Thursday, May 21Malwa News
Shadow

Tag: hot news

ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ 1500 ਮਹਿਲਾ ਪੰਚਾਂ-ਸਰਪੰਚਾਂ ਨੂੰ ਨਾਂਦੇੜ ਸਾਹਿਬ ਦੇ ਦਰਸ਼ਨਾਂ ਲਈ ਲਿਜਾਵੇਗੀ-ਮੁੱਖ ਮੰਤਰੀ

ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ 1500 ਮਹਿਲਾ ਪੰਚਾਂ-ਸਰਪੰਚਾਂ ਨੂੰ ਨਾਂਦੇੜ ਸਾਹਿਬ ਦੇ ਦਰਸ਼ਨਾਂ ਲਈ ਲਿਜਾਵੇਗੀ-ਮੁੱਖ ਮੰਤਰੀ

Punjab Politics
ਚੰਡੀਗੜ੍ਹ, 10 ਜੁਲਾਈ ਸੂਬੇ ਵਿੱਚ ਔਰਤਾਂ ਦੇ ਵੱਧ ਅਧਿਕਾਰਾਂ ਪ੍ਰਤੀ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਪਿੰਡਾਂ ਦੇ ਵਿਕਾਸ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀਆਂ 1500 ਮਹਿਲਾ ਸਰਪੰਚਾਂ ਤੇ ਪੰਚਾਂ ਨੂੰ ਪਵਿੱਤਰ ਅਸਥਾਨ ਨਾਂਦੇੜ ਸਾਹਿਬ ਦੇ ਦਰਸ਼ਨ ਕਰਨ ਲਈ ਭੇਜਣ ਦਾ ਫੈਸਲਾ ਕੀਤਾ ਹੈ।  ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਿਲਾ ਸਰਪੰਚਾਂ-ਪੰਚਾਂ ਦਾ ਆਉਣ-ਜਾਣ ਅਤੇ ਰਹਿਣ-ਸਹਿਣ ਦਾ ਸਾਰਾ ਖਰਚਾ ਪੰਜਾਬ ਸਰਕਾਰ ਸਹਿਣ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਮਹਿਲਾ ਪੰਚਾਇਤੀ ਨੁਮਾਇੰਦਿਆਂ ਦੇ ਇਸ ਪਵਿੱਤਰ ਅਸਥਾਨ ’ਤੇ ਜਾਣ ਲਈ ਵਿਸ਼ੇਸ਼ ਰੇਲ ਗੱਡੀਆਂ ਦਾ ਬੰਦੋਬਸਤ ਕੀਤਾ ਜਾਵੇਗਾ ਅਤੇ ਮਹਾਰਾਸ਼ਟਰ ਵਿੱਚ ਇਨ੍ਹਾਂ ਨੂੰ ਸਿਖਲਾਈ ਵੀ ਦਿੱਤੀ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਪੰਜਾਬੀ ਦੇ ਦਿਲ ਵਿੱਚ ਨਾਂਦੇੜ ਸਾਹਿਬ ...
ਸੂਬਾ ਸਰਕਾਰ ਚੌਲ ਮਿੱਲਰਾਂ ਅਤੇ ਹੋਰਨਾਂ ਭਾਈਵਾਲਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ: ਮੰਤਰੀ ਸਮੂਹ

ਸੂਬਾ ਸਰਕਾਰ ਚੌਲ ਮਿੱਲਰਾਂ ਅਤੇ ਹੋਰਨਾਂ ਭਾਈਵਾਲਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ: ਮੰਤਰੀ ਸਮੂਹ

Hot News
ਚੰਡੀਗੜ੍ਹ, 10 ਜੁਲਾਈ: ਕਣਕ ਅਤੇ ਝੋਨੇ ਦੀ ਨਿਰਵਿਘਨ ਅਤੇ ਮੁਸ਼ਕਿਲ ਰਹਿਤ ਖਰੀਦ ਨੂੰ ਯਕੀਨੀ ਬਣਾਉਣ ਲਈ ਗਠਿਤ ਕੀਤੇ ਗਏ ਮੰਤਰੀ ਸਮੂਹ ਨੇ ਅੱਜ ਪੰਜਾਬ ਦੇ ਚੌਲ ਮਿੱਲਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਚਿੰਤਾਵਾਂ ਅਤੇ ਮੁੱਦਿਆਂ ਨੂੰ ਗੌਰ ਨਾਲ ਸੁਣਿਆ ਅਤੇ ਜਾਇਜ਼ ਮੰਗਾਂ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ। ਮੰਤਰੀ ਸਮੂਹ ਦੇ ਚੇਅਰਮੈਨ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਉਣੀ ਖਰੀਦ ਸੀਜ਼ਨ ਦੇ ਸੁਚਾਰੂ ਅਮਲ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦਾ ਬਿਜਾਈ ਸੀਜ਼ਨ ਸ਼ੁਰੂ ਹੋ ਗਿਆ ਹੈ ਅਤੇ ਮਿੱਲਰਾਂ ਤੇ ਹੋਰਨਾਂ ਭਾਈਵਾਲਾਂ ਦੀਆਂ ਚਿੰਤਾਵਾਂ, ਲੋੜਾਂ ਅਤੇ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਇਸਦੇ ਸੁਚੱਜੇ ਢੰਗ ਨਾਲ ਹੱਲ ਲਈ ਸੂਬਾ ਪ੍ਰਸ਼ਾਸਨ ਤਨਦੇਹੀ ਨਾਲ ਕੰਮ ਕਰ ਰਿਹਾ ਹੈ ਤਾਂ ਜੋ ਸੁਚਾਰੂ ਖਰੀਦ ਕਾਰਜਾਂ ਨੂੰ ਯਕੀਨੀ ਬਣਾਇਆ ਜਾ ਸਕੇ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਪੱਤਰ...
ਪੰਜਾਬ ਵਿੱਚ ਵਧ-ਫੁੱਲ ਰਿਹੈ ਮੱਛੀ ਪਾਲਣ ਖੇਤਰ, ਸਾਲਾਨਾ 2 ਲੱਖ ਮੀਟਰਕ ਟਨ ਤੱਕ ਪਹੁੰਚਿਆ ਮੱਛੀ ਉਤਪਾਦਨ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵਿੱਚ ਵਧ-ਫੁੱਲ ਰਿਹੈ ਮੱਛੀ ਪਾਲਣ ਖੇਤਰ, ਸਾਲਾਨਾ 2 ਲੱਖ ਮੀਟਰਕ ਟਨ ਤੱਕ ਪਹੁੰਚਿਆ ਮੱਛੀ ਉਤਪਾਦਨ: ਗੁਰਮੀਤ ਸਿੰਘ ਖੁੱਡੀਆਂ

Hot News
ਚੰਡੀਗੜ੍ਹ, 10 ਜੁਲਾਈ ਕੌਮੀ ਮੱਛੀ ਪਾਲਕ ਦਿਵਸ ਮੌਕੇ ਅੱਜ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਮੱਛੀ ਪਾਲਣ ਖੇਤਰ ਲਗਾਤਾਰ ਵੱਧ-ਫੁੱਲ ਰਿਹਾ ਹੈ ਅਤੇ  ਸੂਬੇ ਵਿੱਚ ਪਾਣੀ ਦੇ ਕੁਦਰਤੀ ਸਰੋਤਾਂ, ਨਿੱਜੀ ਤਲਾਬਾਂ ਅਤੇ ਛੱਪੜਾਂ ‘ਚੋਂ ਸਾਲਾਨਾ 2 ਲੱਖ ਮੀਟ੍ਰਿਕ ਟਨ ਮੱਛੀ ਪੈਦਾ ਕੀਤੀ ਜਾ ਰਹੀ ਹੈ। ਮੱਛੀ ਪਾਲਣ ਖੇਤਰ ਦੀ ਪ੍ਰਗਤੀ ‘ਤੇ ਚਾਨਣਾ ਪਾਉਂਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਇਸ ਸਮੇਂ 43,683 ਏਕੜ ਤੋਂ ਵੱਧ ਰਕਬਾ ਮੱਛੀ ਪਾਲਣ ਅਧੀਨ ਅਤੇ ਕਰੀਬ 985 ਏਕੜ ਰਕਬਾ ਝੀਂਗਾ ਪਾਲਣ ਅਧੀਨ ਹੈ, ਜੋ ਰਾਜ ਵਿੱਚ ਜਲ-ਜੀਵਾਂ ਦੇ ਪਾਲਣ-ਪੋਸ਼ਣ ਦੇ ਵਧ ਰਹੇ ਰੁਝਾਨ ਨੂੰ ਦਰਸਾਉਂਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੱਛੀ ਪਾਲਣ ਖੇਤਰ ਦੇ ਵਿਕਾਸ ਲਈ 16 ਸਰਕਾਰੀ ਮੱਛੀ ਪੂੰਗ ਫਾਰਮ, 11 ਮੱਛੀ ਫੀਡ ਮਿੱਲਾਂ ਅਤੇ 7 ਲੈਬਾਟਰੀਆਂ ਸਰਗਰਮੀ ਨਾਲ ਸੂਬੇ ਦੇ ਕਿਸਾਨਾਂ ਦੀ ਮਦਦ ਲਈ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ 637 ਮੱਛੀ ਪਾਲਕਾਂ ਨੂੰ ਮੱਛੀ ਪਾਲਣ ਦੇ ਵੱਖ-ਵੱਖ ਪ੍ਰੋਜੈਕਟਾਂ ਤਹਿਤ 30.64 ਕਰੋੜ ਰ...
ਯੁੱਧ ਨਸ਼ਿਆਂ ਵਿਰੁੱਧ’ ਦੇ 131ਵੇਂ ਦਿਨ ਪੰਜਾਬ ਪੁਲਿਸ ਵੱਲੋਂ 129 ਨਸ਼ਾ ਤਸਕਰ ਗ੍ਰਿਫ਼ਤਾਰ; 4.2 ਕਿਲੋ ਹੈਰੋਇਨ ਬਰਾਮਦ

ਯੁੱਧ ਨਸ਼ਿਆਂ ਵਿਰੁੱਧ’ ਦੇ 131ਵੇਂ ਦਿਨ ਪੰਜਾਬ ਪੁਲਿਸ ਵੱਲੋਂ 129 ਨਸ਼ਾ ਤਸਕਰ ਗ੍ਰਿਫ਼ਤਾਰ; 4.2 ਕਿਲੋ ਹੈਰੋਇਨ ਬਰਾਮਦ

Hot News
ਚੰਡੀਗੜ੍ਹ, 10 ਜੁਲਾਈ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 131ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 129 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4.2 ਕਿਲੋ ਹੈਰੋਇਨ, 509 ਗ੍ਰਾਮ ਅਫੀਮ ਅਤੇ 23,370 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 131 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 21,356 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਆਪ...
ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ

Hot News
ਚੰਡੀਗੜ੍ਹ, 10 ਜੁਲਾਈ: ਪੰਜਾਬ ਵਿਧਾਨ ਸਭਾ ਨੇ ਅੱਜ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਵਿਛੋੜਾ ਦੇ ਗਈਆਂ ਸ਼ਖ਼ਸੀਅਤਾਂ ਸਣੇ ਅਹਿਮਦਾਬਾਦ ਹਵਾਈ ਜਹਾਜ਼ ਹਾਦਸੇ ਦੇ ਮ੍ਰਿਤਕਾਂ ਨੂੰ ਸਰਧਾਂਜਲੀ ਭੇਟ ਕੀਤੀ। 16ਵੀਂ ਪੰਜਾਬ ਵਿਧਾਨ ਸਭਾ ਦੇ 9ਵੇਂ (ਵਿਸ਼ੇਸ਼) ਸੈਸ਼ਨ ਦੌਰਾਨ ਸਦਨ ਨੇਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ, ਉੱਘੇ ਲੇਖਕ ਡਾ. ਰਤਨ ਸਿੰਘ ਜੱਗੀ, ਸ਼ਹੀਦ ਨਾਇਕ ਸ੍ਰੀ ਸੁਰਿੰਦਰ ਸਿੰਘ, ਸ਼ਹੀਦ ਲਾਂਸ ਨਾਇਕ ਸ੍ਰੀ ਬਲਜੀਤ ਸਿੰਘ, ਸ਼ਹੀਦ ਲਾਂਸ ਨਾਇਕ ਸ੍ਰੀ ਗੁਰਪ੍ਰੀਤ ਸਿੰਘ, ਅਬੋਹਰ ਦੇ ਕਾਰੋਬਾਰੀ ਸ੍ਰੀ ਸੰਜੇ ਵਰਮਾ ਅਤੇ ਅਹਿਮਦਾਬਾਦ ਵਿਖੇ ਹਾਲ ਹੀ ਵਿੱਚ ਹੋਏ ਹਵਾਈ ਜਹਾਜ਼ ਹਾਦਸੇ ਦੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮੁੱਚੇ ਸਦਨ ਨੇ ਸ਼ਰਧਾਂਜਲੀ ਦਿੰਦਿਆਂ ਸਤਿਕਾਰ ਵਜੋਂ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ।...
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਉਣ ਲਈ ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਮਨਜ਼ੂਰੀ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਉਣ ਲਈ ‘ਮੁੱਖ ਮੰਤਰੀ ਸਿਹਤ ਯੋਜਨਾ’ ਨੂੰ ਮਨਜ਼ੂਰੀ

Breaking News
ਚੰਡੀਗੜ੍ਹ, 10 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸਕੀਮ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਅੱਜ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਸੂਬਾਈ ਵਾਸੀ 10 ਲੱਖ ਰੁਪਏ ਦਾ ਡਾਕਟਰੀ ਇਲਾਜ ਨਕਦੀ ਰਹਿਤ ਕਰਵਾ ਸਕਦੇ ਹਨ। ਇਸ ਸਬੰਧੀ ਫੈਸਲਾ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉੱਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਹ ਖ਼ੁਲਾਸਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਇਲਾਜ ਮੁਹੱਈਆ ਕਰਨ ਵਾਲੀ ਇਹ ਸਕੀਮ 2 ਅਕਤੂਬਰ ਤੋਂ ਸ਼ੁਰੂ ਹੋਵੇਗੀ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਬੇ ਦਾ ਹਰੇਕ ਪਰਿਵਾਰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਕਰਵਾਉਣ ਦੇ ਯੋਗ ਹੋਵੇਗਾ। ਇਸ ਨਾਲ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ, ਜਿੱਥੇ ਹਰੇਕ ਪਰਿਵਾਰ ਨੂੰ ਸਿਹਤ ਸੰਭਾਲ ਲਈ ਵਿਆਪਕ ਯੋਜਨਾ ਅਧੀਨ ਲਿਆਂਦਾ ਗਿਆ ਹੈ। ਇਸ ਸਕੀਮ ਦਾ ਲਾਭ ਪੰਜਾਬ ਦੀ ਸਮੁੱਚੀ ਤਿੰਨ ਕਰੋੜ ਵਸੋਂ ਨੂੰ ਹੋਵੇਗਾ ਅਤੇ ਹੁਣ ਤੱਕ 550 ਤੋਂ ਵੱਧ ਪ੍ਰਾਈਵ...
ਪੰਜਾਬ ਸਰਕਾਰ 390 ਸਰਕਾਰੀ ਇਮਾਰਤਾਂ ‘ਤੇ 30 ਮੈਗਾਵਾਟ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਕਰੇਗੀ ਸਥਾਪਤ

ਪੰਜਾਬ ਸਰਕਾਰ 390 ਸਰਕਾਰੀ ਇਮਾਰਤਾਂ ‘ਤੇ 30 ਮੈਗਾਵਾਟ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਕਰੇਗੀ ਸਥਾਪਤ

Breaking News
ਚੰਡੀਗੜ੍ਹ, 10 ਜੁਲਾਈ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਸੂਬੇ ਦੀ ਕੁਦਰਤੀ ਊਰਜਾ ਸਬੰਧੀ ਸਮਰੱਥਾ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਮਾਰਚ 2026 ਤੱਕ ਸੂਬੇ ਭਰ ਵਿੱਚ 390 ਸਰਕਾਰੀ ਇਮਾਰਤਾਂ ਦੀਆਂ ਛੱਤਾਂ 'ਤੇ 30 ਮੈਗਾਵਾਟ ਦੀ ਸੰਯੁਕਤ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਸਥਾਪਤ ਕੀਤੇ ਜਾਣਗੇ। ਸ੍ਰੀ ਅਮਨ ਅਰੋੜਾ ਪੰਜਾਬ ਊਰਜਾ ਵਿਕਾਸ ਅਥਾਰਟੀ (ਪੇਡਾ) ਵੱਲੋਂ ਚਲਾਏ ਜਾ ਰਹੇ ਚੱਲ ਰਹੇ ਪ੍ਰਾਜੈਕਟਾਂ ਦਾ ਜਾਇਜ਼ਾ ਲੈ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਪੇਡਾ ਦੇ ਚੇਅਰਪਰਸਨ ਡਾ. ਸੁਖਚੈਨ ਗੋਗੀ ਅਤੇ ਪ੍ਰਮੁੱਖ ਸਕੱਤਰ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਸ੍ਰੀ ਅਜੋਏ ਕੁਮਾਰ ਸਿਨਹਾ ਵੀ ਮੌਜੂਦ ਸਨ। ਇਸ ਪ੍ਰਾਜੈਕਟ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 150 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਨਾਲ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਬਿਜਲੀ ਖਰਚ ਵਿੱਚ ਸਾਲਾਨਾ 15 ਕਰੋੜ ਰੁਪਏ ਦੀ ਬੱਚਤ ਹੋਣ ਦਾ ਅਨੁਮਾਨ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਟੈਂਡਰ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ, ਜ...
ਬਿਜਲੀ ਮੰਤਰੀ ਨੇ ਇੰਜੀ. ਰਵਿੰਦਰ ਸਿੰਘ ਸੈਣੀ ਨੂੰ ਪੀ.ਐਸ.ਈ.ਆਰ.ਸੀ. ਦੇ ਮੈਂਬਰ ਵਜੋਂ ਚੁਕਾਈ ਸਹੁੰ

ਬਿਜਲੀ ਮੰਤਰੀ ਨੇ ਇੰਜੀ. ਰਵਿੰਦਰ ਸਿੰਘ ਸੈਣੀ ਨੂੰ ਪੀ.ਐਸ.ਈ.ਆਰ.ਸੀ. ਦੇ ਮੈਂਬਰ ਵਜੋਂ ਚੁਕਾਈ ਸਹੁੰ

Breaking News
ਚੰਡੀਗੜ੍ਹ, 10 ਜੁਲਾਈ : ਬਿਜਲੀ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ ਵਿਖੇ ਕਰਵਾਏ ਗਏ ਇੱਕ ਸ਼ਾਨਦਾਰ ਸਮਾਰੋਹ ਦੌਰਾਨ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਦੇ ਮੈਂਬਰ ਵਜੋਂ ਨਿਯੁਕਤ ਕੀਤੇ ਗਏ ਇੰਜੀ. ਰਵਿੰਦਰ ਸਿੰਘ ਸੈਣੀ ਨੂੰ ਅਹੁਦੇ ਦੀ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਇੰਜੀਨੀਅਰ ਸੈਣੀ ਕੋਲ ਪੰਜਾਬ ਦੇ ਬਿਜਲੀ ਖੇਤਰ ਦਾ ਵਿਆਪਕ ਤਜਰਬਾ ਅਤੇ ਡੂੰਘੀ ਸਮਝ ਹੈ, ਜੋ ਪੀ.ਐਸ.ਈ.ਆਰ.ਸੀ. ਦੇ ਕੰਮਕਾਜ ਨੂੰ ਹੋਰ ਬਿਹਤਰ ਬਣਾਉਣ ਵਿੱਚ ਮਦਦ ਕਰੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਨਿਯੁਕਤੀ ਨਾਲ, ਕਮਿਸ਼ਨ ਆਪਣੀ ਪੂਰੀ ਸਮਰੱਥਾ ਨਾਲ ਨਿਰਪੱਖ ਨਿਯਮਾਂ ਨੂੰ ਯਕੀਨੀ ਬਣਾਉਣ, ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਅਤੇ ਖਪਤਕਾਰਾਂ, ਉਪਯੋਗਤਾਵਾਂ ਤੇ ਭਾਈਵਾਲਾਂ ਦੇ ਹਿੱਤਾਂ ਦੀ ਰੱਖਿਆ ਕਰਨ ਲਈ ਬਿਹਤਰ ਢੰਗ ਨਾਲ ਕੰਮ ਕਰੇਗਾ। ਮੰਤਰੀ ਨੇ ਕਿਹਾ ਕਿ ਬਿਜਲੀ ਖੇਤਰ ਵਿੱਚ ਸੈਣੀ ਨੇ ਵਡਮੁੱਲਾ ਯੋਗਦਾਨ ਪਾਇਆ ਹੈ ਅਤੇ ਕਮਿਸ਼ਨ ਵਿੱਚ ਉਨ੍ਹਾਂ ਦੀ ਨਿਯੁਕ...
ਪਲਾਂਟੇਸ਼ਨ ਮੁਹਿੰਮ ਨੂੰ ਮਿਲ ਰਹੀ ਤੇਜ਼ੀ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਮੈਦਾਨ ਵਿੱਚ ਸਰਗਰਮ

ਪਲਾਂਟੇਸ਼ਨ ਮੁਹਿੰਮ ਨੂੰ ਮਿਲ ਰਹੀ ਤੇਜ਼ੀ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਮੈਦਾਨ ਵਿੱਚ ਸਰਗਰਮ

Breaking News
ਚੰਡੀਗੜ੍ਹ, 10 ਜੁਲਾਈ: ਵਾਤਾਵਰਨ ਸੰਤੁਲਨ ਬਰਕਰਾਰ ਰੱਖਣ ਲਈ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾਉਣ ਨੂੰ ਫੈਸਲਾਕੁੰਨ ਦੱਸਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪੌਦੇ ਲਗਾਉਣ ਦੀ ਮੁਹਿੰਮ ਨੂੰ ਜੰਗਲਾਤ ਅਧੀਨ ਰਕਬੇ ਨੂੰ ਵਧਾਉਣ ਸਬੰਧੀ ਸੂਬਾ ਸਰਕਾਰ ਦੇ ਸਮੁੱਚੇ ਯਤਨਾਂ ਦਾ ਅਹਿਮ ਹਿੱਸਾ ਦੱਸਿਆ ਹੈ। ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਬੱਲੋਵਾਲ ਸੌਂਖੜੀ ਅਤੇ ਪਿੰਡ ਫਤਿਹਪੁਰ (ਵਣ ਰੇਂਜ ਕਾਠਗੜ੍ਹ) ਵਿਖੇ ਨਰਸਰੀਆਂ ਦਾ ਦੌਰਾ ਕਰਦਿਆਂ, ਮੰਤਰੀ ਨੂੰ ਦੋਵਾਂ ਨਰਸਰੀਆਂ ਵਿੱਚ ਲਗਾਏ ਗਏ ਵੱਖ-ਵੱਖ ਕਿਸਮਾਂ ਦੇ ਬੂਟਿਆਂ ਦੇ ਨਾਲ-ਨਾਲ ਵਿਭਾਗ ਵੱਲੋਂ ਉਨ੍ਹਾਂ ਦੀ ਸਹੀ ਦੇਖਭਾਲ ਅਤੇ ਰੱਖ-ਰਖਾਅ ਨੂੰ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣੂੰ ਕਰਵਾਇਆ ਗਿਆ। ਬੱਲੋਵਾਲ ਸੌਂਖੜੀ ਨਰਸਰੀ ਦੇ ਦੌਰੇ ਦੌਰਾਨ, ਸ੍ਰੀ ਕਟਾਰੂਚੱਕ ਨੂੰ ਖੈਰ, ਸ਼ੀਸ਼ਮ, ਫਲਾਹੀ, ਬਾਂਸ, ਡੇਕ, ਹੋਲੋਪਟੀਲੀਆ, ਢੇਊ ਵਰਗੀਆਂ ਵਿਲੱਖਣ ਕਿਸਮਾਂ ਬਾਰੇ ਜਾਣਕਾਰੀ ਦਿੱਤੀ ਗਈ ਜੋ ਇੱਥੇ ਪਾਈਆਂ ਜਾਂਦੀਆਂ ਹਨ ਅਤੇ ਸਾਰਿਆਂ ਲਈ ਖਿੱਚ ਦਾ ਕੇਂਦਰ ਅਤੇ ਵਾਤਾਵਰਣ ਵਿੱਚ ਜਾਦੂਈ ਰੰਗ ਬਿਖੇਰਦੀਆਂ ਹ...
ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਸਿੰਧ ਦਰਿਆ ਦੇ ਪਾਣੀਆਂ ‘ਚੋਂ  ਬਣਦਾ ਹਿੱਸਾ ਦੇਣ ਦੀ ਮੰਗ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਸਿੰਧ ਦਰਿਆ ਦੇ ਪਾਣੀਆਂ ‘ਚੋਂ  ਬਣਦਾ ਹਿੱਸਾ ਦੇਣ ਦੀ ਮੰਗ

Breaking News
ਨਵੀਂ ਦਿੱਲੀ, 9 ਜੁਲਾਈ*:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੜ ਸਾਫ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਿੰਧ ਦਰਿਆ ਦੇ ਪਾਣੀਆਂ ਵਿੱਚੋਂ ਹਿੱਸਾ ਮੰਗਣ ਦੇ ਨਾਲ-ਨਾਲ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੀ ਬਜਾਏ ਯਮੁਨਾ ਸਤਲੁਜ ਲਿੰਕ (ਵਾਈ.ਐਸ.ਐਲ.) ਨਹਿਰ ਦਾ ਵਿਚਾਰ ਵੀ ਰੱਖਿਆ।ਅੱਜ ਇੱਥੇ ਸ਼੍ਰਮ ਸ਼ਕਤੀ ਭਵਨ ਵਿਖੇ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ ਜਿਸ ਕਰਕੇ ਕਿਸੇ ਹੋਰ ਨਾਲ ਇਕ ਵੀ ਬੂੰਦ ਸਾਂਝੀ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਨੇ ਮੁੜ ਕਿਹਾ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ ਅਤੇ ਕੌਮਾਂਤਰੀ ਨਿਯਮਾਂ ਮੁਤਾਬਕ ਸੂਬੇ ਵਿੱਚ ਪਾਣੀ ਦੀ ਮੌਜੂਦਗੀ ਬਾਰੇ ਮੁੜ ਮੁਲਾਂਕਣ ਕਰਵਾਉਣ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਬਹੁਤੇ ਬਲਾਕ ਪਹਿਲਾਂ ਹੀ ਖਤਰੇ ਦੀ ਕਗਾਰ ਤੇ ਪਹੁੰਚ ਚੁੱਕੇ ਹਨ ਅਤੇ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਗੰਭੀਰ ਹਾ...