Sunday, February 15Malwa News
Shadow

Tag: hot news

ਬੁਨਿਆਦੀ ਖੇਤੀ ਢਾਂਚੇ ਲਈ ਪੰਜਾਬ ਦੇਸ਼ ਭਰ ‘ਚੋਂ ਮੋਹਰੀ : ਭਗਤ

ਬੁਨਿਆਦੀ ਖੇਤੀ ਢਾਂਚੇ ਲਈ ਪੰਜਾਬ ਦੇਸ਼ ਭਰ ‘ਚੋਂ ਮੋਹਰੀ : ਭਗਤ

Breaking News
ਚੰਡੀਗੜ੍ਹ, 9 ਜਨਵਰੀ : ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸੇ ਅਧੀਨ ਹੀ ਏ ਆਈ ਐਫ ਸਕੀਮ ਅਧੀਨ 20 ਹਜਾਰ ਖੇਤੀਬਾੜੀ ਪ੍ਰੋਜੈਕਟਾਂ ਨੂੰ ਮਨਜੂਰੀ ਦਿੱਤੀ ਗਈ ਹੈ।ਬਾਗਬਾਨੀ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਦੇ ਬੈਂਕਾਂ ਵਲੋਂ 7670 ਕਰੋੜ ਰੁਪਏ ਦੀ ਲਾਗਤ ਨਾਲ 20024 ਪ੍ਰੋਜੈਕਟਾਂ ਨੂੰ ਮਨਜੂਰੀ ਦਿੱਤੀ ਗਈ ਹੈ, ਜਦਕਿ ਮੱਧ ਪ੍ਰਦੇਸ਼ ਨੇ 11135, ਮਹਾਰਾਸ਼ਟਰ ਨੇ 9611, ਤਾਮਿਲਨਾਡੂ ਨੇ 7323 ਅਤੇ ਯੂ ਪੀ ਨੇ 7058 ਪ੍ਰੋਜੈਕਟ ਮਨਜੂਰ ਕੀਤੇ ਹਨ। ਇਸ ਤਰਾਂ ਖੇਤੀ ਪ੍ਰੋਜੇਕਟਾਂ ਦੇ ਮਾਮਲੇ ਵਿਚ ਪੰਜਾਬ ਦੇਸ਼ ਭਰ ਵਿਚੋਂ ਮੋਹਰੀ ਸਾਬਤ ਹੋਇਆ ਹੈ।...
ਪੰਜਾਬ ‘ਚ ਸਨਅਤੀ ਵਿਕਾਸ ਲਈ ਢੁੱਕਵਾਂ ਮਹੌਲ : ਸੌਂਦ

ਪੰਜਾਬ ‘ਚ ਸਨਅਤੀ ਵਿਕਾਸ ਲਈ ਢੁੱਕਵਾਂ ਮਹੌਲ : ਸੌਂਦ

Breaking News
ਚੰਡੀਗੜ੍ਹ, 9 ਜਨਵਰੀ : ਪੰਜਾਬ ਵਿਚ ਉਦਯੋਗਿਕ ਵਿਕਾਸ ਲਈ ਸਰਕਾਰ ਵਲੋਂ ਸਾਰੀਆਂ ਕੰਪਨੀਆਂ ਨਾਲ ਪੂਰਾ ਸਹਿਯੋਗ ਕੀਤਾ ਜਾ ਰਿਹਾ ਹੈ ਅਤੇ ਸਨਅਤੀ ਵਿਕਾਸ ਲਈ ਵਧੀਆ ਵਾਤਾਵਰਣ ਮੁਹਈਆ ਕਰਵਾਇਆ ਜਾਵੇਗਾ। ਪੰਜਾਬ ਦੇ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਨਅਤੀ ਕੰਪਨੀਆਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਜੋ ਵੀ ਕੰਪਨੀ ਪੰਜਾਬ ਵਿਚ ਸਨਅਤਾਂ ਸਥਾਪਿਤ ਕਰੇਗੀ, ਉਸ ਨੂੰ ਪੰਜਾਬ ਸਰਕਾਰ ਵਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ।ਨੋਇਡਾ ਵਿਖੇ ਟਰੇਡ ਪ੍ਰਮੋਸ਼ਨ ਕੌਂਸਲ ਆਫ ਇੰਡੀਆ ਵਲੋਂ ਕਰਵਾਏ ਗਏ ਕੌਮਾਂਤਰੀ ਪੱਧਰ ਦੇ ਫੂਡ ਟਰੇਡ ਸ਼ੋਅ 'ਇੰਡਸਫੂਡ' ਦੌਰਾਨ ਸੰਬੋਧਨ ਕਰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਉਦਯੋਗਾਂ ਲਈ ਪੰਜਾਬ ਵਿਚ ਢੁੱਕਵਾਂ ਮਹੌਲ ਦੇਣ ਲਈ ਸਰਕਾਰ ਵਲੋਂ ਪੂਰੀ ਗਰੰਟੀ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਤਰੱਕੀ ਲਈ ਸਨਅਤੀ ਵਿਕਾਸ ਜਰੂਰੀ ਹੈ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਦੇ ਸਨਅਤੀ ਵਿਕਾਸ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ।ਅੱਜ ਕਰਵਾਏ ਗਏ ਇੰਡਸਫੂਡ ਦੌਰਾਨ ਦੁਨੀਆਂ 105 ਮੁਲਕਾਂ ਦੀਆਂ 3500 ਤੋਂ ਵੀ ਵੱਧ ਕੰਪਨੀਆਂ ਨੇ...
20 ਹਜਾਰ ਰਿਸ਼ਵਤ ਲੈਣ ਵਾਲਾ ਪੰਚਾਇਤ ਸੈਕਟਰੀ ਗ੍ਰਿਫਤਾਰ

20 ਹਜਾਰ ਰਿਸ਼ਵਤ ਲੈਣ ਵਾਲਾ ਪੰਚਾਇਤ ਸੈਕਟਰੀ ਗ੍ਰਿਫਤਾਰ

Hot News
ਸੰਗਰੂਰ, 8 ਜਨਵਰੀ : ਪੁਰਾਣੀ ਪੰਚਾਇਤ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਦਾ ਆਡਿਟ ਕਰਵਾਉਣ ਲਈ 20 ਹਜਾਰ ਰੁਪਏ ਰਿਸ਼ਵਤ ਲੈਣ ਵਾਲੇ ਪੰਚਾਇਤ ਸੈਕਟਰੀ ਪ੍ਰਿਥਵੀ ਸਿੰਘ ਨੂੰ ਅੱਜ ਵਿਜੀਲੈਂਸ ਨੇ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ ਅਤੇ ਖੇਤਰੀ ਡਿਪਟੀ ਡਾਇਰੈਕਟਰ ਲੋਕ ਫੰਡ ਆਡਿਟ ਦਫਤਰ ਪਟਿਆਲਾ ਦੇ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨੂੰ ਵੀ ਕੇਸ ਵਿਚ ਨਾਮਜ਼ਦ ਕਰ ਲਿਆ ਹੈ।ਵਿਜੀਲੈਂਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਜਿਲਾ ਸੰਗਰੂਰ ਦੇ ਪਿੰਡ ਮਹਾਂ ਸਿੰਘ ਵਾਲਾ ਦੇ ਵਾਸੀ ਗੁਰਿੰਦਰ ਸਿੰਘ ਨੇ ਸ਼ਿਕਾਇਤ ਕੀਤੀ ਸੀ ਕਿ ਬੀ.ਡੀ.ਪੀ.ਓ. ਦਫਤਰ ਬਲਾਕ ਮੂਨਕ ਵਿਖੇ ਤਾਇਨਾਤ ਪੰਚਾਇਤ ਸਕੱਤਰ ਪ੍ਰਿਥਵੀ ਸਿੰਘ ਵਲੋਂ ਪੰਚਾਇਤੀ ਵਿਕਾਸ ਕਾਰਜਾਂ ਦੇ ਆਡਿਟ ਲਈ 20 ਹਜਾਰ ਰੁਪਏ ਦੀ ਮੰਗ ਕੀਤੀ ਜਾ ਰਹੀ ਹੈ। ਸ਼ਿਕਾਇਤ ਕਰਨ ਵਾਲੇ ਨੇ ਦੱਸਿਆ ਕਿ ਪੰਚਾਇਤ ਸੈਕਟਰੀ ਵਲੋਂ ਇਹ ਰਿਸ਼ਵਤ ਦੀ ਰਕਮ ਅੱਗੇ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨੂੰ ਵੀ ਭੇਜੀ ਜਾਣੀ ਸੀ। ਇਸ ਸ਼ਿਕਾਇਤ ਦੇ ਆਧਾਰ 'ਤੇ ਵਿਜੀਲੈਂਸ ਬਿਊਰੋ ਨੇ ਤੁਰੰਤ ਕਾਰਵਾਈ ਕਰਦਿਆਂ ਪੰਚਾਇਤ ਸੈਕਟਰੀ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਪੰਚਾਇਤ ਸੈਕਟਰੀ ਪਾਸੋਂ ਰਿਸ਼ਵਤ ਦੀ ਰਕਮ ਵੀ ਬਰਾ...
ਕੱਚੇ ਅਧਿਆਪਕ ਪੱਕੇ ਕਰਨ ਲਈ ਪ੍ਰਕਿਰਿਆ ਸ਼ੁਰੂ

ਕੱਚੇ ਅਧਿਆਪਕ ਪੱਕੇ ਕਰਨ ਲਈ ਪ੍ਰਕਿਰਿਆ ਸ਼ੁਰੂ

Breaking News
ਚੰਡੀਗੜ੍ਹ, 8 ਜਨਵਰੀ : ਪੰਜਾਬ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਹਰ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੀਤੇ ਜਾ ਰਹੇ ਯਤਨਾਂ ਦੇ ਸਿਲਸਲੇ ਤਹਿਤ ਹੀ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਕੈਬਨਿਟ ਸਬ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਕਮੇਟੀ ਨੇ ਅੱਜ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਕੀਤੀਆਂ ਅਤੇ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਵਿਚਾਰ ਚਰਚਾ ਕੀਤੀ।ਮੈਰੀਟੋਰੀਅਸ ਟੀਚਰਜ਼ ਯੂਨੀਅਨ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਯੋਗਦਾਨ ਪਾ ਰਹੇ ਮੈਰੀਟੋਰੀਅਸ ਸਕੂਲਾਂ ਦੇ ਪ੍ਰਬੰਧਾਂ ਬਾਰੇ ਚਰਚਾ ਕੀਤੀ ਗਈ। ਇਨ੍ਹਾਂ ਸਕੂਲਾਂ ਦੇ ਮੁਲਾਜ਼ਮਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ ਕੀਤਾ ਗਿਆ ਅਤੇ ਜਥਬੰਦੀ ਨੇ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਕਮੇਟੀ ਨੂੰ ਜਾਣੂ ਕਰਵਾਇਆ। ਇਸ ਮੌਕੇ ਵਿੱਤ ਮੰਤਰੀ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸਕੂਲਾਂ ਦੇ ਅਧਿਆਪਕਾਂ ਨੂੰ ਪੱਕੇ ਕ...
ਪੰਜਾਬ ‘ਚ ਨਵੀਂ ਆਈ.ਟੀ. ਨੀਤੀ ਤਿਆਰ : ਸੌਂਦ

ਪੰਜਾਬ ‘ਚ ਨਵੀਂ ਆਈ.ਟੀ. ਨੀਤੀ ਤਿਆਰ : ਸੌਂਦ

Breaking News
ਨਵੀਂ ਦਿੱਲੀ, 8 ਜਨਵਰੀ : ਪੰਜਾਬ ਸਰਕਾਰ ਵਲੋਂ ਆਈ.ਟੀ. ਦੇ ਖੇਤਰ ਵਿਚ ਗਲੋਬਲ ਪੱਧਰ 'ਤੇ ਆ ਰਹੀਆਂ ਨਵੀਆਂ ਨਵੀਆਂ ਤਕਨੀਕਾਂ ਦਾ ਲਾਹਾ ਲੈਣ ਲਈ ਨਵੀਂ ਸੂਚਨਾ ਤਕਨਾਲੋਜੀ ਨੀਤੀ ਤਿਆਰ ਕੀਤੀ ਗਈ ਹੈ, ਜੋ ਜਲਦੀ ਹੀ ਲਾਗੂ ਕਰ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਉਦਯੋਗਿਕ ਤੇ ਸਨਅਤੀ ਵਿਕਾਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਸ ਨਵੀਂ ਨੀਤੀ ਨਾਲ ਬਹੁਤ ਜਲਦੀ ਆਈ.ਟੀ. ਦੇ ਖੇਤਰ ਵਿਚ ਪੰਜਾਬ ਦਾ ਨਾਮ ਭਾਰਤ ਵਿਚੋਂ ਪਹਿਲੇ ਸਥਾਨ 'ਤੇ ਆ ਜਾਵੇਗਾ।ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਐਲਾਨ ਕੀਤਾ ਹੈ ਕਿ ਪੰਜਾਬ ਨੂੰ ਉਦਯੋਗਿਕ ਹੱਬ ਵਜੋਂ ਡਿਵੈਲਪ ਕੀਤਾ ਜਾ ਰਿਹਾ ਹੈ ਅਤੇ ਇਸ ਰਾਜ ਵਿਚ ਨਿਵੇਸ਼ ਕਰਨ ਲਈ ਉਦਯੋਗਪਤੀਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਇਸੇ ਮਕਸਦ ਨਾਲ ਨਵੀਂ ਦਿੱਲੀ ਵਿਖੇ ਵੱਖ ਵੱਖ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਕੀਤੀ ਅਤੇ ਪੰਜਾਬ ਸਰਕਾਰ ਵਲੋਂ ਪੇਸ਼ ਕੀਤੀਆਂ ਜਾ ਰਹੀਆਂ ਨਵੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ।ਕੈਬਨਿਟ ਮੰਤਰੀ ਵਲੋਂ ਕੀਤੀਆਂ ਗਈਆਂ ਮੀਟਿੰਗਾਂ ਦੌਰਾਨ ਵੱਖ ਵੱਖ ਕੰਪਨੀਆਂ ਦੇ ਮੁੱਖ ਅਧਿਕਾਰੀਆਂ ਨੇ ਪੰਜਾਬ ਸਰਕਾਰ ਦੀਆਂ...
ਪੰਜਾਬ ਸਰਕਾਰ ਵਲੋਂ 14 ਨੂੰ ਮਾਘੀ ਦੀ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵਲੋਂ 14 ਨੂੰ ਮਾਘੀ ਦੀ ਛੁੱਟੀ ਦਾ ਐਲਾਨ

Hot News
ਚੰਡੀਗੜ੍ਹ, 8 ਜਨਵਰੀ : ਪੰਜਾਬ ਸਰਕਾਰ ਵਲੋਂ ਮਾਘੀ ਦੇ ਪਵਿੱਤਰ ਤਿਉਹਾਰ ਮੌਕੇ ਜਿਲਾ ਸ੍ਰੀ ਮੁਕਤਸਰ ਸਾਹਿਬ ਵਿਚ 14 ਜਨਵਰੀ ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਦੌਰਾਨ ਜਿਲਾ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਸਰਕਾਰੀ ਦਫਤਰ, ਬੋਰਡ, ਕਾਰਪੋਰੇਸ਼ਨਾਂ ਦੇ ਦਫਤਰ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ।
ਕੈਬਨਿਟ ਮੰਤਰੀ ਵਲੋਂ ਆਂਗਨਵਾੜੀ ਕੇਂਦਰਾਂ ਦਾ ਦੌਰਾ

ਕੈਬਨਿਟ ਮੰਤਰੀ ਵਲੋਂ ਆਂਗਨਵਾੜੀ ਕੇਂਦਰਾਂ ਦਾ ਦੌਰਾ

Hot News
ਚੰਡੀਗੜ੍ਹ, 8 ਜਨਵਰੀ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਆਮ ਜਨਤਾ ਨੂੰ ਚੰਗੀਆਂ ਸਹੂਲਤਾਂ ਮੁਹਈਆ ਕਰਵਾਉਣ ਲਈ ਅੱਜ ਇਕ ਆਂਗਨਵਾੜੀ ਸੈਂਟਰ ਦਾ ਅਚਨਚੇਤ ਦੌਰਾ ਕੀਤਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਿਲਾ ਬਠਿੰਡਾ ਦੇ ਪਿੰਡ ਭੋਖੜਾ ਵਿਖੇ ਆਂਗਨਵਾੜੀ ਦੇ ਦੌਰੇ ਦੌਰਾਨ ਕਰਵਾਈ ਗਈ ਗ੍ਰੈਫਟੀ ਅਤੇ ਹੋਰ ਸਾਰੇ ਰਿਕਾਰਡ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਬਜ਼ੁਰਗਾਂ ਅਤੇ ਪੈਨਸ਼ਨ ਦੇ ਲਾਭਪਾਤਰੀਆਂ ਨਾਲ ਵੀ ਗੱਲਬਾਤ ਕਰਕੇ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਤੋਂ ਬਾਅਦ ਮੰਤਰੀ ਵਲੋਂ ਪਿੰਡ ਬਾਜਕ ਵਿਖੇ ਲਰੇਗਾ ਦੇ ਸਹਿਯੋਗ ਨਾਲ ਬਣਾਈ ਗਈ ਆਂਗਨਵਾੜੀ ਕੇਂਦਰ ਦੀ ਇਮਾਰਤ ਦਾ ਵੀ ਦੌਰਾ ਕੀਤਾ। ਇਸ ਦੌਰਾਨ ਮਹਿਲਾਵਾਂ ਅਤੇ ਬੱਚਿਆਂ ਨੂੰ ਮਿਲਦੀਆਂ ਸਹੂਲਤਾਂ ਬਾਰੇ ਵੀ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਲਾਭਪਾਤਰੀਆਂ ਵਲੋਂ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦੀ ਪ੍ਰਸੰਸਾ ਕੀਤੀ ਅਤੇ ਤਸੱਲੀ ਪ੍ਰਗਟ ਕੀਤੀ।ਇਸ ਦੌਰਾਨ ਮੰਤਰੀ ਨ...
ਪੰਜਾਬ ਸਕੂਲਾਂ ‘ਚ ਲੱਗਣਗੇ ਨਸ਼ੇ ਬਾਰੇ ਪੀਰੀਅਡ

ਪੰਜਾਬ ਸਕੂਲਾਂ ‘ਚ ਲੱਗਣਗੇ ਨਸ਼ੇ ਬਾਰੇ ਪੀਰੀਅਡ

Hot News
ਚੰਡੀਗੜ੍ਹ, 8 ਜਨਵਰੀ : ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਹੁਣ ਸਕੂਲੀ ਵਿਦਿਆਰਥੀਆਂ ਦੇ ਸਿਲੇਬਸ ਵਿਚ ਨਸ਼ੇ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਪਾਠਕ੍ਰਮ ਸ਼ਾਮਲ ਕੀਤਾ ਜਾ ਰਿਹਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਨਵੇਂ ਸੈਸ਼ਨ 2025–26 ਦੌਰਾਨ ਸਿਲੇਬਸ ਵਿਚ ਸ਼ਾਮਲ ਕੀਤੇ ਜਾ ਰਹੇ ਪਾਠਕ੍ਰਮ ਵਿਚ ਨਸ਼ਿਆਂ ਦੇ ਦੁਰਪ੍ਰਭਾਵਾਂ ਤੋਂ ਇਲਾਵਾ ਇਹ ਜਾਣਕਾਰੀ ਵੀ ਸ਼ਾਮਲ ਕੀਤੀ ਜਾ ਰਹੀ ਹੈ ਕਿ ਨਸ਼ਿਆਂ ਤੋਂ ਦੂਰ ਕਿਵੇਂ ਰਿਹਾ ਜਾ ਸਕਦਾ ਹੈ। ਇਸ ਤੋਂ ਇਲਾਵਾ ਨਸ਼ੇ ਦੇ ਆਦੀ ਵਿਅਕਤੀ ਨੂੰ ਕਿਵੇਂ ਸੁਧਾਰਿਆ ਜਾ ਸਕਦਾ ਹੈ, ਇਸ ਬਾਰੇ ਵੀ ਜਾਣਕਾਰੀ ਪਾਠਕ੍ਰਮ ਵਿਚ ਸ਼ਾਮਲ ਕੀਤੀ ਜਾਵੇਗੀ। ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੌਰਾਨ ਸਿਲੇਬਸ ਵਿਚ ਸ਼ਾਮਲ ਕੀਤੇ ਜਾਣ ਵਾਲੇ ਪਾਠਕ੍ਰਮ ਲਈ ਇਕ ਤਾਲਮੇਲ ਕਮੇਟੀ ਵੀ ਗਠਿਤ ਕੀਤੀ ਗਈ ਹੈ। ਇਸ ਕਮੇਟੀ ਦੀ ਅਗਵਾਈ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਕਰਨਗੇ ਅਤੇ ਮੁੱਖ ਸਕੱਤਰ ਰਾਹੁਲ ਤਿਵਾੜੀ ਨੂੰ ਨੋਡਲ ਅਫਸਰ ਲਗਾਇਆ ਗਿਆ ਹੈ। ਇਸੇ ਮੁਹਿੰਮ ਤਹਿਤ ਹੀ ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਨੂੰ ਟਰੇਨਿੰਗ ਦੇਣ ਲਈ ਮਾਸਟਰ...
ਭਗਵੰਤ ਮਾਨ ਨੇ ਕੀਤੇ ਪੰਜਾਬ ਸਰਕਾਰ ਦਾ ਕੈਲੰਡਰ ਤੇ ਡਾਇਰੀ ਰਿਲੀਜ਼

ਭਗਵੰਤ ਮਾਨ ਨੇ ਕੀਤੇ ਪੰਜਾਬ ਸਰਕਾਰ ਦਾ ਕੈਲੰਡਰ ਤੇ ਡਾਇਰੀ ਰਿਲੀਜ਼

Breaking News
ਚੰਡੀਗੜ੍ਹ, 8 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੇਂ ਸਾਲ ਮੌਕੇ ਪੰਜਾਬ ਸਰਕਾਰ ਵਲੋਂ ਛਾਪਿਆ ਗਿਆ ਸਾਲ 2025 ਦਾ ਕੈਲੰਡਰ ਅਤੇ ਡਾਇਰੀ ਰਿਲੀਜ਼ ਕੀਤੇ। ਸਰਕਾਰ ਵਲੋਂ ਹਰ ਸਾਲ ਨਵੇਂ ਸਾਲ ਦਾ ਕੈਲੰਡਰ ਅਤੇ ਡਾਇਰੀ ਛਾਪੇ ਜਾਂਦੇ ਹਨ। ਕੈਲੰਡਰ ਸਾਰੇ ਸਰਕਾਰੀ ਦਫਤਰਾਂ ਵਿਚ ਲਗਾਇਆ ਜਾਂਦਾ ਹੈ ਅਤੇ ਡਾਇਰੀ ਸਾਰੇ ਸਰਕਾਰੀ ਅਧਿਕਾਰੀਆਂ ਨੂੰ ਦਿੱਤੀ ਜਾਂਦੀ ਹੈ, ਜਿਸ ਵਿਚ ਉਹ ਜਰੂਰੀ ਜਾਣਕਾਰੀ ਨੋਟ ਕਰ ਸਕਣ। ਕੈਲੰਡਰ ਅਤੇ ਡਾਇਰੀ ਵਿਚ ਪੰਜਾਬ ਸਰਕਾਰ ਬਾਰੇ ਮੁੱਖ ਜਾਣਕਾਰੀ ਛਾਪੀ ਜਾਂਦੀ ਹੈ, ਜਿਸ ਵਿਚ ਪੰਜਾਬ ਸੂਬੇ ਬਾਰੇ ਅਤੇ ਪੰਜਾਬ ਦੇ ਵੱਖ ਵੱਖ ਖੇਤਰਾਂ ਬਾਰੇ ਮੁਕੰਮਲ ਜਾਣਕਾਰੀ ਤੋਂ ਇਲਾਵਾ ਅਧਿਕਾਰੀਆਂ, ਮੰਤਰੀਆਂ, ਵਿਧਾਇਕਾਂ, ਉੱਚ ਅਧਿਕਾਰੀਆਂ ਅਤੇ ਅਧਿਕਾਰੀਆਂ ਦੇ ਕੰਟੈਕਟ ਨੰਬਰ ਵੀ ਛਾਪੇ ਜਾਂਦੇ ਹਨ।ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੈਲੰਡਰ ਅਤੇ ਡਾਇਰੀ ਦਾ ਡਿਜ਼ਾਈਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਲੋਂ ਤਿਆਰ ਕੀਤਾ ਗਿਆ ਹੈ। ਇਸ ਦੀ ਪ੍ਰਕਾਸ਼ਨਾ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਵਿਭਾਗ ਪੰਜਾਬ ਸਰਕਾਰ ਵਲੋਂ ਕੀਤੀ ਗਈ ਹੈ। ਇਸ ਮੌਕੇ ਪੰਜਾਬ ਦੇ ਮੁੱਖ ਸਕੱਤ...
ਵਿੱਤ ਮੰਤਰੀ ਨੇ ਕੀਤੀਆਂ ਮੁਲਾਜ਼ਮ ਯੂਨੀਆਂ ਨਾਲ ਮੀਟਿੰਗਾਂ

ਵਿੱਤ ਮੰਤਰੀ ਨੇ ਕੀਤੀਆਂ ਮੁਲਾਜ਼ਮ ਯੂਨੀਆਂ ਨਾਲ ਮੀਟਿੰਗਾਂ

Hot News
ਚੰਡੀਗੜ੍ਹ, 7 ਜਨਵਰੀ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ ਵੱਖ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ, ਜਿਸ ਵਿਚ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਵਿਸਥਾਰ ਵਿਚ ਚਰਚਾ ਕੀਤੀ ਗਈ।ਵਿੱਤ ਮੰਤਰੀ ਨੇ ਨੇਤਰਹੀਣ ਸੇਵਕ ਸਮਾਜ ਨਾਲ ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਨਿਰਦੇਸ਼ ਜਾਰੀ ਕੀਤੇ ਕਿ ਨੇਤਰਹੀਣਾ ਲਈ ਨਵਾਂ ਸਕੂਲ ਖੋਲ੍ਹਿਆ ਜਾਵੇ। ਇਸ ਤੋਂ ਇਲਾਵਾ ਲੁਧਿਆਣਾ ਵਿਖੇ ਨੇਤਰਹੀਣਾ ਦੇ ਸਕੂਲ ਦੇ ਸਟਾਫ ਦੀ ਗਿਣਤੀ ਵਧਾਈ ਜਾਵੇ ਅਤੇ ਉਥੇ ਹੋਰ ਲੋੜੀਂਦੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾਣ।ਇਸੇ ਤਰਾਂ ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਬਾਰੇ ਸਰਕਾਰ ਵਲੋਂ ਜਲਦੀ ਹੀ ਫੈਸਲਾ ਲਿਆ ਜਾਵੇਗਾ। ਇਨ੍ਹਾਂ ਮੰਗਾਂ ਬਾਰੇ ਕੈਬਨਿਟ ਕਮੇਟੀ ਦੀ ਅਗਲੀ ਮੀਟਿੰਗ ਵਿਚ ਵਿਚਾਰ ਚਰਚਾ ਕੀਤੀ ਜਾਵੇਗੀ।ਇਸੇ ਤਰਾਂ ਵਿੱਤ ਮੰਤਰੀ ਨੇ ਬੇਰੁਜਗਾਰ ਸਾਂਝਾ ਮੋਰਚਾ, ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਅਤੇ ਕੰਪਿਊਟਰ ਅਧਿਆਪਕ ਯੂਨੀਅਨ ਨ...