ਅੰਮ੍ਰਿਤਸਰ ਤੋਂ ਕਾਰ ‘ਚੋਂ 10.4 ਕਿਲੋ ਹੈਰੋਇਨ ਕੀਤੀ ਬਰਾਮਦ
ਅੰਮ੍ਰਿਤਸਰ, 12 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਜਾਰੀ ਮੁਹਿੰਮ ਤਹਿਤ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਅੰਮ੍ਰਿਤਸਰ ਦੇ ਪਿੰਡ ਸੁੱਖੇਵਾਲਾ ਨੇੜੇ ਦੋ ਸ਼ੱਕੀ ਵਾਹਨ ਪਾਏ ਗਏ ਅਤੇ ਇੱਕ ਮਾਰੂਤੀ ਬਲੇਨੋ ਕਾਰ 'ਚੋਂ 10.4 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਦੱਸਣਯੋਗ ਹੈ ਕਿ ਮੁਲਜ਼ਮ ਜਿਸ ਦੀ ਪਛਾਣ ਸੁਖਰਾਜ ਸਿੰਘ ਵਜੋਂ ਹੋਈ ਹੈ, ਉਹ ਬਲੇਨੋ ਕਾਰ ਦਾ ਮਾਲਕ ਸੀ ਅਤੇ ਹੈਰੋਇਨ ਦੀ ਖੇਪ ਦਾ ਕਥਿਤ ਸਪਲਾਇਰ ਵੀ ਸੀ, ਜੋ ਆਪਣੇ ਸਾਥੀ ਸਮੇਤ ਆਪਣੀ ਮਹਿੰਦਰਾ ਸਕਾਰਪੀਓ ਕਾਰ (ਬਿਨਾਂ ਰਜਿਸਟ੍ਰੇਸ਼ਨ ਨੰਬਰ) ਵਿੱਚ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਪੁਲਿਸ ਟੀਮ ਨੇ ਮੌਕੇ 'ਤੇ ਹੀ ਬਲੇਨੋ ਕਾਰ (ਰਜਿਸਟ੍ਰੇਸ਼ਨ ਨੰਬਰ ਪੀ.ਬੀ.46ਏ.ਜੀ. 1224), ਜਿਸ ਵਿੱਚੋਂ ਨਸ਼ੀਲੇ ਪਦਾਰਥ ਬਰਾਮਦ ਹੋਏ ਸਨ, ਨੂੰ ਕਬਜ਼ੇ 'ਚ ਲੈ ਲਿਆ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਕਾਰਾਂ ਵਿੱਚ ਸ...








