Saturday, February 14Malwa News
Shadow

Tag: hot news

ਰਮਨ ਸੋਢੀ ਨੂੰ ਦੂਜੀ ਵਾਰ ਦੁਬਈ ‘ਚ ਕੀਤਾ ਸਨਮਾਨਿਤ

ਰਮਨ ਸੋਢੀ ਨੂੰ ਦੂਜੀ ਵਾਰ ਦੁਬਈ ‘ਚ ਕੀਤਾ ਸਨਮਾਨਿਤ

Global News
ਦੁਬਈ, 19 ਨਵੰਬਰ : ਦੁਬਈ ਦੇ ਪ੍ਰਸਿੱਧ ਹੋਟਲ ਮੈਟਰੋਪੋਲੀਟਿਨ ਵਿਖੇ ਦੂਸਰਾ ਇੰਟਰਨੈਸ਼ਨਲ ਬਿਜਨਸ ਐਵਾਰਡ 2024 ਕਰਵਾਇਆ ਗਿਆ, ਜਿਸ ਵਿਚ ਵੱਖ ਵੱਖ ਖੇਤਰਾਂ ਵਿਚ ਮਕਬੂਲੀਅਤ ਹਾਸਲ ਕਰਨ ਵਾਲੀਆਂ ਦੁਨੀਆਂ ਭਰ ਦੀਆਂ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਭਾਰਤ ਤੋਂ ਜੱਗ ਬਾਣੀ ਟੀ.ਵੀ. ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਨੂੰ ਇਸ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਰਮਨਦੀਪ ਸਿੰਘ ਸੋਢੀ ਨੂੰ ਇਸ ਸਮਾਗਮ ਵਿਚ ਦੂਜੀ ਵਾਰ ਸਨਮਾਨਿਤ ਕੀਤਾ ਗਿਆ। ਪਿਛਲੇ ਸਾਲ ਕਰਵਾਏ ਗਏ ਪਹਿਲੇ ਇੰਟਰਨੈਸ਼ਨਲ ਬਿਜਨਸ ਐਵਾਰਡ ਵਿਚ ਵੀ ਰਮਨ ਸੋਢੀ ਨੂੰ ਪੱਤਰਕਾਰੀ ਵਿਚ ਚੰਗੀਆਂ ਸੇਵਾਵਾਂ ਕਰਨ ਬਦਲੇ ਸਨਮਾਨ ਹਾਸਲ ਹੋਇਆ ਸੀ।ਦੁਬਈ ਵਿਖੇ ਕੱਲ੍ਹ ਕਰਵਾਏ ਗਏ ਸਮਾਗਮ ਵਿਚ ਦੁਨੀਆਂ ਭਰ ਦੀਆਂ ਪ੍ਰਮੁੱਖ ਸਖ਼ਸ਼ੀਅਤਾਂ ਸ਼ਾਮਲ ਹੋਈਆਂ। ਪਿਕਸੀ ਜੌਬਜ਼ ਦੀ ਟੀਮ ਮਨਜਿੰਦਰ ਸਿੰਘ ਅਤੇ ਮੈਡਮ ਨਿਸ਼ਾ ਕੌਲ ਦੇ ਯਤਨਾਂ ਨਾਲ ਕਰਵਾਏ ਗਏ ਇਸ ਸਮਾਗਮ ਵਿਚ ਯੂ.ਏ.ਈ., ਇੰਗਲੈਂਡ, ਕੈਨੇਡਾ, ਅਮਰੀਕਾ ਅਤੇ ਭਾਰਤ ਤੋਂ ਪ੍ਰਮੁੱਖ ਸਖ਼ਸ਼ੀਅਤਾਂ ਸ਼ਾਮਲ ਹੋਈਆਂ। ਸਮਾਗਮ ਵਿਚ ਸ਼ਾਮਲ ਹੋਏ ਵਿਸ਼ੇਸ਼ ਮਹਿਮਾਨਾਂ ਵਿਚ ਦੁਬਈ ਦੇ ਸ਼ੇਖ ਅਬੂ ਅਬਦੁੱਲਾ, ਸ਼ਾਹੀ ...
ਚੋਣਾ ਲਈ ਸਾਰੇ ਪ੍ਰਬੰਧ ਮੁਕੰਮਲ

ਚੋਣਾ ਲਈ ਸਾਰੇ ਪ੍ਰਬੰਧ ਮੁਕੰਮਲ

Breaking News
ਚੰਡੀਗੜ੍ਹ, 18 ਨਵੰਬਰ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਚਾਰਾਂ ਹਲਕਿਆਂ ਵਿਚ ਸ਼ਾਂਤੀਪੂਰਨ ਚੋਣਾ ਕਰਵਾਉਣ ਲਈ ਪੁਲੀਸ ਅਤੇ ਸੁਰੱਖਿਆ ਜਵਾਨ ਤਾਇਨਾਤ ਕਰ ਦਿੱਤੇ ਗਏ ਹਨ। ਉਨ੍ਹਾਂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਬਿੱਲਕੁੱਲ ਨਿਡਰ ਹੋ ਕੇ ਕਰਨ ਅਤੇ ਕਿਸੇ ਦੇ ਵੀ ਪ੍ਰਭਾਵ ਹੇਠ ਆ ਕੇ ਵੋਟ ਨਾ ਪਾਉਣ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਚਾਰ ਹਲਕਿਆਂ ਵਿਚ 20 ਨਵੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ। ਇਸ ਤੋਂ ਬਾਅਦ 23 ਨਵੰਬਰ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ ਅਤੇ ਗਿਣਤੀ ਤੋਂ ਬਾਅਦ ਚੋਣ ਨਤੀਜੇ ਦਾ ਐਲਾਨ ਕੀਤਾ ਜਾਵੇਗਾ।...
ਉਸਾਰੀ ਕਾਮਿਆਂ ਲਈ 19 ਜਿਲਿਆਂ ‘ਚ ਪਾਏ ਕੈਂਪ

ਉਸਾਰੀ ਕਾਮਿਆਂ ਲਈ 19 ਜਿਲਿਆਂ ‘ਚ ਪਾਏ ਕੈਂਪ

Hot News
ਚੰਡੀਗੜ੍ਹ, 18 ਨਵੰਬਰ : ਪੰਜਾਬ ਦੇ ਉਸਾਰੀ ਕਾਮਿਆਂ ਦੀ ਰਜਿਸਟਰੇਸ਼ਨ ਕਰਨ ਲਈ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵਲੋਂ ਅੱਜ 19 ਜਿਲਿਆਂ ਦੇ ਲੋਬਰ ਚੌਂਕਾਂ ਵਿਚ ਕੈਂਪ ਲਗਾਏ ਗਏ। ਜਿਨ੍ਹਾਂ ਜਿਲਿਆਂ ਵਿਚ ਚੋਣ ਜਾਬਤਾ ਲੱਗਾ ਹੋਇਆ ਹੈ, ਉਨ੍ਹਾਂ ਜਿਲਿਆਂ ਵਿਚ ਚੋਣਾ ਤੋਂ ਬਾਅਦ ਕੈਂਪ ਲਗਾਏ ਜਾਣਗੇਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਿਛਲੇ ਦਿਨੀਂ ਮੀਟਿੰਗ ਵਿਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੀ ਕਿ ਸਾਰੇ ਜਿਲਿਆਂ ਵਿਚ ਕੈਂਪ ਲਗਾ ਕੇ ਉਸਾਰੀ ਕਾਮਿਆਂ ਦੀ ਰਜਿਸਟਰੇਸ਼ਨ ਕੀਤੀ ਜਾਵੇ। ਇਸ ਰਜਿਸ਼ਟਰੇਸ਼ਨ ਤੋਂ ਬਾਅਦ ਉਸਾਰੀ ਕਾਮਿਆਂ ਨੂੰ ਉਨ੍ਹਾਂ ਦੀਆਂ ਬਣਦੀਆਂ ਸਹੂਲਤਾਂ ਦਿੱਤੀਆਂ ਜਾ ਸਕਣਗੀਆਂ। ਇਹ ਕੈਂਪ ਅੱਜ ਤੋਂ ਸ਼ੁਰੂ ਹੋ ਕੇ 23 ਨਵੰਬਰ ਤੱਕ ਜਾਰੀ ਰਹਿਣਗੇ। ਇਨ੍ਹਾਂ ਕੈਂਪਾਂ ਵਿਚ ਆ ਕੇ ਉਸਾਰੀ ਕਾਮੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਕਿਰਤ ਮੰਤਰੀ ਨੇ ਸਾਰੇ ਉਸਾਰੀ ਕਾਮਿਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਵਿਚ ਜਾ ਕੇ ਜਰੂਰ ਰਜਿਸਟਰੇਸ਼ਨ ਕਰਵਾ ਲੈਣ।...
ਮਹਿਲਾ ਕਮਿਸ਼ਨ ਵਲੋਂ ਸਾਬਕਾ ਮੁੱਖ ਮੰਤਰੀ ਚੰਨੀ ਤਲਬ

ਮਹਿਲਾ ਕਮਿਸ਼ਨ ਵਲੋਂ ਸਾਬਕਾ ਮੁੱਖ ਮੰਤਰੀ ਚੰਨੀ ਤਲਬ

Breaking News
ਚੰਡੀਗੜ੍ਹ, 18 ਨਵੰਬਰ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਔਰਤਾਂ ਬਾਰੇ ਵਰਤੀ ਮਾੜੀ ਭਾਸ਼ਾ ਦਾ ਸਖਤ ਨੋਟਿਸ ਲੈਂਦਿਆਂ ਚੰਨੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਮਹਿਲਾ ਕਮਿਸ਼ਨ ਨੇ ਚਰਨਜੀਤ ਸਿੰਘ ਚੰਨੀ ਨੂੰ 19 ਨਵੰਬਰ ਨੂੰ ਆਪਣੇ ਦਫਤਰ ਵਿਚ ਸਵੇਰੇ 11 ਵਜੇ ਤਲਬ ਕੀਤਾ ਹੈ।
ਅਮਨ ਅਰੋੜਾ ਨੇ ਕੀਤੇ ਵਿਰੋਧੀ ਆਗੂਆਂ ‘ਤੇ ਤਿੱਖੇ ਹਮਲੇ

ਅਮਨ ਅਰੋੜਾ ਨੇ ਕੀਤੇ ਵਿਰੋਧੀ ਆਗੂਆਂ ‘ਤੇ ਤਿੱਖੇ ਹਮਲੇ

Hot News
ਗਿੱਦੜਬਹਾ, 18 ਨਵੰਬਰ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਵਿਰੋਧੀ ਆਗੂ ਹਮੇਸ਼ਾਂ ਭਰਿਸ਼ਟਾਚਾਰ ਕਰਦੇ ਰਹੇ ਨੇ ਅਤੇ ਹਮੇਸ਼ਾਂ ਆਮ ਲੋਕਾਂ ਦੇ ਹਿੱਤਾਂ ਨੂੰ ਦਾਅ 'ਤੇ ਲਾਉਂਦੇ ਰਹਿੰਦੇ ਨੇ।ਅਮਨ ਅਰੋੜਾ ਨੇ ਅੱਜ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਗਿੱਦੜਬਹਾ ਦੇ ਲੋਕਾਂ ਦੀ ਕਦੇ ਬਾਂਹ ਨਹੀਂ ਫੜ੍ਹੀ। ਇਹ ਆਗੂ ਇਸ ਹਲਕੇ ਤੋਂ ਜਿੱਤ ਹਾਸਲ ਕਰਨ ਪਿਛੋਂ ਸੱਤਾ ਦਾ ਆਨੰਦ ਮਾਣਦੇ ਨੇ ਅਤੇ ਲੋਕਾਂ ਦੇ ਹਿੱਤਾਂ ਨੂੰ ਦਰਕਿਨਾਰ ਕਰ ਜਾਂਦੇ ਨੇ। ਅਮਨ ਅਰੋੜਾ ਨੇ ਅੱਜ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਔਰਤਾਂ ਬਾਰੇ ਗਲਤ ਟਿੱਪਣੀ ਕਰਨ ਦੀ ਵੀ ਨਿੰਦਾ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਗਿੱਦੜਬਹਾ ਹਲਕੇ ਦੇ ਲੋਕ ਇਨ੍ਹਾਂ ਖੁਦਗਰਜ ਲੀਡਰਾਂ ਨੂੰ ਸਬਕ ਸਿਖਾਉਣਗੇ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਜਿਤਾਉਣਗੇ।...
Tony Sandhu win 3 Medals in USA

Tony Sandhu win 3 Medals in USA

English
Fresno (USA) November 18: Punjabis achieved great success at the World Power Lifting Championship held in Las Vegas, America, winning three gold medals and bringing glory not only to Punjab but to all of India. IBF Asia President Harvinder Singh Salina said that athletes from countries around the world participated in this championship. Similarly, he had also arrived at this championship with his team. In this championship, Amanparkash Tony sandhu, a native of Abohar, Punjab, participated in the 90 kg weight category competitions. This Punjabi athlete created history by winning three gold medals and brought glory to Punjab. He informed that with this victory, Prakash Tony has qualified for the Olympic Games being held next year in 2025. Harvinder Singh Salina said that sports are extrem...
ਅਬੋਹਰ ਦੇ ਟੋਨੀ ਸੰਧੂ ਨੇ ਅਮਰੀਕਾ ਵਿਚ ਗੱਡੇ ਝੰਡੇ

ਅਬੋਹਰ ਦੇ ਟੋਨੀ ਸੰਧੂ ਨੇ ਅਮਰੀਕਾ ਵਿਚ ਗੱਡੇ ਝੰਡੇ

Global News
ਫਰਿਜ਼ਨੋ (ਯੂ ਐਸ ਏ) 18 ਨਵੰਬਰ : ਅਮਰੀਕਾ ਦੇ ਸ਼ਹਿਰ ਲਾਸਵਿੰਗ ਵਿਖੇ ਕਰਵਾਈ ਗਈ ਵਿਸ਼ਵ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿਚ ਪੰਜਾਬੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਅਤੇ ਤਿੰਨ ਗੋਲਡ ਮੈਡਲ ਜਿੱਤ ਕੇ ਪੰਜਾਬ ਦਾ ਹੀ ਨਹੀਂ ਸਗੋਂ ਪੂਰੇ ਭਾਰਤ ਦਾ ਨਾਮ ਰੌਸ਼ਨ ਕੀਤਾ।ਆਈ ਬੀ.ਐਫ. ਦੇ ਏਸ਼ੀਆ ਪ੍ਰਧਾਨ ਹਰਵਿੰਦਰ ਸਿੰਘ ਸਲੀਣਾ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿਚ ਦੁਨੀਆਂ ਭਰ ਦੇ ਦੇਸ਼ਾਂ ਤੋਂ ਖਿਡਾਰੀਆਂ ਨੇ ਭਾਗ ਲਿਆ। ਇਸੇ ਤਰਾਂ ਹੀ ਉਹ ਵੀ ਆਪਣੀ ਟੀਮ ਲੈ ਕੇ ਇਸ ਚੈਂਪੀਅਨਸ਼ਿਪ ਵਿਚ ਪਹੁੰਚੇ ਸਨ। ਇਸ ਚੈਂਪੀਅਨਸ਼ਿਪ ਵਿਚ ਪੰਜਾਬ ਦੇ ਅਬੋਹਰ ਦੇ ਜੰਮਪਲ ਅਮਨਪ੍ਰਕਾਸ਼ ਟੋਨੀ ਸੰਧੂ ਨੇ 90 ਕਿੱਲੋ ਭਾਰ ਵਰਗ ਦੇ ਮੁਕਾਬਲਿਆਂ ਵਿਚ ਹਿੱਸਾ ਲਿਆ। ਇਸ ਪੰਜਾਬੀ ਸਪੂਤ ਨੇ ਤਿੰਨ ਗੋਲਡ ਮੈਡਲ ਜਿੱਤ ਕੇ ਇਤਿਹਾਸ ਸਿਰਜਿਆ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਸ ਜਿੱਤ ਨਾਲ ਟੋਨੀ ਸੰਧੂ ਅਗਲੇ ਸਾਲ 2025 ਵਿਚ ਹੋ ਰਹੀਆਂ ਉਲੰਪਿਕ ਖੇਡਾਂ ਲਈ ਕੁਆਲੀਫਾਈ ਕਰ ਗਿਆ ਹੈ।ਹਰਵਿੰਦਰ ਸਿੰਘ ਸਲੀਣਾ ਨੇ ਦੱਸਿਆ ਕਿ ਖੇਡਾਂ ਮਨੁੱਖ ਲਈ ਬੇਹੱਦ ਜਰੂਰੀ ਨੇ ਅਤੇ ਪੰਜਾਬੀਆਂ ਦੀ ਖੇਡਾਂ ਵਿਚ ਵੱਖਰੀ ਪਹਿਚਾਣ ਹੈ। ਪਹਿਲਾਂ ਵੀ ਪੰਜਾ...
ਧੂਮ ਧਾਮ ਨਾਲ ਮਨਾਈ ਗਈ ‘ਗਾਲਾ ਨਾਈਟ’

ਧੂਮ ਧਾਮ ਨਾਲ ਮਨਾਈ ਗਈ ‘ਗਾਲਾ ਨਾਈਟ’

Global News
ਚੰਡੀਗੜ੍ਹ, 18 ਨਵੰਬਰ : ਪਬਪਾ, ਉਨਟਾਰੀਓ ਫ੍ਰੈਂਡਜ ਕਲੱਬ ਤੇ ਜਗਤ ਪੰਜਾਬੀ ਸਭਾ ਵਲੋਂ '11ਵੀਂ ਗਾਲਾ ਨਾਈਟ' ਸੈਂਚੂਰੀ ਗਾਰਡਨਜ਼ ਰੀਕਰੀਸ਼ਨ ਸੈਂਟਰ, ਬਰੈਂਪਟਨ ਵਿਚ ਧੂਮ ਧਾਮ ਨਾਲ ਮਨਾਈ ਗਈ । ਮਾਨਯੋਗ ਸੋਨੀਆ ਸਿੱਧੂ , ਐਮਪੀ ਮੁਖ ਮਹਿਮਾਨ ਦੇ ਤੌਰ 'ਤੇ ਸ਼ਾਮਲ ਹੋਏ । ਵਿਸ਼ੇਸ ਮਹਿਮਾਨ ਦੇ ਤੌਰ ਤੇ ਇੰਡੀਆ ਤੋਂ ਹਰਿੰਦਰ ਬਰਾੜ , ਗੁਰਪ੍ਰਤਾਪ ਸਿੰਘ ਤੂਰ, ਰਿਜਨਲ ਕੌਂਸਲਰ ਤੇ ਨੈਟਲੀ ਹਾਰਟ ਸਿਟੀ ਕੌਂਸਲਰ ਮਿਸੀਸਾਗਾ ਨੇ ਪਹੁੰਚ ਕੇ ਗਾਲਾ ਨਾਈਟ ਨੂੰ ਚਾਰ ਚੰਨ ਲਾਏ Iਤ੍ਰਿਪਤਾ ਸੋਢੀ ਤੇ ਰੁਪਿੰਦਰ ਸੰਧੂ ਨੇ ਸਮਾਗਮ ਦੀ ਸ਼ੁਰੂਆਤ ਕੀਤੀ।ਹਰਿੰਦਰ ਬਰਾੜ ਨੇ ਰੀਬਨ ਕਟ ਕੇ ਨਾਈਟ ਦੀ ਸ਼ੁਰੂਆਤ ਕੀਤੀ ਤੇ ਹੋਰਨਾਂ ਮਾਨਯੋਗ ਸਖਸ਼ੀਅਤਾਂ ਨੇ ਸ਼ਮਾ ਰੋਸ਼ਨ ਕੀਤੀ । ਇਸ ਮੌਕੇ ਪੰਜ ਸਫਲ ਬਿਜਨਸ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਵਿਚ ਦਲਜੀਤ ਸਿੰਘ ਗੈਂਦੂ, ਪ੍ਰਭਜੋਤ ਸਿੰਘ ਰਾਠੌਰ, ਜਗਤਾਰ ਸਿੰਘ ਚੌਹਾਨ, ਜਸਪਾਲ ਸਿੰਘ ਚੌਹਾਨ ਤੇ ਤਰਲੋਚਨ ਸਿੰਘ ਅਟਵਾਲ ਸ਼ਾਮਲ ਸਨ। ਸੰਸਥਾਵਾਂ ਦੇ ਪ੍ਰਬੰਧਕਾਂ ਨੇ ਸਾਰੇ ਮਹਿਮਾਨਾਂ ਤੇ ਮਹਾਨ ਸਖਸ਼ੀਅਤਾਂ ਦਾ ਸਵਾਗਤ ਕੀਤਾ।ਡਾਕਟਰ ਰਮਨੀ ਬਤਰਾ, ਪ੍ਰਧਾਨ ਪਬਪਾ ਨੇ ਹਾਜਰੀਨ ਨੂੰ ਜੀ ਆਇਆ ਕਿਹ...
ਸੁੱਚਾ ਸਿੰਘ ਲੰਗਾਹ ਵਲੋਂ ਆਪ ਉਮੀਦਵਾਰ ਦੀ ਹਮਾਇਤ ਦਾ ਐਲਾਨ

ਸੁੱਚਾ ਸਿੰਘ ਲੰਗਾਹ ਵਲੋਂ ਆਪ ਉਮੀਦਵਾਰ ਦੀ ਹਮਾਇਤ ਦਾ ਐਲਾਨ

Hot News
ਡੇਰਾ ਬਾਬਾ ਨਾਨਕ, 17 ਨਵੰਬਰ : ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੀ ਅਗਵਾਈ ਵਿਚ ਬਣਾਈ ਗਈ 31 ਮੈਂਬਰੀ ਕਮੇਟੀ ਨੇ ਡੇਰਾ ਬਾਬਾ ਨਾਨਕ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਹੱਕ ਵਿਚ ਚੋਣ ਮੁਹਿੰਮ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ।ਕਮੇਟੀ ਦੀ ਮੀਟਿੰਗ ਤੋਂ ਬਾਅਦ ਸਰਵ ਸੰਮਤੀ ਨਾਲ ਇਕ ਮਤਾ ਪਾਸ ਕਰਕੇ ਗੁਰਦੀਪ ਸਿੰਘ ਰੰਧਾਵਾ ਦੀ ਹਮਾਇਤ ਦਾ ਐਲਾਨ ਕੀਤਾ ਗਿਆ। ਕਾਂਗਰਸ ਪਾਰਟੀ ਨੂੰ ਸਿੱਖਾਂ ਦੀ ਦੁਸ਼ਮਣ ਜਮਾਤ ਦੱਸਦਿਆਂ ਕਮੇਟੀ ਦੇ ਆਗੂਆਂ ਨੇ ਐਲਾਨ ਕੀਤਾ ਕਿ ਕਾਂਗਰਸ ਨੂੰ ਹਰਾਉਣ ਲਈ ਹਰ ਤਰਾਂ ਦੇ ਯਤਨ ਕੀਤੇ ਜਾਣਗੇ।...
ਹਾਸ਼ੀਏ ‘ਤੇ ਰਹਿ ਰਹੇ ਲੋਕਾਂ ਲਈ ਸੌਖਾ ਨਿਆਂ ਮੁਹਈਆ ਕਰਵਾਉਣ ਦੀ ਲੋੜ ‘ਤੇ ਜੋਰ

ਹਾਸ਼ੀਏ ‘ਤੇ ਰਹਿ ਰਹੇ ਲੋਕਾਂ ਲਈ ਸੌਖਾ ਨਿਆਂ ਮੁਹਈਆ ਕਰਵਾਉਣ ਦੀ ਲੋੜ ‘ਤੇ ਜੋਰ

Breaking News
ਚੰਡੀਗੜ੍ਹ, 17 ਨਵੰਬਰ : ਜ਼ੁਡੀਸ਼ਲ ਅਕੈਡਮੀ ਚੰਡੀਗੜ੍ਹ ਵਿਖੇ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਹਾਸ਼ੀਏ 'ਤੇ ਰਹਿ ਰਹੇ ਲੋਕਾਂ ਦੇ ਸਸ਼ਕਤੀਕਰਨ ਬਾਰੇ ਕਾਨਫਰੰਸ ਕਰਵਾਈ ਗਈ। ਇਸ ਕਾਨਫਰੰਸ ਵਿਚ ਸੁਪਰੀਮ ਕੋਰਟ ਦੇ ਜੱਜ ਮਾਨਯੋਗ ਜਸਟਿਸ ਸ੍ਰੀ ਭੂਸ਼ਣ ਆਰ, ਗਵਈ, ਨੈਸਬ਼ਨਲ ਲੀਗਰ ਸਰਵਿਸਜ਼ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਸ੍ਰੀ ਸੂਰਿਆ ਕਾਂਤ, ਜਸਟਿਸ ਤਰਲੋਕ ਸਿੰਘ ਚੌਹਾਨ ਅਤੇ ਜਸਟਿਸ ਸ੍ਰੀ ਤਾਸ਼ੀ ਰਾਬਸਤਾਨ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਇਸ ਮੌਕੇ ਸਾਰੇ ਬੁਲਾਰਿਆਂ ਨੇ ਗਰੀਬ ਅਤੇ ਆਮ ਲੋਕਾਂ ਨੂੰ ਸੁਖਾਲੀ ਕਾਨੂੰਨੀ ਪਹੁੰਚ ਪ੍ਰਦਾਨ ਕਰਨ ਦੀ ਲੋੜ 'ਤੇ ਜੋਰ ਦਿੱਤਾ। ਇਸ ਮੌਕੇ ਵੱਖ ਵੱਖ ਇਲਾਕਿਆਂ ਅਤੇ ਵੱਖ ਵੱਖ ਵਰਗਾਂ ਦੇ ਗਰੀਬ ਅਤੇ ਲਿਤਾੜੇ ਹੋਏ ਲੋਕਾਂ ਲਈ ਸੌਖੀ ਤਰਾਂ ਨਿਆਂ ਮੁਹਈਆ ਕਰਵਾਉਣ ਬਾਰੇ ਵੀ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ ਗਈ।...