Friday, May 22Malwa News
Shadow

Tag: hot news

ਜਸਵੀਰ ਸਿੰਘ ਗੜ੍ਹੀ ਆਪਣੇ ਨਿਊਜ਼ੀਲੈਂਡ ਦੌਰੇ ਤੋਂ ਵਾਪਸ ਪਰਤੇ

ਜਸਵੀਰ ਸਿੰਘ ਗੜ੍ਹੀ ਆਪਣੇ ਨਿਊਜ਼ੀਲੈਂਡ ਦੌਰੇ ਤੋਂ ਵਾਪਸ ਪਰਤੇ

Hot News
ਚੰਡੀਗੜ੍ਹ , 29 ਜੁਲਾਈ: ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜੀ ਆਪਣਾ 27 ਦਿਨਾਂ ਨਿਊਜ਼ੀਲੈਂਡ ਦਾ ਦੌਰੇ  ਉਪਰੰਤ ਅੱਜ ਵਤਨ ਪਰਤ ਆਏ ਹਨ । ਸਰਦਾਰ ਗੜ੍ਹੀ 30 ਜੁਲਾਈ 2025 ਨੂੰ ਪੰਜਾਬ ਸਿਵਲ ਸਕੱਤਰੇਤ, ਸੈਕਟਰ 1,  ਚੰਡੀਗੜ੍ਹ ਵਿਖੇ ਲੋਕਾਂ ਦੀਆਂ ਸ਼ਿਕਾਇਤਾਂ ਸੁਨਣਗੇ। ਆਪਣੀ ਇਸ ਨਿਊਜ਼ੀਲੈਂਡ ਫ਼ੇਰੀ ਦੌਰਾਨ ਜਸਵੀਰ ਸਿੰਘ ਗੜੀ ਵੱਲੋਂ ਨਿਊਜੀਲੈਂਡ ਦੇ ਜ਼ਿਆਦਾਤਰ ਇਲਾਕਿਆਂ ਦਾ ਦੌਰਾ ਕੀਤਾ ਗਿਆ।  ਇਸ ਫੇਰੀ ਉਨ੍ਹਾਂ ਆਕਲੈਂਡ, ਹਮਿੰਲਟਨ ਵਿੱਚ ਵਸਦੇ ਪੰਜਾਬੀਆਂ ਨਾਲ ਮੁਲਾਕਾਤ ਕਰਨ ਤੋਂ  ਨੈਸ਼ਨਲ ਪਾਰਟੀ ਦੇ ਮੈਂਬਰ ਪਾਰਲੀਮੈਂਟ ਕੈਮਰੂਨ ਬਰਾਊਨ ਅਤੇ ਵਿਰੋਧੀ ਧਿਰ ਦੇ ਸੀਨੀਅਰ ਮੈਂਬਰ ਪਾਰਲੀਮੈਂਟ ਫਿੱਲ ਟਿਫੋਰਡ ਨਾਲ ਵਿਸ਼ੇਸ਼ ਤੌਰ ਤੇ ਮੁਲਾਕਾਤ ਕਰਕੇ ਪੰਜਾਬੀਆਂ ਦੀਆਂ ਮੁਸ਼ਕਲਾਂ ਨੂੰ ਸਾਂਝਾ ਕੀਤਾ।...
ਅੰਮ੍ਰਿਤਸਰ ਵਿੱਚ ਪਾਕਿਸਤਾਨੀ ਤਸਕਰ ਦਾ ਗੁਰਗਾ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਪਾਕਿਸਤਾਨੀ ਤਸਕਰ ਦਾ ਗੁਰਗਾ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਾਬੂ

Hot News
ਚੰਡੀਗੜ੍ਹ/ਅੰਮ੍ਰਿਤਸਰ, 29 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਇੱਕ ਕਾਰਕੁਨ ਜੋ ਪਾਕਿਸਤਾਨ ਅਧਾਰਿਤ ਤਸਕਰ ਦੇ ਇਸ਼ਾਰਿਆਂ ‘ਤੇ ਕੰਮ ਕਰਦਾ ਸੀ, ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਭਰਤਪ੍ਰੀਤ ਸਿੰਘ ਵਾਸੀ ਦੇ ਪਿੰਡ ਮਾੜੀ ਮੇਘਾ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਪੰਜ ਆਧੁਨਿਕ ਪਿਸਤੌਲ - ਦੋ 9 ਐਮਐਮ, ਦੋ .30 ਬੋਰ ਅਤੇ ਇੱਕ .32 ਬੋਰ - ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਖੇਪਾਂ ਦੀ ਡਿਲੀਵਰੀ ਲਈ ਵਰਤੀ ਜਾ ਰਹੀ ਉਸ ਦੀ ਸਪਲੈਂਡਰ ਮੋਟਰਸਾਈਕਲ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਸਲਿਆਂ ਦੇ ਹੱਲ ਲਈ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਸਲਿਆਂ ਦੇ ਹੱਲ ਲਈ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

Hot News
ਚੰਡੀਗੜ੍ਹ, 29 ਜੁਲਾਈ ਮੁਲਾਜ਼ਮਾਂ ਦੇ ਮੁੱਦਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਪੰਜਾਬ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਤਿੰਨ ਮੁਲਾਜ਼ਮ ਜਥੇਬੰਦੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਬਾਰੇ ਵਿਚਾਰ-ਵਟਾਂਦਰਾ ਕਰਨ ਅਤੇ ਹੱਲ ਕੱਢਣ ਲਈ ਉਸਾਰੂ ਮੀਟਿੰਗਾਂ ਕੀਤੀਆਂ। ਵਿੱਤ ਮੰਤਰੀ ਦੇ ਪੰਜਾਬ ਸਿਵਲ ਸਕੱਤਰੇਤ ਸਥਿਤ ਦਫ਼ਤਰ ਵਿਖੇ ਹੋਈਆਂ ਇਨ੍ਹਾਂ ਮੀਟਿੰਗਾਂ ਵਿੱਚ ਬੇਰੋਜ਼ਗਾਰ ਪੀ.ਐਸ.ਟੀ.ਈ.ਟੀ. ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਪੰਜਾਬ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਐਂਡ ਲੇਬਰ ਯੂਨੀਅਨ, ਅਤੇ ਪੀ.ਡਬਲਯੂ.ਡੀ. ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਬੇਰੋਜ਼ਗਾਰ ਪੀ.ਐਸ.ਟੀ.ਈ.ਟੀ. ਪਾਸ ਆਰਟ ਐਂਡ ਕਰਾਫਟ ਸੰਘਰਸ਼ ਯੂਨੀਅਨ ਨਾਲ ਗੱਲਬਾਤ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨੂੰ ਨਿਰਦੇਸ਼ ਜਾਰੀ ਕੀਤੇ ਕਿ ਇਸ ਯੂਨੀਅਨ ਸਮੇਤ ਸਾਰੀਆਂ ਸਬੰਧਤ ਯੂਨੀਅਨਾਂ ਦੀ ਸਾਂਝੀ ਮੀਟਿੰਗ ਸੱਦ ਕੇ ਸਾਂਝੇ ਘੱਟੋ-ਘੱਟ ਪ੍ਰੋਗਰਾਮ ਤਹਿਤ ਇੱਕ ਪ੍ਰਸਤ...
ਫਰੀਦਕੋਟ ‘ਚ 20 ਸਾਲ ਬਾਅਦ ਮੁੜ ਸ਼ੁਰੂ ਹੋਇਆ ਖਾਦ ਦਾ ਰੇਲ ਰੈਕ , ਵਿਧਾਇਕ ਸੇਖੋਂ ਨੇ ਕੀਤੀ ਸ਼ੁਰੂਆਤ

ਫਰੀਦਕੋਟ ‘ਚ 20 ਸਾਲ ਬਾਅਦ ਮੁੜ ਸ਼ੁਰੂ ਹੋਇਆ ਖਾਦ ਦਾ ਰੇਲ ਰੈਕ , ਵਿਧਾਇਕ ਸੇਖੋਂ ਨੇ ਕੀਤੀ ਸ਼ੁਰੂਆਤ

Local
ਫਰੀਦਕੋਟ, 29 ਜੁਲਾਈ () ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਲਗਭਗ 20 ਸਾਲ ਬਾਅਦ ਫਰੀਦਕੋਟ ਰੇਲਵੇ ਸਟੇਸ਼ਨ 'ਤੇ ਖਾਦ ਦਾ ਰੈਕ ਮੁੜ ਸ਼ੁਰੂ ਕੀਤਾ ਗਿਆ ਹੈ। ਇਸ ਰੈਕ ਦੀ ਸ਼ੁਰੂਆਤ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਕੀਤੀ ਗਈ। ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਪਹਿਲਾਂ ਸੁਸਾਇਟੀਆਂ ਅਤੇ ਆੜਤੀਆਂ ਨੂੰ ਕੋਟਕਪੂਰਾ, ਮੁਕਤਸਰ ਅਤੇ ਫਿਰੋਜ਼ਪੁਰ ਤੋਂ ਖਾਦ ਲਿਆਉਣੀ ਪੈਂਦੀ ਸੀ, ਜਿਸ ਕਾਰਨ ਨਾ ਸਿਰਫ਼ ਵਾਧੂ ਖਰਚਾ ਹੁੰਦਾ ਸੀ, ਸਗੋਂ ਸਮਾਂ ਵੀ ਬਹੁਤ ਜ਼ਾਇਆ ਹੁੰਦਾ ਸੀ। ਹੁਣ ਖਾਦ ਦਾ ਰੈਕ ਫਰੀਦਕੋਟ ਰੇਲਵੇ ਸਟੇਸ਼ਨ 'ਤੇ ਆਉਣ ਕਾਰਨ ਸਿੱਧੀ ਖਾਦ ਇਥੇ ਉਤਰੇਗੀ, ਜਿਸ ਨਾਲ ਖੇਤੀਬਾੜੀ ਲਈ ਖਾਦ ਦੀ ਲਗਾਤਾਰ ਉਪਲਬਧਤਾ ਬਣੀ ਰਹੇਗੀ। ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਅੱਜ ਆਏ ਰੈਕ ਵਿੱਚ ਲਗਭਗ 35 ਹਜ਼ਾਰ ਖਾਦ ਦੇ ਗੱਟੇ ਪਹੁੰਚੇ ਹਨ ਅਤੇ ਜਲਦੀ ਹੀ ਡੀ.ਏ.ਪੀ. ਖਾਦ ਦਾ ਰੈਕ ਵੀ ਫਰੀਦਕੋਟ ਵਿਖੇ ਆਵੇਗਾ। ਉਨ੍ਹਾਂ ਕਿਹਾ ਕਿ ਖਾਦ ਦੀ ਉਪਲਬਧਤਾ ਸਾਰ...
ਕਿੱਕ ਬਾਕਸਿੰਗ ਦੀ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਚਮਕੇ ਬਰਨਾਲਾ ਦੇ ਖਿਡਾਰੀ, 3 ਸੋਨ ਤਗ਼ਮੇ, 2 ਚਾਂਦੀ ਦੇ ਤਗ਼ਮੇ ਜਿੱਤੇ

ਕਿੱਕ ਬਾਕਸਿੰਗ ਦੀ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਚਮਕੇ ਬਰਨਾਲਾ ਦੇ ਖਿਡਾਰੀ, 3 ਸੋਨ ਤਗ਼ਮੇ, 2 ਚਾਂਦੀ ਦੇ ਤਗ਼ਮੇ ਜਿੱਤੇ

Local
ਬਰਨਾਲਾ, 29 ਜੁਲਾਈ          ਛੱਤੀਸਗੜ੍ਹ ਦੇ ਰਾਇਪੁਰ ਵਿੱਚ ਪਿਛਲੇ ਦਿਨੀਂ ਹੋਈ ਹੋਈ ਸੀਨੀਅਰ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿਚ ਜ਼ਿਲ੍ਹਾ ਬਰਨਾਲਾ ਦੇ ਖਿਡਾਰੀਆਂ ਨੇ ਬਾਜ਼ੀ ਮਾਰੀ ਹੈ। ਜ਼ਿਲ੍ਹਾ ਬਰਨਾਲਾ ਦੀ ਝੋਲੀ 3 ਸੋਨ ਤਗ਼ਮੇ ਅਤੇ 2 ਚਾਂਦੀ ਦੇ ਤਗ਼ਮੇ ਪਏ ਹਨ। ਇਨ੍ਹਾਂ ਵਿਚੋਂ ਕਿੱਕ ਬਾਕਸਿੰਗ ਕੋਚ ਸਮੇਤ 2 ਦੀ ਚੋਣ ਵਿਸ਼ਵ ਚੈਂਪੀਅਨਸ਼ਿਪ ਲਈ ਹੋਈ ਹੈ।   ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਇਨ੍ਹਾਂ ਖਿਡਾਰੀਆਂ ਦਾ ਆਪਣੇ ਦਫ਼ਤਰ ਵਿਖੇ ਸਨਮਾਨ ਕੀਤਾ ਅਤੇ ਆਉਂਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਓਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਲਈ ਬਹੁਤ ਮਾਣ ਵਾਲੀ ਗੱਲ ਹੈ ਕਿਕਿੱਕ ਬਾਕਸਿੰਗ ਖਿਡਾਰੀਆਂ ਨੇ ਕੌਮੀ ਪੱਧਰ 'ਤੇ ਮੱਲਾਂ ਮਾਰੀਆਂ ਹਨ।           ਜ਼ਿਲ੍ਹਾ ਖੇਡ ਅਫ਼ਸਰ ਬਰਨਾਲਾ ਮੈਡਮ ਉਮੇਸ਼ਵਰੀ ਸ਼ਰਮਾ ਨੇ ਦੱਸਿਆ ਕਿ ਖੇਡ ਵਿਭਾਗ ਬਰਨਾਲਾ ਦੇ ਕੋਚ ਜਸਪ੍ਰੀਤ ਸਿੰਘ ਨੇ ਇਸ ਨੈਸ਼ਨਲ ਚੈਂਪੀਅਨਸ਼ਿਪ ਵਿੱਚ 91+ ਕਿਲੋ ਭਾਰ ਵਰਗ ਵਿੱਚ ਸੋਨ ਤਗ਼ਮਾ ਹਾਸਲ ਕੀਤਾ ਹੈ। ਅਕਾਸ਼ਦੀਪ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਬਡਬਰ ਨੇ 91 ਕਿਲੋ ਭਾਰ ਵਰਗ ਵਿੱਚ ਸੋਨ ਤਗ਼ਮਾ ਜਿੱਤਿਆ ...
ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਵਾਂਗੇ-ਵਿਧਾਇਕ ਐਡਵੋਕੈਟ ਅਮਰਪਾਲ ਸਿੰਘ

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਵਾਂਗੇ-ਵਿਧਾਇਕ ਐਡਵੋਕੈਟ ਅਮਰਪਾਲ ਸਿੰਘ

Local
ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ), 29 ਜੁਲਾਈ (     ) ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਨੂੰ ਖਤਮ ਕਰਕੇ ਰੰਗਲਾ ਪੰਜਾਬ ਦੀ ਸਿਰਜਣਾ ਲਈ ਆ ਰਹੇ ਸਾਰਥਿਕ ਨਤੀਜਿਆਂ ਵਜੋਂ ਪੰਜਾਬ ਦੇ ਨੌਜਵਾਨਾਂ ਦੀ ਸਿਹਤਮੰਦ ਸੋਚ ਤੇ ਸੁਚੱਜੀ ਜਿੰਦਗੀ ਜਿਊਣ ਸਬੰਧੀ ਉਸਾਰੂ ਤਬਦੀਲੀ ਆਈ ਹੈ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹੋ ਰਹੀਆਂ ‘ਨਸ਼ਾ ਮੁਕਤੀ ਜਾਗਰੂਕਤਾ ਯਾਤਰਾਵਾਂ’ ਤੋਂ ਪ੍ਰੇਰਿਤ ਹੋ ਕੇ ਲੋਕ ਨਸ਼ਿਆਂ ਤੋਂ ਕਿਨਾਰਾ ਕਰਨ ਲਈ ਅੱਗੇ ਆ ਰਹੇ ਹਨ। ਉਨਾਂ ਪਿੰਡ ਕੋਟਲਾ ਬੱਝਾ ਸਿੰਘ ਵਿਖੇ ਕੀਤੀ ‘ਨਸ਼ਾ ਮੁਕਤੀ ਯਾਤਰਾ’ ਦੌਰਾਨ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਖਾਤਮੇ ਲਈ ਅੱਗੇ ਆਉਣ ਦੀ ਅਪੀਲ ਕਰਦਿਆਂ ਸਹੁੰ ਵੀ ਚੁਕਾਈ। ਵਿਧਾਇਕ ਅਮਰਪਾਲ ਸਿੰਘ ਨੇ ਕਿਹਾ ਕਿ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੇ ਪਿੰਡ ਵਿੱਚ ਨਸ਼ਿਆਂ ਵ...
ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 09 ਦੇ ਵਾਸੀਆਂ ਨੂੰ ਨਸ਼ਿਆਂ ਖਿਲਾਫ ਕੀਤਾ ਜਾਗਰੂਕ 

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 09 ਦੇ ਵਾਸੀਆਂ ਨੂੰ ਨਸ਼ਿਆਂ ਖਿਲਾਫ ਕੀਤਾ ਜਾਗਰੂਕ 

Local
ਬਟਾਲਾ, 29 ਜੁਲਾਈ (   ) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਲੋਕਾਂ ਨੂੰ ਨਸ਼ਿਆਂ ਦੇ ਖਿਲਾਫ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਉਨਾਂ ਨੇ ਵਾਰਡ ਨੰਬਰ 09 ਵਿਖੇ ‘ਨਸ਼ਾ ਮੁਕਤੀ ਯਾਤਰਾ’ ਤਹਿਤ ਲੋਕਾਂ ਨੂੰ ਨਸ਼ਿਆਂ ਖਿਲਾਫ ਲਾਮਬੰਦ ਕਰਦਿਆਂ ਨਸ਼ਿਆਂ ਖਿਲਾਫ ਇੱਕਜੁੱਟ ਹੋ ਕੇ ਲੜਨ ਦੀ ਸਹੁੰ ਚੁਕਾਈ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਜੇਕਰ ਤੁਹਾਡੇ ਕਿਸੇ ਵੀ ਵਾਰਡ ਵਿੱਚ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਹ ਬੇਝਿਜਕ ਹੋ ਕੇ ਪੁਲਿਸ ਪ੍ਰਸ਼ਾਸਨ, ਉਨਾਂ ਨੂੰ ਜਾਂ ਫਿਰ ਪੰਜਾਬ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 97791-00200 ਤੇ ਇਤਲਾਹ ਕਰਨ। ਸੂਚਨਾ ਦੇਣ ਵਾਲੇ ਦਾ ਨਾਮ ਤੇ ਪਹਿਚਾਣ ਗੁਪਤ ਰੱਖੀ ਜਾਵੇਗੀ! ਉਨਾਂ ਕਿਹਾ ਕਿ ਜੋ ਲੋਕ ਕਿਸੇ ਕਾਰਨ ਨਸ਼ਿਆਂ ਦੀ ਭੈੜੀ ਗ੍ਰਿਫਤ ਵਿੱਚ ਆ ਗਏ ਹਨ, ਉਨਾਂ ਦਾ...
ਨੋਵੇਂ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਰਸੋਈ ਨਗਰੀ ਦਾ ਕੋਨਾ ਕੋਨਾ ਲਿਸ਼ਕਾਇਆ ਜਾਵੇਗਾ- ਹਰਜੋਤ ਸਿੰਘ ਬੈਂਸ

ਨੋਵੇਂ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਰਸੋਈ ਨਗਰੀ ਦਾ ਕੋਨਾ ਕੋਨਾ ਲਿਸ਼ਕਾਇਆ ਜਾਵੇਗਾ- ਹਰਜੋਤ ਸਿੰਘ ਬੈਂਸ

Hot News
ਚੰਡੀਗੜ੍ਹ / ਸ੍ਰੀ ਅਨੰਦਪੁਰ ਸਾਹਿਬ 28 ਜੁਲਾਈ  ਨੋਵੇਂ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਰਸੋਈ ਨਗਰੀ ਸ੍ਰੀ ਅਨੰਦਪੁਰ ਸਾਹਿਬ ਦਾ ਕਣ ਕਣ ਸਾਫ ਸੁਥਰਾ ਕਰਨ ਲਈ ਹਰ ਵਾਰਡ, ਸੜਕ, ਗਲੀ, ਚੁਗਿੰਰਦੇ ਵਿੱਚ ਸਫਾਈ ਅਭਿਆਨ ਚਲਾਇਆ ਜਾਵੇਗਾ। ਗੁਰੂ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਸਮੁੱਚਾ ਇਲਾਕਾ ਪੂਰੀ ਤਰਾਂ ਸਵੱਛ ਰੱਖਿਆ ਜਾਵੇਗਾ, ਇਸ ਦੇ ਲਈ ਨਗਰ ਕੋਂਸਲ ਤੋ ਇਲਾਵਾ ਹੋਰ ਵੱਖ ਵੱਖ ਵਿਭਾਗਾਂ ਦੀਆਂ ਡਿਊਟੀਆਂ ਦੇ ਨਾਲ ਨਾਲ ਸਥਾਨਕ ਵਾਸੀਆਂ ਤੋਂ ਵੀ ਇਸ ਨਗਰ ਨੂੰ ਸਵੱਛ ਰੱਖਣ ਲਈ ਸਹਿਯੋਗ ਲਿਆ ਜਾਵੇਗਾ। ਹਫਤਾਵਾਰੀ ਮੈਗਾ ਸਫਾਈ ਅਭਿਆਨ ਚਲਾ ਕੇ ਗੁਰੂ ਨਗਰੀ ਦਾ ਕੋਨਾ ਕੋਨਾ ਲਿਸ਼ਕਾਇਆ ਜਾਵੇਗਾ।   ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਨੇ ਅੱਜ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਸੁਰੂ ਕੀਤੀ ਸਫਾਈ ਮੁਹਿੰਮ ਦੌਰਾਨ ਸਥਾਨਕ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਮਾਗਮਾ...
ਮੁੱਖ ਮੰਤਰੀ ਨੇ ਸ਼ਹੀਦ ਏ.ਐਸ.ਆਈ. ਧਨਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਮੁੱਖ ਮੰਤਰੀ ਨੇ ਸ਼ਹੀਦ ਏ.ਐਸ.ਆਈ. ਧਨਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

Hot News
ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 28 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਊਟੀ ਦੌਰਾਨ ਸ਼ਹੀਦ ਹੋਏ ਏ.ਐਸ.ਆਈ. ਧਨਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਮੁੱਖ ਮੰਤਰੀ ਨੇ ਦੇਸ਼ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਦੇ ਸਤਿਕਾਰ ਵਜੋਂ ਸ਼ਹੀਦ ਏ.ਐਸ.ਆਈ. ਧਨਵੰਤ ਸਿੰਘ ਦੇ ਪਰਿਵਾਰ ਨੂੰ ਚੈੱਕ ਸੌਂਪਿਆ। ਉਨ੍ਹਾਂ ਕਿਹਾ ਕਿ ਏ.ਐਸ.ਆਈ. ਧਨਵੰਤ ਸਿੰਘ ਨੇ 18 ਜਨਵਰੀ, 2025 ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਨਿਮਾਣੇ ਜਿਹੇ ਉਪਰਾਲੇ ਨਾਲ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਿਸ ਅਫ਼ਸਰ ਦੇ ਅਥਾਹ ਯੋਗਦਾਨ ਪ੍ਰਤੀ ਸ਼ੁਕਰਗੁਜ਼ਾਰ ਪ੍ਰਗਟ ਕਰਦੀ ਹੈ। ਮਾਤ ਭੂਮੀ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹਨਾਂ ਪਰਿਵਾਰਾਂ ਦੀ ਸਹਾਇਤਾ ਕਰਨਾ ਪੰਜਾਬ ਸਰਕਾਰ ਦਾ ਮੁਢਲਾ ਫਰਜ...
ਨਸ਼ਿਆਂ ਵਿਰੁੱਧ ਜੰਗ ਦਾ ਨਵਾਂ ਅਧਿਆਇ: ਪੰਜਾਬ ਨਸ਼ਾ ਰੋਕਥਾਮ ਪਾਠਕ੍ਰਮ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣੇਗਾ

ਨਸ਼ਿਆਂ ਵਿਰੁੱਧ ਜੰਗ ਦਾ ਨਵਾਂ ਅਧਿਆਇ: ਪੰਜਾਬ ਨਸ਼ਾ ਰੋਕਥਾਮ ਪਾਠਕ੍ਰਮ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣੇਗਾ

Hot News
ਚੰਡੀਗੜ੍ਹ, 28 ਜੁਲਾਈ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਪੰਜਾਬ ਦੀ ਜੰਗ ਇੱਕ ਅਹਿਮ ਮੋੜ ਉੱਤੇ ਪਹੁੰਚ ਗਈ ਹੈ ਅਤੇ ਸੂਬਾ ਸਰਕਾਰ ਵੱਲੋਂ ਵਿੱਢੀ ਗਈ "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਦੇ ਤੀਜੇ ਪੜਾਅ ਦੇ ਹਿੱਸੇ ਵਜੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਨਿਵੇਕਲਾ ਨਸ਼ਾ ਰੋਕਥਾਮ ਪਾਠਕ੍ਰਮ ਸ਼ੁਰੂ ਕੀਤਾ ਜਾ ਰਿਹਾ ਹੈ। ਅੱਜ ਸ਼ਾਮ ਨੂੰ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ 1 ਅਗਸਤ ਨੂੰ ਫਾਜ਼ਿਲਕਾ ਜ਼ਿਲ੍ਹੇ ਦੇ ਅਰਨੀਵਾਲਾ ਵਿਖੇ ਸੂਬਾ ਪੱਧਰੀ ਨਸ਼ਾ ਰੋਕਥਾਮ ਪਾਠਕ੍ਰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਪਾਠਕ੍ਰਮ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਅਨੋਖਾ ਪ੍ਰੋਗਰਾਮ ਨੋਬਲ ਪੁਰਸਕਾਰ ਜੇਤੂ ਪ੍ਰੋਫੈਸਰ ਅਭਿਜੀਤ ਬੈਨਰਜੀ ਦੀ ਅਗਵਾਈ ਵਾਲੀ ਸੰਸਥਾ ਜੇ-ਪਾਲ ਸਾਊਥ ਏਸ਼ੀਆ ਦੇ ਸਹਿਯੋਗ ਨਾਲ ਤਿ...