ਦਸਤ ਰੋਕੋ ਮੁਹਿੰਮ: ਡਾ. ਬਲਬੀਰ ਸਿੰਘ ਵੱਲੋਂ ਦਸਤ ਕਾਰਨ ਬੱਚਿਆਂ ਦੀਆਂ ਮੌਤਾਂ ਨੂੰ ਰੋਕਣ ਲਈ ਘਰ-ਘਰ ਸਰਵੇਖਣ ਕਰਨ ਦੇ ਹੁਕਮ
ਚੰਡੀਗੜ੍ਹ, 15 ਜੁਲਾਈ: ਸੂਬੇ ਵਿੱਚ ਛੋਟੇ ਬੱਚਿਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਦਮ ਦੇ ਹਿੱਸੇ ਵਜੋਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ "ਦਸਤ ਰੋਕੋ ਮੁਹਿੰਮ 2025" ਦੀ ਸ਼ੁਰੂਆਤ ਕੀਤੀ। ਦੋ ਮਹੀਨੇ ਲੰਬੀ ਇਹ ਹਮਲਾਵਰ ਮੁਹਿੰਮ ਸਿੱਧੇ ਤੌਰ 'ਤੇ ਬੱਚਿਆ ਵਿੱਚ ਦਸਤ, ਜੋ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਿੱਚ ਮੌਤ ਦਰ ਦਾ ਇੱਕ ਪ੍ਰਮੁੱਖ ਕਾਰਨ ਹੈ ਅਤੇ ਪਰ ਪੂਰੀ ਤਰ੍ਹਾਂ ਰੋਕਥਾਮਯੋਗ ਬਿਮਾਰੀ ਹੈ, ਦੀ ਰੋਕਥਾਮ ‘ਕੇ ਧਿਆਨ ਕੇਂਦਰਤ ਕਰਦੀ ਹੈ। ਕੈਬਨਿਟ ਮੰਤਰੀ ਨੇ ਇਸ ਮੌਕੇ ਜਾਗਰੂਕਤਾ ਪੋਸਟਰ ਵੀ ਜਾਰੀ ਕੀਤੇ।
ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਦਸਤ ਬੱਚਿਆਂ ‘ਚ ਮੌਤਾਂ ਦਾ ਇੱਕ ਵੱਡਾ ਕਾਰਨ ਹੈ, ਜੋ ਕਿ ਇੱਕ ਬਹੁਤ ਹੀ ਗੰਭੀਰ ਪਰ ਰੋਕਥਾਮਯੋਗ ਬਿਮਾਰੀ ਹੈ। ਇਹ ਮੁਹਿੰਮ ਜਾਗਰੂਕਤਾ, ਰੋਕਥਾਮ ਅਤੇ ਸਮੇਂ ਸਿਰ ਇਲਾਜ ਰਾਹੀਂ ਹਰ ਬੱਚੇ ਦੀ ਰੱਖਿਆ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਉੱਚ-ਜੋਖਮ ਵਾਲੇ ਮਾਨਸੂਨ ਦੇ ਮਹੀਨਿਆਂ ‘ਤੇ ਧਿਆਨ ਕੇਂਦਰਤ ਕਰਦਿਆਂ ਇੱਕ ਰੋਕਥਾਮ-ਬਚਾਅ-ਇਲ...








