ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ’ਚ 22000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਮ੍ਹਾਂ : ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 6 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਸਾਰੇ ਭਾਈਵਾਲਾਂ- ਮਿੱਲਰ, ਕਿਸਾਨ, ਆੜ੍ਹਤੀਏ ਅਤੇ ਮਜ਼ਦੂਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦਾ ਮੌਜੂਦਾ ਖ਼ਰੀਦ ਸੀਜ਼ਨ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ । ਇਹ, ਇਸ ਤੱਥ ਤੋਂ ਪੂਰੀ ਤਰ੍ਹਾਂ ਸਪੱਸ਼ਟ ਹੋ ਜਾਂਦਾ ਹੈ ਕਿ ਕਿਸਾਨਾਂ ਦੇ ਖਾਤਿਆਂ ਵਿੱਚ 22,047 ਕਰੋੜ ਰੁਪਏ ਬਤੌਰ ਅਦਾਇਗੀ ਜਮ੍ਹਾਂ ਕਰਵਾ ਦਿੱਤੇ ਗਏ ਹਨ ਅਤੇ ਮੰਡੀਆਂ ਵਿੱਚ ਪੁੱਜੇ 111 ਲੱਖ ਮੀਟ੍ਰਿਕ ਟਨ ਝੋਨੇ ਵਿੱਚੋਂ 105 ਲੱਖ ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਚੁਕਾਈ ਦੇ ਪੱਖ ਤੋਂ, ਕੱਲ੍ਹ 6.18 ਲੱਖ ਮੀਟਰਕ ਟਨ ਝੋਨੇ ਦੀ ਚੁਕਾਈ ਕੀਤੀ ਗਈ, ਜੋ ਕਿ ਇੱਕ ਦਿਨ ਦੀ ਚੁਕਾਈ ਦੇ ਲਿਹਾਜ਼ ਨਾਲ ਇੱਕ ਇਤਿਹਾਸਕ ਪ੍ਰਾਪਤੀ ਹੈ ਅਤੇ ਹੁਣ ਤੱਕ ਕੁੱਲ ਚੁਕਾਈ 64,55,000 ਲੱਖ ਮੀਟਰਿਕ ਟਨ ਹੈ ਜੋ ਲਗਭਗ 62 ਫੀਸਦ ਦੇ ਕਰੀਬ ਬਣਦੀ ਹੈ।
ਅੱਜ ਇੱਥੇ ਅਨਾਜ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾ...








