Wednesday, May 20Malwa News
Shadow

Tag: hot news

ਫਾਜ਼ਿਲਕਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਯੁੱਧ ਵਿਚ ਇਕ ਹੋਰ ਕਦਮ

Hot News
ਫਾਜ਼ਿਲਕਾ, ਜੂਨ 18: ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਸ੍ਰੀ ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫਿਰੋਜਪੁਰ ਰੇਂਜ, ਫਿਰੋਜਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਗੁਰਮੀਤ ਸਿੰਘ ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਜੀ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਦੇ ਤਹਿਤ ਅੱਜ ਫਾਜ਼ਿਲਕਾ ਪੁਲਿਸ ਵੱਲੋ ਥਾਣਾ ਅਰਨੀਵਾਲਾ ਦੇ ਨਸ਼ਾ ਤਸਕਰ ਜੋਗਿੰਦਰ ਸਿੰਘ ਪੁੱਤਰ ਦਲੀਪ ਸਿੰਘ ਉਰਫ ਦਾਰਾ ਸਿੰਘ ਵਾਸੀ ਅਰਨੀਵਾਲਾ ਅਤੇ ਉਸਦੀ ਪਤਨੀ ਅਮਰਜੀਤ ਕੌਰ ਦੇ ਘਰ ਨੂੰ ਢਾਹਿਆ ਗਿਆ ਹੈ, ਜੋ ਦੋਨੋ ਪਤੀ ਪਤਨੀ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਸਨ ਅਤੇ ਜਿੰਨ੍ਹਾਂ ਨੇ ਪੰਚਾਇਤੀ ਜਗ੍ਹਾ ਪਰ ਨਜਾਇਜ ਉਸਾਰੀ ਵੀ ਕੀਤੀ ਹੋਈ ਸੀ। ਅੱਜ ਸਿਵਲ ਪ੍ਰਸ਼ਾਸਨ ਵੱਲੋ ਪੁਲਿਸ ਸੁਰੱਖਿਆ ਸਬੰਧੀ ਦਰਖਾਸਤ ਮੋਸੂਲ ਹੋਣ ਤੇ ਸ੍ਰੀ ਗੁਰਮੀਤ ਸਿੰਘ ਐਸ.ਐਸ.ਪੀ ਫਾਜ਼ਿਲਕਾ ਵੱਲੋ ਮੌਕੇ ਤੇ ਪੁੱਜ ਕੇ ਇਹਨਾਂ ਨਸ਼ਾ ਤਸਕਰਾਂ ਦੇ ਘਰ ਨੂੰ ਢਾਹੁਣ ਦੀ ਕਾਰਵਾਈ ਮੁਕੰਮਲ ਕੀਤੀ ਗਈ। ਨਸ਼ਾ ਤਸਕਰ ਜੋਗਿੰਦਰ ਸਿੰਘ ਦੇ ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਪਰਾਧੀਆਂ ਦੇ ਖਿਲਾਫ ਸਖਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਪਰਾਧੀਆਂ ਦੇ ਖਿਲਾਫ ਸਖਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼

Haryana
ਚੰਡੀਗੜ੍ਹ, 17 ਜੂਨ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਇੱਥੇ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਆਬਕਾਰੀ ਨੀਲਾਮੀ ਦੀ ਪ੍ਰਗਤੀ ਦੀ ਉੱਚ ਪੱਧਰੀ ਮੀਟਿੰਗ ਦੀ ਅਗਵਾਈ ਕੀਤੀ। ਮੀਟਿੰਗ ਦੌਰਾਨ ਅਪਰਾਧੀਆਂ ਦੇ ਖਿਲਾਫ ਹਾਈ ਆਕਟੇਨ ਮੁਹਿੰਮ ਚਲਾਉਣ ਅਤੇ ਹਰਿਆਣਾ ਵਿੱਚ ਪੁਲਿਸ ਦੀ ਪ੍ਰਭਾਵੀ ਤੇ ਜਿਮੇਵਾਰਰੀ ਮੌਜੂਦਗੀ ਯਕੀਨੀ ਕਰਨ ਦੇ ਨਿਰਦੇਸ਼ ਦਿੰਦੇ ਹੋੲ, ਮੁੱਖ ਮੰਤਰੀ ਨੇ ਕਿਹਾ ਕਿ ਕਾਨੂੰਨ ਵਿਵਸਥਾ ਨੁੰ ਮਜਬੂਤ ਬਣਾਏ ਰੱਖਣਾ ਸਰਕਾਰ ਦੀ ਸਰਵੋਚ ਪ੍ਰਾਥਮਿਕਤਾ ਹੈ। ਕੁਰੂਕਸ਼ੇਤਰ ਵਿੱਚ ਇੱਕ ਆਬਕਾਰੀ ਲਾਇਸੈਂਸਧਾਰੀ ਦੀ ਹਤਿਆ ਦੀ ਰਿਪੋਰਟ 'ਤੇ ਚਿੰਤਾ ਜਤਾਉਂਦੇ ਹੋਏ ਮੁੱਖ ਮੰਤਰੀ ਨੇ ਪੁਲਿਸ ਡਾਇਰੈਕਟਰ ਜਨਰਲ ਨੂੰ ਦੋਸ਼ੀਆਂ ਦੇ ਖਿਲਾਫ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਨਾਲ ਹੀ, ਉਨ੍ਹਾਂ ਨੇ ਕਿਹਾ ਕਿ ਜਿਲ੍ਹਾ ਨਾਗਰਿਕਾਂ ਨੁੰ ਧਮਕੀ ਜਾਂ ਫਿਰੌਤੀ ਸਬੰਧੀ ਕਾਲ ਮਿਲ ਰਹੀ ਹੈ, ਉਨ੍ਹਾਂ ਨੈ ਤੁਰੰਤ ਸੁਰੱਖਿਆ ਪ੍ਰਦਾਨ ਕੀਤੀ ਜਾਵੇ। ਇਸ ਉਦੇਸ਼ ਲਈ ਇੱਕ ਸਮਰਪਿਤ ਹੈਲਪਲਾਇਨ ਨੰਬਰ ਜਾਰੀ ਕਰ ਉਸ ਨੂੰ ਐਮਰਜੈਂਸੀ ਸੇਵਾ 112 ਨਾਲ ਲਿੰਕ ਕਰਨ ਦੇ ਨਿਰਦੇਸ਼ ਦਿੱਤੇ ਗਏ। ਮੁੱਖ ਮੰਤਰੀ ਨ...
ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

Hot News
ਫਰੀਦਕੋਟ 17 ਜੂਨ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨ ਲਈ ਆਪਣੇ ਗ੍ਰਹਿ ਪਿੰਡ ਸੰਧਵਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ । ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਦੱਸਿਆ ਕਿ ਹਲਕੇ ਦੇ ਲੋਕਾਂ ਦੀ ਬਦੋਲਤ ਹੀ ਉਹ ਅੱਜ ਇਸ ਮੁਕਾਮ ਤੇ ਪੁਹੰਚੇ ਹਨ ਤੇ ਆਪਣੇ ਹਲਕੇ ਦੇ ਲੋਕਾਂ ਨੂੰ ਕੋਈ ਮੁਸ਼ਕਿਲਾਂ ਨਾ ਆਉਣ ਦੇਣਾ ਉਨ੍ਹਾਂ ਦਾ ਮੁੱਖ ਮਕਸਦ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਲੋਕਾਂ ਵੱਲੋਂ ਦੱਸੀਆਂ ਸਮੱਸਿਆਵਾਂ ਨੂੰ ਸਬੰਧਿਤ ਅਧਿਕਾਰੀਆਂ ਨੂੰ ਸਮਾਂਬੱਧ ਹੱਲ ਕਰਨ ਲਈ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਲੋਕ ਮਿਲਣੀ ਪ੍ਰੋਗਰਾਮ ਅੱਗੇ ਵੀ ਨਿਰੰਤਰ ਕੀਤੇ ਜਾਣਗੇ ।ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਿਸੇ ਤਰ੍ਹਾਂ ਦੀ ਕਸਰ ਨਹੀਂ ਛੱਡੀ ਜਾ ਰਹੀ। ਉਨ੍ਹਾਂ ਦੱਸਿਆ ਕੇ ਸਾਰੇ ਵਰਗਾਂ ਦੀ ਭਲਾਈ ਲਈ ਵੱਡੀ ਪੱਧਰ ਤੇ ਜਿੱਥੇ ਵਿਕਾਸ ਸਕੀਮਾਂ ਚਲਾਈਆਂ ਗਈਆਂ ਹਨ ਉੱ...
ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ

Hot News
ਚੰਡੀਗੜ੍ਹ, 17 ਜੂਨ: ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਰਖਾਸਤ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਵਾਸੀ ਪਿੰਡ ਧੂਤ ਕਲਾਂ, ਹੁਸ਼ਿਆਰਪੁਰ ਨੂੰ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਜਲੰਧਰ ਰੇਂਜ ਵੱਲੋਂ ਕੀਤੀ ਗਈ ਵਿਜੀਲੈਂਸ ਜਾਂਚ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ ਜਿਸ ਵਿੱਚ ਧੂਤ ਵੱਲੋਂ ਆਪਣੇ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ’ਤੇ ਆਪਣੀ ਜਾਇਜ਼ ਕਮਾਈ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਦੋਸ਼ਾਂ ਦੀ ਜਾਂਚ ਕੀਤੀ ਗਈ ਸੀ । ਬੁਲਾਰੇ ਨੇ ਅੱਗੇ ਕਿਹਾ ਕਿ ਤਫ਼ਤੀਸ਼ ਦੌਰਾਨ 1 ਜਨਵਰੀ, 2009 ਤੋਂ 31 ਦਸੰਬਰ, 2018 ਤੱਕ ਦੀ ਮਿਆਦ ਦੀ ਜਾਂਚ ਕੀਤੀ ਗਈ ਸੀ। ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਵਕਫ਼ੇ ਦੌਰਾਨ ਧੂਤ ਦੇ ਸਾਰੇ ਸਰੋਤਾਂ ਅਤੇ ਵਸੀਲਿਆਂ ਤੋਂ ਕੁੱਲ ਆਮਦਨ 3,58,97,111.59 ਰੁਪਏ ਸੀ ਜਦਕਿ ਉਸਦਾ ਕੁੱਲ ਖਰਚ ਅਤੇ ਜਾਇਦਾਦ 11,18,34,544.22 ਰੁਪਏ ਦੀ ਸੀ- ਜੋ ਉਸਦੀ ਕਾਨੂੰਨੀ ਆਮਦਨ ਨਾਲੋਂ 7,59,37,432...
ਲੁਧਿਆਣਾ ਪੱਛਮੀ ਜਿਮਨੀ ਚੋਣ ਲਈ ਪ੍ਰਚਾਰ ਦੇ ਆਖਰੀ ਦਿਨ ਵੀ ਕਾਂਗਰਸ ਨੂੰ ਝਟਕਾ! ਯੂਥ ਜ਼ਿਲ੍ਹਾ ਪ੍ਰਧਾਨ ਸਮੇਤ ਕਈ ਆਗੂ ‘ਆਪ’ ਵਿੱਚ ਸ਼ਾਮਲ ਹੋਏ

ਲੁਧਿਆਣਾ ਪੱਛਮੀ ਜਿਮਨੀ ਚੋਣ ਲਈ ਪ੍ਰਚਾਰ ਦੇ ਆਖਰੀ ਦਿਨ ਵੀ ਕਾਂਗਰਸ ਨੂੰ ਝਟਕਾ! ਯੂਥ ਜ਼ਿਲ੍ਹਾ ਪ੍ਰਧਾਨ ਸਮੇਤ ਕਈ ਆਗੂ ‘ਆਪ’ ਵਿੱਚ ਸ਼ਾਮਲ ਹੋਏ

Punjab Politics
ਲੁਧਿਆਣਾ, 17 ਜੂਨ : ਲੁਧਿਆਣਾ ਪੱਛਮੀ ਜਿਮਨੀ ਚੋਣ ਲਈ ਪ੍ਰਚਾਰ ਦੇ ਆਖਰੀ ਦਿਨ ਵੀ ਕਾਂਗਰਸ ਪਾਰਟੀ ਨੂੰ ਝਟਕਾ ਲੱਗਾ ਹੈ। ਇਸ ਦੇ ਨਾਲ ਹੀ, ਆਮ ਆਦਮੀ ਪਾਰਟੀ ਨੂੰ ਮਜਬੂਤੀ ਮਿਲੀ ਹੈ। ਮੰਗਲਵਾਰ ਨੂੰ ਕਈ ਕਾਂਗਰਸੀ ਆਗੂ ਆਪਣੇ ਸਮਰਥਕਾਂ ਸਮੇਤ 'ਆਪ' ਵਿੱਚ ਸ਼ਾਮਲ ਹੋ ਗਏ। 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਅਤੇ 'ਆਪ' ਪੰਜਾਬ ਦੇ ਜਨਰਲ ਸਕੱਤਰ ਡਾ. ਸੰਨੀ ਆਹਲੂਵਾਲੀਆ ਦੀ ਮੌਜੂਦਗੀ ਵਿੱਚ ਸਾਰੇ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ 'ਆਪ' ਆਗੂ ਰਿੰਕਾ ਪ੍ਰਧਾਨ, ਵਰੁਣ ਮਹਿਤਾ ਅਤੇ ਅਜਿੰਦਰਪਾਲ ਕੌਰ ਵੀ ਹਾਜ਼ਰ ਸਨ।ਕਾਂਗਰਸ ਤੋਂ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਵਿੱਚ ਕਾਂਗਰਸ ਦੇ ਜ਼ਿਲ੍ਹਾ ਯੂਥ ਪ੍ਰਧਾਨ ਪ੍ਰਭਜੋਤ ਸਿੰਘ ਮਾਨ, ਸਕੱਤਰ ਪ੍ਰੀਤ ਬਡੇਵਾਲ, ਕਰਨਜੋਤ ਸਿੰਘ, ਅਭਿਸ਼ੇਕ ਪ੍ਰੀਤ ਸਿੰਘ, ਗੁਰਪ੍ਰੀਤ ਨਿਤਿਸ਼ ਪ੍ਰੀਤਪਾਲ ਸਿੰਘ ਕੁਲਵਿੰਦਰ ਸਿੰਘ, ਮਨਪ੍ਰੀਤ ਸਿੰਘ, ਮਨਜੋਤ ਸਿੰਘ, ਅਮਨਦੀਪ ਕਿੰਘ ਲੱਖਾ ਸਿੰਘ ਅਤੇ ਗੁਰਦੀਪ ਦੇ ਨਾਮ ਪ੍ਰਮੁੱਖ ਹਨ।ਇਸ ਤੋਂ ਇਲਾਵਾ ਐਸਐਸ ਜੈਨ ਮਹਾਸਭਾ, ਹੈਬੋਵਾਲ ਦੇ ਪ੍ਰਧਾਨ ਪੰਕਜ ਜੈਨ ਅਤੇ ਉਨ੍ਹਾਂ ਦੇ ਨਾਲ ਰਾ...
ਸੰਯੁਕਤ ਸੰਸਦੀ ਕਮੇਟੀ ਨੇ ਵਨ ਨੇਸ਼ਨ, ਵਨ ਇਲੈਕਸ਼ਨ ਵਿਸ਼ਾ ‘ਤੇ ਪ੍ਰਤਿਸ਼ਠਤ ਨਾਗਰਿਕਾਂ ਦੇ ਨਾਲ ਕੀਤਾ ਵਿਚਾਰ-ਵਟਾਂਦਰਾਂ

ਸੰਯੁਕਤ ਸੰਸਦੀ ਕਮੇਟੀ ਨੇ ਵਨ ਨੇਸ਼ਨ, ਵਨ ਇਲੈਕਸ਼ਨ ਵਿਸ਼ਾ ‘ਤੇ ਪ੍ਰਤਿਸ਼ਠਤ ਨਾਗਰਿਕਾਂ ਦੇ ਨਾਲ ਕੀਤਾ ਵਿਚਾਰ-ਵਟਾਂਦਰਾਂ

Haryana
ਚੰਡੀਗੜ੍ਹ, 17 ਜੂਨ : ਵਨ ਨੇਸ਼ਨ, ਵਨ ਇਲੈਕਸ਼ਨ ਵਿਸ਼ਾ ਵਿਚਾਰ ਮੰਥਨ ਲਈ ਸੰਯੁਕਤ ਸੰਸਦੀ ਕਮੇਟੀ ਵੱਲੋਂ ਅਧਿਐਨ ਦੌਰੇ ਦੌਰਾਨ ਅੱਜ ਨਿਯੂ ਚੰਡੀਗੜ੍ਹ ਵਿੱਚ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਦੇ ਪ੍ਰਬੁੱਧ ਨਾਗਰਿਕਾਂ ਦੇ ਨਾਲ ਮੀਟਿੰਗ ਦਾ ਪ੍ਰਬੰਧ ਕੀਤਾ ਗਿਆ। ਇਸ ਵਿੱਚ ਵੱਖ-ਵੱਖ ਖੇਤਰਾਂ ਨਾਲ ਜੁੜੇ ਸਮਾਜਿਕ ਕਾਰਜਕਰਤਾਵਾਂ, ਐਜੂਕੇਸ਼ਨਿਸਟਸ, ਜਨਪ੍ਰਤੀਨਿਧੀਆਂ, ਮੈਡੀਕਲ ਅਤੇ ਖੇਡ ਜਗਤ ਨਾਲ ਜੁੜੀ ਹਸਤੀਆਂ ਨੇ ਹਿੱਸਾ ਲਿਆ। ਸਾਰੇ ਪ੍ਰਤੀਭਾਗੀਆਂ ਨੇ ਵਨ ਨੇਸ਼ਨ, ਵਨ ਇਲੈਕਸ਼ਨ ਦੀ ਅਵਧਾਰਣਾ 'ਤੇ ਗੰਭੀਰ ਚਿੰਤਨ ਕਰਦੇ ਹੋਏ ਆਪਣੇ ਵਿਚਾਰ ਪੇਸ਼ ਕੀਤੇ। ਪ੍ਰਤੀਭਾਗੀਆਂ ਨੇ ਕਿਹਾ ਕਿ ਵਨ ਨੇਸ਼ਨ, ਵਨ ਇਲੈਕਸ਼ਨ ਨਾਲ ਸਮੇਂ, ਸਰੋਤ ਅਤੇ ਧਨ ਦੀ ਬਚੱਤ ਹੋਵੇਗੀ ਅਤੇ ਚੋਣਾਵੀ ਪ੍ਰਕ੍ਰਿਆ ਵਿੱਚ ਪਾਰਦਰਸ਼ਿਤਾ ਅਤੇ ਸਥਿਰਤਾ ਆਵੇਗੀ। ਇਸ ਪਹਿਲ ਦਾ ਉਦੇਸ਼ ਲੋਕਸਭਾ ਅਤੇ ਸਾਰੇ ਰਾਜ ਵਿਧਾਨਸਭਾਵਾਂ ਦੇ ਚੋਣ ਇਕੱਠੇ ਕਰਾਉਣ ਦੀ ਪ੍ਰਕ੍ਰਿਆ ਨੂੰ ਅਪਦਾ ਕੇ ਸੰਸਦੀ ਪ੍ਰਣਾਲੀ ਨੂੰ ਵੱਧ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਵਿਵਹਾਰਿਕ ਬਨਾਉਣਾ ਹੈ।ਪ੍ਰਤੀਭਾਗੀਆਂ ਨੇ ਇੱਕਮੱਤ ਨਾਲ ਕਿਹਾ ਕਿ ਵਨ ਨੇਸ਼ਨ, ਵਨ ਇਲੈਕਸ਼ਨ ਇੱਕ ਸਕਾਰਾਤਮਕ ਕਦਮ ਹੈ। ਇਸ ਨਾਲ ਨਾਲ...
ਮੁੱਖ ਮੰਤਰੀ ਨਾਇਬ ਸਿੰੰਘ ਸੈਣੀ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨਾਲ ਮਾਣੇਸਰ ਵਿੱਚ ਮਾਰੂਤੀ ਪਲਾਂਟ ਵਿੱਚ ਗਤੀ ਸ਼ਕਤੀ ਮਲਟੀ-ਮਾਡਲ ਕਾਰਗੋ ਟਰਮਿਨਲ ਦਾ ਸਾਂਝੇ ਰੂਪ ਨਾਲ ਕੀਤਾ ਉਦਘਾਟਨ

ਮੁੱਖ ਮੰਤਰੀ ਨਾਇਬ ਸਿੰੰਘ ਸੈਣੀ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨਾਲ ਮਾਣੇਸਰ ਵਿੱਚ ਮਾਰੂਤੀ ਪਲਾਂਟ ਵਿੱਚ ਗਤੀ ਸ਼ਕਤੀ ਮਲਟੀ-ਮਾਡਲ ਕਾਰਗੋ ਟਰਮਿਨਲ ਦਾ ਸਾਂਝੇ ਰੂਪ ਨਾਲ ਕੀਤਾ ਉਦਘਾਟਨ

Haryana
ਚੰਡੀਗੜ੍ਹ, 17 ਜੂਨ : ਹਰਿਆਣਾ ਨੇ ਲਾਜਿਸਟਿਕਸ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਇੱਕ ਇਤਿਹਾਸਕ ਉਪਰਬਧੀ ਹਾਸਲ ਕੀਤੀ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰੰਘ ਸੈਣੀ ਨੇ ਮੰਗਲਵਾਰ ਨੂੰ ਭਾਰਤ ਸਰਕਾਰ ਵਿੱਚ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨਾਲ ਗੁਰੂਗ੍ਰਾਮ ਦੇ ਮਾਣੇਸਰ ਵਿੱਚ ਮਾਰੂਤੀ ਪਲਾਂਟ ਵਿੱਚ ਦੇਸ਼ ਦੇ ਸਭ ਤੋਂ ਵੱਡੇ ਗਤੀ ਸ਼ਕਤੀ ਮਲਟੀ-ਮਾਡਲ ਕਾਰਗੋ ਟਰਮਿਨਲ ਦਾ ਸਾਂਝੇ ਰੂਪ ਨਾਲ ਉਦਘਾਟਨ ਕੀਤਾ। ਆਈਐਮਟੀ ਮਾਣੇਸਰ ਵਿੱਚ ਮਾਰੂਤੀ ਸੁਜੁਕੀ ਪਲਾਂਟ ਵਿੱਚ ਸਥਾਪਿਤ ਇਹ ਟਰਮਿਨਲ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਸ਼ੁਰੂ ਕੀਤੇ ਗਏ ਗਤੀਸ਼ਕਤੀ ਰਾਸ਼ਟਰੀ ਮਾਸਟਰ ਪਲਾਨ ਤਹਿਤ ਤਿਆਰ ਕੀਤਾ ਗਿਆ ਹੈ ਜੋ ਭਾਰਤ ਦੇ ਗਲੋਬਲ ਪੱਧਰ ਲਾਜਿਸਟਿਕਸ ਨੇਟਵਰਕ ਵਿਕਸਿਤ ਕਰਨ ਦੀ ਦਿਸ਼ਾ ਵਿੱਚ ਇੰਕ ਵੱਡੀ ਯੋਜਨਾ ਹੈ।ਇਸ ਪੂਰੇ ਪੋ੍ਰਜੈਕਟ 'ਤੇ 1 ਲੱਖ 17 ਹਜ਼ਾਰ 91 ਮਿਲਿਅਨ ਰੁਪਏ ਦੀ ਲਾਗਤ ਆਈ ਹੈ। ਇਸ ਵਿੱਚ ਹਰਿਆਣਾ ਰੇਲ ਇੰਫ੍ਰਾਸਟ੍ਰਕਚਰ ਡੇਵਲਪਮੈਂਟ ਕਾਰਪੋਰੇਸ਼ਨ ਲਿਮਿਟੇਡ ਦੀ 55.4 ਫੀਸਦੀ, ਐਚਐਸਆਈਆਈਡੀਸੀ ਦੀ 19 ਫੀਸਦੀ ਅਤੇ ਗੁਰੂਗ੍ਰਾਮ ਮਹਾਨਗਰ ਵਿਕਾਸ ਅਥਾਰਿਟੀ ਦੀ 5 ਫੀਸਦੀ ਦੀ ਹਿੱਸੇਦਾਰੀ ਹੈ।ਦੇਸ਼ ਦੇ 380 ਸ਼ਹਿ...
ਪੰਜਾਬ ਵਿੱਚ 8 ਕਰੋੜ ਰੁਪਏ ਦੀ ਨਿਵੇਸ਼ ਧੋਖਾਧੜੀ ਵਿੱਚ ਸ਼ਾਮਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਦੋ ਗ੍ਰਿਫ਼ਤਾਰ

ਪੰਜਾਬ ਵਿੱਚ 8 ਕਰੋੜ ਰੁਪਏ ਦੀ ਨਿਵੇਸ਼ ਧੋਖਾਧੜੀ ਵਿੱਚ ਸ਼ਾਮਲ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼; ਦੋ ਗ੍ਰਿਫ਼ਤਾਰ

Hot News
ਚੰਡੀਗੜ੍ਹ, 17 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੇ ਰਾਜ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਪੰਚਕੂਲਾ ਅਤੇ ਅਬੋਹਰ ਤੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਨਿਵੇਸ਼ ਧੋਖਾਧੜੀ ਵਿੱਚ ਸ਼ਾਮਲ ਇੱਕ ਅੰਤਰ-ਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ।ਇਹ ਗਿਰੋਹ ਟੈਲੀਗ੍ਰਾਮ ਅਤੇ ਵਟਸਐਪ ਗਰੁੱਪਾਂ ਰਾਹੀਂ ਸਟਾਕ ਮਾਰਕੀਟ ਨਿਵੇਸ਼ ਵਿੱਚ ਵੱਡੇ ਮੁਨਾਫ਼ੇ ਦੀ ਪੇਸ਼ਕਸ਼ ਦਾ ਛਲਾਵਾ ਦੇ ਕੇ ਭੋਲੇ-ਭਾਲੇ ਲੋਕਾਂ ਨੂੰ ਆਪਣੇ ਜਾਲ ਵਿੱਚ ਫਸਾਉਂਦਾ ਸੀ। ਇਸ ਗਿਰੋਹ ਦੇ ਸ਼ਾਤਿਰ ਲੋਕ ਪੀੜਤਾਂ ਨੂੰ ਆਪਣੇ ਭਰੋਸੇ ਵਿੱਚ ਲੈ ਕੇ ਮੋਬਾਇਲ ਵਿੱਚ ਇੱਕ ਜਾਅਲੀ ਏ.ਪੀ.ਕੇ. ਐਪਲੀਕੇਸ਼ਨ ਇਨਸਟਾਲ ਕਰਵਾਉਂਦੇ ਸਨ, ਜਿਸ ’ਤੇ ਉਨ੍ਹਾਂ ਦੇ ਨਿਵੇਸ਼ ਕੀਤੇ ਪੈਸੇ ’ਤੇ ਭਾਰੀ ਵਾਪਸੀ ਦਾ ਵਾਅਦਾ ਕੀਤਾ ਜਾਂਦਾ ਸੀ। ਜਾਅਲੀ ਅਰਜ਼ੀ ’ਤੇ ਭਾਰੀ ਮੁਨਾਫ਼ੇ ਦੇ ਜਾਲ ਵਿਚ ਫਸ ਕੇ ਭੋਲੇ-ਭਾਲੇ ਲੋਕ ਬੜੀ ਆਸਾਨੀ ਨਾਲ ਧੋਖੇਬਾਜ਼ਾਂ ਦੇ ਨਿਰਦੇਸ਼ਾਂ ...
ਆਖ਼ਰੀ ਦਿਨ ਦੇ ਇਤਿਹਾਸਕ ਰੋਡ ਸ਼ੋਅ ਨੇ ‘ਆਪ’ ਦੀ ਜਿੱਤ ‘ਤੇ ਲਾਈ ਮੁਹਰ

ਆਖ਼ਰੀ ਦਿਨ ਦੇ ਇਤਿਹਾਸਕ ਰੋਡ ਸ਼ੋਅ ਨੇ ‘ਆਪ’ ਦੀ ਜਿੱਤ ‘ਤੇ ਲਾਈ ਮੁਹਰ

Breaking News
ਲੁਧਿਆਣਾ, 17 ਜੂਨ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਲੁਧਿਆਣਾ ਪੱਛਮੀ ਵਿੱਚ ਵੱਡਾ ਰੋਡ ਸ਼ੋਅ ਕੀਤਾ ਜਿਸ ਦੀ ਅਗਵਾਈ 'ਆਪ' ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਪੰਜਾਬ ਪ੍ਰਧਾਨ ਅਮਨ ਅਰੋੜਾ, ਸੀਨੀਅਰ ਕੈਬਨਿਟ ਮੰਤਰੀਆਂ ਅਤੇ ਲੁਧਿਆਣਾ ਪੱਛਮੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਕੀਤੀ। ਇਸ ਰੋਡ ਸ਼ੋਅ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ, ਹਜ਼ਾਰਾਂ ਲੋਕ 'ਆਪ' ਨੂੰ ਆਪਣਾ ਸਮਰਥਨ ਦੇਣ ਲਈ ਸ਼ਾਮਲ ਹੋਏ। ਰੋਡ ਸ਼ੋਅ ਵਿੱਚ ਸੈਂਕੜੇ ਬਾਈਕ ਅਤੇ ਕਾਰਾਂ ਦਾ ਕਾਫ਼ਲਾ ਦੇਖਣ ਨੂੰ ਮਿਲਿਆ, ਜਿਨ੍ਹਾਂ ਵਿੱਚ ਬੈਠੇ ਲੋਕਾਂ ਨੇ ਆਪ ਦੇ ਹੱਕ ਵਿੱਚ ਨਾਅਰੇ ਲਗਾਏ ਅਤੇ ਲੋਕਾਂ ਨੂੰ ਆਪ ਉਮੀਦਵਾਰ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਲੁਧਿਆਣਾ ਪੱਛਮੀ ਦੀਆਂ ਗਲੀਆਂ ਵਿੱਚੋਂ ਹੁੰਦੇ ਹੋਏ ਇਸ ਰੋਡ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ਉਤਸ਼ਾਹੀ ਸਮਰਥਕ ਇਕੱਠੇ ਹੋਏ ਅਤੇ 'ਆਪ' ਦੀ ਅਗਵਾਈ ਅਤੇ ਪਾਰਦਰਸ਼ੀ ਅਤੇ ਲੋਕ-ਕੇਂਦ੍ਰਿਤ ਸ਼ਾਸਨ ਦੇ ਵਾਅਦੇ ਵਿੱਚ ਆਪਣੇ ਵਿਸ਼ਵਾਸ ਦੀ ਪੁਸ਼ਟੀ ਕੀਤੀ।ਲੁਧਿਆਣਾ ਪੱਛਮੀ ਲਈ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਲੋਕਾਂ ਦਾ ਉਨ੍ਹਾਂ ਦੇ ਅਟੁੱਟ ਸਮਰਥਨ ਲਈ ਦਿਲੋਂ ਧੰਨਵਾਦ ਕੀਤਾ। ਅਰੋੜਾ ਨੇ...
ਪੰਜਾਬ ਵਿੱਚ ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ 57.84 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ

ਪੰਜਾਬ ਵਿੱਚ ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ 57.84 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ

Hot News
ਚੰਡੀਗੜ੍ਹ, 17 ਜੂਨ: ਸੂਬੇ ਵਿੱਚ ਪਸ਼ੂਧਨ ਦੀ ਨਰੋਈ ਸਿਹਤ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਪਸ਼ੂਧਨ ਦੇ ਮੂੰਹਖੁਰ ਦੀ ਬਿਮਾਰੀ ਤੋਂ ਬਚਾਅ ਲਈ 15 ਅਪ੍ਰੈਲ, 2025 ਤੋਂ ਸ਼ੁਰੂ ਕੀਤੀ ਐਫ.ਐਮ.ਡੀ. ਟੀਕਾਕਰਨ ਮੁਹਿੰਮ ਅਧੀਨ 57.84 ਲੱਖ ਤੋਂ ਵੱਧ ਪਸ਼ੂਧਨ ਦਾ ਸਫ਼ਲਤਾਪੂਰਕ ਟੀਕਾਕਰਨ ਕੀਤਾ ਗਿਆ ਹੈ। ਟੀਕਾਕਰਨ ਮੁਹਿੰਮ ਦੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ 57.84 ਲੱਖ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ ਕੀਤਾ ਗਿਆ ਹੈ, ਜਿਸ ਨਾਲ ਸੂਬੇ ‘ਚ 99.56 ਫੀਸਦੀ ਗਾਵਾਂ ਅਤੇ ਅਤੇ ਮੱਝਾਂ ਨੂੰ ਵੈਕਸੀਨ ਲਗਾਈ ਗਈ ਹੈ। ਇਸ ਮੁਹਿੰਮ ਤਹਿਤ ਵਿਆਪਕ ਪਹੁੰਚ ਨੂੰ ਯਕੀਨੀ ਬਣਾਉਣ ਲਈ ਪਸ਼ੂ ਪਾਲਕਾਂ ਦੇ ਕੋਲ ਜਾ ਕੇ ਪਸ਼ੂਆਂ ਨੂੰ ਮੁਫ਼ਤ ਟੀਕਾ ਲਾਇਆ ਗਿਆ ਹੈ। ਇਸ ਵਿਸ਼ਾਲ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਲਗਭਗ 900 ਵੈਟਰਨਰੀ ਟੀਮਾਂ ਨੂੰ ਇਸ ਕਾਰਜ ਵਿੱਚ ਲਾਇਆ ਗਿਆ ਸੀ, ਜੋ ਪਸ਼ੂਧਨ ਦੀ ਭਲਾਈ ਅਤੇ ਕਿਸਾਨਾਂ ਦੀ ਸਹਾਇਤਾ ਪ੍ਰਤੀ ਪਸ਼ੂ ਪਾਲਣ ਵਿਭਾਗ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।ਪਸ...