇ ਧਿਆਨ ਕੇਂਦਰਿਤ ਕਰਨ ਸਦਕਾ ਅਜਿਹੇ ਸੁਧਾਰਾਂ ਲਈ ਲੋੜੀਂਦੀ ਦਿਸ਼ਾ ਅਤੇ ਸਹਾਇਤਾ ਪ੍ਰਾਪਤ ਹੋਈ । ਇਹ ਸਫਲ ਤਬਦੀਲੀ ...
ਨਸ਼ਿਆਂ ਵਿਰੁੱਧ ਜੰਗ ਦੇ ‘ਜਰਨੈਲ’ ਬਣ ਕੇ ਪਿੰਡਾਂ ਤੇ ਸ਼ਹਿਰਾਂ ਦੀ ਰਾਖੀ ਕਰਨਗੇ ਡਿਫੈਂਸ ਕਮੇਟੀਆਂ ਦੇ ਮੈਂਬਰ-ਮੁੱਖ ਮੰਤਰੀ

ਨਸ਼ਿਆਂ ਵਿਰੁੱਧ ਜੰਗ ਦੇ ‘ਜਰਨੈਲ’ ਬਣ ਕੇ ਪਿੰਡਾਂ ਤੇ ਸ਼ਹਿਰਾਂ ਦੀ ਰਾਖੀ ਕਰਨਗੇ ਡਿਫੈਂਸ ਕਮੇਟੀਆਂ ਦੇ ਮੈਂਬਰ-ਮੁੱਖ ਮੰਤਰੀ

Breaking News
ਲੁਧਿਆਣਾ, 4 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅੰਤਿਮ ਦੌਰ ਵਿੱਚ ਪਹੁੰਚ ਚੁੱਕੀ ਹੈ ਅਤੇ ਪਿੰਡਾਂ ਤੇ ਸ਼ਹਿਰਾਂ ਲਈ ਡਿਫੈਂਸ ਕਮੇਟੀਆਂ ਪੰਜਾਬ ਵਿੱਚੋਂ ਨਸ਼ਾ ਤਸਕਰੀ ਦਾ ਖੁਰਾ-ਖੋਜ ਮਿਟਾ ਦੇਣਗੀਆਂ।ਅੱਜ ਇੱਥੇ ਪਿੰਡਾਂ ਅਤੇ ਸ਼ਹਿਰਾਂ ਲਈ ਡਿਫੈਂਸ ਕਮੇਟੀਆਂ ਦੇ ਗਠਨ ਦੀ ਸ਼ੁਰੂਆਤ ਮੌਕੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੰਘੀ 4 ਫਰਵਰੀ ਤੋਂ ਸੂਬੇ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ, ਜਿਸ ਤਹਿਤ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨਾਲ ਨਸ਼ਿਆਂ ਦੀ ਸਪਲਾਈ ਲਾਈਨ ਲਗਪਗ ਟੁੱਟ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਸ ਗੱਲ ਲਈ ਸਾਰੇ ਪੰਜਾਬੀਆਂ ਦਾ ਧੰਨਵਾਦ ਕਰਦੇ ਹਨ ਕਿ ਸਰਕਾਰ ਦੇ ਇਸ ਨੇਕ ਕਾਰਜ ਵਿੱਚ ਸਮੂਹ ਪੰਜਾਬੀ ਵਧ-ਚੜ੍ਹ ਕੇ ਸਹਿਯੋਗ ਦੇ ਰਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਹੁਣ ਪਿੰਡਾਂ ਅਤੇ ਸ਼ਹਿਰਾਂ ਨੂੰ ਭਵਿੱਖ ਵਿੱਚ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਰੱਖ...
‘ਯੁੱਧ ਨਸ਼ਿਆਂ ਵਿਰੁੱਧ’ ਦੇ 156ਵੇਂ ਦਿਨ ਪੰਜਾਬ ਪੁਲਿਸ ਵੱਲੋਂ 356 ਥਾਵਾਂ ‘ਤੇ ਛਾਪੇਮਾਰੀ; 87 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 156ਵੇਂ ਦਿਨ ਪੰਜਾਬ ਪੁਲਿਸ ਵੱਲੋਂ 356 ਥਾਵਾਂ ‘ਤੇ ਛਾਪੇਮਾਰੀ; 87 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 4 ਅਗਸਤ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 156ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 356 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕਰਕੇ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 156 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 24,592 ਹੋ ਗਈ ਹੈ। ਇਹਨਾਂ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 967 ਗ੍ਰਾਮ ਹੈਰੋਇਨ, 267 ਕਿਲੋ ਭੁੱਕੀ ਅਤੇ 1869 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਹੋਏ ਹਨ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰ...
हरियाणा की माटी में तैयार हो रहे हैं राष्ट्रीय और अंतरराष्ट्रीय स्तर के खिलाड़ी: सुमन सैनी

हरियाणा की माटी में तैयार हो रहे हैं राष्ट्रीय और अंतरराष्ट्रीय स्तर के खिलाड़ी: सुमन सैनी

Haryana, Hindi
चंडीगढ़, 4 अगस्त-- हरियाणा राज्य बाल विकास परिषद की उपाध्यक्ष श्रीमती सुमन सैनी ने कहा कि हरियाणा की माटी में राष्ट्रीय और अंतरराष्ट्रीय स्तर के खिलाड़ी तैयार किए जा रहे हैं। इस माटी पर होनहार खेल प्रतिभाओं की कोई कमी नहीं है। इन प्रतिभाओं में निखार लाने के लिए प्रदेश सरकार की तरफ से तमाम खेल सुविधाएं उपलब्ध करवाई जा रही हैं, जिसके चलते आज हरियाणा के खिलाड़ियों ने हर अंतरराष्ट्रीय खेल में पदकों की झड़ी लगा दी है। दुनिया में हरियाणा का नाम खेलों के रूप में जाना जाता है। उपाध्यक्ष श्रीमती सुमन सैनी सोमवार को कुरुक्षेत्र में खेल विभाग की तरफ से आयोजित खेल सामान वितरण समारोह में बोल रही थी। इससे पहले उपाध्यक्ष ने गांव बींट, बीड पिपली, धनौरा जाटान, बोदला ग्राम पंचायत को खेलों का सामान वितरित किया और 111 गांवों के सरपंचों और प्रतिनिधियों को 45 लाख ...
महापुरुष किसी एक जाति के नहीं अपितु पूरे समाज के होते हैं: विपुल गोयल

महापुरुष किसी एक जाति के नहीं अपितु पूरे समाज के होते हैं: विपुल गोयल

Haryana, Hindi
चंडीगढ़, 4 अगस्त -- महाराजा अग्रसेन समिति पलवल की ओर से पलवल के आल्हापुर में स्थित महाराजा अग्रसेन सामुदायिक भवन में महाराजा अग्रसेन की प्रतिमा के अनावरण समारोह में हरियाणा के राजस्व एवं शहरी निकाय मंत्री श्री विपुल गोयल ने बतौर मुख्य अतिथि शिरकत की। इस कार्यक्रम की अध्यक्षता प्रदेश के खेल मंत्री श्री गौरव गौतम ने की और विशिष्ट अतिथि के रूप में पूर्व विधायक श्री दीपक मंगला मौजूद रहे। राजस्व मंत्री श्री विपुल गोयल ने समारोह को संबोधित करते हुए कहा कि महापुरुष किसी एक जाति के नहीं अपितु पूरे समाज के होते हैं और पूरा समाज उनके बताए गए मार्ग पर चलने का कार्य करता है। महाराजा अग्रसेन के इतिहास से सभी का परिचय करवाते हुए उन्होंने कहा कि इतिहास के बड़े सूरमा महाराजा अग्रसेन द्वारा दिया गया समाजवाद का नारा आज भी इतना सार्थक है जितना 5 हजार वर्ष पहले था। अग्रोहा में टीले की पुन: ख...
ਪੰਜਾਬ ਨੂੰ ਡੇਟਾ ਐਨਾਲੈਟਿਕਸ ਵਿੱਚ ਮਿਲਿਆ ਤਕਨਾਲੋਜੀ ਸਭਾ ਐਕਸੀਲੈਂਸ ਪੁਰਸਕਾਰ

ਪੰਜਾਬ ਨੂੰ ਡੇਟਾ ਐਨਾਲੈਟਿਕਸ ਵਿੱਚ ਮਿਲਿਆ ਤਕਨਾਲੋਜੀ ਸਭਾ ਐਕਸੀਲੈਂਸ ਪੁਰਸਕਾਰ

Hot News
ਚੰਡੀਗੜ੍ਹ, 4 ਅਗਸਤ: ਕੌਮੀ ਪੱਧਰ ‘ਤੇ ਵੱਡੀ ਮਾਨਤਾ ਹਾਸਲ ਕਰਦਿਆਂ ਪੰਜਾਬ ਸਰਕਾਰ ਨੇ ਡੇਟਾ ਐਨਾਲੈਟਿਕਸ ਸ਼੍ਰੇਣੀ ਵਿੱਚ ਤਕਨਾਲੋਜੀ ਸਭਾ ਐਕਸੀਲੈਂਸ ਐਵਾਰਡ 2025 ਪ੍ਰਾਪਤ ਕੀਤਾ ਹੈ, ਜੋ ਬਿਹਤਰੀਨ ਨਾਗਰਿਕ ਸੇਵਾਵਾਂ ਅਤੇ ਸੁਚੱਜੇ ਸ਼ਾਸਨ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਤਕਨਾਲੋਜੀ ਅਤੇ ਡੇਟਾ ਵਿਸ਼ਲੇਸ਼ਣ ਦੀ ਵਰਤੋਂ ਸਬੰਧੀ ਕੀਤੀਆਂ ਗਈਆਂ ਮਹੱਤਵਪੂਰਨ ਪਹਿਲਕਦਮੀਆਂ ਨੂੰ ਦਰਸਾਉਂਦਾ ਹੈ। ਇਹ ਵੱਕਾਰੀ ਪੁਰਸਕਾਰ ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਡੀ.ਕੇ. ਤਿਵਾੜੀ ਵੱਲੋਂ ਜੈਪੁਰ (ਰਾਜਸਥਾਨ) ਵਿੱਚ ਇੰਡੀਅਨ ਐਕਸਪ੍ਰੈਸ ਗਰੁੱਪ ਵੱਲੋਂ ਕਰਵਾਏ ਗਏ ਇੱਕ ਸ਼ਾਨਦਾਰ ਸਮਾਰੋਹ ਵਿੱਚ ਹਾਸਲ ਕੀਤਾ ਗਿਆ। ਇਹ ਸਨਮਾਨ ਸੁਚੱਜੇ ਪ੍ਰਸ਼ਾਸਨ ਪ੍ਰਬੰਧਾਂ ਲਈ ਤਕਨਾਲੋਜੀ ਦੀ ਵਰਤੋਂ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਜ਼ਿਕਰਯੋਗ ਹੈ ਕਿ ਤਕਨਾਲੋਜੀ ਸਭਾ, ਜੋ ਇੱਕ ਪ੍ਰਮੁੱਖ ਈ-ਗਵਰਨੈਂਸ ਪਲੇਟਫਾਰਮ ਹੈ, ਦੇਸ਼ ਭਰ ਦੇ ਸਰਕਾਰੀ ਖੇਤਰ ਨਾਲ ਸਬੰਧਤ ਉੱਘੇ ਆਈਸੀਟੀ ਪੇਸ਼ੇਵਰਾਂ ਅਤੇ ਨੀਤੀ ਘਾੜਿਆਂ ਨੂੰ ਇੱਕ ਮੰਚ ਉੱਤੇ ਲਿ...
ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣੇਗਾ ਜੋ ਸੰਕੇਤਿਕ ਭਾਸ਼ਾ ਦੇ ਇੰਟਰਪ੍ਰੇਟਰ, ਅਨੁਵਾਦਕ ਅਤੇ ਵਿਸ਼ੇਸ਼ ਸਿੱਖਿਅਕਾਂ ਨੂੰ ਸੂਚੀਬੱਧ ਕਰੇਗਾ : ਡਾ. ਬਲਜੀਤ ਕੌਰ

ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣੇਗਾ ਜੋ ਸੰਕੇਤਿਕ ਭਾਸ਼ਾ ਦੇ ਇੰਟਰਪ੍ਰੇਟਰ, ਅਨੁਵਾਦਕ ਅਤੇ ਵਿਸ਼ੇਸ਼ ਸਿੱਖਿਅਕਾਂ ਨੂੰ ਸੂਚੀਬੱਧ ਕਰੇਗਾ : ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 4 ਅਗਸਤ: ਸਭ ਲਈ ਪਹੁੰਚਯੋਗ ਅਤੇ ਸੰਵੇਦਨਸ਼ੀਲ ਨਿਆਂ ਨੂੰ ਯਕੀਨੀ ਬਣਾਉਣ ਵੱਲ ਇੱਕ ਨਵਾਂ ਇਤਿਹਾਸ ਰਚਦਿਆਂ, ਪੰਜਾਬ ਸਰਕਾਰ ਦੇਸ਼ ਦਾ ਪਹਿਲਾ ਸੂਬਾ ਬਣਨ ਜਾ ਰਿਹਾ ਹੈ, ਜੋ ਕਿ ਜੁਵੇਨਾਇਲ ਜਸਟਿਸ ਐਕਟ, 2015 ਦੇ ਤਹਿਤ ਸੰਕੇਤਿਕ ਭਾਸ਼ਾ ਇੰਟਰਪ੍ਰੇਟਰਾਂ, ਅਨੁਵਾਦਕਾਂ ਅਤੇ ਵਿਸ਼ੇਸ਼ ਸਿੱਖਿਅਕਾਂ ਨੂੰ ਰਸਮੀ ਤੌਰ 'ਤੇ ਸੂਚੀਬੱਧ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਚੁੱਕੀ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਚੁੱਕਿਆ ਗਿਆ ਇਹ ਕਦਮ ਕਾਨੂੰਨੀ, ਵਿਦਿਅਕ ਅਤੇ ਰੋਜ਼ਾਨਾ ਜੀਵਨ ਵਿੱਚ ਸੰਚਾਰ ਦੀਆਂ ਰੁਕਾਵਟਾਂ ਨੂੰ ਦੂਰ ਕਰਕੇ, ਵਿਸ਼ੇਸ਼ ਯੋਗਤਾਵਾਂ ਵਾਲੇ ਬੱਚਿਆਂ ਨੂੰ ਸਸ਼ਕਤ ਬਣਾਉਣ ਵੱਲ ਇੱਕ ਮਜ਼ਬੂਤ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਜੁਵੇਨਾਇਲ ਜਸਟਿਸ ਐਕਟ ਅਤੇ ਪੋਕਸੋ ਐਕਟ 2012 ਅਧੀਨ ਇਹ ਸੂਚੀਕਰਨ, ਸੰਚਾਰ ਦੇ ਪਾੜਿਆਂ ਨੂੰ ਪਾਰ ਕਰਕੇ, ਬੱਚਿਆਂ ਦੇ ਅਧਿਕਾਰਾਂ ਦੀ ਸੁਰੱਖਿਆ ਅਤੇ ਕਾਨੂੰਨੀ ਪਹੁੰਚ ਨੂੰ ਅਸਾਨ ਬਣਾਵੇਗਾ। ਇਹ ਤਜਰਬੇਕਾਰ ਪੇਸ਼ੇਵਰ...
ਵਿੱਤ ਮੰਤਰੀ ਚੀਮਾ ਵੱਲੋਂ ਜੰਗਲਾਤ ਅਤੇ ਸਿੱਖਿਆ ਵਿਭਾਗ ਦੀਆਂ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੁੱਦਿਆਂ ਨੂੰ ਹੱਲ ਕਰਨ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਚੀਮਾ ਵੱਲੋਂ ਜੰਗਲਾਤ ਅਤੇ ਸਿੱਖਿਆ ਵਿਭਾਗ ਦੀਆਂ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੁੱਦਿਆਂ ਨੂੰ ਹੱਲ ਕਰਨ ਦਾ ਦਿੱਤਾ ਭਰੋਸਾ

Breaking News
ਚੰਡੀਗੜ੍ਹ, 4 ਅਗਸਤ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਜੰਗਲਾਤ ਵਿਭਾਗ ਅਤੇ ਸਿੱਖਿਆ ਵਿਭਾਗ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ। ਸਿੱਖਿਆ ਵਿਭਾਗ ਦੀਆਂ ਯੂਨੀਅਨਾਂ ਨਾਲ ਮੀਟਿੰਗਾਂ ਦੌਰਾਨ ਉਨ੍ਹਾਂ ਦੇ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ। ਪੰਜਾਬ ਸਿਵਲ ਸਕੱਤਰੇਤ ਵਿੱਚ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਹੋਈਆਂ ਇੰਨ੍ਹਾਂ ਮੀਟਿੰਗਾਂ ਦਾ ਉਦੇਸ਼ ਯੂਨੀਅਨਾਂ ਦੁਆਰਾ ਉਠਾਈਆਂ ਗਈਆਂ ਜਾਇਜ਼ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨਾ ਸੀ। ਮੀਟਿੰਗਾਂ ਦੌਰਾਨ, ਜੰਗਲਾਤ ਵਰਕਰਜ਼ ਯੂਨੀਅਨ, ਈ.ਟੀ.ਟੀ. ਟੈਸਟ ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ), ਮੁੜਬਹਾਲ ਕੱਚੇ ਅਧਿਆਪਕ ਯੂਨੀਅਨ, ਅਤੇ ਬੇਰੂਜਗਰ ਬੀ.ਐੱਡ ਟੀ.ਈ.ਟੀ. ਪਾਸ ਅਧਿਆਪਕ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਅਤੇ ਮੁੱਦੇ ਪੇਸ਼ ਕੀਤੇ। ਜੰਗਲਾਤ ਕਰਮਚਾਰੀ ਯੂਨੀਅਨ ਨਾਲ ਮੀਟਿੰਗ ਦੌਰਾਨ, ਜੰਗਲਾਤ ਵਿਭਾਗ ਦੇ ਸਕੱਤਰ ਪ੍ਰਿਯਾਂਕ ਭਾਰਤੀ ਨੇ ਵਿੱਤ ਮੰਤਰੀ ਚੀਮਾ ਨੂੰ ਯੂਨੀਅਨ...