ਆਪ ਦੇ ਨਵੇਂ ਚੁਣੇ ਸਰਪੰਚ ਦੇ ਕਤਲ ਦੇ ਮਾਮਲੇ ‘ਚ ਵੱਡਾ ਅੱਪਡੇਟ, ਘਣਸ਼ਾਮਪੁਰੀਆ ਗੈਂਗ ਨੇ ਲਈ ਜੁੰਮੇਵਾਰੀ
ਤਰਨਤਾਰਨ, 8 ਅਕਤੂਬਰ - ਜ਼ਿਲ੍ਹਾ ਤਰਨਤਾਰਨ ਦੇ ਪੱਟੀ ਸ਼ਹਿਰ ਨੇੜੇ ਪਿੰਡ ਠੱਕਰਪੁਰਾ ਵਿੱਚ ਇੱਕ ਆਮ ਆਦਮੀ ਪਾਰਟੀ ਦੇ ਆਗੂ ਰਾਜਵਿੰਦਰ ਸਿੰਘ ਉਰਫ਼ ਰਾਜ ਤਲਵੰਡੀ ਦੀ ਹੱਤਿਆ ਦੇ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ, ਜਦੋਂ ਇਕ ਗੈਂਗ ਨੇ ਇਸ ਕਤਲ ਦੀ ਜੁੰਮੇਵਾਰ ਲੈ ਲਈ ਹੈ। ਗੋਪੀ ਘਣਸ਼ਾਮਪੁਰੀਆ ਗੈਂਗ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਪਾ ਕੇ ਇਸ ਕਤਲ ਦੀ ਜੁੰਮੇਵਾਰੀ ਲਈ ਹੈ।
ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਰਾਜਵਿੰਦਰ ਸਿੰਘ ਆਪਣੇ ਸਾਥੀਆਂ ਨਾਲ ਕਾਰ ਵਿੱਚ ਸਵਾਰ ਹੋ ਕੇ ਆਪਣੇ ਪਿੰਡ ਜਾ ਰਹੇ ਸਨ। ਪਿੰਡ ਠੱਕਰਪੁਰਾ ਦੇ ਚਰਚ ਨੇੜੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਉਨ੍ਹਾਂ ਦੀ ਕਾਰ ਨੂੰ ਰੋਕ ਕੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ਰਾਜਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਇੱਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ।
ਇਸ ਘਟਨਾ ਦੇ ਕੁਝ ਘੰਟਿਆਂ ਬਾਅਦ, ਸੋਸ਼ਲ ਮੀਡੀਆ 'ਤੇ ਇੱਕ ਪੋਸਟ ਵਾਇਰਲ ਹੋਈ, ਜਿਸ ਵਿੱਚ ਗੋਪੀ ਘਣਸ਼ਾਮਪੁਰੀਆ ਗੈਂਗ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਪੋਸਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਹਮਲਾ ਪਿਛਲੇ ਕਿਸੇ ਵਿਵਾਦ ਦਾ ਬਦਲਾ ਸੀ।
ਗੈਂਗ...







