ਵਿੱਤ ਮੰਤਰੀ ਅਤੇ ਸਥਾਨਕ ਸਰਕਾਰਾਂ ਮੰਤਰੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ
ਚੰਡੀਗੜ੍ਹ, 8 ਜੁਲਾਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮੁੱਦਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਹਨ, ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਕਈ ਮੀਟਿੰਗਾਂ ਕੀਤੀਆਂ। ਤਿੰਨ ਘੰਟਿਆਂ ਤੋਂ ਵੱਧ ਸਮੇਂ ਤੱਕ ਚੱਲੇ ਵਿਚਾਰ-ਵਟਾਂਦਰੇ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵਿੱਚ ਉਨ੍ਹਾਂ ਨਾਲ ਮੌਜੂਦ ਸਨ।
ਇਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਫਾਈ ਮਜ਼ਦੂਰ ਫੈਡਰੇਸ਼ਨ ਸੀਵਰਮੈਨ ਯੂਨੀਅਨ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਆਊਟਸੋਰਸਡ ਵਰਕਰ ਯੂਨੀਅਨ, ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਕਰਮਚਾਰੀ ਕੰਟਰੈਕਟਰ ਵਰਕਰਜ਼ ਯੂਨੀਅਨ, ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ, ਪੰਜਾਬ ਫਾਇਰ ਸੀਵਰਮੈਨ ਕੱਚੇ ਮੁਲਾਜ਼ਮ ਯੂਨੀਅਨ (ਕੰਟਰੈਕਟ), ਅਤੇ ਫਾਇਰ ਸੀਵਰਮੈਨ ਕੱਚੇ ਮੁਲਾਜ਼ਮ ਯੂਨੀਅਨ (ਆਊਟਸੋਰਸ) ਦੇ ਨੁਮਾਇੰਦਿਆਂ ਵੱਲੋਂ ਸਾਂਝੇ ਕੀਤੇ ਗਏ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਿਆ। ਇਸ ਗੱਲਬਾਤ ਦੌਰਾਨ ਵਧੀਕ ਮੁੱਖ ਸਕੱਤਰ ਵਿੱਤ ਆਲੋਕ ਸ਼ੇਖਰ, ...








