ਭਾਜਪਾ ਆਗੂਆਂ ਨੂੰ ਕਿਸਾਨਾਂ ‘ਤੇ ਬੋਲਣ ਦਾ ਕੋਈ ਹੱਕ ਨਹੀਂ, ਮੋਦੀ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਨੇ 750 ਕਿਸਾਨਾਂ ਦੀ ਲੈ ਲਈ ਜਾਨ – ਤਰੁਣਪ੍ਰੀਤ ਸੌਂਧ
ਲੁਧਿਆਣਾ , 14 ਜੂਨ : ਆਮ ਆਦਮੀ ਪਾਰਟੀ ਨੇ ਲੁਧਿਆਣਾ ਵਿੱਚ ਅਰਬਨ ਇਸਟੇਟ ਬਣਾਉਣ ਲਈ 'ਆਪ' ਸਰਕਾਰ ਦੀ ਲੈਂਡ ਪੂਲਿੰਗ ਸਕੀਮ 'ਤੇ ਭਾਜਪਾ ਆਗੂਆਂ ਦੇ ਬਿਆਨਾਂ ਦਾ ਸਖ਼ਤ ਵਿਰੋਧ ਕੀਤਾ ਅਤੇ ਪੰਜਾਬ ਭਾਜਪਾ ਆਗੂਆਂ 'ਤੇ ਭੂ-ਮਾਫੀਆ ਨਾਲ ਮਿਲੀਭੁਗਤ ਦਾ ਦੋਸ਼ ਲਗਾਇਆ। ਇਸ ਮੁੱਦੇ 'ਤੇ 'ਆਪ' ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਪਾਰਟੀ ਬੁਲਾਰੇ ਨੀਲ ਗਰਗ ਦੇ ਨਾਲ ਲੁਧਿਆਣਾ ਵਿੱਚ ਇੱਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ, 'ਆਪ' ਸਰਕਾਰ ਦੇ ਮੰਤਰੀ ਤਰੁਣ ਪ੍ਰੀਤ ਸਿੰਘ ਸੌਂਧ ਨੇ ਕਿਹਾ ਕਿ ਭਾਜਪਾ ਆਗੂਆਂ ਕੋਲ ਕਿਸਾਨਾਂ 'ਤੇ ਬੋਲਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਬਚਿਆ ਹੈ। ਕਿਸਾਨਾਂ ਦਾ ਨਾਂ ਲੈਣ ਤੋਂ ਪਹਿਲਾਂ, ਉਨ੍ਹਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ ਕਿ ਮੋਦੀ ਸਰਕਾਰ ਦੇ ਕਾਲੇ ਖੇਤੀਬਾੜੀ ਕਾਨੂੰਨਾਂ ਨੇ ਪੰਜਾਬ ਅਤੇ ਹੋਰ ਰਾਜਾਂ ਦੇ ਲਗਭਗ 750 ਕਿਸਾਨਾਂ ਦੀਆਂ ਜਾਨਾਂ ਲੈ ਲਈਆਂ ਪਰ ਉਨ੍ਹਾਂ ਮੌਤਾਂ 'ਤੇ ਪ੍ਰਧਾਨ ਮੰਤਰੀ ਮੋਦੀ ਦੇ ਮੂੰਹੋਂ ਹਮਦਰਦੀ ਦਾ ਇੱਕ ਵੀ ਸ਼ਬਦ ਨਹੀਂ ਨਿਕਲਿਆ। ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਭਾਜਪਾ ਆਗੂ ਕਿਸ ਹਿੰਮਤ ਨਾਲ ਕਿਸਾਨਾਂ ਦਾ ਨਾਂ ਲੈ ਰਹੇ ਹਨ!ਸੌਂਧ ਨੇ ...







