Wednesday, February 11Malwa News
Shadow

Tag: hot news

ਪੰਚਾਇਤ ਚੋਣਾ ਦੇ ਝਗੜੇ ‘ਚ ਸਾਬਕਾ ਵਿਧਾਇਕ ਜ਼ਖ਼ਮੀ

ਪੰਚਾਇਤ ਚੋਣਾ ਦੇ ਝਗੜੇ ‘ਚ ਸਾਬਕਾ ਵਿਧਾਇਕ ਜ਼ਖ਼ਮੀ

Breaking News
ਜ਼ੀਰਾ : ਅੱਜ ਇਥੇ ਪੰਚਾਇਤ ਚੋਣਾ ਲਈ ਨਾਮਜ਼ਦਗੀਆਂ ਦਾਖਲ ਕਰਨ ਸਮੇਂ ਦੋ ਸਿਆਸੀ ਪਾਰਟੀਆਂ ਵਿਚਕਾਰ ਜੰਮ ਕੇ ਹੰਗਾਮਾ ਹੋ ਗਿਆ। ਜਦੋਂ ਦੋਵੇਂ ਧਿਰਾਂ ਜੀਰਾ ਦੇ ਮੁੱਖ ਚੌਕ ਵਿਖੇ ਇਕੱਠੀਆਂ ਹੋਈਆਂ ਤਾਂ ਇਕ ਦੂਜੇ ਖਿਲਾਫ ਪੱਥਰਬਾਜੀ ਕਰਨ ਲੱਗੀਆਂ। ਇਹ ਵੀ ਪਤਾ ਲੱਗਾ ਹੈ ਕਿ ਇਸ ਝਗੜੇ ਦੌਰਾਨ ਗੋਲੀਬਾਰੀ ਵੀ ਕੀਤੀ ਗਈ ਹੈ। ਜੀਰਾ ਵਿਖੇ ਹੋਏ ਹੰਗਾਮੇ ਦੌਰਾਨ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਜਖਮੀ ਹੋ ਗਏ ਹਨ। ਜਦੋਂ ਦੋਵਾਂ ਧਿਰਾਂ ਵਿਚਕਾਰ ਝਗੜਾ ਵਧ ਗਿਆ ਤਾਂ ਪੁਲੀਸ ਨੂੰ ਪਾਣੀ ਦੀਆਂ ਬੁਛਾੜਾਂ ਮਾਰ ਕੇ ਸਥਿੱਤੀ ਉੱਪਰ ਕਾਬੂ ਪਾਉਣਾ ਪਿਆ। ਪੁਲੀਸ ਦੇ ਕੰਟਰੋਲ ਪਿਛੋਂ ਦੋਵਾਂ ਧਿਰਾਂ ਦੇ ਸ਼ਰਾਰਤੀ ਅਨਸਰ ਮੌਕੇ ਤੋਂ ਫਰਾਰ ਹੋ ਗਏ। https://youtu.be/vuWS_71kXiU...
ਬੈਂਸ ਨੇ ਕੀਤਾ ਡੇਰਾ ਬੱਸੀ ਅਤੇ ਲਾਲੜੂ ਦਾ ਦੌਰਾ

ਬੈਂਸ ਨੇ ਕੀਤਾ ਡੇਰਾ ਬੱਸੀ ਅਤੇ ਲਾਲੜੂ ਦਾ ਦੌਰਾ

Hot News
ਚੰਡੀਗੜ੍ਹ,1 ਅਕਤੂਬਰ: ਪੰਜਾਬ ਦੇ ਸਕੂਲ ਸਿੱਖਿਆ ਅਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਅਤੇ ਆਈ.ਟੀ.ਆਈ. ਲਾਲੜੂ ਦਾ ਦੌਰਾ ਕੀਤਾ । ਇਸ ਦੌਰੇ ਦੌਰਾਨ ਉਨ੍ਹਾਂ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਵਿਖੇ ਵਿਦਿਆਰਥੀਆਂ, ਅਧਿਆਪਕਾਂ, ਮਿੱਡ ਡੇਅ ਮੀਲ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਸਕੂਲ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਵਿਦਿਆਰਥੀਆਂ ਦੇ ਭਵਿੱਖੀ ਟੀਚਿਆਂ ਨੂੰ ਸਰ ਕਰਨ ਲਈ ਸਮਾਂ-ਸਾਰਣੀ ਬਣਾ ਕੇ ਮਿਹਨਤ ਕਰਨ ਦੀ ਸਲਾਹ ਦਿੱਤੀ। ਕੈਬਨਿਟ ਮੰਤਰੀ ਨੇ ਸਕੂਲ ਦੇ ਅਧਿਆਪਕਾਂ ਨੂੰ ਹੁਕਮ ਦਿੱਤੇ ਕਿ ਉਹ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਮਾਜਿਕ ਬੁਰਾਈਆਂ ਪ੍ਰਤੀ ਵੀ ਜਾਗਰੂਕ ਕਰਨ ਤਾਂ ਜੋ ਸਾਡੇ ਵਿਦਿਆਰਥੀ ਵਧੀਆ ਨਾਗਰਿਕ ਬਣਕੇ ਆਪਣਾ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕਰਨ। ਇਸ ਮੌਕੇ ਉਨ੍ਹਾਂ ਸਕੂਲ ਵਿੱਚ ਉਸਾਰੀ ਅਧੀਨ ਨਵੇਂ ਕਮਰਿਆਂ,ਖੇਡ ਮੈਦਾਨ, ਪਖ਼ਾਨੇ, ਲਾਇਬਰੇਰੀ ਅਤੇ ਲੈਬੋਰਿਟਰੀ ਦਾ ਵੀ ਜਾਇਜ਼ਾ ਲਿਆ। ਇਸ ਉਪਰੰਤ ਕੈਬਨਿਟ ਮੰਤਰੀ ਵੱਲੋਂ ਆਈਟੀਆਈ ਲਾਲੜੂ ਦਾ ਵੀ ਦੌਰਾ ਕੀਤਾ ...
ਰੰਧਾਵਾ ਤੇ ਬਾਜਵਾ ਦੀ ਬਹਿਸ ‘ਤੇ ਇਤਰਾਜ਼

ਰੰਧਾਵਾ ਤੇ ਬਾਜਵਾ ਦੀ ਬਹਿਸ ‘ਤੇ ਇਤਰਾਜ਼

Hot News
ਚੰਡੀਗੜ੍ਹ, 1 ਅਕਤੂਬਰ : ਆਮ ਆਦਮੀ ਪਾਰਟੀ (ਆਪ) ਨੇ ਗੁਰਦਾਸਪੁਰ ਦੇ ਡੀਸੀ ਦਫ਼ਤਰ ਵਿੱਚ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਧਿਕਾਰੀਆਂ ਦੇ ਨਾਲ ਹੋਈ ਬਹਿਸ 'ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ।   ‘ਆਪ’ ਪੰਜਾਬ ਦੇ ਆਗੂ 'ਤੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਜਿਸ ਤਰ੍ਹਾਂ ਕਾਂਗਰਸੀ ਆਗੂ ਡੀਸੀ ਦਫ਼ਤਰ ਦੇ ਅਧਿਕਾਰੀਆਂ ਨੂੰ ਧਮਕੀਆਂ ਦੇ ਰਹੇ ਹਨ, ਉਸ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਦੇ ਲੋਕ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਰਹੇ ਹਨ। ਨੀਲ ਗਰਗ ਨੇ ਕਿਹਾ ਕਿ ਇਹ ਲੋਕ ਅਜੇ ਸੱਤਾ 'ਚ ਨਹੀਂ ਹਨ, ਫਿਰ ਵੀ ਅਧਿਕਾਰੀਆਂ ਨੂੰ ਧਮਕੀਆਂ ਦੇ ਰਹੇ ਹਨ, ਜੇਕਰ ਇਹ ਸੱਤਾ 'ਚ ਹੁੰਦੇ ਤਾਂ ਕੀ ਕਰਦੇ? ਉਨ੍ਹਾਂ ਕਿਹਾ ਕਿ ਜਦੋਂ ਕਾਂਗਰਸ ਸੱਤਾ ਵਿੱਚ ਸੀ ਤਾਂ ਇਹ ਲੋਕ ਡਰਾ ਧਮਕਾ ਕੇ ਲੋਕਲ ਬਾਡੀ ਚੋਣਾਂ ਜਿੱਤਦੇ ਸਨ।  ਪੰਜਾਬ ਦੇ ਲੋਕ ਉਨ੍ਹਾਂ ਦੀਆਂ ਹਰਕਤਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ।  ਨੀਲ ਗਰਗ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੂੰ ਇਸ ਤਰ੍ਹਾਂ ਚੋਣ ਪ੍ਰਕਿਰਿਆ ਵਿਚ ਰੁਕਾਵਟ ਨਾ ਪਾਉਣ ਦੀ ਅਪੀਲ ਕੀਤ...
ਚੋਣਾਂ ਦੀ ਵਿਸਤ੍ਰਿਤ ਰਿਪੋਰਟ 24 ਘੰਟਿਆਂ ‘ਚ ਪੇਸ਼ ਕਰੋ

ਚੋਣਾਂ ਦੀ ਵਿਸਤ੍ਰਿਤ ਰਿਪੋਰਟ 24 ਘੰਟਿਆਂ ‘ਚ ਪੇਸ਼ ਕਰੋ

Hot News
ਚੰਡੀਗੜ੍ਹ, 1 ਅਕਤੂਬਰ : ਅਖਬਾਰਾਂ ਅਤੇ ਸੋਸ਼ਲ ਮੀਡੀਆ ਚੈਨਲਾਂ ’ ਤੋਂ  ਸਰਪੰਚ ਦੇ ਅਹੁਦੇ ਦੀ ਨਿਲਾਮੀ ਦੀਆਂ ਖ਼ਬਰਾਂ ਉਜਾਗਰ ਹੋਈਆਂ ਹਨ , ਜਿਸ ਤੋਂ ਪਤਾ ਲੱਗਦਾ ਹੈ ਕਿ ਸਬੰਧਤ ਪੰਚਾਇਤ ਵੱਲੋਂ ਸਰਪੰਚ ਦਾ ਅਹੁਦਾ ਨਿਲਾਮ ਕੀਤਾ ਜਾ ਰਿਹਾ ਹੈ ਅਤੇ  ਸਭ ਤੋਂ ਵੱਧ ਬੋਲੀ ਲਗਾਉਣ ਵਾਲੇ ਬੋਲੀਕਾਰ  ਨੂੰ ‘ਸਰਬਸੰਮਤੀ ਨਾਲ ਸਰਪੰਚ’ ਚੁਣ ਲਿਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਵੱਡੀਆਂ ਲੋਕਤਾਂਤਰਿਕ ਪਰੰਪਰਾਵਾਂ ਤਹਿਤ ਅਜਿਹੀ ਪ੍ਰਕਿਰਿਆ ਦੇ ਕਾਨੂੰਨੀ ਅਤੇ ਨੈਤਿਕ ਨਤੀਜਿਆਂ ਦੀ ਘੋਖ ਕਰਨ ਲਈ ਰਾਜ ਚੋਣ ਕਮਿਸ਼ਨ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਮੁੱਦੇ ਪ੍ਰਤੀ ਸੰਤੁਲਿਤ ਨਜ਼ਰੀਆ ਅਪਣਾਵੇ। ਉਨ੍ਹਾਂ ਅੱਗੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਕਿਹਾ ਗਿਆ ਹੈ  ਕਿ ਉਹ ਆਪੋ-ਆਪਣੇ ਜ਼ਿਲ੍ਹੇ ਵਿੱਚ ਅਜਿਹੀ ਕਿਸੇ ਵੀ ਵਿਸ਼ੇਸ਼ ਘਟਨਾ, ਭਾਵੇਂ ਰਿਪੋਰਟ ਕੀਤੀ ਗਈ ਹੋਵੇ ਜਾਂ ਪ੍ਰਕਿਰਿਆ ਵਿੱਚ ਹੋਵੇ, ਦੀ ਪੂਰੀ ਬਾਰੀਕੀ ਨਾਲ ਨਿਗਰਾਨੀ ਕਰਨ ਅਤੇ 24 ਘੰਟਿਆਂ ਦੇ ਅੰਦਰ ਕਮ...
 ‘ਆਪ’ ਦੇ ਵਫ਼ਦ ਨੇ ਚੋਣ ਕਮਿਸ਼ਨ ਕੋਲ ਬੋਲੀ ਜਾਂ ਹੋਰ ਗਲਤ ਕੰਮਾਂ ‘ਚ ਸ਼ਾਮਲ ਲੋਕਾਂ ਖਿਲਾਫ ਕਾਰਵਾਈ ਦੀ ਕੀਤੀ ਮੰਗ

 ‘ਆਪ’ ਦੇ ਵਫ਼ਦ ਨੇ ਚੋਣ ਕਮਿਸ਼ਨ ਕੋਲ ਬੋਲੀ ਜਾਂ ਹੋਰ ਗਲਤ ਕੰਮਾਂ ‘ਚ ਸ਼ਾਮਲ ਲੋਕਾਂ ਖਿਲਾਫ ਕਾਰਵਾਈ ਦੀ ਕੀਤੀ ਮੰਗ

Hot News
ਚੰਡੀਗੜ੍ਹ, 1 ਅਕਤੂਬਰ : ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਇੱਕ ਵਫ਼ਦ 15 ਅਕਤੂਬਰ, 2024 ਤੋਂ ਹੋਣ ਵਾਲੀਆਂ ਪੰਚਾਇਤੀ ਚੋਣਾਂ ਸਬੰਧੀ ਗੰਭੀਰ ਚਿੰਤਾਵਾਂ/ਸਮਸਿਆਵਾਂ ਨੂੰ ਦੂਰ ਕਰਨ ਲਈ ਮੰਗਲਵਾਰ ਨੂੰ ਰਾਜ ਚੋਣ ਕਮਿਸ਼ਨ ਨੂੰ ਮਿਲਿਆ। ਇਸ ਮੀਟਿੰਗ ਦੌਰਾਨ, ਵਫ਼ਦ ਨੇ ਲੋਕਤੰਤਰ ਨੂੰ ਢਾਹ ਲਾਉਣ ਵਾਲੀਆਂ ਗੈਰ-ਕਾਨੂੰਨੀ ਗਤੀਵਿਧੀਆਂ ਦੀਆਂ ਚਿੰਤਾਜਨਕ ਰਿਪੋਰਟਾਂ ਨੂੰ ਲੈਕੇ ਕਮਿਸ਼ਨ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਮੰਗ ਪਤਰ ਵੀ ਸੌਂਪਿਆ। ਇੱਕ ਬਿਆਨ ਵਿੱਚ, ਚੀਮਾ ਨੇ ਪੰਚਾਇਤੀ ਪ੍ਰਣਾਲੀ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਇਸ ਨੂੰ ਲੋਕਤੰਤਰ ਦੀ ਸਭ ਤੋਂ ਛੋਟੀ ਪਰ ਮਹੱਤਵਪੂਰਨ ਇਕਾਈ ਦੱਸਿਆ। ਉਨ੍ਹਾਂ ਕਿਹਾ ਕਿ ਹਰ ਪੰਜ ਸਾਲ ਬਾਅਦ ਸਰਪੰਚ ਅਤੇ ਪੰਚ ਦੀਆਂ ਚੋਣਾਂ ਸਥਾਨਕ ਪ੍ਰਸ਼ਾਸਨ ਨੂੰ ਸਸ਼ਕਤ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। “ਇਹ ਚੋਣ ਸਿਰਫ਼ ਅਹੁਦਿਆਂ ਦੀ ਨਹੀਂ ਹੈ,  ਇਹ ਪੰਜਾਬ ਦੇ ਲੋਕਾਂ ਦੀ ਅਵਾਜ਼ ਅਤੇ ਅਧਿਕਾਰਾਂ ਦੀ ਹੈ"।  ਪੰਜਾਬ ਦੇ ਚੋਣ ਕਮਿਸ਼ਨਰ ਨਾਲ ਮੁਲਾਕ...
ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਨਜ਼ਰ ਰੱਖਣ ਲਈ 8 ਹਜ਼ਾਰ ਤੋਂ ਵੱਧ ਨੋਡਲ ਅਫ਼ਸਰ ਤਾਇਨਾਤ

ਪਰਾਲੀ ਸਾੜਨ ਦੀਆਂ ਘਟਨਾਵਾਂ ‘ਤੇ ਨਜ਼ਰ ਰੱਖਣ ਲਈ 8 ਹਜ਼ਾਰ ਤੋਂ ਵੱਧ ਨੋਡਲ ਅਫ਼ਸਰ ਤਾਇਨਾਤ

Breaking News
ਚੰਡੀਗੜ੍ਹ, 1 ਅਕਤੂਬਰ: ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪੰਜਾਬ ਸਰਕਾਰ ਨੇ 8045 ਨੋਡਲ ਅਫ਼ਸਰ ਨਿਯੁਕਤ ਕੀਤੇ ਹਨ। ਇਹ ਨੋਡਲ ਅਫ਼ਸਰ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਸ਼ੇਸ਼ ਕਰਕੇ ਜਿਹੜੇ ਇਲਾਕਿਆਂ ਵਿੱਚੋਂ ਪਰਾਲੀ ਸਾੜਨ ਦੇ ਜ਼ਿਆਦਾ ਮਾਮਲੇ ਸਾਹਮਣੇ ਆਉਂਦੇ ਹਨ, ਉਤੇ ਲਗਾਤਾਰ ਨਜ਼ਰ ਰੱਖਣਗੇ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 79 ਐਸ.ਡੀ.ਐਮਜ਼, 108 ਤਹਿਸੀਲਦਾਰ, 108 ਡੀ.ਐਸ.ਪੀਜ਼, 1140 ਕਲੱਸਟਰ ਅਫ਼ਸਰ ਅਤੇ ਹੋਰ ਸਟਾਫ਼ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੋਡਲ ਅਫ਼ਸਰਾਂ ਨੂੰ ਵਾਢੀ ਤੋਂ ਬਾਅਦ ਦੀਆਂ ਗਤੀਵਿਧੀਆਂ ਦੀ ਨੇੜਿਓਂ ਨਿਗਰਾਨੀ ਕਰਨ ਦਾ ਕੰਮ ਸੌਂਪਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਅਧਿਕਾਰੀ ਤੇ ਸਟਾਫ ਜਾਣਕਾਰੀ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਸਬੰਧੀ ਵੱਖ-ਵੱਖ ਗਤੀਵਿਧੀਆਂ ਵਿੱਚ ਸ਼ਾਮਲ ਹੋਵੇਗਾ, ਜਿਸ ਵ...
ਮਾਲ ਮੰਤਰੀ ਮੁੰਡੀਆਂ ਵੱਲੋਂ ਭਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਦੇਣ ਦਾ ਸੱਦਾ

ਮਾਲ ਮੰਤਰੀ ਮੁੰਡੀਆਂ ਵੱਲੋਂ ਭਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਦੇਣ ਦਾ ਸੱਦਾ

Breaking News
ਚੰਡੀਗੜ੍ਹ, 1 ਅਕਤੂਬਰ: ਪੰਜਾਬ ਦੇ ਸਮੂਹ ਮਾਲ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪਾਰਦਰਸ਼ੀ ਅਤੇ ਭਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਦੇਣ ਦਾ ਸੱਦਾ ਦਿੰਦਿਆਂ ਪੰਜਾਬ ਦੇ ਨਵ-ਨਿਯੁਕਤ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਆਮ ਲੋਕਾਂ ਦੀ ਖੱਜਲ ਖੁਆਰੀ ਨੂੰ ਰੋਕਣਾ ਅਤੇ ਸਾਫ ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਅੱਜ ਪੰਜਾਬ ਭਰ ਦੇ ਮਾਲ ਅਧਿਕਾਰੀਆਂ ਨਾਲ ਕੀਤੀ ਆਨ ਲਾਈਨ ਸਮੀਖਿਆ ਮੀਟਿੰਗ ਦੌਰਾਨ ਮਾਲ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਾਫ ਸੁਥਰਾ, ਇਮਾਨਦਾਰ ਤੇ ਭ੍ਰਿਸ਼ਾਚਾਰ ਮੁਕਤ ਪ੍ਰਸ਼ਾਸਨ ਦੇਣਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਮਾਲ ਅਧਿਕਾਰੀਆਂ, ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਉਹ ਆਮ ਲੋਕਾਂ ਦੀ ਖੱਜਲ-ਖੁਆਰੀ ਨੂੰ ਰੋਕਣਾ ਯਕੀਨੀ ਬਣਾਉਣ ਅਤੇ ਦਫਤਰਾਂ ਵਿਖੇ ਕੰਮ ਲਈ ਆਏ ਆਮ ਲੋਕਾਂ ਦੇ ਬੈਠਣ ਦਾ ਪ੍ਰਬੰਧ, ਪੱਖੇ, ਪੀਣ ਦਾ ਪਾਣੀ ਅਤੇ ਬਾਥਰੂਮ ਆਦਿ ਪ੍ਰਬੰਧ ਤੁਰੰਤ ਕਰਨੇ ਯਕੀਨੀ ਬਣਾਉਣ। ਸ. ਮੁੰਡੀਆਂ ਨੇ ਸਪੱਸ਼ਟ ਆਦੇਸ਼ ਦਿੰਦਿਆਂ ਕਿਹਾ ਕਿ ...
ਪੰਜਾਬ ਵਿਚ ਬਾਗਬਾਨੀ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਹੋ ਗਏ ਯਤਨ

ਪੰਜਾਬ ਵਿਚ ਬਾਗਬਾਨੀ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਹੋ ਗਏ ਯਤਨ

Hot News
ਚੰਡੀਗੜ੍ਹ : ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਸੂਬੇ ਦੇ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਦੀ ਖੁਸ਼ਹਾਲੀ ਵਧਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ, 30 ਸਤੰਬਰ ਨੂੰ ਚੰਡੀਗੜ੍ਹ ਵਿਖੇ ਇੱਕ ਮਹੱਤਵਪੂਰਨ ਮੀਟਿੰਗ ਹੋਈ।ਇਸ ਮੀਟਿੰਗ ਵਿੱਚ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਕਿਸਾਨਾਂ ਦੀ ਭਲਾਈ ਲਈ ਚੱਲ ਰਹੀਆਂ ਯੋਜਨਾਵਾਂ ਅਤੇ ਕੰਮਾਂ ਦੀ ਸਮੀਖਿਆ ਕੀਤੀ। ਵਿਸ਼ੇਸ਼ ਮੁੱਖ ਸਕੱਤਰ ਬਾਗਬਾਨੀ ਸ੍ਰੀ ਕੇ.ਏ.ਪੀ. ਸਿਨਹਾ ਨੇ ਕਰਤਾਰਪੁਰ (ਜਲੰਧਰ) ਵਿੱਚ ਸਬਜ਼ੀਆਂ ਲਈ ਅਤੇ ਧੋਗੜੀ (ਜਲੰਧਰ) ਵਿੱਚ ਆਲੂਆਂ ਲਈ ਸਥਾਪਿਤ ਉੱਤਮਤਾ ਕੇਂਦਰਾਂ ਬਾਰੇ ਜਾਣਕਾਰੀ ਦਿੱਤੀ। ਨਾਲ ਹੀ, ਪਠਾਨਕੋਟ ਵਿੱਚ ਲੀਚੀ ਦੇ ਬਾਗ਼ ਅਤੇ ਰੇਸ਼ਮ ਉਤਪਾਦਨ ਦੇ ਕਿੱਤੇ ਨਾਲ ਜੁੜੇ ਕਿਸਾਨਾਂ ਬਾਰੇ ਵੀ ਦੱਸਿਆ ਗਿਆ।ਬਾਗਬਾਨੀ ਡਾਇਰੈਕਟਰ ਸ਼ੈਲਿੰਦਰ ਕੌਰ ਨੇ ਵਿਭਾਗ ਦੀਆਂ ਗਤੀਵਿਧੀਆਂ ਅਤੇ ਕਿਸਾਨਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਵਿਸਥਾਰ ਨਾਲ ਦੱਸਿਆ। ਮੰਤਰੀ ਮਹਿੰਦਰ ਭਗਤ...
ਘਿਓ ਸਿਹਤ ਲਈ ਬਹੁਤ ਫਾਇਦੇਮੰਦ ਹੈ, ਪਰ ਅਸਲੀ ਘਿਓ ਦੀ ਪਛਾਣ ਕਰਨ ਲਈ ਇਹ ਲੇਖ ਜਰੂਰ ਪੜ੍ਹੋ

ਘਿਓ ਸਿਹਤ ਲਈ ਬਹੁਤ ਫਾਇਦੇਮੰਦ ਹੈ, ਪਰ ਅਸਲੀ ਘਿਓ ਦੀ ਪਛਾਣ ਕਰਨ ਲਈ ਇਹ ਲੇਖ ਜਰੂਰ ਪੜ੍ਹੋ

Health
ਫਰੀਦਕੋਟ : ਅੱਜਕੱਲ੍ਹ ਦੇਸੀ ਘਿਓ ਦੇ ਨਾਮ 'ਤੇ ਬਹੁਤ ਵੱਡੀ ਠੱਗੀ ਚੱਲ ਰਹੀ ਹੈ। ਬਾਜਾਰ ਵਿਚ ਨਕਲੀ ਦੇਸੀ ਘਿਓ ਦੀ ਵਿੱਕਰੀ ਆਮ ਹੋ ਰਹੀ ਹੈ।ਇਸ ਲੇਖ ਵਿੱਚ, ਅਸੀਂ ਘਰ ਬੈਠੇ ਸ਼ੁੱਧ ਘਿਓ ਦੀ ਪਛਾਣ ਕਰਨ ਦੇ ਤਰੀਕਿਆਂ ਬਾਰੇ ਦੱਸਾਂਗੇ। ਨਾਲ ਹੀ, ਅਸੀਂ ਇਹ ਵੀ ਜਾਣਾਂਗੇ ਕਿ ਘਰ 'ਤੇ ਸ਼ੁੱਧ ਘਿਓ ਕਿਵੇਂ ਬਣਾਇਆ ਜਾ ਸਕਦਾ ਹੈ, ਘਿਓ ਤੁਹਾਡੀ ਸਿਹਤ ਲਈ ਕਿੰਨਾ ਫਾਇਦੇਮੰਦ ਹੈ, ਅਤੇ ਘਿਓ ਵਿੱਚ ਕਿਹੜੇ-ਕਿਹੜੇ ਤੱਤ ਪਾਏ ਜਾਂਦੇ ਹਨ।ਘਿਓ ਦੀ ਸ਼ੁੱਧਤਾ ਦੀ ਜਾਂਚ ਲਈ ਕਈ ਤਰੀਕੇ ਹਨ, ਜਿਵੇਂ ਕਿ ਇਸਦੀ ਸੁਗੰਧ, ਰੰਗ, ਬਣਤਰ, ਅਤੇ ਗਰਮ ਕਰਨ 'ਤੇ ਇਸਦਾ ਵਿਵਹਾਸ। ਸ਼ੁੱਧ ਘਿਓ ਵਿੱਚ ਅਖਰੋਟ ਵਰਗੀ ਖੁਸ਼ਬੂ ਹੁੰਦੀ ਹੈ, ਇਹ ਹਲਕਾ ਸੁਨਹਿਰੀ ਜਾਂ ਪੀਲਾ ਹੁੰਦਾ ਹੈ, ਅਤੇ ਗਰਮ ਕਰਨ 'ਤੇ ਸਾਫ਼ ਅਤੇ ਤਲਛੱਟ ਤੋਂ ਮੁਕਤ ਰਹਿੰਦਾ ਹੈ।ਭਾਰਤ ਵਿੱਚ ਘਿਓ ਅਤੇ ਮੱਖਣ ਦੀ ਖਪਤ 2007 ਵਿੱਚ 2.7 ਕਿਲੋਗ੍ਰਾਮ ਪ੍ਰਤੀ ਵਿਅਕਤੀ ਪ੍ਰਤੀ ਸਾਲ ਤੋਂ ਵਧ ਕੇ 2020 ਵਿੱਚ 4.48 ਕਿਲੋਗ੍ਰਾਮ ਹੋ ਗਈ ਹੈ।ਅਸਲੀ ਘਿਓ ਦੇ ਤੱਤਾਂ ਬਾਰੇ ਖੋਜ ਮੁਤਾਬਿਕ 99.5% ਚਰਬੀ ਹੁੰਦੀ ਹੈ ਅਤੇ ਇਸ ਵਿਚ 0.5% ਤੋਂ ਵੀ ਘੱਟ ਨਮੀ ਹੈ। ਇਸ ਵਿੱਚ ਵਿਟਾਮਿਨ A, D, E,...
ਪੰਜਾਬ ਰਾਜ ਸਹਿਕਾਰੀ ਬੈਂਕ ਵੱਲੋਂ ਗਾਹਕਾਂ ਲਈ ਯੂ.ਪੀ.ਆਈ. ਸੇਵਾ ਦੀ ਸ਼ੁਰੂਆਤ

ਪੰਜਾਬ ਰਾਜ ਸਹਿਕਾਰੀ ਬੈਂਕ ਵੱਲੋਂ ਗਾਹਕਾਂ ਲਈ ਯੂ.ਪੀ.ਆਈ. ਸੇਵਾ ਦੀ ਸ਼ੁਰੂਆਤ

Punjab News
ਚੰਡੀਗੜ੍ਹ, 30 ਸਤੰਬਰ: ਸਹਿਕਾਰੀ ਖੇਤਰ ਵਿੱਚ ਬੈਂਕਿੰਗ ਸੇਵਾ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗਾਹਕਾਂ ਨੂੰ ਪੈਸੇ ਦੇ ਆਨਲਾਈਨ ਲੈਣ-ਦੇਣ ਦੇ ਯੋਗ ਬਣਾਉਣ ਲਈ ਪੰਜਾਬ ਰਾਜ ਸਹਿਕਾਰੀ ਬੈਂਕ ਵਿੱਚ ਯੂ.ਪੀ.ਆਈ. ਸੇਵਾ ਦੀ ਸ਼ੁਰੂਆਤ ਕੀਤੀ ਹੈ। ਇਸ ਪਹਿਲਕਦਮੀ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਹੂਲਤ ਸਹਿਕਾਰੀ ਬੈਂਕਾਂ ਵਿੱਚ ਪੈਸੇ ਦੇ ਡਿਜੀਟਲ ਲੈਣ-ਦੇਣ ਨੂੰ ਉਤਸ਼ਾਹਤ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਬੈਂਕ ਦੀਆਂ 18 ਬਰਾਂਚਾਂ ਵਿੱਚ ਯੂ.ਪੀ.ਆਈ. ਦੀ ਸਹੂਲਤ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮੰਤਵ ਵਧੇਰੇ ਪਾਰਦਰਸ਼ਤਾ ਤੇ ਜਵਾਬਦੇਹੀ ਰਾਹੀਂ ਬੈਂਕ ਦੀ ਕਾਰਜਪ੍ਰਣਾਲੀ ਨੂੰ ਹੋਰ ਸੁਚਾਰੂ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਬੈਂਕ ਦੇ ਗਾਹਕ, ਗੂਗਲ ਪੇਅ, ਵਟਸਐਪ, ਫੋਨ ਪੇਅ, ਪੇਅਟੀਐਮ, ਭੀਮ ਅਤੇ ਹੋਰ ਐਪਲੀਕੇਸ਼ਨਾਂ ਵਰਗੇ ਪਲੇਟਫਾਰਮਾਂ ਦੀ ਵਰਤੋਂ ਕਰ ਕੇ ਪੈਸੇ ਦਾ ਲੈਣ-ਦੇਣ ਕਰਨ ਦੇ ਯੋਗ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਹੂਲਤ ਨਾਲ ਬੈਂਕ ਦੇ ਗਾਹਕ ਹੋਰ ਬੈਂਕ ਖਾਤ...