ਪੰਜਾਬ ਸਰਕਾਰ ਵੱਲੋਂ 9ਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਉੱਚ-ਪੱਧਰੀ ਮੀਟਿੰਗ
ਸ੍ਰੀ ਅਨੰਦਪੁਰ ਸਾਹਿਬ, 30 ਜੁਲਾਈ : ਨੌਵੇਂ ਪਾਤਸ਼ਾਹ “ਹਿੰਦ ਦੀ ਚਾਦਰ” ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਚਾਰ ਧਾਰਮਿਕ ਯਾਤਰਾਵਾਂ ਅਤੇ ਵੱਡੇ ਸਮਾਗਮ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਲਈ ਅੱਜ ਵਿਰਾਸਤ-ਏ-ਖਾਲਸਾ ਵਿੱਚ ਹੋਈ ਪਲੇਠੀ ਮੀਟਿੰਗ ਵਿੱਚ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ, ਜੋ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਨ, ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ, ਕੈਬਨਿਟ ਮੰਤਰੀ ਸ. ਤਰੁਣਪ੍ਰੀਤ ਸਿੰਘ ਸੌਂਦ ਅਤੇ ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਕਰਵਾਏ ਜਾਣ ਵਾਲੇ ਧਾਰਮਿਕ ਸਮਾਗਮਾਂ ਦੀ ਰੂਪ-ਰੇਖਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੇ ਨਾਲ ਸੈਰ ਸਪਾਟਾ ਵਿਭਾਗ ਦੇ ਐਡਵਾਈਜਰ ਸ੍ਰੀ ਦੀਪਕ ਬਾਲੀ ਅਤੇ ਸੈਰ ਸਪਾਟਾ ਵਿਭਾਗ ਦੇ ਸਕੱਤਰ ਡਾ. ਅਭਿਨਵ ਤ੍ਰਿਖਾ ਵੀ ਮੋਜੂਦ ਸਨ। ਉਨ੍ਹਾਂ ਨੇ ਜਿਲ੍ਹਾ ਪ੍ਰਸਾਸ਼ਨ ਅਤੇ ਵੱਖ ਵੱਖ ਵਿਭਾਗਾ ਦੇ ਅਧਿਕਾਰੀਆਂ ਨੂੰ ਸਮੁੱਚੇ ਪ੍ਰੋਗਰਾਮ ਬਾਰੇ ਵਿਸਥਾਰ ਨਾਲ ਜਾਣਕਾਰੀ...








