ਪਾਕਿਸਤਾਨ ਆਈ.ਐਸ.ਆਈ. ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਲੀਕ ਕਰਨ ਲਈ ਇੱਕ ਫੌਜੀ ਜਵਾਨ ਤੇ ਉਸਦਾ ਸਾਥੀ ਗ੍ਰਿਫਤਾਰ
ਚੰਡੀਗੜ੍ਹ/ਅੰਮ੍ਰਿਤਸਰ, 22 ਜੂਨ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਜਾਸੂਸੀ- ਵਿਰੋਧੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਭਾਰਤੀ ਫੌਜ ਦੇ ਇੱਕ ਜਵਾਨ ਅਤੇ ਉਸਦੇ ਸਹਿਯੋਗੀ ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈ.ਐਸ.ਆਈ.) ਨੂੰ ਲੀਕ ਕਰਨ ਸ਼ੱਕ ਵਿੱਚ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਫੋਜੀ ਵਾਸੀ ਧਾਰੀਵਾਲ, ਅੰਮ੍ਰਿਤਸਰ,ਜੋ ਮੌਜੂਦਾ ਸਮੇਂ ਭਾਰਤੀ ਫੌਜ ਦੇ ਜਵਾਨ ਵਜੋਂ ਜੰਮੂ ਵਿਖੇ ਤਾਇਨਾਤ ਹੈ ਅਤੇ ਉਸਦੇ ਸਾਥੀ ਸਾਹਿਲ ਮਸੀਹ ਉਰਫ਼ ਸ਼ਾਲੀ, ਜੋ ਕਿ ਅੰਮ੍ਰਿਤਸਰ ਦੇ ਧਾਰੀਵਾਲ ਦਾ ਰਹਿਣ ਵਾਲਾ ਹੈ, ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗੁਰਪ੍ਰੀਤ ਸਿੰਘ ਪਾਕਿਸਤਾਨੀ ਆਈ.ਐਸ.ਆਈ. ਦੇ ਕਾਰਕੁੰਨਾਂ ਨਾਲ ਸਿੱਧੇ ਸ...








