ਜਲੰਧਰ ਦਿਹਾਤੀ ਪੁਲਿਸ ਨੇ ਵਿਸ਼ਵ ਪ੍ਰਸਿੱਧ ਦੌੜਾਕ ਫੌਜਾ ਸਿੰਘ ਦੀ ਸੜਕ ਹਾਦਸੇ ’ਚ ਹੋਈ ਮੌਤ ਦਾ ਮਾਮਲਾ ਸੁਲਝਾਇਆ
ਜਲੰਧਰ, 16 ਜੁਲਾਈ : ਜ਼ਿਲ੍ਹਾ ਜਲੰਧਰ ਦਿਹਾਤੀ ਪੁਲਿਸ ਨੇ ਵਿਸ਼ਵ ਪ੍ਰਸਿੱਧ ਦੌੜਾਕ ਸ. ਫੌਜਾ ਸਿੰਘ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਦੀ ਗੁੱਥੀ ਸੁਲਝਾਉਂਦਿਆਂ ਇਸ ਮਾਮਲੇ ਵਿੱਚ ਮੁਲਜ਼ਮ ਨੂੰ ਟੋਯਟਾ ਫੋਰਚੂਨਰ ਕਾਰ ਸਮੇਤ 30 ਘੰਟਿਆਂ ਦੇ ਅੰਦਰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।
ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 114 ਸਾਲਾ ਸ. ਫੌਜਾ ਸਿੰਘ ਵਾਸੀ ਪੱਤੀ ਊਧੋਪੁਰ ਬਿਆਸ ਪਿੰਡ, ਜੋ ਕਿ ਅੰਤਰਰਾਸ਼ਟਰੀ ਦੌੜਾਕ ਸਨ, 14.07.2025 ਨੂੰ ਬਾਅਦ ਦੁਪਹਿਰ ਕਰੀਬ 3:15 ਵਜੇ ਘਰੋਂ ਸੈਰ ਕਰਨ ਲਈ ਨਿਕਲੇ ਸਨ। ਉਨ੍ਹਾਂ ਦੱਸਿਆ ਕਿ ਜੀ.ਟੀ. ਰੋਡ ਬਿਆਸ ਪਿੰਡ ਵਿਖੇ ਅਣਪਛਾਤਾ ਵਾਹਨ ਚਾਲਕ ਗੱਡੀ ਲਾਪ੍ਰਵਾਹੀ ਅਤੇ ਤੇਜ਼ ਰਫਤਾਰੀ ਨਾਲ ਉਨ੍ਹਾਂ ਵਿੱਚ ਪਿੱਛਿਓਂ ਟੱਕਰ ਮਾਰਕੇ ਮੌਕੇ ਤੋਂ ਗੱਡੀ ਸਮੇਤ ਫਰਾਰ ਹੋ ਗਿਆ ਸੀ।
ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਸ. ਫੌਜਾ ਸਿੰਘ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਸ਼੍ਰੀਮਨ ਹਸਪਤਾਲ ਜਲੰਧਰ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਇਲਾਜ ਦੌਰਾਨ ਉਨ੍ਹਾਂ ਦੀ ...








