Friday, February 13Malwa News
Shadow

Tag: hot news

ਪੰਜਾਬ ਪੁਲਿਸ ਨੇ ਪਹਿਲੀ ਦਫ਼ਾ ਪੀਆਈਟੀ-ਐਨਡੀਪੀਐਸ ਐਕਟ ਤਹਿਤ ਚੋਟੀ ਦੇ ਨਸ਼ਾ ਤਸਕਰ ਨੂੰ ਨਿਵਾਰਕ ਹਿਰਾਸਤ ਵਿੱਚ ਰੱਖਣ ਦੇ ਹੁਕਮਾਂ ਨੂੰ ਅਮਲ ‘ਚ ਲਿਆਂਦਾ

ਪੰਜਾਬ ਪੁਲਿਸ ਨੇ ਪਹਿਲੀ ਦਫ਼ਾ ਪੀਆਈਟੀ-ਐਨਡੀਪੀਐਸ ਐਕਟ ਤਹਿਤ ਚੋਟੀ ਦੇ ਨਸ਼ਾ ਤਸਕਰ ਨੂੰ ਨਿਵਾਰਕ ਹਿਰਾਸਤ ਵਿੱਚ ਰੱਖਣ ਦੇ ਹੁਕਮਾਂ ਨੂੰ ਅਮਲ ‘ਚ ਲਿਆਂਦਾ

Punjab News
ਚੰਡੀਗੜ੍ਹ, 25 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਦੇ ਇੱਕ ਹੋਰ ਯਤਨ ਤਹਿਤ ਪੰਜਾਬ ਐਂਟੀ ਨਾਰਕੋਟਿਕ ਟਾਸਕ ਫੋਰਸ (ਏ.ਐਨ.ਟੀ.ਐਫ.) ਅਤੇ ਗੁਰਦਾਸਪੁਰ ਪੁਲਿਸ ਨੇ ਪ੍ਰੈਵੈਨਸ਼ਨ ਆਫ਼ ਇਲਿਸਿਟ ਟ੍ਰੈਫਿਕ ਇਨ ਨਾਰਕੋਟਿਕਸ ਡਰੱਗਜ਼ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਪੀ.ਆਈ.ਟੀ.-ਐਨ.ਡੀ.ਪੀ.ਐਸ.) ਐਕਟ ਤਹਿਤ ਵਿਸ਼ੇਸ਼ ਉਪਬੰਧਾਂ ਦੀ ਵਰਤੋਂ ਕਰਦਿਆਂ ਸਰਹੱਦੀ ਪਿੰਡ ਸ਼ਹੂਰ ਕਲਾਂ ਦੇ ਅਵਤਾਰ ਸਿੰਘ ਉਰਫ਼ ਤਾਰੀ ਨਾਮੀ ਚੋਟੀ ਦੇ ਨਸ਼ਾ ਤਸਕਰ ਨੂੰ ਦੋ ਸਾਲਾਂ ਲਈ ਪ੍ਰੀਵੈਂਟਿਵ ਡਿਟੈਂਸ਼ਨ (ਨਿਵਾਰਕ ਹਿਰਾਸਤ) ਵਿੱਚ ਰੱਖਣ ਦੇ ਹੁਕਮਾਂ ਨੂੰ ਅਮਲ ਵਿੱਚ ਲਿਆਂਦਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਜ਼ਿਕਰਯੋਗ ਹੈ ਕਿ ਇਹ ਪ੍ਰੀਵੈਂਟਿਵ ਡਿਟੈਂਸ਼ਨ (ਨਿਵਾਰਕ ਹਿਰਾਸਤ) ਦਾ ਪਹਿਲਾ ਮਾਮਲਾ ਹੈ ਜਿਸ ਵਿੱਚ ਪੀ.ਆਈ.ਟੀ.-ਐਨਡੀਪੀਐਸ ਐਕਟ ਦੀ ਧਾਰਾ 3 (1) ਅਤੇ ਧਾਰਾ 10 ਦੇ ਤਹਿਤ ਸਮਰੱਥ ਅਥਾਰਟੀ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ। ਪੀਆਈਟੀ-ਐਨਡੀਪੀਐਸ ਐਕਟ ਦੀ ਧਾਰਾ 3, ਸਰਕਾਰ ਨੂੰ ਅਜਿਹੇ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ...
ਡੀਜੀਪੀ ਗੌਰਵ ਯਾਦਵ ਨੇ ਜਲੰਧਰ ਵਿੱਚ ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਕੀਤਾ ਦੌਰਾ

ਡੀਜੀਪੀ ਗੌਰਵ ਯਾਦਵ ਨੇ ਜਲੰਧਰ ਵਿੱਚ ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਦਾ ਕੀਤਾ ਦੌਰਾ

Hot News
ਜਲੰਧਰ, 25 ਅਕਤੂਬਰ: ਪੰਜਾਬ ਪੁਲਿਸ ਦੇ ਪਬਲਿਕ ਆਊਟਰੀਚ ਪ੍ਰੋਗਰਾਮ 'ਸਹਿਯੋਗ' ਦਾ ਜ਼ਮੀਨੀ ਪੱਧਰ 'ਤੇ ਹੋਰ ਵਿਸਤਾਰ ਕਰਨ ਲਈ, ਪੁਲਿਸ ਕਮਿਸ਼ਨਰ (ਸੀ.ਪੀਜ਼) ਅਤੇ ਸੀਨੀਅਰ ਪੁਲਿਸ ਸੁਪਰਡੈਂਟ (ਐਸ.ਐਸ.ਪੀਜ਼) ਵੱਲੋਂ ਪਿੰਡਾਂ ਅਤੇ ਮੁਹੱਲਿਆਂ ਦਾ ਦੌਰਾ ਕਰਕੇ ਜਨਤਕ ਮੀਟਿੰਗਾਂ ਕੀਤੀਆਂ ਜਾਣਗੀਆਂ, ਸਥਾਨਕ ਲੋਕਾਂ ਤੋਂ ਫੀਡਬੈਕ ਲਈ ਜਾਵੇਗੀ। ਇਸ ਪਹਿਲਕਦਮੀ ਦਾ ਉਦੇਸ਼ ਪੁਲਿਸ ਅਤੇ ਆਮ ਜਨਤਾ ਦਰਮਿਆਨ ਪਾੜੇ ਨੂੰ ਪੂਰਨਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਦੂਜੇ ਪੜਾਅ ਵਿੱਚ ਸੀ.ਪੀਜ਼/ਐਸ.ਐਸ.ਪੀਜ਼ ਨੂੰ ਜਨਤਕ ਮੀਟਿੰਗਾਂ ਕਰਨ ਲਈ ਪਿੰਡਾਂ ਅਤੇ ਮੁਹੱਲਿਆਂ ਦਾ ਦੌਰਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਨਾਲ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ਦੀਆਂ ਸਥਿਤੀਆਂ ਨੂੰ ਸਮਝਣ ਅਤੇ ਪੁਲਿਸ-ਜਨਤਕ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਮਦਦ ਮਿਲੇਗੀ।ਇਹ ਪਹਿਲਕਦਮੀ ਭਾਈਚਾਰਕ ਸਾਂਝ ਵਧਾਉਣ ਅਤੇ ਪੁਲਿਸ ਨਾਲ ਲੋਕਾਂ ਦੇ ਤਜ਼ਰਬਿਆਂ ਬਾਰੇ ਉਨ੍ਹਾਂ ਤੋਂ ਫੀਡਬੈਕ ਲੈਣ ਬਾਬਤ ਡੀਜੀਪੀ ਪੰਜਾਬ ਵੱਲੋਂ ਕੀਤੇ ਜਾ ਰਹੇ ਗਰਾਊਂਡ ਜ਼ੀਰੋ ਟੂਰ ਤਹਿਤ...
ਚੋਣ ਕਮਿਸ਼ਨ ਵੱਲੋਂ ਜਨਰਲ ਨਿਗਰਾਨ, ਪੁਲਿਸ ਨਿਗਰਾਨ ਅਤੇ ਖਰਚਾ ਨਿਗਰਾਨ ਨਿਯੁਕਤ

ਚੋਣ ਕਮਿਸ਼ਨ ਵੱਲੋਂ ਜਨਰਲ ਨਿਗਰਾਨ, ਪੁਲਿਸ ਨਿਗਰਾਨ ਅਤੇ ਖਰਚਾ ਨਿਗਰਾਨ ਨਿਯੁਕਤ

Breaking News
ਚੰਡੀਗੜ੍ਹ, 25 ਅਕਤੂਬਰ: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਜਨਰਲ ਨਿਗਰਾਨ, ਪੁਲਿਸ ਨਿਗਰਾਨ ਅਤੇ ਖਰਚਾ ਨਿਗਰਾਨ ਨਿਯੁਕਤ ਕੀਤੇ ਗਏ ਹਨ ਜੋ ਕਿ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਅਹਿਮ ਭੂਮਿਕਾ ਨਿਭਾਉਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਲਈ ਅਜੈ ਸਿੰਘ ਤੋਮਰ (ਮੋਬਾਇਲ ਨੰਬਰ- 7290976392), ਹਲਕਾ ਚੱਬੇਵਾਲ ਲਈ ਤਾਪਸ ਕੁਮਾਰ ਬਾਗਚੀ (ਮੋਬਾਇਲ ਨੰਬਰ- 8918226101), ਹਲਕਾ ਗਿੱਦੜਬਾਹਾ ਲਈ ਸਮਿਤਾ ਆਰ (ਮੋਬਾਇਲ ਨੰਬਰ- 9442222502) ਅਤੇ ਹਲਕਾ ਬਰਨਾਲਾ ਲਈ ਨਵੀਨ ਐਸ ਐਲ (ਮੋਬਾਇਲ ਨੰਬਰ- 8680582921) ਨੂੰ ਜਨਰਲ ਨਿਗਰਾਨ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਹਲਕਾ ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਲਈ ਸਿਧਾਰਥ ਕੌਸ਼ਲ (ਮੋਬਾਇਲ ਨੰਬਰ-8360616324) ਤੇ ਹਲਕਾ ਗਿੱਦੜਬਾਹਾ ਅਤੇ ਬਰਨਾਲਾ ਲਈ ਓਡਾਂਡੀ ਉਦੈ ਕਿਰਨ (ਮੋਬਾਇਲ ਨੰਬਰ-8331098205) ਪੁਲਿਸ ਨਿਗਰਾਨ ਨਿਯੁਕਤ ਕੀਤੇ ਗਏ ਹਨ। ਉੱਥੇ ਹੀ ਹਲਕਾ ਡੇਰਾ ਬਾਬਾ ਨਾਨਕ ਲ...
ਅਮਨ ਅਰੋੜਾ ਨੇ ਭਾਜਪਾ ਆਗੂਆਂ ਨੂੰ ਝੂਠੀ ਬਿਆਨਬਾਜ਼ੀ ਨਾ ਕਰਨ ਦੀ ਦਿੱਤੀ ਚੇਤਾਵਨੀ

ਅਮਨ ਅਰੋੜਾ ਨੇ ਭਾਜਪਾ ਆਗੂਆਂ ਨੂੰ ਝੂਠੀ ਬਿਆਨਬਾਜ਼ੀ ਨਾ ਕਰਨ ਦੀ ਦਿੱਤੀ ਚੇਤਾਵਨੀ

Hot News
ਚੰਡੀਗੜ੍ਹ, 25 ਅਕਤੂਬਰ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਮੰਡੀਆਂ ਵਿੱਚ ਝੋਨਾ ਖਰੀਦਣ ਵਿੱਚ ਆ ਰਹੀਆਂ ਦਿੱਕਤਾਂ ਨੂੰ ਲੈ ਕੇ ਇੱਕ ਵਾਰ ਫਿਰ ਭਾਜਪਾ 'ਤੇ ਹਮਲਾ ਬੋਲਿਆ ਹੈ। ‘ਆਪ’ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਭਾਜਪਾ ਦੇ ਆਗੂ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਗੁੰਮਰਾਹ ਕਰਨ ਲਈ ਝੂਠੀ ਬਿਆਨਬਾਜ਼ੀ ਕਰ ਰਹੇ ਹਨ। ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਭਾਜਪਾ ਆਗੂ ਆਪਣੀਆਂ ਗਲਤੀਆਂ ਪੰਜਾਬ ਸਰਕਾਰ 'ਤੇ ਥੋਪਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਦਸ ਸੀਟਾਂ ਹਾਰਨ ਦਾ ਬਦਲਾ ਨਹੀਂ ਲੈ ਰਹੇ, ਭਾਜਪਾ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਤੋਂ ਲੋਕ ਸਭਾ ਦੀਆਂ ਜ਼ੀਰੋ ਸੀਟਾਂ ਆਉਣ ਅਤੇ ਕਿਸਾਨ ਅੰਦੋਲਨ ਦਾ ਬਦਲਾ ਲੈ ਰਹੀ ਹੈ।  ਪੰਜਾਬ ਵਿੱਚ ਸਾਡੀ ਸਰਕਾਰ ਹੈ।  ਲੋਕਾਂ ਨੇ ਸਾਨੂੰ ਇਤਿਹਾਸਕ ਬਹੁਮਤ ਦੇ ਕੇ ਚੁਣਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਬੱਚਾ-ਬੱਚਾ ਜਾਣਦਾ ਹੈ ਕਿ ਭਾਜਪਾ ਦੀ ਪੰਜਾਬ ਪ੍ਰਤੀ ਮਾਨਸਿਕਤਾ ਕਿੰਨੀ ਗੰਦੀ ਹੈ। ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ 43 ਹਜ਼ਾਰ ਕਰੋੜ ਰੁਪਏ ਦ...
ਵਿਜੀਲੈਂਸ ਵੱਲੋਂ ਬਾਰਦਾਨੇ ਵਿੱਚ ਹੇਰਾਫੇਰੀ ਕਰਦਾ ਫੂਡ ਸਪਲਾਈ ਇੰਸਪੈਕਟਰ ਕਾਬੂ

ਵਿਜੀਲੈਂਸ ਵੱਲੋਂ ਬਾਰਦਾਨੇ ਵਿੱਚ ਹੇਰਾਫੇਰੀ ਕਰਦਾ ਫੂਡ ਸਪਲਾਈ ਇੰਸਪੈਕਟਰ ਕਾਬੂ

Breaking News
ਚੰਡੀਗੜ੍ਹ, 25 ਅਕਤੂਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਵਿਨੋਦ ਖੋਸਲਾ ਨੂੰ ਕਾਬੂ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਉੱਤੇ ਸਰਕਾਰੀ ਬਾਰਦਾਨੇ ‘ਚ ਹੇਰਾਫੇਰੀ ਨੂੰ ਛਪਾਉਣ ਲਈ ਬਟਾਲਾ ਵਿੱਚ ਇੱਕ ਗੋਦਾਮ ਨੂੰ ਅੱਗ ਲਾਉਣ ਦਾ ਦੋਸ਼ ਹੈ। ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਇੰਸਪੈਕਟਰ ਨੂੰ 2017 ਦੀ ਵਿਜੀਲੈਂਸ ਜਾਂਚ ਨੰਬਰ 3 ਦੀ ਤਸਦੀਕ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ। ਸਤੰਬਰ 2016 ਵਿੱਚ ਫੂਡ ਸਪਲਾਈ ਸੈਂਟਰ, ਬਟਾਲਾ ਦੇ ਗੋਦਾਮ ਨੰਬਰ 5 ਨੂੰ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਸੀ ਅਤੇ ਇਸ ਕੇਸ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਇਸ ਗੋਦਾਮ ਦਾ ਕੰਮ ਦੇਖ ਰਹੇ ਇੰਸਪੈਕਟਰ ਨੇ ਸਰਕਾਰੀ ਬਾਰਦਾਨੇ ਵਿੱਚ ਕੀਤੀ ਗਈ ਹੇਰਾਫੇਰੀ ਨੂੰ ਲੁਕਾਉਣ ਲਈ ਜਾਣਬੁੱਝ ਕੇ ਗੋਦਾਮ ਨੂੰ ਅੱਗ ਲਗਾ ਦਿੱਤੀ ਸੀ, ਜਿਸ ਨਾਲ ਸਰਕਾਰੀ ਖ਼ਜ਼ਾਨੇ ਦਾ ਨੁਕਸਾਨ ਹੋਇਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੇ ਥਾਣੇ ਵਿੱਚ ਆਈ.ਪੀ.ਸੀ. ਦੀ ਧਾਰਾ 408 ਅਤੇ 435,...
ਸੁਖੋਈ ਨੂੰ ਉਡਾਉਣ ਦਾ ਸੁਪਨਾ ਸੰਜੋਣ ਵਾਲੇ ਪੰਜਾਬ ਦੇ ਅਰਮਾਨਪ੍ਰੀਤ ਨੇ ਐਨ.ਡੀ.ਏ. ਦੀ ਮੈਰਿਟ ਸੂਚੀ ‘ਚ ਅੱਵਲ ਰੈਂਕ ਹਾਸਲ ਕੀਤਾ

ਸੁਖੋਈ ਨੂੰ ਉਡਾਉਣ ਦਾ ਸੁਪਨਾ ਸੰਜੋਣ ਵਾਲੇ ਪੰਜਾਬ ਦੇ ਅਰਮਾਨਪ੍ਰੀਤ ਨੇ ਐਨ.ਡੀ.ਏ. ਦੀ ਮੈਰਿਟ ਸੂਚੀ ‘ਚ ਅੱਵਲ ਰੈਂਕ ਹਾਸਲ ਕੀਤਾ

Punjab News
ਚੰਡੀਗੜ੍ਹ, 25 ਅਕਤੂਬਰ: ਸੂਬੇ ਦਾ ਨਾਮ ਰੌਸ਼ਨ ਕਰਦਿਆਂ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸਥਿਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ) ਵਿੱਚ 12ਵੇਂ ਕੋਰਸ ਦੇ ਕੈਡਿਟ ਅਰਮਾਨਪ੍ਰੀਤ ਸਿੰਘ ਨੇ ਐਨ.ਡੀ.ਏ. ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਪ੍ਰਾਪਤੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਭੰਡਾਲ ਦੇ ਫਿਜ਼ਿਕਸ ਦੇ ਲੈਕਚਰਾਰ ਸਤਬੀਰ ਸਿੰਘ ਦੇ ਪੁੱਤਰ ਅਰਮਾਨਪ੍ਰੀਤ ਸਿੰਘ ਨੇ ਯੂ.ਪੀ.ਐਸ.ਸੀ.  ਦੁਆਰਾ ਵੀਰਵਾਰ ਸ਼ਾਮ ਨੂੰ ਐਲਾਨੀ ਗਈ ਐਨ.ਡੀ.ਏ.-153 ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਰੈਂਕ ਹਾਸਲ ਕਰਕੇ ਪੰਜਾਬ ਦਾ ਮਾਣ ਵਧਾਇਆ ਹੈ। ਉਨ੍ਹਾਂ ਦੱਸਿਆ ਕਿ ਅਰਮਾਨਪ੍ਰੀਤ ਪਿਛਲੇ 12 ਸਾਲਾਂ ਦੇ ਅਰਸੇ ਦੌਰਾਨ ਐਨ.ਡੀ.ਏ. ਦੀ ਆਲ ਇੰਡੀਆ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲਾ ਇਸ ਸੰਸਥਾ ਦਾ ਤੀਸਰਾ ਕੈਡਿਟ ਹੈ। ਹੋਣਹਾਰ ਵਿਦਿਆਰਥੀ ਅਰਮਾਨਪ੍ਰੀਤ ਸਿੰਘ ਨੇ ਹਵਾਈ ਸੈਨਾ ...
ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਆਪਣੀ ਨਿੱਜੀ ਜਾਇਦਾਦ ਬਣਾ ਦਿੱਤਾ : ਕੰਗ

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਆਪਣੀ ਨਿੱਜੀ ਜਾਇਦਾਦ ਬਣਾ ਦਿੱਤਾ : ਕੰਗ

Hot News
ਚੰਡੀਗੜ੍ਹ, 25 ਅਕਤੂਬਰ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਕਾਰਵਾਈਆਂ ਅਤੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਰਵਉੱਚ ਸਿੱਖ ਸੰਸਥਾ ਦੇ ਜਥੇਦਾਰ ਵਿਰੁੱਧ ਬੋਲੇ ​​ਸ਼ਬਦਾਂ ਦੀ ਤਿੱਖੀ ਆਲੋਚਨਾ ਕੀਤੀ ਹੈ। 'ਆਪ' ਦੇ ਸੀਨੀਅਰ ਬੁਲਾਰੇ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸ਼ੁੱਕਰਵਾਰ ਨੂੰ ਇਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਅਤੇ ਸਿੱਖ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧਤਾ ਨਾਲ ਇਕ ਸਦੀ ਪਹਿਲਾਂ ਸਥਾਪਿਤ ਕੀਤਾ ਗਿਆ ਸ਼੍ਰੋਮਣੀ ਅਕਾਲੀ ਦਲ ਬਾਦਲ ਪਰਿਵਾਰ ਦੇ ਅਧੀਨ ਇਕ ਪਰਿਵਾਰਕ ਅਦਾਰਾ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਪਰਿਵਾਰ ਦਾ ਸਮਾਨਾਰਥੀ ਹੈ। ਉਨ੍ਹਾਂ ਨੇ ਇਕ ਪਵਿੱਤਰ ਸੰਸਥਾ ਨੂੰ ਨਿੱਜੀ ਜਾਇਦਾਦ ਵਿਚ ਬਦਲ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਇਸ ਦੇ ਆਗੂਆਂ ਵੱਲੋਂ ਕੀਤੀਆਂ ਇਤਿਹਾਸਕ ਕੁਰਬਾਨੀਆਂ ਨੂੰ ਉਜਾਗਰ ਕਰਦੇ ਹੋਏ, ਕੰਗ ਨੇ ਉਨ੍ਹਾਂ ਦੀਆਂ ਹਾਲੀਆ ਕਾਰਵਾਈਆਂ, ਖਾਸ ਤੌਰ 'ਤੇ ਆਉਣ ਵਾਲੀਆਂ ਜ਼ਿਮਨੀ ਚੋਣਾਂ ਨਾ ਲੜਨ ਦੇ ਫੈਸਲੇ 'ਤੇ ਅਫਸੋਸ ਪ੍ਰਗਟ ਕੀਤਾ। &...
ਪਲਾਟ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰ ਕੇ ਸੂਬਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ: ਹਰਦੀਪ ਸਿੰਘ ਮੁੰਡੀਆ

ਪਲਾਟ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰ ਕੇ ਸੂਬਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ: ਹਰਦੀਪ ਸਿੰਘ ਮੁੰਡੀਆ

Punjab News
ਚੰਡੀਗੜ੍ਹ, 25 ਅਕਤੂਬਰ : ਪੰਜਾਬ ਵਿੱਚ ਹੁਣ 500 ਵਰਗ ਗਜ਼ ਤੱਕ ਦੇ ਪਲਾਟ ਦੀ ਰਜਿਸਟਰੀ ਲਈ ਕਿਸੇ ਐਨ.ਓ.ਸੀ. ਦੀ ਲੋੜ ਨਹੀਂ ਹੋਵੇਗੀ ਅਤੇ ਇਸ ਸਬੰਧੀ ਕਾਨੂੰਨੀ ਮਸ਼ੀਰ ਤੇ ਹੋਰ ਲੌੜੀੰਦੀ ਅਥਾਰਟੀਆਂ ਤੋਂ ਮਨਜ਼ੂਰੀ ਲੈਣ ਤੋਂ ਬਾਅਦ ਨੋਟੀਫਿਕੇਸ਼ਨ ਜਾਰੀ ਹੋ ਜਾਵੇਗਾ ਅਤੇ ਉਸ ਤੋਂ ਬਾਅਦ ਇਹ ਸਹੂਲਤ ਦਾ ਫ਼ਾਇਦਾ ਲੈਣ ਲਈ ਸੂਬਾ ਵਾਸੀਆਂ ਨੂੰ ਘੱਟੋ-ਘੱਟ ਦੋ ਮਹੀਨੇ ਦਾ ਸਮਾਂ ਦਿੱਤਾ ਜਾਵੇਗਾ। ਇਹ ਜਾਣਕਾਰੀ ਮਾਲ ਤੇ ਮੁੜ ਵਸੇਬਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਪੰਜਾਬੀਆਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਜ਼ਮੀਨ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਲੋੜ ਖਤਮ ਕਰ ਦਿੱਤੀ ਗਈ ਹੈ ਜਿਸ ਨਾਲ ਸੂਬਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਪਿਛਲ਼ੀਆਂ ਸਰਕਾਰਾਂ ਵੱਲੋਂ ਇਸ ਮਾਮਲੇ ਵਿੱਚ ਦਿਖਾਈ ਢਿੱਲ ਕਾਰਨ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਲੋਕ ਖੱਜਲ ਖ਼ੁਆਰ ਹੋ ਰਹੇ ਸਨ। ਇਸ ਮੌਕੇ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਰ...
ਕੈਪਟਨ ਦੀ ਸਿਆਸੀ ਜਮੀਨ ਪੂਰੀ ਤਰ੍ਹਾਂ ਤਬਾਹ ਹੋ ਚੁੱਕੀ ਹੈ, ਇਸ ਲਈ ਉਹ ਹੁਣ ਮੰਡੀਆਂ ਵਿਚ ਜਾ ਕੇ ਕਿਸਾਨ ਹਿਤੈਸ਼ੀ ਹੋਣ ਦਾ ਢੌਂਗ ਕਰ ਰਹੇ ਹਨ- ਚੀਮਾ 

ਕੈਪਟਨ ਦੀ ਸਿਆਸੀ ਜਮੀਨ ਪੂਰੀ ਤਰ੍ਹਾਂ ਤਬਾਹ ਹੋ ਚੁੱਕੀ ਹੈ, ਇਸ ਲਈ ਉਹ ਹੁਣ ਮੰਡੀਆਂ ਵਿਚ ਜਾ ਕੇ ਕਿਸਾਨ ਹਿਤੈਸ਼ੀ ਹੋਣ ਦਾ ਢੌਂਗ ਕਰ ਰਹੇ ਹਨ- ਚੀਮਾ 

Hot News
ਚੰਡੀਗੜ੍ਹ, 25 ਅਕਤੂਬਰ : ਕੈਪਟਨ ਅਮਰਿੰਦਰ ਸਿੰਘ ਦੀ ਖੰਨਾ ਅਨਾਜ ਮੰਡੀ ਦੇ ਦੌਰੇ 'ਤੇ ਪ੍ਰਤੀਕਰਮ ਦਿੰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਕਸਰ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਦੇ ਰਹਿੰਦੇ ਹਨ, ਤਾਂ ਅੱਜ ਤਕ ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਦੇ ਮੁੱਦੇ ਕਿਉਂ ਨਹੀਂ ਉਠਾਏ? ਚੀਮਾ ਨੇ ਕਿਹਾ ਕਿ ਹੁਣ ਕੈਪਟਨ ਦਾ ਸਿਆਸੀ ਮੈਦਾਨ ਪੂਰੀ ਤਰ੍ਹਾਂ ਤਬਾਹ ਹੋ ਚੁੱਕਾ ਹੈ। ਜਦ ਜਨਤਾ ਉਨ੍ਹਾਂ ਨੂੰ ਨਕਾਰ ਚੁੱਕੀ ਹੈ ਤਾਂ ਉਹ ਮੰਡੀਆਂ ਵਿੱਚ ਜਾ ਕੇ ਕਿਸਾਨਾਂ ਨਾਲ ਹਮਦਰਦੀ ਦਾ ਢੌਂਗ ਕਿਉਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਜਾਣਦੇ ਹਨ ਕਿ ਸਾਰੀ ਸਮੱਸਿਆ ਕੇਂਦਰ ਸਰਕਾਰ ਨੇ ਪੈਦਾ ਕੀਤੀ ਹੈ।  ਕੇਂਦਰ ਸਰਕਾਰ ਨੇ ਸਮੇਂ ਸਿਰ ਗੁਦਾਮਾਂ ਵਿੱਚੋਂ ਚੌਲਾਂ ਦੀ ਲਿਫਟਿੰਗ ਨਹੀਂ ਕੀਤੀ। ਸ਼ੈਲਰ ਮਾਲਕਾਂ ਅਤੇ ਆੜ੍ਹਤੀਆਂ ਦੀ ਗੱਲ ਸਮੇਂ ਸਿਰ ਨਹੀਂ ਸੁਣੀ ਗਈ, ਜਿਸ ਕਾਰਨ ਅੱਜ ਪੰਜਾਬ ਦੇ ਕਿਸਾਨ ਅਤੇ ਆੜ੍ਹਤੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰ...
ਗਲੋਬਲ ਸਿੱਖ ਕੌਂਸਲ ਵੱਲੋਂ ਇਤਿਹਾਸਕ ਤਖ਼ਤਾਂ ਦੇ ਪ੍ਰਬੰਧ ‘ਚ ਸਰਕਾਰੀ ਦਖ਼ਲਅੰਦਾਜ਼ੀ ਖਤਮ ਕਰਨ ਦੀ ਮੰਗ

ਗਲੋਬਲ ਸਿੱਖ ਕੌਂਸਲ ਵੱਲੋਂ ਇਤਿਹਾਸਕ ਤਖ਼ਤਾਂ ਦੇ ਪ੍ਰਬੰਧ ‘ਚ ਸਰਕਾਰੀ ਦਖ਼ਲਅੰਦਾਜ਼ੀ ਖਤਮ ਕਰਨ ਦੀ ਮੰਗ

Global News
ਚੰਡੀਗੜ੍ਹ, 25 ਅਕਤੂਬਰ - ਵਿਸ਼ਵ ਭਰ ਦੀਆਂ 31 ਰਾਸ਼ਟਰ ਪੱਧਰੀ ਸਿੱਖ ਸੰਸਥਾਵਾਂ ਦੀ ਨੁਮਾਇੰਦਾ ਸੰਸਥਾ, ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਸਰਬਸੰਮਤੀ ਨਾਲ ਸਿੱਖਾਂ ਦੇ ਦੋ ਇਤਿਹਾਸਕ ਤਖ਼ਤ ਸਾਹਿਬਾਨ - ਤਖ਼ਤ ਸ੍ਰੀ ਪਟਨਾ ਸਾਹਿਬ, ਬਿਹਾਰ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਮਹਾਰਾਸ਼ਟਰ ਨੂੰ ਸਥਾਨਕ ਸਿੱਖ ਸੰਗਤ ਅਤੇ ਗੁਰਦੁਆਰਾ ਕਮੇਟੀਆਂ ਦੇ ਸਰਗਰਮ ਸਹਿਯੋਗ ਨਾਲ ਸਰਕਾਰੀ ਕੰਟਰੋਲ ਤੋਂ ਮੁਕਤ ਕਰਵਾਉਣ ਦਾ ਫੈਸਲਾ ਲਿਆ ਹੈ।ਇਹ ਮਤਾ ਲੇਡੀ ਸਿੰਘ ਕੰਵਲਜੀਤ ਕੌਰ, ਓ.ਬੀ.ਈ., ਦੀ ਪ੍ਰਧਾਨਗੀ ਹੇਠ ਲੰਦਨ ਵਿਖੇ ਹੋਈ ਜੀ.ਐਸ.ਸੀ. ਦੀ ਸਾਲਾਨਾ ਜਨਰਲ ਮੀਟਿੰਗ ਦੌਰਾਨ ਪਾਸ ਕੀਤਾ ਗਿਆ। ‘ਸਿੱਖ ਮਰਿਯਾਦਾ' ਦੀਆਂ ਕਮੀਆਂ ਨੂੰ ਉਜਾਗਰ ਕਰਦੇ ਹੋਏ, ਜੀ.ਐਸ.ਸੀ. ਦੀ ਪ੍ਰਧਾਨ ਨੇ ਦੱਸਿਆ ਕਿ ਦੋਵਾਂ ਤਖ਼ਤਾਂ 'ਤੇ ਨਿਭਾਈਆਂ ਜਾ ਰਹੀਆਂ ਮੌਜੂਦਾ ਧਾਰਮਿਕ ਪ੍ਰੰਪਰਾਵਾਂ ਬੁਨਿਆਦੀ ਸਿੱਖ ਸਿਧਾਂਤਾਂ ਦੀ ਉਲੰਘਣਾ ਕਰਦੀਆਂ ਹਨ। ਇਸ ਤੋਂ ਇਲਾਵਾ, ਦੋਵੇਂ ਤਖ਼ਤ ਸਾਹਿਬਾਨ ਦੇ ਪ੍ਰਬੰਧਾਂ ਲਈ ਕਮੇਟੀਆਂ ਅਤੇ ਬੋਰਡਾਂ ਵਿਚ ਨਾਮਜ਼ਦ ਕੀਤੇ ਮੈਂਬਰਾਂ ਕੋਲ ਇਨ੍ਹਾਂ ਗੁਰਦੁਆਰਾ ਸਾਹਿਬਾਨ ਦੇ ਸੰਚਾਲਨ ਅਤੇ ਧਾਰਮਿਕ ਰਹੁ-ਰੀਤਾਂ ਨਿਭਾਉਣ ਪ੍ਰਤ...