Saturday, February 14Malwa News
Shadow

Tag: hot news

ਪੀਣ ਵਾਲੇ ਪਾਣੀ ਦੇ 161 ਕਰੋੜ ਦੇ ਬਕਾਏ ਲਈ ਕੇਂਦਰੀ ਮੰਤਰੀ ਨਾਲ ਮੀਟਿੰਗ

ਪੀਣ ਵਾਲੇ ਪਾਣੀ ਦੇ 161 ਕਰੋੜ ਦੇ ਬਕਾਏ ਲਈ ਕੇਂਦਰੀ ਮੰਤਰੀ ਨਾਲ ਮੀਟਿੰਗ

Hot News
ਨਵੀਂ ਦਿੱਲੀ, 10 ਦਸੰਬਰ : ਅੱਜ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਸੀ. ਆਰ. ਪਾਟਿਲਾ ਨਾਲ ਮੀਟਿੰਗ ਕੀਤੀ ਅਤੇ ਪੰਜਾਬ ਦੇ 161 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ। ਜਲ ਜੀਵਨ ਮਿਸ਼ਨ ਸਕੀਮ ਦੇ ਜਾਇਜ਼ੇ ਲਈ ਹੋਈ ਇਸ ਮੀਟਿੰਗ ਵਿਚ ਸ੍ਰੀ ਮੁੰਡੀਆਂ ਨੇ ਜੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹਈਆ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਲਈ ਜਲ ਸਪਲਾਈ ਸਕੀਮਾਂ ਦੀ ਪੂਰਤੀ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਬਕਾਇਆ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ। ਇਸ ਮੀਟਿੰਗ ਵਿਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲ ਕੰਠ ਐਸ ਅਵਹਦ ਅਤੇ ਡਾਇਰੈਕਟਰ ਅਮਿਤ ਤਲਵਾੜ ਵੀ ਹਾਜਰ ਸਨ।...
ਭਗਵੰਤ ਮਾਨ ਨੇ ਪੁੱਟ ਲਿਆ ਕਾਂਗਰਸ ਦਾ ਸਾਬਕਾ ਡਿਪਟੀ ਮੇਅਰ

ਭਗਵੰਤ ਮਾਨ ਨੇ ਪੁੱਟ ਲਿਆ ਕਾਂਗਰਸ ਦਾ ਸਾਬਕਾ ਡਿਪਟੀ ਮੇਅਰ

Breaking News
ਜਲੰਧਰ, 10 ਦਸੰਬਰ : ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਦੇ ਸਾਬਕਾ ਮੇਅਰ ਜਗਦੀਸ਼ ਰਾਜਾ ਅਤੇ ਵਾਰਡ ਨੰਬਰ 65 ਦੀ ਕੌਂਸਲਰ ਅਨੀਤਾ ਰਾਜਾ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾਇਆ। ਜਗਦੀਸ਼ ਰਾਜਾ ਕਾਂਗਰਸ ਪਾਰਟੀ ਦਾ ਸੀਨੀਅਰ ਆਗੂ ਸੀ ਅਤੇ ਕਾਂਗਰਸ ਪਾਰਟੀ ਵਲੋਂ ਹੀ ਜਲੰਧਰ ਦਾ ਮੇਅਰ ਬਣਿਆ ਸੀ। ਅੱਜ ਉਸ ਨੇ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਵਾਰਡ ਨੰਬਰ 64 ਵਿਚੋਂ ਉਸ ਨੇ ਪਹਿਲੀ ਵਾਰ 1991 ਵਿਚ ਕੌਂਸਲਰ ਵਜੋਂ ਚੋਣ ਜਿੱਤੀ ਸੀ। ਇਸੇ ਤਰਾਂ ਅਨੀਤਾ ਰਾਜਾ ਇਸ ਵੇਲੇ ਕੌਂਸਲਰ ਹਨ ਅਤੇ ਇਸ ਤੋਂ ਪਹਿਲਾਂ ਡਿਪਟੀ ਮੇਅਰ ਵੀ ਰਹਿ ਚੁੱਕੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੋਵਾਂ ਆਗੂਆਂ ਦਾ ਪਾਰਟੀ ਵਿਚ ਸਵਾਗਤ ਕੀਤਾ। https://youtu.be/d5JtG9VuoWU...
ਜਲੰਧਰ ‘ਚ ਭਾਜਪਾ ਤੇ ਕਾਂਗਰਸ ਨੂੰ ਵੱਡਾ ਝਟਕਾ : ਸਾਬਕਾ ਕੌਂਸਲਰ ਹੋਏ ਆਪ ‘ਚ ਸ਼ਾਮਲ

ਜਲੰਧਰ ‘ਚ ਭਾਜਪਾ ਤੇ ਕਾਂਗਰਸ ਨੂੰ ਵੱਡਾ ਝਟਕਾ : ਸਾਬਕਾ ਕੌਂਸਲਰ ਹੋਏ ਆਪ ‘ਚ ਸ਼ਾਮਲ

Hot News
ਜਲੰਧਰ, 10 ਦਸੰਬਰ : ਨਗਰ ਨਿਗਮ ਚੋਣਾ ਲਈ ਸ਼ੁਰੂ ਹੋਈ ਸਰਗਰਮੀ ਦੇ ਮੁਢਲੇ ਪੜਾਅ ਵਿਚ ਹੀ ਆਮ ਆਦਮੀ ਪਾਰਟੀ ਨੂੰ ਮਜਬੂਤੀ ਮਿਲਣੀ ਸ਼ੁਰੂ ਹੋ ਗਈ ਹੈ। ਅੱਜ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀਆਂ ਦੇ ਸਾਬਕਾ ਨਗਰ ਕੌਂਸਲਰਾਂ ਸਮੇਤ ਕਈ ਸਥਾਨਕ ਆਗੂਆਂ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।ਜਲੰਧਰ ਦੇ ਵਾਰਡ ਨੰਬਰ 33 ਤੋਂ ਅਰੁਣ ਅਰੋੜਾ ਅਤੇ 62 ਨੰ. ਤੋਂ ਵਿਨੀਤ ਧੀਰ ਨੇ ਆਪ ਦਾ ਪੱਲਾ ਫੜ੍ਹਨ ਦਾ ਐਲਾਨ ਕਰ ਦਿੱਤਾ। ਅਰੁਣ ਅਰੋੜਾ ਕਾਂਗਰਸ ਪਾਰਟੀ ਦਾ ਸਾਬਕਾ ਕੌਂਸਲਰ ਹੈ ਅਤੇ ਵਿਨੀਤ ਧੀਰ ਭਾਰਤੀ ਜਨਤਾ ਪਾਰਟੀ ਦਾ ਸਾਬਕਾ ਕੌਂਸਲਰ ਹੈ। ਇਸੇ ਤਰਾਂ ਵਾਰਡ 55 ਦੇ ਭਾਜਪਾ ਆਗੂ ਅਮਿਤ ਲੁਥਰਾ, ਕੁਲਜੀਤ ਸਿੰਘ ਹੈਪੀ ਅਤੇ ਮੋਹਿਤ ਸੇਠ ਨੇ ਵੀ ਭਾਜਪਾ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਇਨ੍ਹਾਂ ਆਗੂਆਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਜਲੰਧਰ ਵਿਚ ਆਮ ਆਦਮੀ ਪਾਰਟੀ ਨੂੰ ਹਰ ਵਰਗ ਦੇ ਲੋਕਾਂ ਦਾ ਭਰਵਾਂ ਸਮਰੱਥਨ ਮਿਲ ਰਿਹਾ ਹੈ। ਇਸ ਮੌਕੇ ਆਪ ਦੇ ਆਗੂ ਦੀਪਕ ਬਾਲੀ, ਰਾਜਵਿੰਦਰ ਕੌਰ ਥਿਆੜਾ ਵੀ ਹਾਜਰ ਸਨ।...
ਆਪ ਨੇ ਉਮੀਦਵਾਰਾਂ ਦੀ ਚੋਣ ਲਈ ਬਣਾਈਆਂ 9 ਮੈਂਬਰੀ ਕਮੇਟੀਆਂ

ਆਪ ਨੇ ਉਮੀਦਵਾਰਾਂ ਦੀ ਚੋਣ ਲਈ ਬਣਾਈਆਂ 9 ਮੈਂਬਰੀ ਕਮੇਟੀਆਂ

Breaking News
ਚੰਡੀਗੜ੍ਹ, 10 ਦਸੰਬਰ : ਪੰਜਾਬ ਵਿਚ ਕਰਵਾਈਆਂ ਜਾ ਰਹੀਆਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾ ਲਈ ਆਮ ਆਦਮੀ ਪਾਰਟੀ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਅੱਜ ਇਕ ਵਿਸ਼ੇਸ਼ ਮੀਟਿੰਗ ਕੀਤੀ ਜਿਸ ਵਿਚ ਪਾਰਟੀ ਦੇ ਜਿਲਾ ਪ੍ਰਧਾਨਾਂ ਤੋਂ ਇਲਾਵਾ ਸਟੇਟ ਦੇ ਆਹੁਦੇਦਾਰ, ਵਿਧਾਇਕ, ਮੰਤਰੀ ਅਤੇ ਸੀਨੀਅਰ ਆਗੂ ਸ਼ਾਮਲ ਹੋਏ।ਇਸ ਮੌਕੇ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਚੋਣਾ ਲਈ ਉਮੀਦਵਾਰਾਂ ਦੀ ਚੋਣ ਬਹੁਤ ਹੀ ਮੈਰਿਟ ਦੇ ਆਧਾਰ 'ਤੇ ਪੂਰੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦੇ ਆਗੂਆਂ ਵਲੋਂ ਚੋਣਾ ਲੜਨ ਲਈ ਦਿਖਾਇਆ ਜਾ ਰਿਹਾ ਉਤਸ਼ਾਹ ਦੱਸ ਰਿਹਾ ਹੈ ਕਿ ਇਨ੍ਹਾਂ ਚੋਣਾ ਵਿਚ ਪਾਰਟੀ ਦੀ ਜਿੱਤ ਯਕੀਨੀ ਹੈ।ਅਮਨ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਵਿਚ ਜਿੱਤ ਲਈ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਜਨਰਲ ਸਕੱਤਰ ਡਾ. ਸੰਦੀਪ ਪਾਠਕ ਦੀ ਅਗਵਾਈ ਹੇਠ ਪੰਜਾਬ ਨੂੰ 10 ਜੋਨਾਂ ਵਿਚ ਵੰਡਿਆ ਗਿਆ ਹੈ। ਉਮੀਦਵਾਰਾਂ ਦੀ ਚੋਣ ਲਈ ਇਸ ਪ੍ਰਕਿਰਿਆ ਦੀ ਨਿਗਰਾਨੀ ਹਰੇਕ ਜ਼ੋਨ ਵਿਚ 9 ਮੈਂਬਰੀ ਕਮੇਟੀ ਕਰੇ...
ਭਗਵੰਤ ਮਾਨ ਨੇ ਕੀਤਾ ਜਲਦੀ 1754 ਹੋਰ ਸਰਕਾਰੀ ਨੌਕਰੀਆਂ ਲਈ ਭਰਤੀ ਦਾ ਐਲਾਨ

ਭਗਵੰਤ ਮਾਨ ਨੇ ਕੀਤਾ ਜਲਦੀ 1754 ਹੋਰ ਸਰਕਾਰੀ ਨੌਕਰੀਆਂ ਲਈ ਭਰਤੀ ਦਾ ਐਲਾਨ

Breaking News
ਚੰਡੀਗੜ੍ਹ, 10 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਅੰਗਹੀਣ ਵਿਅਕਤੀਆਂ ਲਈ ਖਾਲੀ ਪਈਆਂ 1754 ਅਸਾਮੀਆਂ ਨੂੰ ਜਲਦੀ ਹੀ ਭਰ ਦਿੱਤਾ ਜਾਵੇਗਾ।ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਸਮਾਜਿਕ ਨਿਆਂ ਅਤੇ ਬਾਲ ਭਲਾਈ ਵਿਭਾਗ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵੱਖ ਵੱਖ ਵਿਭਾਗਾਂ ਵਿਚ ਅੰਗਹੀਣ ਵਿਅਕਤੀਆਂ ਲਈ ਰਾਖਵੀਆਂ 1754 ਅਸਾਮੀਆਂ ਦੀ ਸ਼ਨਾਖਤ ਕੀਤੀ ਗਈ ਹੈ, ਜੋ ਕਾਫੀ ਲੰਮੇ ਸਮੇਂ ਤੋਂ ਖਾਲੀ ਪਈਆਂ ਹਨ। ਇਸੇ ਤਰਾਂ 556 ਅਜਿਹੀਆਂ ਆਸਾਮੀਆਂ ਖਾਲੀ ਪਈਆਂ ਹਨ, ਜਿਨ੍ਹਾਂ ਨੂੰ ਤਰੱਕੀ ਕਰਕੇ ਭਰਿਆ ਜਾਣਾ ਹੈ। ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਆਸਾਮੀਆਂ 'ਤੇ ਨਵੀਂ ਭਰਤੀ ਕਰਨ ਦੀ ਪ੍ਰਕਿਰਿਆ ਜਲਦੀ ਸ਼ੁਰੂ ਕੀਤੀ ਜਾਵੇ। ਇਸ ਮੀਟਿੰਗ ਵਿਚ ਮੁੱਖ ਮੰਤਰੀ ਨੇ ਅੰਗਹੀਣ ਵਿਅਕਤੀਆਂ ਦੇ ਅਧਿਕਾਰ ਅੇਕਟ 2016 ਦੇ ਨਿਯਮਾਂ ਵਿਚ ਸੋਧ ਕਰਨ ਦੀ ਪ੍ਰਵਾਨਗੀ ਵੀ ਦਿੱਤੀ ਅਤੇ ਦੱਸਿਆ ਕਿ ਇਹ ਸੋਧ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਦੀ ਰਾਖੀ ਲਈ ਸਹਾਈ ਸਿੱਧ ਹੋਵੇਗੀ। ਮੁੱਖ ਮੰਤਰੀ...
Blood Donation Camp in memory of Avtar Singh Brar

Blood Donation Camp in memory of Avtar Singh Brar

English
Faridkot, December 10: Avtar Singh Barar Memorial Welfare Society Faridkot organized a blood donation camp today at Green Avenue to commemorate the 8th death anniversary of former Education Minister Avtar Singh Barar.The society's chief convenor Navdeep Singh Babu Barar and general secretary Maghar Singh Khalsa stated that former Education Minister Avtar Singh Barar's contribution was not just significant for Faridkot, but for the entire Punjab. They emphasized that he dedicated his entire life to the welfare of Punjab and the region.Mr. Barar's works continue to be a source of inspiration for people. Therefore, this society organizes a blood donation camp every year on his death anniversary to serve poor and needy patients.The blood donation camp saw participation from Navdeep Singh Babu ...
ਸਾਬਕਾ ਸਿੱਖਿਆ ਮੰਤਰੀ ਬਰਾੜ ਦੀ ਬਰਸੀ ਮੌਕੇ ਖੂਨ ਦਾਨ ਕੈਂਪ

ਸਾਬਕਾ ਸਿੱਖਿਆ ਮੰਤਰੀ ਬਰਾੜ ਦੀ ਬਰਸੀ ਮੌਕੇ ਖੂਨ ਦਾਨ ਕੈਂਪ

Local
ਫਰੀਦਕੋਟ, 10 ਦਸੰਬਰ : ਅਵਤਾਰ ਸਿੰਘ ਬਰਾੜ ਮੈਮੋਰੀਅਲ ਵੈਲਫੇਅਰ ਸੋਸਾਇਟੀ ਫਰੀਦਕੋਟ ਵਲੋਂ ਅੱਜ ਗਰੀਨ ਐਵਨਿਊ ਵਿਖੇ ਸਾਬਕਾ ਸਿੱਖਿਆ ਮੰਤਰੀ ਅਵਤਾਰ ਸਿੰਘ ਬਰਾੜ ਦੀ 8ਵੀਂ ਬਰਸੀ ਮੌਕੇ ਖੂਨ ਦਾਨ ਕੈਂਪ ਲਾਇਆ ਗਿਆ। ਸੋਸਾਇਟੀ ਦੇ ਮੁੱਖ ਸੇਵਾਦਾਰ ਨਵਦੀਪ ਸਿੰਘ ਬੱਬੂ ਬਰਾੜ ਅਤੇ ਜਨਰਲ ਸਕੱਤਰ ਮੱਘਰ ਸਿੰਘ ਖਾਲਸਾ ਨੇ ਦੱਸਿਆ ਕਿ ਸਾਬਕਾ ਸਿੱਖਿਆ ਮੰਤਰੀ ਅਵਤਾਰ ਸਿੰਘ ਬਰਾੜ ਦੀ ਇਕੱਲੇ ਫਰੀਦਕੋਟ ਨੂੰ ਹੀ ਨਹੀਂ, ਸਗੋਂ ਪੂਰੇ ਪੰਜਾਬ ਲਈ ਵੱਡੀ ਦੇਣ ਹੈ। ਉਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਪੰਜਾਬ ਅਤੇ ਇਲਾਕੇ ਦੀ ਭਲਾਈ ਲਗਾ ਦਿੱਤੀ ਸੀ। ਸ੍ਰ ਬਰਾੜ ਦੇ ਕੀਤੇ ਹੋਏ ਕਾਰਜ ਅੱਜ ਵੀ ਲੋਕਾਂ ਲਈ ਪ੍ਰੇਰਨਾ ਸਰੋਤ ਬਣੇ ਹੋਏ ਹਨ। ਇਸ ਲਈ ਇਸ ਸੋਸਾਇਟੀ ਵਲੋਂ ਹਰ ਸਾਲ ਸ੍ਰ ਬਰਾੜ ਦੀ ਬਰਸੀ ਮੌਕੇ ਖੂਨ ਦਾਨ ਕੈਂਪ ਲਾਇਆ ਜਾਂਦਾ ਹੈ, ਤਾਂ ਜੋ ਗਰੀਬ ਅਤੇ ਲੋੜਵੰਦ ਮਰੀਜਾਂ ਦੀ ਸੇਵਾ ਕੀਤੀ ਜਾ ਸਕੇ। ਇਸ ਕੈਂਪ ਵਿਚ ਨਵਦੀਪ ਸਿੰਘ ਬੱਬੂ ਬਰਾੜ ਤੋਂ ਇਲਾਵਾ, ਡਾ. ਬਲਜੀਤ ਸ਼ਰਮਾਂ ਗੋਲੇਵਾਲਾ, ਸਰਕਾਰ ਏ ਖਾਲਸਾ ਇੰਟਰਨੈਸ਼ਨਲ ਟਰੱਸ ਆਸਟਰੇਲੀਆ ਦੇ ਪ੍ਰਬੰਧਕ ਅਤੇ ਸੁਪਰੀਮ ਆਸਟਰੇਲੀਆ ਇੰਟਰਨੈਸ਼ਨਲ ਮਲਟੀ ਕਲਚਰਚਲ ਲੈਂਗੂਏਜ਼ ਸਕੂਲ ਦੇ ਡਾਇਰੈਕ...
ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਦੀ ਨਵੀਂ ਪਹਿਲ

ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਦੀ ਨਵੀਂ ਪਹਿਲ

Hot News
ਚੰਡੀਗੜ੍ਹ, 9 ਦਸੰਬਰ : ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਅਤੇ ਆਰਥਿਕ ਤੌਰ 'ਤੇ ਕਮਜੋਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਕੋਚਿੰਗ ਦੇਣ ਲਈ ਨਵਾਂ ਉਪਰਾਲਾ ਕਰਦਿਆਂ ਸੂਬਾ ਪੱਧਰ ਦੇ ਪ੍ਰੋਫੈਸ਼ਨਲ ਕੋਚਿੰਗ ਕੈਂਪ ਲਗਾਏ ਜਾ ਰਹੇ ਹਨ। ਅੱਜ ਪਹਿਲੇ ਰਿਹਾਇਸ਼ੀ ਕੋਚਿੰਗ ਕੈਂਪ ਵਿਚ ਮੋਹਾਲੀ ਅਤੇ ਜਲੰਧਰ ਦੇ ਤਿੰਨ ਤਿੰਨ ਸੌ ਵਿਦਿਆਰਥੀ ਕੋਚਿੰਗ ਲੈਣਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 8 ਦਸੰਬਰ ਤੋਂ 29 ਦਸੰਬਰ ਤੱਕ ਜਲੰਧਰ ਅਤੇ ਮੋਹਾਲੀ ਵਿਖੇ ਚੱਲਣ ਵਾਲੇ ਇਸ ਕੈਂਪ ਵਿਚ ਵਿਦਿਆਰਥੀਆਂ ਨੂੰ ਐਨ ਈ.ਈ.ਟੀ, ਆਈ ਆਈ.ਟੀ. ਅਤੇ ਜੇ ਈ ਈ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਕੋਚਿੰਗ ਦਿੱਤੀ ਜਾਵੇਗੀ। ਇਸ ਕੈਂਪ ਦੇ ਉਦਘਾਟਨੀ ਸਮਾਗਮ ਵਿਚ ਵਿਦਿਆਰਥੀਆਂ ਗਿੱਧੇ ਭੰਗੜੇ ਅਤੇ ਹੋਰ ਕਲਾਕਾਰੀਆਂ ਰਾਹੀਂ ਪੰਜਾਬੀ ਵਿਰਸੇ ਨੂੰ ਪੇਸ਼ ਕੀਤਾ।ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਵਿਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸਿਰਤੋੜ ਯਤਨ ਕੀਤੇ ਜਾ ਰਹ...
ਪੰਜਾਬ ਸਟੇਟ ਸਪੋਰਟਸ ਐਕਟ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ : ਭਗਵੰਤ ਮਾਨ

ਪੰਜਾਬ ਸਟੇਟ ਸਪੋਰਟਸ ਐਕਟ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ : ਭਗਵੰਤ ਮਾਨ

Breaking News
ਚੰਡੀਗੜ੍ਹ, 9 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਡੀ ਪਹਿਲਕਦਮੀ ਕਰਦਿਆਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਪੰਜਾਬ ਸਟੇਟ (ਡਿਵੈਲਪਮੈਂਟ ਐਂਡ ਪ੍ਰਮੋਸ਼ਨ ਆਫ ਸਪੋਰਟਸ) ਐਕਟ 2024 ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਐਕਟ ਲਾਗੂ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ, ਜਦਕਿ ਅਜੇ ਤੱਕ ਦੇਸ਼ ਦੇ ਹੋਰ ਕਿਸੇ ਸੂਬੇ ਨੇ ਇਹ ਐਕਟ ਲਾਗੂ ਨਹੀਂ ਕੀਤਾ।ਅੱਜ ਚੰਡੀਗੜ੍ਹ ਵਿਖੇ ਖੇਡ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਵਿਕਾਸ ਲਈ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ 'ਤੇ ਚੰਗੇ ਤਜ਼ਰਬਿਆਂ ਨੂੰ ਅਪਣਾਉਣ ਲਈ ਇਹ ਐਕਟ ਵੱਡਾ ਸਾਧਨ ਬਣੇਗਾ। ਇਸ ਐਕਟ ਨਾਲ ਖਿਡਾਰੀਆਂ ਦੀ ਚੋਣ ਵੀ ਨਿਰਪੱਖ ਅਤੇ ਪਾਰਦਰਸ਼ੀ ਹੋਵੇਗੀ। ਇਸ ਨਾਲ ਮਿਹਨਤੀ ਖਿਡਾਰੀਆਂ ਨੂੰ ਚੰਗੇ ਮੌਕੇ ਮੁਹਈਆ ਹੋਣਗੇ। ਇਸ ਤੋਂ ਇਲਾਵਾ ਇਸ ਐਕਟ ਨਾਲ ਖੇਡ ਸੰਸਥਾਵਾਂ ਵਲੋਂ ਸਰਕਾਰੀ ਫੰਡਾਂ ਦੀ ਸੁਚੱਜੀ ਵਰਤੋਂ ਲਈ ਵੀ ਮੱਦਦ ਮਿਲੇਗੀ। ਇਸ ਐਕਟ ਦੇ ਤਹਿਤ ਹਰ ਜਿਲੇ ਵਿਚ ਇਕ ਵਿਸ਼ੇਸ਼ ਖੇਡ ਲਈ ਜਿਲਾ ਐਸੋਸੀਏਸ਼ਨ ਰਜਿਸਟਰਡ ਹੋਵੇਗੀ ਅਤੇ ਖੇਡਾਂ ਬਾਰੇ ਸਾਰੇ ਖਾਤਿਆਂ ਦੀ ਦੇਖ ਰੇਖ ਵੀ...
ਸੜਕਾਂ ‘ਤੇ ਰੁਲ ਰਹੇ ਕਿਸਾਨਾਂ ਬਾਰੇ ਕੇਂਦਰ ਮੂਕ ਦਰਸ਼ਕ ਬਣੀ : ਸੰਧਵਾਂ

ਸੜਕਾਂ ‘ਤੇ ਰੁਲ ਰਹੇ ਕਿਸਾਨਾਂ ਬਾਰੇ ਕੇਂਦਰ ਮੂਕ ਦਰਸ਼ਕ ਬਣੀ : ਸੰਧਵਾਂ

Hot News
ਚੰਡੀਗੜ੍ਹ, 9 ਦਸੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਦੇ ਮਸਲੇ 'ਤੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਵਲੋਂ ਜਾਣ ਬੁੱਝ ਕੇ ਕਿਸਾਨਾਂ ਨੂੰ ਸੰਘਰਸ਼ ਲਈ ਮਜਬੂਰ ਕੀਤਾ ਜਾ ਰਿਹਾ ਹੈ।ਸ੍ਰੀ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਸੜਕਾਂ 'ਤੇ ਰੁਲ ਰਹੇ ਹਨ ਅਤੇ ਕੇਂਦਰ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਯੂਰਪ ਵਰਗੇ ਦੇਸ਼ਾਂ ਦੇ ਕਿਸਾਨ ਆਪਣੇ ਮਸਲਿਆਂ ਨੂੰ ਸਿੱਧੇ ਸੰਸਦ ਵਿਚ ਉਠਾ ਸਕਦੇ ਹਨ, ਪਰ ਭਾਰਤ ਵਿਚ ਕਿਸਾਨਾਂ ਦੀ ਫਰਿਆਦ ਨਹੀਂ ਸੁਣੀ ਜਾ ਰਹੀ। ਉਨ੍ਹਾਂ ਨੇ ਕਿਹਾ ਕਿ ਜਿਹੜਾ ਕਿਸਾਨਾਂ ਦੇਸ਼ ਦੇ ਲੱਖਾਂ ਲੋਕਾਂ ਲਈ ਭੋਜਨ ਪੈਦਾ ਕਰ ਰਿਹਾ ਹੈ, ਉਹ ਖੁਦ ਆਪਣੀਆਂ ਮੰਗਾਂ ਲਈ ਸੜਕਾਂ 'ਤੇ ਰੁਲ ਰਿਹਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਕਿਸਾਨਾਂ 'ਤੇ ਅੱਤਿਆਚਾਰ ਕਰਨ ਦੀ ਥਾਂ ਗੱਲਬਾਤ ਦਾ ਰਾਹ ਅਪਣਾ ਕੇ ਕਿਸਾਨਾਂ ਦੇ ਮਸਲੇ ਸੁਣੇ ਜਾਣ।...