ਮੋਹਿੰਦਰ ਭਗਤ ਦੇ ਅਣਥੱਕ ਯਤਨਾਂ ਸਦਕਾ ਬਾਗਬਾਨੀ ਸੇਵਾ ਨਿਯਮਾਂ ਵਿੱਚ ਇਤਿਹਾਸਕ ਸੋਧ
ਚੰਡੀਗੜ੍ਹ, 11 ਜੁਲਾਈ ਪ੍ਰਸ਼ਾਸਕੀ ਸੁਧਾਰ ਅਤੇ ਸੂਬੇ ਦੇ ਬਾਗਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਬਾਗਬਾਨੀ (ਗਰੁੱਪ ਏ) ਸੇਵਾ ਨਿਯਮਾਂ, 2015 ਵਿੱਚ ਸੋਧ ਕਰਨ ਲਈ ਇੱਕ ਗਜ਼ਟ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਬਾਗ਼ਬਾਨੀ ਸੇਵਾਵਾਂ ਵਿੱਚ ਲੋੜੀਂਦਾ ਸੁਧਾਰ ਦਾ ਸੁਝਾਅ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੀ ਅਗਵਾਈ ਵਿੱਚ ਕੀਤਾ ਗਿਆ ਹੈ ਜੋ ਕਿ ਬਾਗਬਾਨੀ ਖੇਤਰ ਦੇ ਅਧਿਕਾਰੀਆਂ ਲਈ ਬਿਹਤਰ ਸੇਵਾ ਸ਼ਰਤਾਂ ਦੀ ਲਗਾਤਾਰ ਵਕਾਲਤ ਕਰਦੇ ਰਹੇ ਹਨ।
ਨੋਟੀਫਿਕੇਸ਼ਨ ਦੀ ਸ਼ਲਾਘਾ ਕਰਦਿਆਂ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਹ ਸੋਧ ਸਾਡੇ ਅਧਿਕਾਰੀਆਂ ਨੂੰ ਵਧੇਰੇ ਸਮਰੱਥ ਬਣਾਉਣ ਲਈ ਇੱਕ ਵੱਡਾ ਕਦਮ ਹੈ। ਉਹਨਾਂ ਅੱਗੇ ਕਿਹਾ ਕਿ , "ਮੈਂ ਇਸ ਸੋਧ ਨੂੰ ਲਾਗੂ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦੀ ਹਾਂ। ਉਨ੍ਹਾ ਕਿਹਾ ਕਿ ਸਰਕਾਰੀ ਨਿਯਮਾਂ ਵਿੱਚ ਇਹ ਸੁਧਾਰ ਬਾਗਬਾਨੀ ਖੇਤਰ ਵਿੱਚ ਬਿਹਤਰ ਸੇਵਾ ਪ੍ਰਦਾਨ ਨੂੰ ਯਕੀਨੀ ਬਣਾਏਗਾ।
ਉਨ੍ਹਾਂ ਦੱਸਿਆ ਕਿ 2 ਜੁਲਾਈ...








