Sunday, February 15Malwa News
Shadow

Tag: hot news

ਭਗਵੰਤ ਮਾਨ ਨੇ ਕੱਢਿਆ ਦਿੱਲੀ ‘ਚ ਰੋਡ ਸ਼ੋਅ

ਭਗਵੰਤ ਮਾਨ ਨੇ ਕੱਢਿਆ ਦਿੱਲੀ ‘ਚ ਰੋਡ ਸ਼ੋਅ

Breaking News
ਨਵੀਂ ਦਿੱਲੀ, 16 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਿੱਲੀ ਦੇ ਗਾਂਧੀ ਨਗਰ ਵਿਖੇ ਵੱਡਾ ਰੋਡ ਸ਼ੋਅ ਕੀਤਾ, ਜਿਸ ਵਿਚ ਵੱਡੀ ਗਿਣਤੀ ਵਿਚ ਦਿੱਲੀ ਦੇ ਲੋਕਾਂ ਨੇ ਭਾਗ ਲਿਆ। ਦਿੱਲੀ ਵਿਚ ਹੋ ਰਹੀਆਂ ਵਿਧਾਨ ਸਭਾ ਚੋਣਾ ਦੇ ਪ੍ਰਚਾਰ ਲਈ ਅੱਜ ਹੀ ਭਗਵੰਤ ਸਿੰਘ ਮਾਨ ਪਹੁੰਚੇ ਹਨ ਅਤੇ ਅੱਜ ਉਨ੍ਹਾਂ ਨੇ ਰੋਡ ਸ਼ੋਅ ਨਾਲ ਚੋਣ ਪ੍ਰਚਾਰ ਦੀ ਸ਼ੁਰੂਆਤ ਕੀਤੀ।ਇਸ ਰੋਡ ਸ਼ੋਅ ਦੌਰਾਨ ਆਮ ਲੋਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਅਤੇ ਆਮ ਆਦਮੀ ਪਾਰਟੀ ਦੇ ਹੱਕ ਵਿਚ ਨਾਅਰੇਬਾਜੀ ਕਰਕੇ ਭਗਵੰਤ ਸਿੰਘ ਮਾਨ ਦਾ ਸਵਾਗਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਚੋਣਾ ਵਿਚ ਆਮ ਆਦਮੀ ਪਾਰਟੀ ਵੱਡੀ ਜਿੱਤ ਹਾਸਲ ਕਰੇਗੀ। ਉਨ੍ਹਾਂ ਨੇ ਦਿੱਲੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਭਾਰਤੀ ਜਨਤਾ ਪਾਰਟੀ ਨਫਰਤ ਦੀ ਰਾਜਨੀਤੀ ਕਰ ਰਹੀ ਹੈ ਅਤੇ ਨਫਰਤ ਦੀ ਰਾਜਨੀਤੀ ਕਰਨ ਵਾਲਾ ਕਦੇ ਵੀ ਲੋਕਾਂ ਦਾ ਭਲਾ ਨਹੀਂ ਕਰ ਸਕਦਾ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਨੇ ਜੋ ਕਾਫਲਾ ਰਾਮ ਲੀਲਾ ਮੈਦਾਨ ਤੋਂ ਸ਼ੁਰੂ ਕੀਤਾ ਸੀ, ਉਹ ਵਧਦੇ ਵਧਦੇ ਹੁਣ ਪੂਰੇ ਦੇਸ਼ ਵਿਚ ਫੈਲ ਚੁੱਕਾ ਹੈ। ਉਨ੍ਹਾਂ ਨ...
ਪੰਜਾਬ ‘ਚ ਬਣੇਗਾ ਸਾਈਬਰ ਸਕਿਉਰਿਟੀ ਸੈਂਟਰ : ਅਰੋੜਾ

ਪੰਜਾਬ ‘ਚ ਬਣੇਗਾ ਸਾਈਬਰ ਸਕਿਉਰਿਟੀ ਸੈਂਟਰ : ਅਰੋੜਾ

Breaking News
ਚੰਡੀਗੜ੍ਹ, 16 ਜਨਵਰੀ : ਪੰਜਾਬ ਸਰਕਾਰ ਨੇ ਡਿਜੀਟਲ ਖੇਤਰ ਵਿਚ ਵੱਡੀ ਪਹਿਲਕਦਮੀ ਕਰਦਿਆਂ ਅੱਜ ਪੰਜਾਬੀ ਵਿਚ ਸਾਈਬਰ ਸਕਿਉਰਿਟੀ ਅਪ੍ਰੇਸ਼ਨ ਸੈਂਟਰ ਬਣਾਉਣ ਦਾ ਐਲਾਨ ਕੀਤਾ ਹੈ। ਪ੍ਰਸਾਸ਼ਨਿਕ ਸੁਧਾਰ ਤੇ ਜਨਤਕ ਸ਼ਿਕਾਇਤਾਂ ਬਾਰੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਇਸ ਸਬੰਧੀ ਐਲਾਨ ਕਰਦਿਆਂ ਕਿਹਾ ਕਿ ਸਾਈਬਰ ਸਕਿਉਰਿਟੀ ਦੇ ਖੇਤਰ ਵਿਚ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ, ਜਿਥੇ ਸਾਰੇ ਹੀ ਸਰਕਾਰੀ ਵਿਭਾਗਾਂ ਦੀ ਆਨਲਾਈਨ ਪ੍ਰਣਾਲੀ ਪੂਰੀ ਤਰਾਂ ਸੁਰੱਖਿਅਤ ਹੋ ਜਾਵੇਗੀ।ਪੰਜਾਬ ਰਾਜ ਈ ਗਵਰਨੈਂਸ ਸੋਸਾਇਟੀ ਦੇ ਬੋਰਡ ਆਫ ਗਵਰਨਰਜ਼ ਦੀ ਅੱਜ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਪੰਜਾਬ ਵਿਚ ਸਾਈਬਰ ਅਪਰਾਧਾਂ ਨੂੰ ਨੱਥ ਪਾਉਣ ਲਈ ਸਾਈਬਰ ਸਕਿਉਰਿਟੀ ਅਪ੍ਰੇਸ਼ਨ ਸੈਂਟਰ ਦੀ ਸਥਾਪਨਾ ਕੀਤੀ ਜਾਵੇਗੀ। ਇਹ ਸੈਂਟਰ ਸਾਰੇ ਹੀ ਸਰਕਾਰੀ ਪੋਰਟਲਾਂ 'ਤੇ ਨਜ਼ਰ ਰੱਖੇਗਾ, ਤਾਂ ਜੋ ਕੋਈ ਵੀ ਸਾਈਬਰ ਅਪਰਾਧੀ ਪੰਜਾਬ ਦੇ ਸਰਕਾਰ ਦੇ ਕਿਸੇ ਵੀ ਕੰਮ ਕਾਜ ਨੂੰ ਪ੍ਰਭਾਵਿਤ ਨਾ ਕਰ ਸਕੇ। ਸ੍ਰੀ ਅਰੋੜਾ ਨੇ ਦੱਸਿਆ ਕਿ ਇਸ ਸੈਂਟਰ 'ਤੇ ਲੱਗਭਗ 42 ਕਰੋੜ ਰੁਪਏ ਦੀ ਲਾਗਤ ਆਵੇਗੀ। ਉਨ੍ਹ...
ਤਹਿਸੀਲਦਾਰ ਦੇ ਨਾਂ ‘ਤੇ ਰਿਸ਼ਵਤ ਲੈਂਦਾ ਅਰਜੀ ਨਵੀਸ ਕਾਬੂ

ਤਹਿਸੀਲਦਾਰ ਦੇ ਨਾਂ ‘ਤੇ ਰਿਸ਼ਵਤ ਲੈਂਦਾ ਅਰਜੀ ਨਵੀਸ ਕਾਬੂ

Hot News
ਫਰੀਦਕੋਟ, 16 ਜਨਵਰੀ : ਪੰਜਾਬ ਸਰਕਾਰ ਵਲੋਂ ਭਰਿਸ਼ਟਾਚਰ ਖਿਲਾਫ ਵਿੱਢੀ ਗਈ ਮੁਹਿੰਮ ਅਧੀਨ ਅੱਜ ਫਰੀਦਕੋਟ ਦੇ ਵਸੀਕਾ ਨਵੀਸ ਡਿਪਟੀ ਸਿੰਘ ਨੂੰ ਤਹਿਸੀਲਦਾਰ ਦੇ ਨਾਮ 'ਤੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਟਹਿਣਾ ਦੇ ਵਾਸੀ ਪਰਮਜੀਤ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੇ ਆਪਣੀ ਮਾਤਾ ਜੀ ਦੇ ਨਾਮ 'ਤੇ ਪਿੰਡ ਟਹਿਣਾ ਵਿਖੇ ਜ਼ਮੀਨ ਖਰੀਦੀ ਹੈ। ਇਸ ਲਈ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ ਉਹ ਵਸੀਕਾ ਨਵੀਸ ਡਿਪਟੀ ਸਿੰਘ ਕੋਲ ਪਹੁੰਚਿਆ। ਵਸੀਕਾ ਨਵੀਸ ਨੇ ਰਜਿਸਟਰੀ ਕਰਵਾਉਣ ਲਈ ਤਹਿਸੀਲਦਾਰ ਦੇ ਨਾਮ 'ਤੇ 20 ਹਜਾਰ ਰੁਪਏ ਦੀ ਮੰਗ ਕੀਤੀ। ਪਰਮਜੀਤ ਸਿੰਘ ਨੇ ਗੂਗਲ ਪੇਅ ਰਾਹੀਂ ਡਿਪਟੀ ਸਿੰਘ ਨੂੰ 15 ਹਜਾਰ ਰੁਪਏ ਟਰਾਂਸਫਰ ਕਰ ਦਿੱਤੇ। ਇਸ ਤੋਂ ਬਾਅਦ ਵਸੀਕਾ ਨਵੀਸ ਬਾਕੀ ਰਹਿੰਦੀ ਰਕਮ ਵਾਰ ਵਾਰ ਮੰਗ ਰਿਹਾ ਸੀ। ਪਰਮਜੀਤ ਸਿੰਘ ਨੇ ਆਪਣੇ ਮੋਬਾਈਲ 'ਤੇ ਵਸੀਕਾ ਨਵੀਸ ਨਾਲ ਹੋਈ ਗੱਲਬਾਤ ਵੀ ਰਿਕਾਰਡ ਕਰ ਲਈ ਅਤੇ ਵਿਜੀਲੈਂਸ ਨੂੰ ਸ਼ਿਕਾਇਤ ਕਰ ਦਿੱਤੀ। ਅੱਜ ਵਿਜੀਲੈਂਸ ਬਿਊਰੋ ਨੇ ਆਪਣਾ ਜਾਲ ਵਿਛਾ ਕੇ ਡਿਪਟੀ ਸਿੰਘ ਨੂੰ ...
ਸ਼ਹਿਰਾਂ ਦੀ ਸਾਫ ਸਫਾਈ ਲਈ ਸਖਤ ਹਦਾਇਤਾਂ

ਸ਼ਹਿਰਾਂ ਦੀ ਸਾਫ ਸਫਾਈ ਲਈ ਸਖਤ ਹਦਾਇਤਾਂ

Local
ਜੈਤੋ, 16 ਜਨਵਰੀ : ਸਰਕਾਰ ਵਲੋਂ ਸ਼ਹਿਰਾਂ ਦੀ ਸਾਫ ਸਫਾਈ ਵਿਚ ਸੁਧਾਰ ਲਿਆਉਣ ਦੇ ਯਤਨਾਂ ਅਧੀਨ ਅੱਜ ਜਿਲਾ ਫਰੀਦਕੋਟ ਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਉਜਸਵੀ ਅਲੰਕਾਰ ਨੇ ਜੈਤੋ ਇਲਾਕੇ ਦਾ ਦੌਰਾ ਕੀਤਾ। ਇਸ ਦੌਰਾ ਨ ਉਨ੍ਹਾਂ ਨੇ ਕੂੜੇ ਕਰਕਟ ਦੀ ਖਾਦ ਤਿਆਰ ਕਰਨ ਲਈ ਲਗਾਏ ਗਏ ਪ੍ਰੋਸੈਸਿੰਗ ਪਲਾਂਟ ਵਿਚ ਸੈਗਰੀਗੇਸ਼ਨ ਪ੍ਰੋਸੈਸ ਦਾ ਮੁਆਇਨਾ ਕੀਤਾ। ਉਨ੍ਹਾਂ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੇਲਿੰਗ ਕੀਤੀ ਜਾ ਰਹੀ ਪਲਾਸਿਟਕ ਨੂੰ ਤੁਰੰਤ ਚੁਕਵਾਇਆ ਜਾਵੇ ਅਤੇ ਨਰਸਰੀਆਂ ਅਤੇ ਕਿਸਾਨਾਂ ਨਾਲ ਸੰਪਰਕ ਕਰਕੇ ਗਿੱਲੇ ਕੂੜੇ ਤੋਂ ਤਿਆਰ ਕੀਤੀ ਗਈ ਖਾਦ ਵੇਚਣ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵਲੋਂ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਸ਼ਹਿਰਾਂ ਵਿਚ ਸਾਫ ਸਫਾਈ ਦੇ ਮਾਮਲੇ ਵਿਚ ਕੋਈ ਵੀ ਢਿੱਲ ਨਾ ਵਰਤੀ ਜਾਵੇ। ਇਸ ਮੌਕੇ ਕਾਰਜ ਸਾਧਕ ਅਫਸਰ ਅੰਮ੍ਰਿਤ ਲਾਲ ਵੀ ਹਾਜਰ ਸਨ...
ਦਿਵਿਆਂਗ ਵਿਅਕਤੀਆਂ ਲਈ ਸਰਕਾਰੀ ਵਿਭਾਗਾਂ ‘ਚ ਸ਼ਿਕਾਇਤ ਨਿਵਾਰਣ ਅਫਸਰ ਨਿਯੁਕਤ

ਦਿਵਿਆਂਗ ਵਿਅਕਤੀਆਂ ਲਈ ਸਰਕਾਰੀ ਵਿਭਾਗਾਂ ‘ਚ ਸ਼ਿਕਾਇਤ ਨਿਵਾਰਣ ਅਫਸਰ ਨਿਯੁਕਤ

Breaking News
ਚੰਡੀਗੜ੍ਹ, 16 ਜਨਵਰੀ : ਪੰਜਾਬ ਵਿਚ ਅੰਗਹੀਣ ਵਿਅਕਤੀਆਂ ਦੀਆਂ ਮੁਸ਼ਕਲਾਂ ਦਾ ਜਲਦੀ ਨਿਪਟਾਰਾ ਕਰਨ ਲਈ ਸਾਰੇ ਅਦਾਰਿਆਂ ਵਿਚ ਸ਼ਿਕਾਇਤ ਨਿਵਾਰਨ ਅਫਸਰ ਨਿਯੁਕਤ ਕਰ ਦਿੱਤੇ ਗਏ ਹਨ। ਇਹ ਸ਼ਿਕਾਇਤ ਨਿਵਾਰਣ ਅਫਸਰ ਦਿਵਿਆਂਗ ਵਿਅਕਤੀਆਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਲਗਾਤਾਰ ਨਵੀਆਂ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ, ਤਾਂ ਜੋ ਉਨ੍ਹਾਂ ਨੂੰ ਸਮਾਜ ਵਿਚ ਬਣਦਾ ਮਾਨ ਸਤਿਕਾਰ ਦਿੱਤਾ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਸਾਰੇ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਯੂਨੀਵਰਸਿਟੀਆਂ ਅਤੇ ਹੋਰ ਸਰਕਾਰੀ ਅਦਾਰਿਆਂ ਵਿਚ ਸ਼ਿਕਾਇਤ ਨਿਵਾਰਣ ਅਫਸਰਾਂ ਦੀ ਨਿਯੁਕਤੀ ਕਰ ਦਿਤੀ ਗਈ ਹੈ।...
ਨਜਾਇਜ਼ ਕਬਜਿਆਂ ਖਿਲਾਫ ਵੱਡੀ ਮੁਹਿੰਮ : 14 ਪਰਚੇ ਕੀਤੇ ਦਰਜ

ਨਜਾਇਜ਼ ਕਬਜਿਆਂ ਖਿਲਾਫ ਵੱਡੀ ਮੁਹਿੰਮ : 14 ਪਰਚੇ ਕੀਤੇ ਦਰਜ

Breaking News
ਅੰਮ੍ਰਿਤਸਰ, 16 ਜਨਵਰੀ : ਅੰਮ੍ਰਿਤਸਰ ਵਿਕਾਸ ਅਥਾਰਟੀ (ਪੁਡਾ) ਨੇ ਗੈਰਕਾਨੂੰਨੀ ਕਲੋਨੀਆਂ ਦੇ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਅੰਮ੍ਰਿਤਸਰ-ਪਠਾਨਕੋਟ ਰਾਸ਼ਟਰੀ ਰਾਜਮਾਰਗ 'ਤੇ ਸਥਿਤ ਪਾਖਰਪੁਰਾ ਅਤੇ ਕਥੁਨੰਗਲ ਪਿੰਡ ਵਿੱਚ ਬਣ ਰਹੀਆਂ ਗੈਰ-ਅਧਿਕਾਰਤ ਕਲੋਨੀਆਂ ਨੂੰ ਢਾਹ ਦਿੱਤਾ ਗਿਆ ਹੈ। ਇਹ ਕਾਰਵਾਈ ਜ਼ਿਲ੍ਹਾ ਨਗਰ ਯੋਜਨਾਕਾਰ ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਕੀਤੀ ਗਈ।ਕਾਰਵਾਈ ਦੌਰਾਨ ਏਡੀਏ ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘ (ਆਈਏਐਸ), ਵਾਧੂ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨ (ਪੀਸੀਐਸ), ਡਿਊਟੀ ਮੈਜਿਸਟਰੇਟ ਜਗਬੀਰ ਸਿੰਘ ਅਤੇ ਸਥਾਨਕ ਪੁਲਿਸ ਮੌਜੂਦ ਸੀ। PAPRA ਐਕਟ-1995 ਦੇ ਨਵੇਂ ਸੋਧ 2024 ਅਨੁਸਾਰ, ਗੈਰਕਾਨੂੰਨੀ ਕਲੋਨੀ ਕੱਟਣ ਵਾਲਿਆਂ ਨੂੰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਇਸ ਮਾਮਲੇ ਵਿੱਚ 14 ਕਲੋਨਾਈਜ਼ਰਾਂ ਦੇ ਖਿਲਾਫ ਐਫਆਈਆਰ ਦਰਜ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।ਪੁਡਾ ਦੀ ਰੈਗੂਲੇਟਰੀ ਵਿੰਗ ਨਿਯਮਿਤ ਤੌਰ 'ਤੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਗੈਰਕਾਨੂੰਨੀ ਕਲੋਨੀਆਂ ਦੀ ਜਾਂਚ ਕਰਦੀ ਹੈ। ਵਿਭਾਗ ਨੇ ਆਮ ਜਨਤਾ ...
ਅਮਰੀਕਾ ਆਧਾਰਿਤ ਗੈਂਗ ਦੇ ਤਿੰਨ ਮੈਂਬਰ ਕੀਤੇ ਕਾਬੂ

ਅਮਰੀਕਾ ਆਧਾਰਿਤ ਗੈਂਗ ਦੇ ਤਿੰਨ ਮੈਂਬਰ ਕੀਤੇ ਕਾਬੂ

Hot News
ਅੰਮ੍ਰਿਤਸਰ, 16 ਜਨਵਰੀ : ਅੰਮ੍ਰਿਤਸਰ ਦੇ ਥਾਣਾ ਸਦਰ ਅਤੇ ਸੀਆਈਏ ਸਟਾਫ-3 ਦੀ ਸਾਂਝੀ ਕਾਰਵਾਈ ਵਿੱਚ 3 ਅੰਤਰਰਾਸ਼ਟਰੀ ਹਥਿਆਰ ਤਸਕਰ ਗਰੋਹ ਦੇ ਮੈਂਬਰਾਂ ਨੂੰ ਫੜਨ ਵਿੱਚ ਸਫਲਤਾ ਮਿਲੀ ਹੈ। ਇਹ ਦੋਸ਼ੀ ਅਮਰੀਕਾ ਸਥਿਤ ਗੈਂਗਸਟਰ ਪ੍ਰਭ ਦਾਸੂਵਾਲ ਦੇ ਸੰਪਰਕ ਵਿੱਚ ਸਨ ਅਤੇ ਉਸਦੇ ਕਹਿਣ 'ਤੇ ਗੈਰਕਾਨੂੰਨੀ ਹਥਿਆਰਾਂ ਦੀ ਸਪਲਾਈ ਦਾ ਕੰਮ ਕਰ ਰਹੇ ਸਨ।ਗ੍ਰਿਫਤਾਰ ਕੀਤੇ ਦੋਸ਼ੀਆਂ ਵਿੱਚ ਰੋਹਿਤ, ਸੁਖਰਾਜ ਅਤੇ ਜੁਗਰਾਜ ਸ਼ਾਮਲ ਹਨ, ਜੋ ਮੋਹਾਲੀ ਦੇ ਇੱਕ ਪੀਜੀ ਵਿੱਚ ਰਹਿੰਦੇ ਸਨ। ਪ੍ਰਭ ਦਾਸੂਵਾਲ ਦੇ ਨਿਰਦੇਸ਼ਾਂ 'ਤੇ ਇਹ ਲੋਕ ਕਤਲ ਦੀ ਰੈਕੀ ਕਰਦੇ ਅਤੇ ਹੋਰ ਅਪਰਾਧੀ ਤੱਤਾਂ (ਸ਼ੂਟਰਾਂ) ਨੂੰ ਹਥਿਆਰ ਸਪਲਾਈ ਕਰਦੇ ਸਨ। ਇਹਨਾਂ ਨੇ ਤਰਨਤਾਰਨ ਵਿੱਚ ਵੀ ਇੱਕ ਵਿਅਕਤੀ ਦੀ ਰੈਕੀ ਕੀਤੀ ਸੀ ਅਤੇ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸਨ।ਜਾਂਚ ਵਿੱਚ ਇਹ ਖੁਲਾਸਾ ਹੋਇਆ ਹੈ ਕਿ ਇਨ੍ਹਾਂ ਦੋਸ਼ੀਆਂ ਨੇ ਤਰਨਤਾਰਨ ਜ਼ਿਲ੍ਹੇ ਦੇ ਪੱਟੀ ਖੇਤਰ ਵਿੱਚ ਹੋਏ ਸਰਪੰਚ ਰਾਜਵਿੰਦਰ ਸਿੰਘ ਤਲਵੰਡੀ ਦੀ ਹੱਤਿਆ ਵਿੱਚ ਵੀ ਭੂਮਿਕਾ ਨਿਭਾਈ ਸੀ। ਇਹਨਾਂ ਨੇ ਹੱਤਿਆ ਦੀ ਰੈਕੀ ਕੀਤੀ ਸੀ ਅਤੇ ਸ਼ੂਟਰਾਂ ਨੂੰ ਹਥਿਆਰ ਸਪਲਾਈ ਕੀਤੇ ਸ...
ਲੋਕ ਸੰਪਰਕ ਵਿਭਾਗ ਨੇ ਮਨਾਇਆ ਗੁਰਪੁਰਬ

ਲੋਕ ਸੰਪਰਕ ਵਿਭਾਗ ਨੇ ਮਨਾਇਆ ਗੁਰਪੁਰਬ

Hot News
ਚੰਡੀਗੜ੍ਹ, 15 ਜਨਵਰੀ : ਪੰਜਾਬ ਦੇ ਲੋਕ ਸੰਪਰਕ ਵਿਭਾਗ ਚੰਡੀਗੜ੍ਹ ਵਲੋਂ ਅੱਜ ਦਸਵੇਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਵੇਂ ਵਰ੍ਹੇ ਦੀ ਆਮਦ ਮੌਕੇ ਪੰਜਾਬ ਸਿਵਲ ਸਕੱਤਰੇਤ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।ਇਸ ਮੌਕੇ ਸਿਵਲ ਸਕੱਤਰੇਤ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਗ੍ਰੰਥੀ ਭਾਈ ਕਸ਼ਮੀਰ ਸਿੰਘ ਨੇ ਪਾਠ ਕੀਤਾ ਅਤੇ ਪ੍ਰਸਿੱਧ ਕੀਰਤਨੀਏ ਭਾਈ ਗੁਰਮੀਤ ਸਿੰਘ ਸ਼ਾਂਤ ਦੇ ਜਥੇ ਨੇ ਰਸਭਿੰਨਾ ਕੀਰਤਨ ਕੀਤਾ। ਇਸ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ, ਲੋਕ ਸਭਾ ਮੈਂਬਰ ਮੀਤ ਹੇਅਰ, ਮੁੱਖ ਮੰਤਰੀ ਦੇ ਓ.ਐਸ.ਡੀ. (ਮੀਡੀਆ) ਸ੍ਰੀ ਆਦਿਲ ਆਜ਼ਮੀ, ਵਿੱਤ ਕਮਿਸ਼ਨਰ (ਮਾਲ) ਸ੍ਰੀ ਅਨੁਰਾਗ ਵਰਮਾਂ, ਸਕੱਤਰ ਆਮ ਰਾਜ ਪ੍ਰਬੰਧ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਪਨਸਪ ਦੇ ਐਮ.ਡੀ. ਸ੍ਰੀਮਤੀ ਸੋਨਾਲੀ ਗਿਰੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀ ਵਿਮਲ ਕੁਮਾਰ ਸੇਤੀਆ, ਏ.ਡੀ.ਜੀ.ਪੀ. (ਟਰੈਫਿਕ) ਸ੍ਰੀ ਅਮਰਦੀਪ ਸਿੰਘ ਰਾਏ, ਆਈ.ਜੀ. (ਹੈਡਕੁਆਰਟਰ) ਸ੍ਰੀ ...
ਲੁਧਿਆਣਾ ਦੇ ਇਕੋ ਟਰੈਵਲ ਏਜੰਟ ਖਿਲਾਫ ਚਾਰ ਪਰਚੇ ਦਰਜ

ਲੁਧਿਆਣਾ ਦੇ ਇਕੋ ਟਰੈਵਲ ਏਜੰਟ ਖਿਲਾਫ ਚਾਰ ਪਰਚੇ ਦਰਜ

Breaking News, Hot News
ਲੁਧਿਆਣਾ, 15 ਜਨਵਰੀ : ਲੁਧਿਆਣਾ ਦੇ ਟਰੈਵਲ ਏਜੰਟ ਅਮਿਤ ਮਲਹੋਤਰਾ, ਉਸਦੀ ਭੈਣ ਅਤੇ ਸਹਿਯੋਗੀ ਕਰੁਣ ਕੁਮਾਰ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਕਿਉਂਕਿ ਮਾਡਲ ਟਾਊਨ ਪੁਲਿਸ ਨੇ ਇੱਕੋ ਦਿਨ ਵਿੱਚ ਉਨ੍ਹਾਂ ਖਿਲਾਫ ਧੋਖਾਧੜੀ ਦੇ 4 ਮਾਮਲੇ ਦਰਜ ਕੀਤੇ ਹਨ। ਸ਼ਿਕਾਇਤਾਂ 'ਤੇ ਜਾਂਚ ਲੰਬੇ ਸਮੇਂ ਤੋਂ ਲਟਕੀ ਹੋਈ ਸੀ।ਦੋਸ਼ੀ ਇਸ਼ਮੀਤ ਚੌਕ ਦੇ ਨੇੜੇ ਗਲੋਬਲ ਵੇ ਨਾਂ ਨਾਲ ਦਫਤਰ ਖੋਲ੍ਹ ਕੇ ਇਮੀਗ੍ਰੇਸ਼ਨ ਦਾ ਕਾਰੋਬਾਰ ਚਲਾਉਂਦੇ ਸਨ। ਪਹਿਲੀ ਐਫਆਈਆਰ ਅੰਮ੍ਰਿਤਸਰ ਦੇ ਪਿੰਡ ਪੰਡੋਰੀ ਵੜੈਚ ਦੇ ਵਿਸ਼ਾਲਦੀਪ ਸਿੰਘ ਦੇ ਬਿਆਨ 'ਤੇ ਦਰਜ ਕੀਤੀ ਗਈ। ਵਿਸ਼ਾਲਦੀਪ ਸਿੰਘ ਨੇ ਦੱਸਿਆ ਕਿ ਦੋਸ਼ੀ ਨੇ ਯੂਕੇ ਦਾ ਵੀਜ਼ਾ ਦਿਵਾਉਣ ਦੇ ਨਾਂ 'ਤੇ ਉਸ ਤੋਂ 10 ਲੱਖ ਰੁਪਏ ਲਏ। ਦੋਸ਼ੀ ਨੇ ਨਾ ਤਾਂ ਵੀਜ਼ਾ ਦਾ ਇੰਤਜ਼ਾਮ ਕੀਤਾ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ। ਉਸਨੇ 9 ਅਕਤੂਬਰ 2024 ਨੂੰ ਦੋਸ਼ੀ ਖਿਲਾਫ ਸ਼ਿਕਾਇਤ ਦਰਜ ਕਰਵਾਈ।ਦੂਜਾ ਮਾਮਲਾ ਸਲੇਮ ਟਾਬਰੀ ਦੀ ਭਗਵਾਨ ਦਾਸ ਕਲੋਨੀ ਦੀ ਸ਼ਰਨਜੀਤ ਕੌਰ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਦੋਸ਼ੀ ਨੇ ਉਸਦੇ ਅਤੇ ਉਸਦੇ ਪਤੀ ਲਈ ਯੂਕੇ ਦਾ ਵੀਜ਼ਾ ਦਿਵਾਉਣ ਦੇ ...
ਲਾਰੈਂਸ ਬਿਸ਼ਨੋਈ ਦੇ ਗੈਂਗ ਨਾਲ ਪੁਲੀਸ ਮੁਕਾਬਲਾ, ਦੋ ਗ੍ਰਿਫਤਾਰ

ਲਾਰੈਂਸ ਬਿਸ਼ਨੋਈ ਦੇ ਗੈਂਗ ਨਾਲ ਪੁਲੀਸ ਮੁਕਾਬਲਾ, ਦੋ ਗ੍ਰਿਫਤਾਰ

Breaking News, Hot News
ਜਲੰਧਰ, 15 ਜਨਵਰੀ : ਜਲੰਧਰ 'ਚ ਬੁੱਧਵਾਰ ਸਵੇਰੇ ਸੀਆਈਏ ਸਟਾਫ ਅਤੇ ਲੌਰੈਂਸ ਦੇ ਗੁਰਗਿਆਂ ਵਿਚਕਾਰ ਮੁਕਾਬਲਾ ਹੋਇਆ ਅਤੇ ਵਡਾਲਾ ਚੌਕ ਦੇ ਕੋਲ ਬਦਮਾਸ਼ਾਂ ਨੇ ਲੁਕ ਕੇ ਪੁਲਿਸ 'ਤੇ ਫਾਇਰਿੰਗ ਕੀਤੀ। ਪੁਲਿਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਗੋਲੀਆਂ ਚਲਾਈਆਂ ਤਾਂ ਇੱਕ ਬਦਮਾਸ਼ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਦੂਜਾ ਬਦਮਾਸ਼ ਭੱਜਣ ਲੱਗਾ ਤਾਂ ਟੀਮ ਨੇ ਪਿੱਛਾ ਕਰਕੇ ਉਸਨੂੰ ਕਾਬੂ ਕਰ ਲਿਆ। ਇਨ੍ਹਾਂ ਦਾ ਇੱਕ ਸਾਥੀ ਮੁਠਭੇੜ ਤੋਂ ਪਹਿਲਾਂ ਹੀ ਫਰਾਰ ਹੋ ਗਿਆ। ਦੋਵਾਂ ਬਦਮਾਸ਼ਾਂ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।ਸ਼ੁਰੂਆਤੀ ਜਾਂਚ 'ਚ ਪਤਾ ਲੱਗਿਆ ਹੈ ਕਿ ਦੋਸ਼ੀ ਜਲੰਧਰ 'ਚ ਕਿਸੇ ਵੱਡੀ ਵਾਰਦਾਤ ਦੀ ਯੋਜਨਾ ਬਣਾ ਰਹੇ ਸਨ। ਇਹ ਲੌਰੈਂਸ ਦੇ ਸਾਥੀ ਗੋਲਡੀ ਬਰਾੜ ਦੇ ਸੰਪਰਕ 'ਚ ਸਨ। ਉਸਦੇ ਕਹਿਣ 'ਤੇ ਲੋਕਾਂ ਨੂੰ ਫਿਰੌਤੀ ਲਈ ਕਾਲ ਕਰਦੇ ਸਨ।ਡੀਜੀਪੀ ਗੌਰਵ ਯਾਦਵ ਨੇ X 'ਤੇ ਲਿਖਿਆ - 'ਦੋਸ਼ੀਆਂ ਨੂੰ ਫੜਨ ਨਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ, ਹਥਿਆਰਾਂ ਦੇ ਵਪਾਰ ਅਤੇ ਜਬਰਨ ਵਸੂਲੀ ਦੇ ਰੈਕਟ 'ਚ ਸ਼ਾਮਲ ਗੈਂਗ ਦੇ ਅਪਰਾਧਿਕ ਨੈੱਟਵਰਕ ਨੂੰ ਕਰਾਰਾ ਝਟਕਾ ਲੱਗਿਆ ਹੈ।'ਪੁਲਿਸ ਦੇ ਮੁਤਾਬਕ ਬੁੱਧਵਾਰ...