ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ
ਨਵੀਂ ਦਿੱਲੀ, ਨਵੰਬਰ 14- ਭਾਸ਼ਾ ਵਿਭਾਗ ਵੱਲੋਂ ਪਿਛਲੇ ਸਮੇਂ 'ਚ ਫੈਸਲਾ ਕੀਤਾ ਗਿਆ ਸੀ ਕਿ ਦਿੱਲੀ ਵਿਖੇ ਸਥਿਤ ਪੰਜਾਬ ਭਵਨ ਵਿੱਚ ਪੰਜਾਬੀ ਸਾਹਿਤ, ਭਾਸ਼ਾ ਅਤੇ ਚਿੰਤਨ ਦੇ ਉਘੇ ਸਿਤਾਰਿਆਂ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ। ਇਸ ਦੀ ਪਹਿਲੀ ਕਿਸ਼ਤ ਵਜੋਂ ਅੱਜ 10 ਤਸਵੀਰਾਂ ਪੰਜਾਬ ਭਵਨ ਦੇ ਏ-ਬਲਾਕ ਦੇ ਵਰਾਂਡਿਆਂ ਅਤੇ ਗੈਲਰੀਆਂ ਵਿੱਚ ਲਗਾਈਆਂ ਗਈਆਂ ਹਨ।
ਪ੍ਰਵੇਸ਼ ਮੰਜ਼ਿਲ 'ਤੇ ਆਧੁਨਿਕ ਪੰਜਾਬੀ ਸਾਹਿਤ ਦੇ ਮੋਢੀ ਭਾਈ ਵੀਰ ਸਿੰਘ ਅਤੇ ਜਗਤ ਪ੍ਰਸਿਧ ਪੰਜਾਬੀ ਲੇਖਿਕਾ ਅੰਮ੍ਰਿਤਾ ਪ੍ਰੀਤਮ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ ਹਨ। ਪਹਿਲੀ ਮੰਜ਼ਿਲ 'ਤੇ ਮੁੱਖ ਮੰਤਰੀ ਪੰਜਾਬ ਦੇ ਦਫ਼ਤਰੀ ਕਮਰੇ ਨੇੜੇ ਪੰਜਾਬੀ ਦੇ ਤਿੰਨ ਉੱਘੇ ਕਾਵਿ-ਸਿਤਾਰਿਆਂ ਸ਼ਿਵ ਕੁਮਾਰ ਬਟਾਲਵੀ, ਪਾਸ਼ ਅਤੇ ਸੁਰਜੀਤ ਪਾਤਰ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ।ਇਸੇ ਤਰ੍ਹਾਂ ਦੂਜੀ ਮੰਜ਼ਿਲ 'ਤੇ ਪੰਜਾਬੀ ਨਾਟਕ ਦੇ ਪਿਤਾਮਾ ਈਸ਼ਵਰ ਚੰਦਰ ਨੰਦਾ ਅਤੇ ਪੰਜਾਬੀ ਕਲਾ ਦੇ ਸ਼ਾਹਜਹਾਂ ਡਾ. ਮਹਿੰਦਰ ਸਿੰਘ ਰੰਧਾਵਾ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ। ਤੀਸਰੀ ਮੰਜ਼ਿਲ ਤੇ ...








