ਕੌਮਾਂਤਰੀ ਪੱਧਰ ਦੇ ਖਿਡਾਰੀ ਪੈਦਾ ਕਰਨ ਲਈ ਖੇਡ ਸੱਭਿਆਚਾਰ ਪ੍ਰਫੁੱਲਿਤ ਕੀਤਾ ਜਾ ਰਿਹਾ ਹੈ: ਸੌਂਦ
ਚੰਡੀਗੜ੍ਹ, 3 ਅਕਤੂਬਰ: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਕਾਮਰਸ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੇਡਾਂ ਅਤੇ ਖਿਡਾਰੀਆਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਯਤਨਾਂ ਦੀ ਭਰਪੂਰ ਪ੍ਰਸੰਸਾ ਕੀਤੀ ਹੈ।
ਇੱਥੋਂ ਦੇ ਸੈਕਟਰ 42 ਵਿਚਲੇ ਹਾਕੀ ਸਟੇਡੀਅਮ ਵਿੱਚ ਸਬ ਜੂਨੀਅਰ ਹਾਕੀ ਨੈਸ਼ਨਲ ਚੈਂਪੀਅਨਸ਼ਿਪ ਦੇ ਇਨਾਮ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰਦਿਆਂ ਸੌਂਦ ਨੇ ਕਿਹਾ ਕਿ ਬਾਕੀ ਖੇਡਾਂ ਦੇ ਨਾਲ ਨਾਲ ਪੰਜਾਬ ਸਰਕਾਰ ਕੌਮੀ ਖੇਡ ਹਾਕੀ ਲਈ ਖਾਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਪੰਜਾਬ ਦੇ 11 ਨਾਮੀਂ ਖਿਡਾਰੀਆਂ ਨੂੰ ਪੀ.ਸੀ.ਐਸ. ਅਤੇ ਡੀ.ਐਸ.ਪੀ. ਦੀ ਨੌਕਰੀ ਦਿੱਤੀ ਗਈ ਹੈ। ਇਨ੍ਹਾਂ ਵਿਚ ਹਾਕੀ ਦੇ ਉਹ ਖਿਡਾਰੀ ਵੀ ਸ਼ਾਮਲ ਹਨ ਜਿਨ੍ਹਾਂ ਨੇ ਪਿਛਲੇ ਦਿਨੀਂ ਖਤਮ ਹੋਈ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਗੋਲਡ ਅਤੇ ਓਲੰਪਿਕ ਖੇਡਾਂ ਵਿਚ ਕਾਂਸੀ ਦਾ ਮੈਡਲ ਜਿੱਤਿਆ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਨੇ 2023 ਵਿਚ ਨਵੀਂ ...








