ਪੰਜਾਬ ਸਰਕਾਰ ਨੇ ਜੀਐਸਟੀ ਰਿਫੰਡਾਂ ਵਿੱਚ ਤੇਜ਼ੀ ਲਿਆਂਦੀ, ਜੁਲਾਈ ਵਿੱਚ 241.17 ਕਰੋੜ ਰੁਪਏ ਕੀਤੇ ਮਨਜ਼ੂਰ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 1 ਅਗਸਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਬਕਾਇਆ ਪਏ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਰਿਫੰਡ ਦੀਆਂ ਅਰਜ਼ੀਆਂ 'ਤੇ ਕਾਰਵਾਈ ਕਰਨ ਵਿੱਚ ਵੱਡੀ ਕਾਰਵਾਈ ਕਰਦਿਆਂ ਜੁਲਾਈ ਮਹੀਨੇ ਵਿੱਚ 1,408 ਅਰਜ਼ੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਨ੍ਹਾਂ ਦਾ ਕੁੱਲ ਰਿਫੰਡ 241.17 ਕਰੋੜ ਰੁਪਏ ਬਣਦਾ ਹੈ।
ਇੱਥੇ ਇੱਕ ਪ੍ਰੈਸ ਕਾਂਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਰੋਬਾਰੀਆਂ ਲਈ ਰਿਫੰਡ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਦੇ ਯਤਨਾਂ ਸਦਕਾ 31 ਜੁਲਾਈ, 2025 ਤੱਕ ਸੂਬੇ ਵੱਲੋਂ ਪਿਛਲੇ ਬਕਾਏ ਦੇ ਇੱਕ ਵੱਡਾ ਹਿੱਸੇ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 30 ਜੂਨ, 2025 ਤੱਕ 3,452 ਪੈਂਡਿੰਗ ਰਿਫੰਡ ਅਰਜ਼ੀਆਂ ਸਨ, ਜਿਨ੍ਹਾਂ ਦੀ ਕੁੱਲ ਰਕਮ 832.93 ਕਰੋੜ ਰੁਪਏ ਸੀ। ਉਨ੍ਹਾਂ ਖੁਲਾਸਾ ਕੀਤਾ ਕਿ ਜੁਲਾਈ ਵਿੱਚ 241.17 ਕਰੋੜ ਰੁਪਏ ਦੇ ਰਿਫੰਡ ਨੂੰ ਮਨਜ਼ੂਰੀ ਦਿੱਤੀ ਗਈ, ਜਿਸ ਵਿੱਚੋਂ 57 ਕਰੋੜ ਰੁਪਏ ਸਟੇਟ ਜੀਐਸਟੀ (ਐ...







