ਅਕਾਲੀ ਦਲ ਬਾਦਲ ਪੰਜਾਬ ਵਿਚ ਸਿਆਸੀ ਤੌਰ ‘ਤੇ ਕਮਜੋਰ ਹੋ ਗਿਆ ਹੈ; ਉਹ ਭਾਜਪਾ ਦੇ ਡਰ ਅੱਗੇ ਝੁਕ ਰਹੇ ਹਨ: ਪਵਨ ਕੁਮਾਰ ਟੀਨੂੰ
ਚੰਡੀਗੜ੍ਹ, 24 ਅਕਤੂਬਰ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਬੁਲਾਰੇ ਪਵਨ ਕੁਮਾਰ ਟੀਨੂੰ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨਾ ਲੜਨ ਦੇ ਫੈਸਲੇ 'ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਅਕਾਲੀ ਦਲ ਬਾਦਲ ਹੁਣ ਸਿਆਸੀ ਤੌਰ 'ਤੇ ਕਮਜ਼ੋਰ ਹੋ ਚੁੱਕੀ ਹੈ। ਪੰਜਾਬ ਵਿੱਚ ਉਹ ਅਪ੍ਰਸੰਗਿਕ ਹੋ ਗਿਆ ਹੈ ਅਤੇ ਭਾਜਪਾ ਦੇ ਡਰ ਅੱਗੇ ਝੁਕ ਰਹੀ ਹੈ।
ਪਵਨ ਟੀਨੂੰ ਨੇ ਕਿਹਾ ਕਿ ਇਹ ਫੈਸਲਾ ਦਰਸਾਉਂਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਭਾਰਤੀ ਜਨਤਾ ਪਾਰਟੀ ਦੇ ਦਬਾਅ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਇਹ ਚੋਣਾਂ ਨਾ ਲੜਨ ਦਾ ਉਸ ਦਾ ਫੈਸਲਾ ਉਸ ਦੇ ਸਿਆਸੀ ਦੀਵਾਲੀਏਪਨ ਨੂੰ ਦਰਸਾਉਂਦਾ ਹੈ। ਇਹ ਫੈਸਲਾ ਪੰਜਾਬ ਅਤੇ ਸੂਬੇ ਦੇ ਸੰਘਰਸ਼ਸ਼ੀਲ ਕਿਸਾਨਾਂ ਦੀਆਂ ਲੋੜਾਂ ਨੂੰ ਵੀ ਨਜ਼ਰਅੰਦਾਜ਼ ਕਰਦਾ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕਿਸੇ ਸਮੇਂ ਇਨ੍ਹਾਂ ਵਿਧਾਨ ਸਭਾ ਹਲਕਿਆਂ ਵਿੱਚ ਅਹਿਮ ਸਮਰਥਨ ਹਾਸਲ ਸੀ ਪਰ ਅੱਜ ਇਨ੍ਹਾਂ ਦੀ ਚੋਣਾਂ ਵਿੱਚੋਂ ਗੈਰਹਾਜ਼ਰੀ ਉਨ੍ਹਾਂ ਦੇ ਸਿਆਸੀ ਪਤਨ ਦਾ ਸਪ...








