Thursday, May 21Malwa News
Shadow

Tag: hot news

ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਯੁੱਧ ਨਸ਼ਿਆਂ ਵਿਰੁੱਧ ਦੇ 135ਵੇਂ ਦਿਨ 109 ਨਸ਼ਾ ਤਸਕਰ ਕਾਬੂ; 2.7 ਕਿਲੋ ਹੈਰੋਇਨ ਅਤੇ 7.18 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Breaking News
ਚੰਡੀਗੜ੍ਹ, 14 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਜਾਰੀ ਜੰਗ "ਯੁੱਧ ਨਸ਼ਿਆਂ ਵਿਰੁੱਧ" ਦੇ135ਵੇਂ ਦਿਨ ਪੰਜਾਬ ਪੁਲਿਸ ਨੇ 109 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.7 ਕਿਲੋ ਹੈਰੋਇਨ, 1.5 ਕਿਲੋ ਅਫ਼ੀਮ, 42 ਕਿਲੋ ਭੁੱਕੀ ਅਤੇ 7.18 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 135 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 21,938 ਹੋ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬ...
ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਸਰਬਸੰਮਤੀ ਨਾਲ ਪਾਸ

Breaking News
ਚੰਡੀਗੜ੍ਹ, 14 ਜੁਲਾਈ ਪੰਜਾਬ ਵਿਧਾਨ ਸਭਾ ਨੇ ਅੱਜ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ (ਸੋਧ) ਬਿੱਲ, 2025 ਅਤੇ ਪੰਜਾਬ ਨਮਿੱਤਣ ਐਕਟਸ (ਰਪੀਲ) ਬਿੱਲ, 2025 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਪੰਜਾਬ ਰਾਜ ਵਿਕਾਸ ਟੈਕਸ (ਸੋਧ) ਬਿੱਲ, 2025 ਦਾ ਉਦੇਸ਼ ਪੰਜਾਬ ਸਟੇਟ ਡਿਵੈਲਪਮੈਂਟ ਟੈਕਸ ਐਕਟ, 2018 ਨੂੰ ਸੁਚਾਰੂ ਬਣਾਉਣਾ ਅਤੇ ਇਸਦੀ  ਕੁਸ਼ਲਤਾ ਨੂੰ ਵਧਾਉਣਾ ਹੈ, ਜਿਸ ਤਹਿਤ ਹਰੇਕ ਆਮਦਨ ਕਰਦਾਤਾ ਵੱਲੋਂ 200 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਜਾਂਦਾ ਹੈ, ਜਿਸ ਨਾਲ ਵਿੱਤੀ ਸਾਲ 2024-25 ਦੌਰਾਨ 190.36 ਕਰੋੜ ਰੁਪਏ ਦਾ ਸਾਲਾਨਾ ਮਾਲੀਆ ਪ੍ਰਾਪਤ ਹੋਇਆ। ਵਿੱਤ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵੱਖ-ਵੱਖ ਸੰਸਥਾਵਾਂ ਅਤੇ ਸੰਗਠਨਾਂ ਦੇ ਨੁਮਾਇੰਦਿਆਂ ਨੇ ਪਿਛਲੀ ਕਾਂਗਰਸ ਸਰਕਾਰ ਦੁਆਰਾ ਪਾਸ ਕੀਤੇ ਮੌਜੂਦਾ ਐਕਟ ਵਿੱਚ ਕੁਝ ਵਿਵਹਾਰਕ ਮੁਸ਼ਕਲਾਂ ਬਾਰੇ ਉਨ੍ਹਾਂ ਨਾਲ ਸੰਪਰਕ ਕੀਤਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਸੋਧੇ ਹੋਏ ਬਿੱਲ ਵਿੱਚ ਟੈਕਸ ਢ...
ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

Breaking News
ਚੰਡੀਗੜ੍ਹ, 14 ਜੁਲਾਈ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਵਿੱਚ ਜਾਣਕਾਰੀ ਦਿੱਤੀ ਕਿ ਪੰਜਾਬ ਵਿੱਚ ਜਲ ਭੰਡਾਰਾਂ ਦਾ ਪੱਧਰ ਸਥਿਰ ਹੈ ਅਤੇ ਸੂਬੇ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਜਲ ਭੰਡਾਰਾਂ (ਰੇਜ਼ਰਵਾਇਰਾਂ) ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਨੀਵੇਂ ਇਲਾਕਿਆਂ ਵਿੱਚ ਹੜ੍ਹਾਂ ਦੇ ਖਤਰੇ ਨੂੰ ਰੋਕਣ ਸਬੰਧੀ ਪੇਸ਼ ਕੀਤੇ ਗਏ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ 10 ਜੁਲਾਈ, 2025 ਤੱਕ ਪ੍ਰਮੁੱਖ ਜਲ ਭੰਡਾਰਾਂ ਵਿੱਚ ਪਾਣੀ ਦਾ ਪੱਧਰ ਸੁਰੱਖਿਅਤ ਸੀਮਾਵਾਂ ਦੇ ਅੰਦਰ ਰਿਹਾ। ਉਨ੍ਹਾਂ ਦੱਸਿਆ ਕਿ ਭਾਖੜਾ ਡੈਮ ਵਿੱਚ ਮੌਜੂਦਾ ਪੱਧਰ 1590.48 ਫੁੱਟ ਹੈ, ਜੋ 2023 ਦੇ ਹੜ੍ਹਾਂ ਦੌਰਾਨ 10 ਜੁਲਾਈ, 2023 ਨੂੰ 1614.89 ਫੁੱਟ ਸੀ। ਇਸੇ ਤਰ੍ਹਾਂ ਪੌਂਗ ਡੈਮ ਵਿੱਚ ਮੌਜੂਦਾ ਪੱਧਰ 1325.48 ਫੁੱਟ ਹੈ, ਜੋ 2023 ਦੇ ਹੜ...
ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ

ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ

Breaking News
*ਚੰਡੀਗੜ੍ਹ, 14 ਜੁਲਾਈ*: ਬੇਅਦਬੀ ਦੇ ਘਿਨਾਉਣੇ ਜੁਰਮ ਦੇ ਦੋਸ਼ੀਆਂ ਲਈ ਸਖ਼ਤ ਸਜ਼ਾ ਨੂੰ ਯਕੀਨੀ ਬਣਾਉਣ ਲਈ ਇਤਿਹਾਸਕ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਪ੍ਰਵਾਨਗੀ ਦੇ ਦਿੱਤੀ।ਇਸ ਬਾਰੇ ਫੈਸਲਾ ਅੱਜ ਸਵੇਰੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਉਨ੍ਹਾਂ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਬੀਤੇ ਸਮੇਂ ਵਿੱਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਨੇ ਲੋਕਾਂ ਦੇ ਹਿਰਦਿਆਂ ਨੂੰ ਧੁਰ ਅੰਦਰ ਤੱਕ ਵਲੂੰਧਰਿਆ ਅਤੇ ਸਮਾਜ ਵਿੱਚ ਬੈਚੇਨੀ ਦੀ ਸਥਿਤੀ ਵੀ ਉਤਪੰਨ ਹੋਈ। ਭਾਰਤੀ ਨਿਆਏ ਸੰਹਿਤਾ ਦੀਆਂ ਧਾਰਾਵਾਂ 298, 299 ਅਤੇ 300 ਅਜਿਹੇ ਮਾਮਲਿਆਂ ਨੂੰ ਨਜਿੱਠਣ ਸਮੇਂ ਇਨ੍ਹਾਂ ਘਟਨਾਵਾਂ ਨੂੰ ਪ੍ਰਭਾਵੀ ਢੰਗ ਨਾਲ ਰੋਕਣ ਲਈ ਸਖ਼ਤ ਸਜ਼ਾਵਾਂ ਨੂੰ ਤਜਵੀਜ਼ਤ ਨਹੀਂ ਕਰਦੀਆਂ। ਅਜਿਹੇ ਜੁਰਮਾਂ ਦੀ ਗੰਭੀਰਤਾ ਨੂੰ ਵਿਚਾਰਦਿਆਂ ਅ...
ਚੱਬੇਵਾਲ ਹਲਕੇ ਦੇ 29 ਪਿੰਡਾਂ ’ਚ ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਉੱਪਰ 9 ਕਰੋੜ ਤੋਂ ਵੱਧ ਕੀਤਾ ਜਾਵੇਗਾ ਖਰਚ – ਡਾ. ਇਸ਼ਾਂਕ ਕੁਮਾਰ

ਚੱਬੇਵਾਲ ਹਲਕੇ ਦੇ 29 ਪਿੰਡਾਂ ’ਚ ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਉੱਪਰ 9 ਕਰੋੜ ਤੋਂ ਵੱਧ ਕੀਤਾ ਜਾਵੇਗਾ ਖਰਚ – ਡਾ. ਇਸ਼ਾਂਕ ਕੁਮਾਰ

Local
ਹੁਸ਼ਿਆਰਪੁਰ/ਚੱਬੇਵਾਲ, 14 ਜੁਲਾਈ :          ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਹਿਲੇ ਪੜਾਅ ਤਹਿਤ ਹਲਕੇ ਦੇ 29 ਪਿੰਡਾਂ ਵਿਚ 9 ਕਰੋੜ ਤੋਂ ਵੱਧ ਦੀ ਰਾਸ਼ੀ ਖ਼ਰਚ ਕਰਕੇ ਅਤਿ-ਆਧੁਨਿਕ ਖੇਡ ਸਟੇਡੀਅਮਾਂ ਦਾ ਨਿਰਮਾਣ ਕਾਰਜ ਆਉਂਦੇ ਦਿਨਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਸ਼ੁਰੂ ਕਰਵਾਇਆ ਜਾ ਰਿਹਾ ਹੈ ਅਤੇ ਇਸ ਪ੍ਰੋਜੈਕਟ ’ਤੇ ਖਰਚ ਹੋਣ ਵਾਲੀ ਰਾਸ਼ੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਾਰੀ ਕਰ ਦਿੱਤੀ ਗਈ ਹੈ, ਜਿਸ ਲਈ ਉਹ ਧੰਨਵਾਦੀ ਹਨ। ਡਾ. ਇਸ਼ਾਂਕ ਚੱਬੇਵਾਲ ਨੇ ਕਿਹਾ ਕਿ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਹਲਕੇ ਅੰਦਰ ਵੱਖ-ਵੱਖ ਵੱਡੇ ਪ੍ਰੋਜੈਕਟ ਲਿਆਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ, ਜਿਸ ਦੇ ਸਿੱਟੇ ਵਜੋਂ ਹਲਕਾ ਚੱਬੇਵਾਲ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ। ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਜਿਹੜੇ ਨਵੇਂ ਸਟੇਡੀਅਮ ਬਣਾਏ ਜਾਣਗੇ, ਉਹ ਮਾਡਲ ਸਟੇਡੀਅਮ ਹੋਣਗੇ। ਖਿਡਾਰੀਆਂ ਲਈ ਇਨ੍ਹਾਂ ਸਟੇਡੀਅਮਾਂ ਵਿਚ ਸਾਰੀਆਂ ਸਹੂਲਤਾਂ ਮੌਜੂਦ ਹੋਣਗੀਆਂ। ਸਾਰੇ ਸ...
ਸੇਵਾ ਸਦਨ ਵਿਚ ਹਫਤਾਵਾਰੀ ਲੱਗ ਰਹੇ ਜਨਤਾ ਦਰਬਾਰ ਵਿੱਚ ਹੋ ਰਿਹਾ ਸਮੱਸਿਆਵਾ ਦਾ ਨਿਪਟਾਰਾ

ਸੇਵਾ ਸਦਨ ਵਿਚ ਹਫਤਾਵਾਰੀ ਲੱਗ ਰਹੇ ਜਨਤਾ ਦਰਬਾਰ ਵਿੱਚ ਹੋ ਰਿਹਾ ਸਮੱਸਿਆਵਾ ਦਾ ਨਿਪਟਾਰਾ

Local
ਨੰਗਲ 14 ਜੁਲਾਈ () ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਸਾਢੇ ਤਿੰਨ ਸਾਲਾ ਪਹਿਲਾ ਸੁਰੂ ਕੀਤੇ ਜਨਤਾ ਦਰਬਾਰ ਵਿੱਚ ਲਗਾਤਾਰ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾ ਰਿਹਾ ਹੈ। ਐਤਵਾਰ ਨੂੰ ਸੇਵਾ ਸਦਨ ਨੰਗਲ 2 ਆਰ.ਵੀ.ਆਰ ਵਿੱਚ ਸਵੇਰੇ 7 ਵਜੇ ਤੋ ਹੀ ਹਲਕੇ ਦੇ ਲੋਕ ਪੰਚਾਇਤਾਂ, ਧਾਰਮਿਕ, ਸਮਾਜਿਕ ਸੰਗਠਨ ਤੇ ਆਗੂ ਵੱਡੀ ਗਿਣਤੀ ਵਿਚ ਪਹੁੰਚ ਜਾਂਦੇ ਹਨ, ਜਿੱਥੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਢੁਕਵਾ ਹੱਲ ਕੀਤਾ ਜਾ ਰਿਹਾ ਹੈ।     ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਆਪਣੇ ਵਿਧਾਨ ਸਭਾ ਹਲਕੇ ਵਿੱਚ ਬਤੌਰ ਵਿਧਾਇਕ ਸੁਰੂ ਕੀਤੇ ਪ੍ਰੋਗਰਾਮ ਸਾਡਾ.ਐਮ.ਐਲ.ਏ.ਸਾਡੇ.ਵਿੱਚ ਨੂੰ ਪਿੰਡਾਂ ਦੀਆਂ ਸੱਥਾਂ ਵਿੱਚ ਹੁਣ ਤੱਕ ਜਾਰੀ ਰੱਖਿਆ ਹੋਇਆ ਹੈ। ਉਨ੍ਹਾਂ ਵੱਲੋਂ ਸੈਂਕੜੇ ਪਿੰਡਾਂ ਵਿੱਚ ਸਰਕਾਰ ਤੁਹਾਡੇ ਦੁਆਰ ਅਤੇ ਜਨ ਸੁਣਵਾਈ ਕੈਂਪ ਲਗਾ ਕੇ ਸਰਕਾਰ ਦੀਆਂ ਲੋਕ ਪੱਖੀ ਤੇ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਹੈ। ਉਨ੍ਹਾਂ ਵੱਲੋਂ ਇਨ੍ਹਾਂ ਕੈਂਪਾਂ ਵਿੱਚ ਸਰਕਾਰ ਦੇ ਵੱਖ ਵੱਖ ਵਿਭਾਗਾਂ ਦੇ ਸਟਾਲ ਲਗ...
ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਕੋਸ਼ਿਸ਼ਾਂ ਆਰੰਭ

ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਕੋਸ਼ਿਸ਼ਾਂ ਆਰੰਭ

Local
ਗੁਰਦਾਸਪੁਰ, 14 ਜੁਲਾਈ (         ) - ਜ਼ਿਲ੍ਹਾ ਗੁਰਦਾਸਪੁਰ  ਨੂੰ 'ਝੋਨੇ ਦੀ ਪਰਾਲੀ ਸਾੜਨ ਤੋਂ ਮੁਕਤ' ਬਣਾਉਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਣ ਤੋਂ ਹੀ ਕੋਸ਼ਿਸ਼ਾਂ ਅਰੰਭ ਕਰ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਆਗਾਮੀ ਹਫ਼ਤਿਆਂ ਵਿੱਚ ਸਬਸਿਡੀ ਵਾਲੇ ਝੋਨੇ ਦੀ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਸਬਸਿਡੀ 'ਤੇ ਵੰਡਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਸਮੇਂ ਸਿਰ ਕਿਸਾਨ ਖੇਤੀ ਮਸ਼ੀਨਰੀ ਦੀ ਖ਼ਰੀਦ ਕਰ ਸਕਣ। ਇਸ ਦੇ ਨਾਲ ਹੀ ਵਿਭਾਗ ਵੱਲੋਂ ਖ਼ਰੀਦੀ ਗਈ ਮਸ਼ੀਨਰੀ ਦੀ ਭੌਤਿਕ ਵੈਰੀਫਿਕੇਸ਼ਨ ਵੀ ਕੀਤੀ ਜਾ ਰਹੀ ਹੈ ਅਤੇ ਵੈਰੀਫਿਕੇਸ਼ਨ ਤੋਂ ਬਾਅਦ ਸਬਸਿਡੀ ਦੀ ਰਕਮ ਲਾਭਪਾਤਰੀਆਂ ਦੇ ਖਾਤੇ ਵਿੱਚ ਪਾ ਦਿੱਤੀ ਜਾਵੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਉੱਥੇ  ਮਿੱ...
ਟਰਾਂਸਪੋਰਟ ਅਤੇ ਮਾਲ ਵਿਭਾਗ ਦਾਂ ਸੇਵਾਵਾਂ ਹੁਣ ਸੇਵਾ ਕੇਂਦਰ ਅਤੇ ਡੋਰ ਸਟੈਪ ਡਿਲਵਰੀ ਰਾਹੀਂ ਉਪਲਬਧ-ਡੀ.ਸੀ

ਟਰਾਂਸਪੋਰਟ ਅਤੇ ਮਾਲ ਵਿਭਾਗ ਦਾਂ ਸੇਵਾਵਾਂ ਹੁਣ ਸੇਵਾ ਕੇਂਦਰ ਅਤੇ ਡੋਰ ਸਟੈਪ ਡਿਲਵਰੀ ਰਾਹੀਂ ਉਪਲਬਧ-ਡੀ.ਸੀ

Local
ਫਰੀਦਕੋਟ 15 ਜੁਲਾਈ () ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਆਸਾਨ, ਤੇਜ਼ ਅਤੇ ਪਾਰਦਰਸ਼ੀ ਸਰਵਿਸ ਮੁਹੱਈਆ ਕਰਵਾਉਣ ਵਾਸਤੇ ਟਰਾਂਸਪੋਰਟ ਅਤੇ ਮਾਲ ਵਿਭਾਗ ਦੀਆਂ ਕੁੱਲ 32 ਨਵੀਆਂ ਸੇਵਾਵਾਂ ਨੂੰ ਸੇਵਾ ਕੇਂਦਰ ਅਤੇ ਡੋਰ ਸਟੈਪ ਡਿਲਵਰੀ ਰਾਹੀਂ ਲਾਗੂ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਹੁਣ ਜਨਤਾ 1076 ਨੰਬਰ 'ਤੇ ਕਾਲ ਕਰਕੇ ਆਪਣੇ ਘਰ ਬੈਠਿਆਂ ਇਹ ਸੇਵਾਵਾਂ ਆਸਾਨੀ ਨਾਲ ਲੈ ਸਕਦੀ ਹੈ। ਉਨ੍ਹਾਂ ਦੱਸਿਆ ਕਿ  ਮਾਲ ਵਿਭਾਗ ਨਾਲ ਸਬੰਧਤ 5 ਕੰਮ ਜਿਵੇਂ ਕਿ ਡੀਡ ਰਜਿਸਟ੍ਰੇਸ਼ਨ, ਡੀਡਾਂ ਦਾ ਖਰੜਾ ਤਿਆਰ ਕਰਨਾ, ਪੂਰਵ-ਪੜਤਾਲ ਲਈ ਡੀਡ ਜਮ੍ਹਾਂ ਕਰਨੀ, ਸਟੈਂਪ ਡਿਊਟੀ ਦਾ ਭੁਗਤਾਨ, ਇੰਤਕਾਲ ਲਈ ਬੇਨਤੀ (ਵਿਰਸੇ ਜਾਂ ਰਜਿਸਟਰਡ ਡੀਡ ਦੇ ਆਧਾਰ 'ਤੇ ਰਾਪਟਾਂ ਦੇ ਦਾਖਲੇ ਲਈ ਬੇਨਤੀ (ਅਦਾਲਤੀ ਆਦੇਸ਼ਾਂ, ਬੈਂਕ ਕਰਜ਼ੇ ਦੇ ਗਿਰਵੀਨਾਮੇ ਜਾਂ ਬੈਂਕ ਕਰਜ਼ਿਆਂ/ਗਿਰਵੀਨਾਮੇ ਦੀ ਮੁਆਫ਼ੀ ਨਾਲ ਸਬੰਧਤ)&...
ਯੁੱਧ ਨਸ਼ਿਆਂ ਵਿਰੁੱਧ ਦਾ 134ਵਾਂ ਦਿਨ: 4.2 ਕਿਲੋਗ੍ਰਾਮ ਹੈਰੋਇਨ ਸਮੇਤ 113 ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ ਦਾ 134ਵਾਂ ਦਿਨ: 4.2 ਕਿਲੋਗ੍ਰਾਮ ਹੈਰੋਇਨ ਸਮੇਤ 113 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 13 ਜੁਲਾਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ 134ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.2 ਕਿਲੋ ਹੈਰੋਇਨ, 500 ਗ੍ਰਾਮ ਗਾਂਜਾ, 120 ਕਿਲੋ ਭੁੱਕੀ ਅਤੇ 24,210 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 134 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 21,819 ਹੋ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ...
ਪੰਜਾਬ ਦੇ ਹਰ ਪਿੰਡ ਵਿੱਚ ਅਤਿ-ਆਧੁਨਿਕ ਸਟੇਡੀਅਮ ਉਸਾਰੇ ਜਾਣਗੇ; ਪਹਿਲੇ ਪੜਾਅ ਅਧੀਨ 3,083 ਸਟੇਡੀਅਮਾਂ ਦੀ ਉਸਾਰੀ ਪ੍ਰਗਤੀ ਅਧੀਨ: ਮੁੱਖ ਮੰਤਰੀ*

ਪੰਜਾਬ ਦੇ ਹਰ ਪਿੰਡ ਵਿੱਚ ਅਤਿ-ਆਧੁਨਿਕ ਸਟੇਡੀਅਮ ਉਸਾਰੇ ਜਾਣਗੇ; ਪਹਿਲੇ ਪੜਾਅ ਅਧੀਨ 3,083 ਸਟੇਡੀਅਮਾਂ ਦੀ ਉਸਾਰੀ ਪ੍ਰਗਤੀ ਅਧੀਨ: ਮੁੱਖ ਮੰਤਰੀ*

Breaking News
ਚੰਡੀਗੜ੍ਹ, 13 ਜੁਲਾਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਜਲਦੀ ਪੰਜਾਬ ਭਰ ਵਿੱਚ 13,000 ਅਤਿ-ਆਧੁਨਿਕ ਸਟੇਡੀਅਮਾਂ ਦੀ ਉਸਾਰੀ ਸ਼ੁਰੂ ਕਰੇਗੀ, ਜਿਸ ਦੇ ਪਹਿਲੇ ਪੜਾਅ ਅਧੀਨ 3,083 ਅਜਿਹੇ ਸਟੇਡੀਅਮਾਂ ਦੀ ਉਸਾਰੀ ਦਾ ਕੰਮ ਪਹਿਲਾਂ ਹੀ ਚੱਲ ਰਿਹਾ ਹੈ। ਆਪਣੀ ਸਰਕਾਰੀ ਰਿਹਾਇਸ਼ 'ਤੇ ਮੀਡੀਆ ਕਰਮੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਹਾਵਤ ਤੋਂ ਕੋਈ ਵੀ ਅਨਜਾਣ ਨਹੀਂ ਕਿ ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਲਈ  ਸੂਬਾ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਪਾਸੇ ਲਾਉਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਦਾ ਉਦੇਸ਼ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਟੇਡੀਅਮ ਸੂਬੇ ਭਰ ਵਿੱਚ ਖਾਸ ਕਰਕੇ ਪਿੰਡ ਪੱਧਰ 'ਤੇ ਖੇਡ ਭਾਵਨਾ ਨੂੰ ਉਤਸ਼ਾਹਿਤ ਕਰਨ ਵਿੱਚ ਵਧੇਰੇ ਸਹਾਈ ਹੋਣਗੇ। ਮੁੱਖ ਮੰਤਰੀ ਨੇ ਪਿ...