ਪੰਜਾਬ ਬਾਲ ਵਿਆਹ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਹੈ, 58 ਮਾਮਲਿਆਂ ਨੂੰ ਸਫਲਤਾਪੂਰਵਕ ਰੋਕਿਆ ਗਿਆ: ਡਾ. ਬਲਜੀਤ ਕੌਰ
ਚੰਡੀਗੜ੍ਹ, 30 ਜੂਨ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਬਾਲ ਵਿਆਹ ਦੀ ਬੁਰਾਈ ਤੋਂ ਮੁਕਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦੇ ਸਰਗਰਮ ਦਖਲ ਅਤੇ ਜਾਗਰੂਕਤਾ ਮੁਹਿੰਮਾਂ ਨੇ ਇਸ ਦਿਸ਼ਾ ਵਿੱਚ ਮਹੱਤਵਪੂਰਨ ਨਤੀਜੇ ਦਿੱਤੇ ਹਨ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਨਵਰੀ 2024 ਤੋਂ ਦਸੰਬਰ 2024 ਤੱਕ, ਵਿਭਾਗ ਵੱਲੋਂ ਸਮੇਂ ਸਿਰ ਕਾਰਵਾਈ ਕਰਕੇ ਕੁੱਲ 42 ਬਾਲ ਵਿਆਹਾਂ ਨੂੰ ਸਫਲਤਾਪੂਰਵਕ ਰੋਕਿਆ ਗਿਆ, ਜਦੋਂ ਕਿ ਜਨਵਰੀ 2025 ਤੋਂ ਮਾਰਚ 2025 ਦੇ ਵਿਚਕਾਰ 16 ਹੋਰ ਮਾਮਲੇ ਰੋਕੇ ਗਏ। ਪਿਛਲੇ 15 ਮਹੀਨਿਆਂ ਵਿੱਚ ਪੰਜਾਬ ਵਿੱਚ ਕੁੱਲ 58 ਬਾਲ ਵਿਆਹ ਟਾਲੇ ਗਏ ਹਨ।ਮੰਤਰੀ ਨੇ ਕਿਹਾ ਕਿ ਇਹ ਉਤਸ਼ਾਹਜਨਕ ਪ੍ਰਾਪਤੀ ਬੱਚਿਆਂ ਦੇ ਅਧਿਕਾਰਾਂ ਅਤੇ ਭਵਿੱਖ ਦੀ ਰਾਖੀ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਦੁਹੱਰਾਇਆ ਕਿ ਬਾਲ ਵਿਆਹ ਇੱਕ ਗੰਭੀਰ ਸਮਾਜਿਕ ਕੁਰੀਤੀ ਹੈ, ਅਤੇ ਰਾਜ ਵਿੱਚੋਂ ਇਸ ਮਾੜੀ ਪ੍ਰਥਾ ਨੂੰ ਪੂਰੀ ਤਰ੍ਹਾਂ ...








