ਬਾਲ ਦਿਵਸ ਮੌਕੇ ਪੰਜਾਬ ਵਿੱਚ “ਆਰੰਭ” ਪਹਿਲਕਦਮੀ ਦੀ ਸ਼ੁਰੂਆਤ, ਮੁੱਢਲੀ ਸਿੱਖਿਆ ਦੇ ਨਵੇਂ ਯੁੱਗ ਦਾ ਮੁੱਢ ਬੰਨ੍ਹੇਗੀ
ਚੰਡੀਗੜ੍ਹ, 14 ਨਵੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਬਾਲ ਦਿਵਸ ਮੌਕੇ ਇੱਕ ਨਵੀਨ ਵਿਦਿਅਕ ਪਹਿਲਕਦਮੀ "ਆਰੰਭ" ਦੀ ਸ਼ੁਰੂਆਤ ਕੀਤੀ ਹੈ, ਜਿਸਦਾ ਉਦੇਸ਼ ਸਿੱਖਿਆ ਵਿੱਚ ਮਾਪਿਆਂ ਸ਼ਮੂਲੀਅਤ ਨੂੰ ਯਕੀਨੀ ਬਣਾਉਂਦਿਆਂ ਮੁੱਢਲੀ ਸਿੱਖਿਆ ਵਿੱਚ ਕ੍ਰਾਂਤੀ ਲਿਆਉਣਾ ਹੈ।
ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ), ਚੰਡੀਗੜ੍ਹ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਕੂਲ ਆਫ਼ ਐਮੀਨੈਂਸ, ਫੇਜ਼-11 ਮੁਹਾਲੀ ਦੀ 8ਵੀਂ ਜਮਾਤ ਦੀ ਵਿਦਿਆਰਥਣ ਅਤੇ ਸਮਾਗਮ ਦੀ ਮੁੱਖ ਮਹਿਮਾਨ ਚਰਨਪ੍ਰੀਤ ਕੌਰ ਨਾਲ ਇਥੇ 500 ਤੋਂ ਵੱਧ ਲੋਕਾਂ ਦੇ ਇਕੱਠ, ਜਿਨ੍ਹਾਂ ਵਿੱਚ ਚਾਰ ਰਾਜਾਂ ਦੇ ਸਿੱਖਿਆ ਅਧਿਕਾਰੀ ਅਤੇ 20 ਤੋਂ ਵੱਧ ਗੈਰ-ਸਰਕਾਰੀ ਸੰਗਠਨਾਂ ਦੇ ਨੁਮਾਇੰਦਿਆਂ ਸ਼ਾਮਲ ਸਨ, ਨੂੰ ਸੰਬੋਧਨ ਕਰਦਿਆਂ ਇਸ ਪਹਿਲਕਦਮੀ ਦੀ ਸ਼ੁਰੂਆਤ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਪ੍ਰੀ-ਪ੍ਰਾਇਮਰੀ ਸਰਕਾਰੀ ਸਕੂਲਾਂ ਵਿੱਚ ਇਸ ਸਮੇਂ 3.5 ਲੱਖ ਤੋਂ ਵੱਧ ਵਿਦਿਆਰਥੀਆਂ ਦੇ ਦਾਖ...








