ਚੋਣ ਕਮਿਸ਼ਨ ਵੱਲੋਂ 8 ਰਜਿਸਟਰਡ ਗੈਰ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਨੋਟਿਸ ਜਾਰੀ: ਸਿਬਿਨ ਸੀ
ਚੰਡੀਗੜ੍ਹ, 9 ਜੁਲਾਈ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਚੋਣ ਕਮਿਸ਼ਨ ਵੱਲੋਂ 8 ਅਜਿਹੀਆਂ ਰਜਿਸਟਰਡ ਗੈਰ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਸ਼ੋ-ਕਾਜ਼ ਨੋਟਿਸ ਜਾਰੀ ਕੀਤੇ ਗਏ ਹਨ, ਜਿਨ੍ਹਾਂ ਨੇ 2019 ਤੋਂ ਲੈ ਕੇ ਹੁਣ ਤੱਕ ਕਿਸੇ ਵੀ ਲੋਕ ਸਭਾ ਜਾਂ ਵਿਧਾਨ ਸਭਾ ਦੀ ਚੋਣ ਜਾਂ ਜ਼ਿਮਨੀ ਚੋਣ ਵਿੱਚ ਹਿੱਸਾ ਨਹੀਂ ਲਿਆ। ਕਮਿਸ਼ਨ ਨੇ ਇਨ੍ਹਾਂ ਪਾਰਟੀਆਂ ਨੂੰ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 29ਏ ਦੇ ਤਹਿਤ ਰਜਿਸਟਰਡ ਰਾਜਨੀਤਿਕ ਪਾਰਟੀਆਂ ਦੀ ਸੂਚੀ ਵਿੱਚੋਂ ਹਟਾਉਣ ਦਾ ਪ੍ਰਸਤਾਵ ਰੱਖਿਆ ਹੈ।
ਉਨ੍ਹਾਂ ਦੱਸਿਆ ਕਿ ਜਿਨ੍ਹਾਂ ਪਾਰਟੀਆਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ, ਉਨ੍ਹਾਂ ਵਿੱਚ ਆਲ ਇੰਡੀਆ ਸ਼੍ਰੋਮਣੀ ਬਾਬਾ ਜੀਵਨ ਸਿੰਘ ਮਜ਼੍ਹਬੀ ਦਲ, ਭਾਰਤੀਆਂ ਮੁਹੱਬਤ ਪਾਰਟੀ (ਆਲ ਇੰਡੀਆ), ਸਿਵਲ ਰਾਈਟਸ ਪਾਰਟੀ, ਡੈਮੋਕ੍ਰੈਟਿਕ ਕਾਂਗਰਸ ਪਾਰਟੀ, ਡੈਮੋਕ੍ਰੈਟਿਕ ਸਵਰਾਜ ਪਾਰਟੀ, ਫੂਲੇ ਭਾਰਤੀ ਲੋਕ ਪਾਰਟੀ, ਰਾਸ਼ਟਰੀ ਜਾਗਰੂਕ ਪਾਰਟੀ ਅਤੇ ਸਾਡਾ ਪੰਜਾਬ ਪਾਰਟੀ ਦੇ ਨਾਂ ਸ਼ਾਮਲ ਹਨ।
ਚੋਣ ਕਮਿਸ਼ਨ ਦੇ ਰਿਕਾਰਡ ਅਨੁਸਾਰ, ਇਨ੍ਹਾਂ ਪਾਰਟੀਆਂ ਨੇ ਪਿਛਲੇ 6 ਸਾਲਾ...








