ਮਾਲੇਰਕੋਟਲਾ ਦੇ ਅੰਬਰ ’ਤੇ 500 ਡਰੋਨਾਂ ਨੇ ਉਕਰੀ ਸ੍ਰੀ ਗੁਰੂ ਰਵਿਦਾਸ ਜੀ ਦੀ ਰੂਹਾਨੀ ਵਿਰਾਸਤ
ਮਾਲੇਰਕੋਟਲਾ, 25 ਸਤੰਬਰ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸਥਾਨਕ ਅਲ-ਫਲਾਹ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਗਏ ਨਿਵੇਕਲੇ ਡਰੋਨ ਸ਼ੋਅ ਨੂੰ ਸੰਗਤ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਵੀ ਸੰਗਤ ਦੇ ਰੂਪ ਵਿੱਚ ਸ਼ਾਮਲ ਹੋਏ।
ਡਰੋਨ ਸ਼ੋਅ ਦੌਰਾਨ ਅੰਬਰ ਵਿੱਚ ਉੱਡੇ 500 ਡਰੋਨਾਂ ਨੇ ਰੰਗ-ਬਿਰੰਗੀਆਂ ਰੌਸ਼ਨ ਆਕ੍ਰਿਤੀਆਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਸਿੱਖਿਆਵਾਂ ਅਤੇ ਸਰਬ-ਸਾਂਝੀਵਾਲਤਾ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ। ਅਧਿਆਤਮਿਕ ਵਿਰਾਸਤ ਅਤੇ ਆਧੁਨਿਕ ਤਕਨੀਕ ਦੇ ਇਸ ਵਿਲੱਖਣ ਸੁਮੇਲ ਨੇ ਮੌਜੂਦ ਸੰਗਤ ਨੂੰ ਵਿਸ਼ੇਸ਼ ਤੌਰ ’ਤੇ ਪ੍ਰਭਾਵਿਤ ਕੀਤਾ।
&nbs...








