ਗੁਰਦਾਸਪੁਰ ਤੇ ਬਟਾਲਾ ਦੇ ਸਰਕਾਰੀ ਹਸਪਤਾਲਾਂ ਵਿੱਚ ਹਾਰਟ ਅਟੈਕ ਦੌਰਾਨ ਮੁਫ਼ਤ ਜੀਵਨ ਰੱਖਿਅਕ ਇੰਜੈਕਸ਼ਨ ਲਗਾਉਣ ਦੀ ਸਹੂਲਤ ਸ਼ੁਰੂ – ਰਮਨ ਬਹਿਲ
ਗੁਰਦਾਸਪੁਰ, 27 ਜੁਲਾਈ ( ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਦਿੱਤੀਆਂ ਜਾ ਰਹੀਆਂ ਮਿਆਰੀ ਸਿਹਤ ਸੇਵਾਵਾਂ ਦਾ ਲਾਭ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਵਾਸੀਆਂ ਨੂੰ ਵੀ ਮਿਲ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹਸਪਤਾਲ ਬੱਬਰੀ ਗੁਰਦਾਸਪੁਰ ਤੇ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਹਾਰਟ ਅਟੈਕ ਤੋਂ ਬਚਾਉਣ ਵਾਲੇ ਇੰਜੈਕਸ਼ਨਾਂ ਦੀ ਸਹੂਲਤ ਮੁਫ਼ਤ ਮੁਹੱਈਆ ਕਰਵਾਈ ਗਈ ਹੈ, ਜਿਸ ਨਾਲ ਬੀਤੇ ਇੱਕ ਮਹੀਨੇ ਵਿੱਚ 7 ਲੋਕਾਂ ਦੀ ਹਾਰਟ ਅਟੈਕ ਦੌਰਾਨ ਕੀਮਤੀ ਜਾਨ ਬਚਾਈ ਜਾ ਸਕੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹਸਪਤਾਲ ਬੱਬਰੀ ਗੁਰਦਾਸਪੁਰ ਤੇ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਹਾਰਟ ਅਟੈਕ ਤੋਂ ਬਚਾਉਣ ਵਾਲੇ ਇੰਜੈਕਸ਼ਨਾਂ ਦੀ ਸਹੂਲਤ ਉਪਲੱਬਧ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਇਨ੍ਹਾਂ ਦੋਵਾਂ ਹਸਪਤਾਲਾਂ ਵਿੱਚ ਕੋਈ ਹਾਰਟ ਅਟੈਕ ਦਾ ਮਰੀਜ਼ ਆਉਂਦ...








