Friday, February 13Malwa News
Shadow

Tag: hot news

ਪੰਜਾਬ ਦੀ ਨਵੀਂ ਆਈ.ਟੀ. ਨੀਤੀ ਜਲਦ, 55000 ਪੇਸ਼ੇਵਰਾਂ ਨੂੰ ਮਿਲੇਗੀ ਨੌਕਰੀ: ਉਦਯੋਗ ਮੰਤਰੀ ਸੌਂਦ

ਪੰਜਾਬ ਦੀ ਨਵੀਂ ਆਈ.ਟੀ. ਨੀਤੀ ਜਲਦ, 55000 ਪੇਸ਼ੇਵਰਾਂ ਨੂੰ ਮਿਲੇਗੀ ਨੌਕਰੀ: ਉਦਯੋਗ ਮੰਤਰੀ ਸੌਂਦ

Breaking News
ਚੰਡੀਗੜ੍ਹ, 13 ਨਵੰਬਰ: ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਉਦਯੋਗਾਂ ਦੀ ਤਰੱਕੀ ਲਈ ਪੰਜਾਬ ਸਰਕਾਰ ਪੂਰੀ ਸੁਹਿਰਦਤਾ ਅਤੇ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਉਦਯੋਗ ਪੱਖੀ ਨੀਤੀਆਂ ਸਦਕਾ ਪੰਜਾਬ ਦਾ ਸਨਅਤੀ ਖੇਤਰ ਜਲਦ ਹੀ ਦਿਨ ਦੁੱਗਣੀ ਤੇ ਰਾਤ ਚੌਗਣੀ ਤਰੱਕੀ ਕਰੇਗਾ ਤੇ ਸਫਲਤਾ ਦੀਆਂ ਨਵੀਆਂ ਇਬਾਰਤਾਂ ਲਿਖੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਉਦਯੋਗਾਂ ਦੀ ਪ੍ਰਫੁੱਲਤਾ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਪੰਜਾਬ ਯੂਨੀਵਰਸਿਟੀ ਵਿਖੇ ਵਿਸ਼ਵ ਪੰਜਾਬੀ ਸੰਸਥਾ ਦੇ ਮੁਖੀ ਵਿਕਰਮਜੀਤ ਸਿੰਘ ਸਾਹਨੀ, ਰਾਜ ਸਭਾ ਮੈਂਬਰ ਵੱਲੋਂ ਕਰਵਾਏ ਪੰਜਾਬ ਵੀਜ਼ਨ 2047 ਮੌਕੇ "ਪੰਜਾਬ ਦਾ ਉਦਯੋਗ: ਵਾਧੇ ਲਈ ਵਿਚਾਰਾਂ" ਵਿਸ਼ੇ ਉੱਤੇ ਬੋਲਦਿਆ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਦੀ ਉਦਯੋਗਿਕ ਨੀਤੀ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਅੱਪਡੇਟ ਕਰਕੇ ਵਪਾਰ ਪੱਖੀ ਬਣਾਇਆ ਜਾਵੇਗਾ ਤਾਂ ਜੋ ਸੂਬੇ ਦੇ ਉਦਯੋਗ ਵਿਕਾਸ ਦੀ ਹੋਰ ਗਤੀ ਫੜ੍ਹ ਸਕਣ। ਉਨ੍ਹਾਂ ਕਿਹਾ ਕਿ ਪਿਛਲੇ ਢਾਈ ...
ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਵਾਲੇ ਹਲਕਿਆਂ ਦੀ ਵੋਟਰ ਸੂਚੀ ਦਾ ਸੋਧਿਆ ਸ਼ਡਿਊਲ ਜਾਰੀ

ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਵਾਲੇ ਹਲਕਿਆਂ ਦੀ ਵੋਟਰ ਸੂਚੀ ਦਾ ਸੋਧਿਆ ਸ਼ਡਿਊਲ ਜਾਰੀ

Punjab News
ਚੰਡੀਗੜ੍ਹ, 13 ਨਵੰਬਰ: ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਵਾਲੇ ਹਲਕਿਆਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ, 84-ਗਿੱਦੜਬਾਹਾ ਅਤੇ 103-ਬਰਨਾਲਾ ਦੀ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸੋਧਿਆ ਹੋਇਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਬੁਲਾਰੇ ਨੇ ਦੱਸਿਆ ਕਿ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦੀ ਯੋਗਤਾ ਮਿਤੀ 01.01.2025 ਹੋਵੇਗੀ। ਵੋਟਰ ਸੂਚੀਆਂ ਦੀ ਤਿਆਰੀ 25.11.2024 (ਸੋਮਵਾਰ) ਤੋਂ 26.11.2024 (ਮੰਗਲਵਾਰ) ਤੱਕ ਕੀਤੀ ਜਾਵੇਗੀ ਅਤੇ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ 27.11.2024 (ਬੁੱਧਵਾਰ) ਨੂੰ ਹੋਵੇਗੀ। ਉਹਨਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦਾ ਸਮਾਂ 27.11.2024 (ਬੁੱਧਵਾਰ) ਤੋਂ 12.12.2024 (ਵੀਰਵਾਰ) ਤੱਕ (ਕੁੱਲ 15 ਦਿਨ) ਦਾ ਹੈ ਅਤੇ ਵਿਸ਼ੇਸ਼ ਮੁਹਿੰਮ ਦੀਆਂ ਤਰੀਕਾਂ 30.11.2024 (ਸ਼ਨੀਵਾਰ) ਅਤੇ 08.12.2024 (ਐਤਵਾਰ) ਦਿੱਤੀਆਂ ਗਈਆਂ ਹੈ।  ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ 24.12.2024 (ਮੰਗਲਵਾਰ) ਤੱਕ ਕੀਤੇ ਜਾਣਗੇ। ਮਾਪਦੰਡਾਂ ਦੀ...
ਗਿਆਨੀ ਹਰਪ੍ਰੀਤ ਸਿੰਘ ਨੇ ਵਾਪਸ ਕੀਤੀ ਜੈ਼ਡ ਸਕਿਉਰਟੀ

ਗਿਆਨੀ ਹਰਪ੍ਰੀਤ ਸਿੰਘ ਨੇ ਵਾਪਸ ਕੀਤੀ ਜੈ਼ਡ ਸਕਿਉਰਟੀ

Breaking News
ਤਲਵੰਡੀ ਸਾਬੋ 13 ਨਵੰਬਰ : ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਮਿਲੀ ਜੈਡ ਸੁਰੱਖਿਆ ਵਾਪਸ ਕਰਨ ਲਈ ਪੱਤਰ ਲਿਖਿਆ ਹੈ। ਹਮੇਸਾਂ ਚਰਚਾ ਵਿੱਚ ਰਹਿਣ ਵਾਲੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੁਰੱਖਿਆ ਦੀ ਕੋਈ ਲੋੜ ਨਹੀਂ ਹੈ। ਗਿਆਨੀ ਹਰਪ੍ਰੀਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵੀ ਜਥੇਦਾਰ ਰਹਿ ਚੁੱਕੇ ਹਨ। ਉਹ ਪੰਥਕ ਮਸਲਿਆਂ ਨੂੰ ਲੈ ਕੇ ਆਪਣੇ ਬਿਆਨਾਂ ਕਾਰਨ ਚਰਚਾ ਵਿੱਚ ਰਹਿੰਦੇ ਹਨ।...
ਜੋਗਾ ਸਿੰਘ ਨੂੰ ਡੀ.ਐਸ.ਪੀ. ਡੇਰਾ ਬਾਬਾ ਨਾਨਕ ਵਜੋਂ ਕੀਤਾ ਤਾਇਨਾਤ

ਜੋਗਾ ਸਿੰਘ ਨੂੰ ਡੀ.ਐਸ.ਪੀ. ਡੇਰਾ ਬਾਬਾ ਨਾਨਕ ਵਜੋਂ ਕੀਤਾ ਤਾਇਨਾਤ

Hot News
ਚੰਡੀਗੜ੍ਹ, 12 ਨਵੰਬਰ: ਭਾਰਤੀ ਚੋਣ ਕਮਿਸ਼ਨ ਨੇ ਡੀ.ਐਸ.ਪੀ., ਡੇਰਾ ਬਾਬਾ ਨਾਨਕ ਦੇ ਅਹੁਦੇ ਲਈ ਪੈਨਲ ਵਿੱਚੋਂ ਸ੍ਰੀ ਜੋਗਾ ਸਿੰਘ, 345/ਬੀ.ਆਰ. (ਮੌਜੂਦਾ ਸਮੇਂ ਡੀ.ਐਸ.ਪੀ., ਹੈੱਡਕੁਆਰਟਰ ਕਪੂਰਥਲਾ) ਦੇ ਨਾਮ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਥੇ ਵਰਨਣਯੋਗ ਹੈ ਕਿ ਕਾਂਗਰਸ ਪਾਰਟੀ ਦੇ ਆਗੂ ਸੁਖਜਿੰਦਰ ਸਿੰਘ ਰੰਧਾਵਾ ਦੀ ਸ਼ਿਕਾਇਤ ਦੇ ਆਧਾਰ ਤੇ ਚੋਣ ਕਮਿਸ਼ਨ ਨੇ ਡੀ ਐਸ ਪੀ ਦੀ ਬਦਲੀ ਕਰ ਦਿੱਤੀ ਸੀ। ਸ੍ਰੀ ਰੰਧਾਵਾ ਨੇ ਦੋਸ਼ ਲਾਇਆ ਸੀ ਕਿ ਡੀ ਐਸ ਪੀ ਵਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਹਮਾਇਤ ਕੀਤੀ ਜਾ ਰਹੀ ਹੈ। ਚੋਣ ਕਮਿਸ਼ਨ ਵੱਲੋਂ ਡੀ ਐਸ ਪੀ ਦੀ ਬਦਲੀ ਕਰ ਦਿੱਤੇ ਜਾਣ ਪਿੱਛੋਂ ਇਹ ਪੋਸਟ ਖਾਲੀ ਸੀ ਅਤੇ ਸਰਕਾਰ ਪਾਸੋਂ ਨਵੀਂ ਨਿਯੁਕਤੀ ਲਈ ਪੈਨਲ ਦੀ ਮੰਗ ਕੀਤੀ ਸੀ। ਇਸ ਪੈਨਲ ਵਿਚੋਂ ਚੋਣ ਕਮਿਸ਼ਨ ਨੇ ਜੋਗਾ ਸਿੰਘ ਨੂੰ ਡੀ ਐਸ ਪੀ ਲਗਾ ਦਿੱਤਾ ਗਿਆ ਹੈ।...
ਮਾਨਸਾ ਦੇ ਪੈਟਰੋਲ ਪੰਪ ਗ੍ਰਨੇਡ ਹਮਲੇ ਪਿੱਛੇ ਵੀ ਕੈਨੇਡਾ ਸਥਿਤ ਅਰਸ਼ ਡੱਲਾ ਦਾ ਹੱਥ

ਮਾਨਸਾ ਦੇ ਪੈਟਰੋਲ ਪੰਪ ਗ੍ਰਨੇਡ ਹਮਲੇ ਪਿੱਛੇ ਵੀ ਕੈਨੇਡਾ ਸਥਿਤ ਅਰਸ਼ ਡੱਲਾ ਦਾ ਹੱਥ

Breaking News
ਮਾਨਸਾ, 12 ਨਵੰਬਰ: ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ ਡੱਲਾ ਦੇ ਨੈੱਟਵਰਕ ਨੂੰ ਇੱਕ ਹੋਰ ਝਟਕਾ ਦਿੰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਦੀ ਟੀਮ ਨੇ ਮਾਨਸਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਮਾਨਸਾ ਗ੍ਰਨੇਡ ਹਮਲੇ ਦੇ ਮੁੱਖ ਦੋਸ਼ੀ ਸ਼ਿਮਲਾ ਸਿੰਘ, ਜਿਸਨੇ ਨੇ ਅਰਸ਼ ਡੱਲਾ ਦੇ ਨਿਰਦੇਸ਼ਾਂ ‘ਤੇ ਪੈਟਰੋਲ ਪੰਪ 'ਤੇ ਗ੍ਰਨੇਡ ਸੁੱਟਿਆ ਸੀ, ਨੂੰ ਗ੍ਰਿਫਤਾਰ ਕਰਕੇ ਇਸ ਮਾਮਲੇ ਦੀ ਗੁੱਥੀ ਸੁਲਝਾ ਲਈ ਹੈ। ਇਹ ਜਾਣਕਾਰੀ ਅੱਜ ਇਥੇ  ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ। ਇਹ ਸਫ਼ਲਤਾ ਗੁਰਪ੍ਰੀਤ ਸਿੰਘ ਹਰੀ ਨੌ ਉਰਫ਼ ਭੋਡੀ, ਜਿਸਨੂੰ ਅੱਤਵਾਦੀ ਅਰਸ਼ ਡੱਲਾ ਦੇ ਇਸ਼ਾਰੇ ‘ਤੇ 9 ਅਕਤੂਬਰ, 2024 ਨੂੰ ਮਾਰ ਦਿੱਤਾ ਗਿਆ ਸੀ, ਦੇ ਕਤਲ ਵਿੱਚ ਸ਼ਮੂਲੀਅਤ ਲਈ ਦੋ ਸ਼ੂਟਰਾਂ ਬਰਨਾਲਾ ਦੇ ਅਨਮੋਲਪ੍ਰੀਤ ਸਿੰਘ ਉਰਫ਼ ਵਿਸ਼ਾਲ ਅਤੇ ਖਰੜ ਦੇ ਨਵਜੋਤ ਸਿੰਘ ਉਰਫ਼ ਨੀਤੂ ਦੀ ਗ੍ਰਿਫ਼ਤਾਰੀ ਦੇ 72 ਘੰਟਿਆਂ ਤੋਂ ਵੀ ਘੱਟ ਸਮੇਂ ਅੰਦਰ ਹਾਸਲ ਹੋਈ ਹੈ। ਜਾਣਕਾਰੀ ਅਨੁਸਾਰ 26 ਅਤੇ 27 ਅਕਤੂਬਰ, 2024 ਦੀ ਦਰਮਿਆਨੀ ਰਾਤ ਨੂੰ ਮਾਨਸਾ ਦੇ ਸਿਰਸਾ ਰੋਡ ਸਥਿਤ ਜੀਓ ਦੇ ਪੈਟਰੋਲ ਪੰਪ ਸਟੇਸ਼ਨ ...
ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ: ਡਾ ਰਵਜੋਤ ਸਿੰਘ

ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ: ਡਾ ਰਵਜੋਤ ਸਿੰਘ

Hot News
ਚੰਡੀਗੜ੍ਹ, 12 ਨਵੰਬਰ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ  ਡਾ ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਅਤੇ ਸੀਵਰੇਜ ਦੀ ਸਫਾਈ, ਸਟਰੀਟ ਲਾਈਟਾਂ ਦੀ ਵਰਕਿੰਗ ਕੰਡੀਸ਼ਨ ਯਕੀਨੀ ਬਣਾਉਣਾ ਅਤੇ ਸਵੱਛ ਪਾਣੀ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਅੱਜ ਮਿਉਂਸੀਪਲ ਭਵਨ ਵਿਖੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਸਬੰਧਿਤ ਵਿਧਾਇਕਾਂ ਦੀ ਹਾਜ਼ਰੀ ਵਿੱਚ ਮਿਉਂਸੀਪਲ ਕਮਿਸ਼ਨਰ, ਲੁਧਿਆਣਾ,  ਵਧੀਕ ਡਿਪਟੀ ਕਮਿਸ਼ਨਰ, (ਸ਼ਹਿਰੀ ਵਿਕਾਸ) ਲੁਧਿਆਣਾ, ਵਧੀਕ ਡਿਪਟੀ ਕਮਿਸ਼ਨਰ(ਜਨਰਲ) ਫਤਹਿਗੜ੍ਹ ਸਾਹਿਬ, ਮਾਨਸਾ, ਬਠਿੰਡਾ, ਸੰਗਰੂਰ ਅਤੇ ਸਰਦੂਲਗੜ, ਭਿੱਖੀ, ਬਰੀਵਾਲਾ, ਰਾਮਪੁਰਾ ਫੂਲ, ਤਲਵੰਡੀ ਸਾਬੋ, ਸੰਗਰੂਰ, ਚੀਮਾਂ, ਮੂਨਕ, ਦਿੜ੍ਹਬਾ, ਖਨੌਰੀ, ਮਲੋਦ, ਮੁਲਾਪੁਰ ਦਾਖਾਂ, ਸਾਹਨੇਵਾਲ, ਮਾਛੀਵਾੜਾ ਅਤੇ ਅਮਲੋਹ ਨਗਰ ਕੌਂਸਲ/ਨਗਰ ਪੰਚਾਇਤਾਂ ਦੇ ਕਾਰਜ ...
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਉਦਯੋਗਪਤੀਆਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ

Hot News
ਚੰਡੀਗੜ੍ਹ, 12 ਨਵੰਬਰ: ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਦੇ ਉਦਯੋਗਪਤੀਆਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਹੈ। ਇੱਥੇ ਉਦਯੋਗ ਭਵਨ ਵਿਖੇ ਸੂਬੇ ਦੇ ਨਾਮੀਂ ਉਦਯੋਗਪਤੀਆਂ ਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਉਦਯੋਗਾਂ ਦੀ ਤਰੱਕੀ ਤੇ ਮੁਸ਼ਕਲਾਂ ਦੇ ਹੱਲ ਲਈ ਪੰਜਾਬ ਸਰਕਾਰ ਤੇਜ਼ੀ ਨਾਲ ਸਾਰਥਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਵੱਖ-ਵੱਖ ਸਨਅਤੀ ਫੈਡਰੇਸ਼ਨਾਂ, ਚੈਂਬਰਾਂ ਤੇ ਉਦਯੋਗਪਤੀਆਂ ਨੂੰ ਖੁਦ ਬੁਲਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ। ਸੌਂਦ ਨੇ ਕਿਹਾ ਕਿ ਉਦਯੋਗਪਤੀਆਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਬਹੁਤ ਜਲਦ ਅਮਲੀ ਜਾਮਾ ਪਹਿਨਾਇਆ ਜਾਵੇਗਾ। ਉਦਯੋਗ ਮੰਤਰੀ ਨੇ ਕਿਹਾ ਕਿ ਯਕਮੁਸ਼ਤ ਯੋਜਨਾ (ਓਟੀਐਸ) ਤੇ ਕੁਝ ਨੀਤੀਗਤ ਫੈਸਲੇ ਅਜਿਹੇ ਹਨ, ਜਿਨ੍ਹਾਂ ਬਾਰੇ ਮੁੱਖ ਮੰਤਰੀ ਨਾਲ ਸਲਾਹ-ਮਸ਼ਵਰਾ ਤੇ ਦਿਸ਼ਾ-ਨਿਰਦੇਸ਼ ਜ਼ਰੂਰੀ ਹਨ, ਇਸ ਲਈ ਅਜਿਹੀਆਂ ਕੁਝ ਮੰਗ...
ਹਰਪਾਲ ਸਿੰਘ ਚੀਮਾ ਵੱਲੋਂ ਸਹਿਕਾਰੀ ਫੈਡਰਾਲਿਜ਼ਮ ਅਤੇ ਢਾਂਚਾਗਤ ਸੁਧਾਰਾਂ ‘ਤੇ ਜ਼ੋਰ

ਹਰਪਾਲ ਸਿੰਘ ਚੀਮਾ ਵੱਲੋਂ ਸਹਿਕਾਰੀ ਫੈਡਰਾਲਿਜ਼ਮ ਅਤੇ ਢਾਂਚਾਗਤ ਸੁਧਾਰਾਂ ‘ਤੇ ਜ਼ੋਰ

Hot News
ਚੰਡੀਗੜ੍ਹ, 12 ਨਵੰਬਰ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਕੇਂਦਰ ਸਰਕਾਰ ਨੂੰ ਸਹਿਕਾਰੀ ਫੈਡਰਲਿਜ਼ਮ ਅਤੇ ਢਾਂਚਾਗਤ ਸੁਧਾਰਾਂ 'ਤੇ ਜ਼ੋਰ ਦੇਣਾ ਚਾਹੀਦਾ ਹੈ। ਪੰਜਾਬ ਯੂਨੀਵਰਸਿਟੀ ਵਿਖੇ ਵਰਲਡ ਪੰਜਾਬੀ ਸੰਸਥਾ ਵੱਲੋਂ ਕਰਵਾਏ ਗਏ ‘ਪੰਜਾਬ ਵਿਜ਼ਨ: 2047’ ਕਨਕਲੇਵ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੇਸ਼ 2047 ਦੇ ਆਪਣੇ ਵਿਕਾਸ ਟੀਚਿਆਂ ਨੂੰ ਤਾਂ ਹੀ ਹਾਸਲ ਕਰ ਸਕਦਾ ਹੈ ਜੇਕਰ ਸਾਰੇ ਸੂਬੇ ਵਿਕਾਸ ਦੀ ਲੀਹ ‘ਤੇ ਇਕੱਠੇ ਹੋ ਕੇ ਅੱਗੇ ਵਧਣ। ਸਮਾਗਮ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰਤ 2047 ਵਿੱਚ ਆਜ਼ਾਦੀ ਦੇ 100 ਵਰ੍ਹੇ ਮਨਾਏਗਾ ਅਤੇ ਭਾਰਤ ਸਰਕਾਰ ਨੂੰ ਅਜਿਹੇ ਹੱਲ ਕੱਢਣੇ ਚਾਹੀਦੇ ਹਨ ਜਿਸ ਨਾਲ ਕੋਈ ਵੀ ਸੂਬਾ ਇਸ ਸਫਰ ਵਿੱਚ ਪਿੱਛੇ ਨਾ ਰਹਿ ਜਾਵੇ। ਉਨ੍ਹਾਂ ਮੌਜੂਦਾ ਜੀਐਸਟੀ ਪ੍ਰਣਾਲੀ ਦੇ ਕਾਰਨ ਰਾਜਾਂ ਨੂੰ ਦਰਪੇਸ਼ ਮਹੱਤਵਪੂਰਨ ਮਾਲੀਆ ਨੁਕਸਾਨਾਂ ‘ਤੋ ਰੋਸ਼ਨੀ ਪਾਉਂਦਿਆਂ ਜੀਐਸਟੀ, ਖੇਤੀਬਾੜੀ, ਵਾਤਾਵਰਣ ਅਤੇ...
ਡਾ. ਰਵਜੋਤ ਸਿੰਘ ਨੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

Hot News
ਚੰਡੀਗੜ੍ਹ, 11 ਨਵੰਬਰ: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਮੰਤਰੀ ਲਾਲ ਚੰਦ ਕਟਾਰੂਚਕ,  ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਹਾਜ਼ਰੀ ਵਿੱਚ ਮਿਉਂਸੀਪਲ ਕਮਿਸ਼ਨਰ, ਪਟਿਆਲਾ, ਜਲੰਧਰ ਅਤੇ ਅੰਮ੍ਰਿਤਸਰ, ਵਧੀਕ ਡਿਪਟੀ ਕਮਿਸ਼ਨਰ, ਪਟਿਆਲਾ, ਮੋਹਾਲੀ, ਜਲੰਧਰ, ਅੰਮ੍ਰਿਤਸਰ, ਪਠਾਨਕੋਟ ਅਤੇ ਤਰਨਤਾਰਨ ਤੋਂ ਇਲਾਵਾ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਰਾਜਾਸਾਂਸੀ, ਨਰੋਟ ਜੈਮਲ ਸਿੰਘ, ਖੇਮਕਰਨ, ਤਰਨਤਾਰਨ, ਸਨੋਰ, ਦੇਵੀਗੜ੍ਹ, ਘਨੋਰ, ਘੱਗਾ, ਭਾਦਸੋਂ, ਘੜੂੰਆ, ਗੋਰਾਇਆ, ਸ਼ਾਹਕੋਟ, ਭੋਗਪੁਰ ਅਤੇ ਬਿਲਗਾ ਦੇ ਕਾਰਜ ਸਾਧਕ ਅਫਸਰਾਂ ਨਾਲ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਚਲ ਰਹੇ ਵਿਕਾਸ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ। ਮੀਟਿੰਗ ਦੀ ਸ਼ੁਰੂਆਤ ਵਿੱਚ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਪਾਸੋਂ ਵੱਖ ਵੱਖ ਸਕੀਮਾਂ ਜਿਵੇਂ ਸਵੱਛ ਭਾਰਤ ਮਿਸ਼ਨ, ਅਮਰੁਤ ਮਿਸ਼ਨ, 15 ਵੇਂ ਵਿੱਤ ਕਮਿਸ਼ਨ ਆਦਿ ਸਕੀਮਾਂ ਅਧੀਨ ਚੱਲ ਰਹੇ ਪ੍ਰਾਜੈਕਟਾਂ ਸਬੰਧੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾ...
ਕਿਸਾਨੀ ਸੰਕਟ ਨੂੰ ਹੱਲ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਬਾਗ਼ਬਾਨੀ ਵਿਭਾਗ: ਮੋਹਿੰਦਰ ਭਗਤ

ਕਿਸਾਨੀ ਸੰਕਟ ਨੂੰ ਹੱਲ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਬਾਗ਼ਬਾਨੀ ਵਿਭਾਗ: ਮੋਹਿੰਦਰ ਭਗਤ

Punjab News
ਚੰਡੀਗੜ੍ਹ, 11 ਨਵੰਬਰ: ਦਿਨੋਂ ਦਿਨ ਘਾਟੇ ਦਾ ਸੋਦਾ ਬਣ ਰਹੀ ਪੰਜਾਬ ਦੀ ਖੇਤੀ ਨੂੰ ਲਾਹੇਵੰਦ ਧੰਦਾ ਬਨਾਉਣ ਵਿੱਚ ਅਤੇ ਕਿਸਾਨੀ ਸੰਕਟ ਨੂੰ ਹੱਲ ਕਰਨ ਵਿਚ ਬਾਗ਼ਬਾਨੀ ਵਿਭਾਗ ਅਹਿਮ ਭੂਮਿਕਾ ਨਿਭਾ ਰਿਹਾ ਹੈ । ਉਕਤ ਪ੍ਰਗਟਾਵਾ ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਬਾਗ਼ਬਾਨੀ ਅਧੀਨ ਰਕਬੇ ਨੂੰ ਵਧਾਉਣ ਲਈ ਯਤਨਸ਼ੀਲ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਬਾਗ਼ਬਾਨੀ ਵਿਭਾਗ ਕਿਸਾਨਾਂ ਦਾ ਸਲਾਹਕਾਰ ਮਹਿਕਮਾ ਹੈ ਜ਼ੋ ਕਿਸਾਨਾਂ ਨੂੰ ਵਾਤਾਵਰਣ ਪੱਖੀ ਅਤੇ ਆਰਥਿਕ ਤੌਰ ਤੇ ਲਾਹੇਵੰਦ ਸਲਾਹ ਦਿੰਦਾ ਹੈ। ਸ੍ਰੀ ਭਗਤ ਨੇ ਕਿਹਾ ਕਿ ਬਾਗ਼ਬਾਨੀ ਵਿਭਾਗ ਦੀ ਕੋਸ਼ਿਸ਼ ਸਦਕਾ ਪੰਜਾਬ ਰਾਜ ਦੇ ਕਿਸਾਨਾਂ ਨੇ ਖੇਤੀ ਵਿਭਿੰਨਤਾ ਅਧੀਨ ਵੱਡੇ ਪੱਧਰ ਤੇ ਬਾਗ਼ ਲਗਾਏ ਗਏ ਹਨ ਜਿਸ ਨਾਲ ਜਿੱਥੇ ਲੋਕਾਂ ਨੂੰ ਸਿਹਤਮੰਦ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਫਲਾਂ ਦੀ ਉਪਲਬਧਤਾ ਵਧੀ ਹੈ ਉਥੇ ਨਾਲ ਹੀ ਸੂਬੇ ਦੇ ਵਾਤਾਵਰਨ ਵਿਚ ਸੁਧਾਰ ਹੋਇਆ ਹੈ ਕਿਉਂਕਿ ਬਾਗਾਂ ਕਾਰ...