1500 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਦੇ ਪਛਾਣੇ ਗਏ ਕ੍ਰਾਈਮ ਹੌਟਸਪਾਟਸ ’ਤੇ ਕੀਤੀ ਕਾਰਵਾਈ
ਐਸਏਐਸ ਨਗਰ, 9 ਅਕਤੂਬਰ: ਨਸ਼ਿਆਂ ਨਾਲ ਨਜਿੱਠਦਿਆਂ ਅਤੇ ਕਾਨੂੰਨ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ , ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਪੰਜਾਬ ਪੁਲਿਸ ਵੱਲੋਂ ਸੁਰੱਖਿਅਤ ਸਮਾਜ ਲਈ ਚਲਾਏ ਵਿਆਪਕ ਘੇਰਾਬੰਦੀ ਅਤੇ ਸਰਚ ਆਪ੍ਰੇਸ਼ਨ (ਕਾਸੋ ਫਾਰ ਸੇਫ਼ ਨੇਬਰਹੁੱਡ) ਦੀ ਖੁਦ ਅਗਵਾਈ ਕੀਤੀ, ਜਿਸਦਾ ਉਦੇਸ਼ ਗਲੀ-ਮੁਹੱਲਿਆਂ ਵਿੱਚ ਵਧ ਰਹੇ ਸਨੈਚਿੰਗ, ਈਵ ਟੀਜ਼ਿੰਗ, ਚੋਰੀ ਆਦਿ ਵਰਗੇ ਅਪਰਾਧਾਂ ਨੂੰ ਠੱਲ੍ਹ ਪਾਉਣਾ ਹੈ।
ਡੀਜੀਪੀ ਗੌਰਵ ਯਾਦਵ ਨੇ ਡੀਆਈਜੀ ਰੋਪੜ ਰੇਂਜ ਨੀਲਾਂਬਰੀ ਜਗਦਲੇ ਅਤੇ ਐਸ.ਐਸ.ਪੀ. ਐਸ.ਏ.ਐਸ. ਨਗਰ ਦੀਪਕ ਪਾਰੀਕ ਦੇ ਨਾਲ ਬਲੌਂਗੀ ਵਿਖੇ ਬਾਰੀਕਬੀਨੀ ਨਾਲ ਚੈਕਿੰਗ ਕਰ ਰਹੀ ਪੁਲੀਸ ਦੀ ਭਾਰੀ ਤਾਇਨਾਤੀ ਦੌਰਾਨ ਇਲਾਕਾ ਨਿਵਾਸੀਆਂ ਅਤੇ ਦੁਕਾਨਦਾਰਾਂ ਨਾਲ ਨਿੱਜੀ ਤੌਰ ’ਤੇ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦਾ ਉਦੇਸ਼ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨਾ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ।
ਜ਼ਿਕਰਯੋਗ ਹੈ ਕਿ ਇਹ ਆਪ੍ਰੇਸ਼ਨ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿ...








