ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਸਮੱਸਿਆ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਚੰਡੀਗੜ੍ਹ ‘ਚ ਕੀਤਾ ਵੱਡਾ ਪ੍ਰਦਰਸ਼ਨ
ਚੰਡੀਗੜ੍ਹ, 30 ਅਕਤੂਬਰ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੀ ਸਮੱਸਿਆ ਅਤੇ ਪੁਰਾਣੇ ਅਨਾਜ ਦੀ ਧੀਮੀ ਲਿਫਟਿੰਗ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਵੱਡਾ ਪ੍ਰਦਰਸ਼ਨ ਕੀਤਾ।
ਚੰਡੀਗੜ੍ਹ 'ਚ ਭਾਜਪਾ ਦਫ਼ਤਰ ਦਾ ਘਿਰਾਓ ਕਰਨ ਜਾ ਰਹੇ 'ਆਪ' ਆਗੂਆਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਅਤੇ ਉਨ੍ਹਾਂ ਨੂੰ ਰੋਕਣ ਲਈ ਉਨ੍ਹਾਂ 'ਤੇ ਜਲ ਤੋਪਾਂ ਦੀ ਵਰਖਾ ਕੀਤੀ। ‘ਆਪ’ ਆਗੂਆਂ ਦੀ ਪੁਲੀਸ ਨਾਲ ਹੱਥੋਪਾਈ ਅਤੇ ਝੜਪਾਂ ਵੀ ਹੋਈਆਂ। ਝੜਪ ਦੌਰਾਨ ਮੰਤਰੀ ਹਰਜੋਤ ਬੈਂਸ ਦੀ ਪੱਗ ਉਤਰ ਗਈ, ਜਿਸ ਕਾਰਨ ਵਿਵਾਦ ਹੋਰ ਵਧ ਗਿਆ। ਇਸ ਦੇ ਵਿਰੋਧ ਵਿੱਚ ‘ਆਪ’ ਆਗੂਆਂ ਨੇ ਚੰਡੀਗੜ੍ਹ ਪੁਲੀਸ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਪ੍ਰਦਰਸ਼ਨ ਵਿੱਚ ‘ਆਪ’ ਸਰਕਾਰ ਦੇ ਮੰਤਰੀ ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ.ਟੀ.ਓ., ਤਰੁਣ ਪ੍ਰੀਤ ਸਿੰਘ ਸੌਂਧ, ਲਾਲ ਚੰਦ ਕਟਾਰੂਚੱਕ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਡਾ. ਰਵਜੋਤ ਸਿੰਘ, ਹਰਦੀਪ ਸਿੰਘ ਮੁੰਡੀਆ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ...







