‘ਯੁੱਧ ਨਸ਼ਿਆਂ ਵਿਰੁੱਧ’ ਦੇ 155ਵੇਂ ਦਿਨ ਪੰਜਾਬ ਪੁਲਿਸ ਵੱਲੋਂ 399 ਥਾਵਾਂ ‘ਤੇ ਛਾਪੇਮਾਰੀ; 116 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 3 ਅਗਸਤ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 155ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 399 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 75 ਐਫਆਈਆਰਜ਼ ਦਰਜ ਕਰਕੇ 116 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 155 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 24,499 ਹੋ ਗਈ ਹੈ।
ਇਹਨਾਂ ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.7 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ, 298 ਕਿਲੋਗ੍ਰਾਮ ਭੁੱਕੀ, 37,085 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 11.88 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ...








